ਰਾਜਪੁਰਾ ਨਾਲ ਸਬੰਧਤ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਕੰਬੋਜ ਖ਼ਿਲਾਫ਼ ਪੰਜਾਬ ਪੁਲੀਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ। ਪੁਲੀਸ ਨੂੰ ਖਦਸ਼ਾ ਹੈ ਕਿ ਕੰਬੋਜ ਵਿਦੇਸ਼ ਭੱਜਣ ਦੀ ਫਿਰਾਕ ‘ਚ ਹਨ। ਜਿਸ ਦੇ ਚੱਲਦੇ ਪੁਲੀਸ ਨੇ ਸਾਰੇ ਹਵਾਈ ਅੱਡਿਆਂ ‘ਤੇ ਇਹ ਨੋਟਿਸ ਭੇਜ ਦਿੱਤਾ ਹੈ। ਦਰਅਸਲ ਰਾਜਪੁਰਾ ‘ਚ ਇਕ ਪੱਤਰਕਾਰ ਵਲੋਂ ਖ਼ੁਦਕੁਸ਼ੀ ਕਰ ਲਈ ਗਈ ਸੀ, ਖ਼ੁਦਕੁਸ਼ੀ ਨੋਟ ‘ਚ ਪੱਤਰਕਾਰ ਨੇ ਸਾਬਕਾ ਵਿਧਾਇਕ ‘ਤੇ ਗੰਭੀਰ ਦੋਸ਼ ਲਗਾਏ ਸਨ। ਪੱਤਰਕਾਰਾਂ ਨੇ ਨਾ ਸਿਰਫ ਸੁਸਾਈਡ ਨੋਟ ਲਿਖਿਆ ਸਗੋਂ ਮਰਨ ਤੋਂ ਪਹਿਲਾਂ ਇਕ ਵੀਡੀਓ ਵੀ ਬਣਾਈ ਸੀ ਜਿਸ ‘ਚ ਉਸ ਨੇ ਕੰਬੋਜ ‘ਤੇ ਤੰਗ ਪ੍ਰੇਸ਼ਾਨ ਕਰਨ ਦੀ ਗੱਲ ਆਖੀ ਸੀ, ਜਿਸ ਤੋਂ ਦੁਖੀ ਹੋ ਕੇ ਉਸ ਨੇ ਖ਼ੁਦਕੁਸ਼ੀ ਕਰ ਲਈ। ਇਸ ਘਟਨਾ ਤੋਂ ਬਾਅਦ ਹੀ ਸਾਬਕਾ ਕਾਂਗਰਸੀ ਵਿਧਾਇਕ ਹਰਦਿਆਲ ਸਿੰਘ ਕੰਬੋਜ ਫਰਾਰ ਚੱਲ ਰਹੇ ਸਨ, ਜਿਸ ਦੀ ਗ੍ਰਿਫ਼ਤਾਰੀ ਲਈ ਪੁਲੀਸ ਵਲੋਂ ਲਗਾਤਾਰ ਛਾਪੇਮਾਰੀ ਕੀਤੀ ਜਾ ਰਹੀ ਸੀ। ਇਸ ਦਰਮਿਆਨ ਪੁਲੀਸ ਨੇ ਸ਼ੱਕ ਜ਼ਾਹਰ ਕੀਤਾ ਕਿ ਕੰਬੋਜ ਆਪਣੇ ਪੁੱਤਰ ਸਮੇਤ ਵਿਦੇਸ਼ ਭੱਜਣ ਦੀ ਫਿਰਾਕ ‘ਚ ਹਨ, ਜਿਸ ਦੇ ਚੱਲਦੇ ਪੁਲੀਸ ਨੇ ਲੁੱਕ ਆਊਟ ਨੋਟਿਸ ਜਾਰੀ ਕਰ ਦਿੱਤਾ ਹੈ।