Category : World | world Posted on 2021-01-28 10:13:52
ਨਵੀਂ ਦਿੱਲੀ/ਗਾਜੀਆਬਾਦ – ਗਾਜੀਆਬਾਦ ਜ਼ਿਲ੍ਹਾ ਪ੍ਰਸ਼ਾਸਨ ਨੇ ਕਿਸਾਨਾਂ ਨੂੰ ਯੂਪੀ ਗੇਟ ਤੋਂ ਧਰਨੇ ਵਾਲੀ ਥਾਂ ਖਾਲੀ ਕਰਨ ਦਾ ਅਲਟੀਮੇਟਮ ਦਿੱਤਾ ਹੈ। ਮਿਲੀ ਜਾਣਕਾਰੀ ਅਨੁਸਾਰ ਗਾਜੀਪੁਰ ਬਾਰਡਰ ’ਤੇ ਕਿਸਾਨ ਨੇਤਾ ਰਾਕੇਸ਼ ਟਿਕੈਤ ਤੋਂ ਥਾਂ ਖਾਲੀ ਕਰਨ ਲਈ ਪੁਲਿਸ ਅਧਿਕਾਰੀਆਂ ਨਾਲ ਗੱਲਬਾਤ ਚੱਲ ਰਹੀ ਹੈ। ਮੌਕੇ ’ਤੇ ਭਾਰੀ ਗਿਣਤੀ ਵਿਚ ਪੁਲਿਸ ਬਲ ਤਾਇਨਾਤ ਹੈ। ਮੰਨਿਆ ਜਾ ਰਿਹਾ ਹੈ ਕਿ ਧਰਨੇ ਵਾਲੀ ਥਾਂ ਅੱਜ ਜਾਂ ਰਾਤ ਵਿਚ ਹੀ ਖਾਲੀ ਕਰਵਾਈ ਜਾ ਸਕਦੀ ਹੈ।