ਟਰੈਕਟਰ ਪਰੇਡ ਦੌਰਾਨ ਹਿੰਸਾ: ਯੋਗੇਂਦਰ ਯਾਦਵ,ਰਾਜੇਵਾਲ, ਉਗਰਾਹਾਂ ਤੇ ਦਰਸ਼ਨ ਪਾਲ ਸਣੇ ਕਈ ਨੇਤਾ ਨਾਮਜ਼ਦ

Category : World | world Posted on 2021-01-27 10:12:10


ਟਰੈਕਟਰ ਪਰੇਡ ਦੌਰਾਨ ਹਿੰਸਾ: ਯੋਗੇਂਦਰ ਯਾਦਵ,ਰਾਜੇਵਾਲ, ਉਗਰਾਹਾਂ ਤੇ ਦਰਸ਼ਨ ਪਾਲ ਸਣੇ ਕਈ ਨੇਤਾ ਨਾਮਜ਼ਦ

ਨਵੀਂ ਦਿੱਲੀ – ਦਿੱਲੀ ਪੁਲੀਸ ਨੇ ਰਾਸ਼ਟਰੀ ਰਾਜਧਾਨੀ ਵਿਚ ਕਿਸਾਨਾਂ ਦੀ ਟਰੈਕਟਰ ਪਰੇਡ ਦੌਰਾਨ ਹੋਈ ਹਿੰਸਾ ਦੇ ਮਾਮਲੇ ਵਿਚ ਹੁਣ ਤੱਕ 22 ਕੇਸ ਦਰਜ ਕੀਤੇ ਹਨ। ਪੁਲੀਸ ਸੂਤਰਾਂ ਅਨੁਸਾਰ ਗਣਤੰਤਰ ਦਿਵਸ ਦੀ ਹਿੰਸਾ ਲਈ ਦਰਜ ਮਾਮਲਿਆਂ ਵਿੱਚ ਹੁਣ ਤੱਕ ਕਈ ਕਿਸਾਨ ਆਗੂ’ ਨਾਮਜ਼ਦ ਕੀਤੇ ਗਏ ਹਨ, ਜਿਨ੍ਹਾਂ ਵਿੱਚ ਯੋਗੇਂਦਰ ਯਾਦਵ, ਦਰਸ਼ਨ ਪਾਲ, ਗੁਰਨਾਮ ਚਡੂਨੀ, ਰਜਿੰਦਰ ਸਿੰਘ, ਬਲਬੀਰ ਸਿੰਘ ਰਾਜੇਵਾਲ, ਬੂਟਾ ਸਿੰਘ ਬੁਰਜਗਿਲ, ਜੋਗਿੰਦਰ ਸਿੰਘ ਉਗਰਾਹਾਂ ਅਤੇ ਸਤਨਾਮ ਪੰਨੂ ਸ਼ਾਮਲ ਹਨ। ਮੀਡੀਆ ਮੁਤਾਬਕ ਹੁਣ ਤੱਕ 200 ਵਿਅਕਤੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ।ਬੁੱਧਵਾਰ ਨੂੰ ਇਹ ਜਾਣਕਾਰੀ ਦਿੰਦੇ ਹੋਏ ਅਧਿਕਾਰੀਆਂ ਨੇ ਦੱਸਿਆ ਕਿ ਹਿੰਸਾ ਵਿੱਚ 300 ਤੋਂ ਵੱਧ ਪੁਲੀਸ ਮੁਲਾਜ਼ਮ ਜ਼ਖ਼ਮੀ ਹੋਏ ਹਨ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਨੂੰ ਹਿੰਸਾ ਵਿੱਚ ਸ਼ਾਮਲ ਕਿਸਾਨਾਂ ਦੀ ਪਛਾਣ ਕਰਨ ਲਈ ਕਈ ਸੀਸੀਟੀਵੀ ਫੁਟੇਜ ਅਤੇ ਵੱਖ ਵੱਖ ਵੀਡੀਓਜ਼ ਨੂੰ ਘੋਖਿਆ ਜਾ ਰਿਹਾ ਹੈ ਅਤੇ ਦੋਸ਼ੀਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਇਸ ਦੌਰਾਨ ਰਾਜਧਾਨੀ ਵਿੱਚ ਕਈ ਸਥਾਨਾਂ ’ਤੇ ਸੁਰੱਖਿਆ ਮਜ਼ਬੂਤ ਕਰ ਦਿੱਤੀ ਗਈ ਹੈ। ਲਾਲਾ ਕਿਲ੍ਹੇ ਤੇ ਕਿਸਾਨਾਂ ਦੇ ਪ੍ਰਦਰਸ਼ਨ ਵਾਲੀਆਂ ਥਾਵਾਂ ’ਤੇ ਨੀਮ ਫੌਜੀ ਦਸਤੇ ਤਾਇਨਾਤ ਕਰ ਦਿੱਤੇ ਗਏ ਹਨ।

Stay tuned with us