ਕਈ ਕਾਰਨਾਂ ਕਰਕੇ ਚਰਚਾ ਤੇ ਵਿਵਾਦਾਂ ‘ਚ ਰਹਿਣ ਵਾਲੇ ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਖ਼ਿਲਾਫ਼ ਮੁਕੱਦਮਾ ਚੱਲੇਗਾ। ਉਹ ਮੁਕੱਦਮੇ ਦਾ ਸਾਹਮਣਾ ਕਰਨ ਵਾਲੇ ਅਮਰੀਕਾ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਹਨ। ਡੋਨਾਲਡ ਟਰੰਪ ਪੋਰਨ ਸਟਾਰ ਕੇਸ ‘ਚ ਸਾਬਕਾ ਰਾਸ਼ਟਰਪਤੀ ਟਰੰਪ ਨੂੰ ਪੋਰਨ ਸਟਾਰ ਸਟੋਰਮੀ ਡੇਨੀਅਲਸ ਦੇ ਭੁਗਤਾਨ ਦੇ ਸਬੰਧ ‘ਚ ਮੈਨਹਟਨ ਦੇ ਜ਼ਿਲ੍ਹਾ ਅਟਾਰਨੀ ਐਲਵਿਨ ਬ੍ਰੈਗ ਨੇ ਦੋਸ਼ੀ ਠਹਿਰਾਇਆ। ਦੋਸ਼ੀ ਬਣਦੇ ਹੀ ਟਰੰਪ ਦੀ ਗ੍ਰਿਫ਼ਤਾਰੀ ਦੀਆਂ ਸੰਭਾਵਨਾਵਾਂ ਵੀ ਵਧ ਗਈਆਂ ਹਨ। ਇਸ ਦੇ ਨਾਲ ਹੀ ਅਗਲੇ ਹਫ਼ਤੇ ਇਨਫੋਰਸਮੈਂਟ ਵਿਭਾਗ ਵੱਲੋਂ ਟਰੰਪ ਨੂੰ ਹਿਸਾਰਤ ਵੀ ਲਿਆ ਜਾ ਸਕਦਾ ਹੈ। ਮੈਨਹਟਨ ਦੀ ਗ੍ਰੈਂਡ ਜਿਊਰੀ ਨੇ ਸਾਬਕਾ ਰਾਸ਼ਟਰਪਤੀ ਟਰੰਪ ਨੂੰ 2016 ‘ਚ ਅਮਰੀਕਨ ਰਾਸ਼ਟਰਪਤੀ ਚੋਣ ਮੁਹਿੰਮ ਦੌਰਾਨ ਚੁੱਪ ਰਹਿਣ ਲਈ ਪੋਰਨ ਸਟਾਰ ਨੂੰ ਕਥਿਤ ਤੌਰ ‘ਤੇ ਪੈਸੇ ਦੇਣ ਦੇ ਦੋਸ਼ ‘ਚ ਮੁਕੱਦਮਾ ਚਲਾਉਣ ਫ਼ੈਸਲਾ ਕੀਤਾ ਹੈ। ਇਸ ਨਾਲ ਟਰੰਪ ਅਪਰਾਧਿਕ ਦੋਸ਼ਾਂ ਦਾ ਸਾਹਮਣਾ ਕਰਨ ਵਾਲੇ ਦੇਸ਼ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ। ਟਰੰਪ ਨੇ 2017 ਤੋਂ 2021 ਤੱਕ ਅਮਰੀਕਾ ਦੇ 45ਵੇਂ ਰਾਸ਼ਟਰਪਤੀ ਵਜੋਂ ਸੇਵਾ ਨਿਭਾਈ। ਮਾਮਲੇ ਦੀ ਜਾਣਕਾਰੀ ਰੱਖਣ ਵਾਲੇ ਸੂਤਰਾਂ ਨੇ ਦੱਸਿਆ ਕਿ ਟਰੰਪ ਦੇ ਸੋਮਵਾਰ ਨੂੰ ਅਦਾਲਤ ‘ਚ ਪੇਸ਼ ਹੋਣ ਦੀ ਸੰਭਾਵਨਾ ਹੈ। ਸੁਣਵਾਈ ਸੰਖੇਪ ਹੋਣ ਦੀ ਸੰਭਾਵਨਾ ਹੈ ਜਿਸ ‘ਚ ਉਸ ਵਿਰੁੱਧ ਦੋਸ਼ਾਂ ਨੂੰ ਪੜ੍ਹ ਕੇ ਸੁਣਾਇਆ ਜਾਵੇਗਾ। ਟਰੰਪ ਨੇ ਇਨ੍ਹਾਂ ਦੋਸ਼ਾਂ ਤੋਂ ਇਨਕਾਰ ਕੀਤਾ ਹੈ। ਡੋਨਾਲਡ ਟਰੰਪ ਅਮਰੀਕਾ ਦੇ ਪਹਿਲੇ ਸਾਬਕਾ ਰਾਸ਼ਟਰਪਤੀ ਬਣ ਗਏ ਹਨ ਜਿਨ੍ਹਾਂ ‘ਤੇ ਮੁਕੱਦਮਾ ਚਲਾਇਆ ਗਿਆ ਅਤੇ ਦੋਸ਼ੀ ਪਾਇਆ ਗਿਆ। ਹਾਲਾਂਕਿ ਟਰੰਪ ਨੇ ਇਸ ਮਾਮਲੇ ਨੂੰ ਸਿਆਸੀ ਜ਼ੁਲਮ ਦਾ ਜ਼ਰੀਆ ਦੱਸਿਆ ਹੈ। ਟਰੰਪ ਨੂੰ ਇਸ ਨਾਲ ਆਤਮ ਸਮਰਪਣ ਕਰਨ ਲਈ ਕਿਹਾ ਗਿਆ ਹੈ ਜਿਸ ‘ਤੇ ਹੁਣ ਉਨ੍ਹਾਂ ਦੇ ਵਕੀਲ ਵਿਚਾਰ ਕਰ ਰਹੇ ਹਨ। ਜੇਕਰ ਅਜਿਹਾ ਹੁੰਦਾ ਹੈ ਤਾਂ ਇਹ ਅਮਰੀਕਾ ਦੇ ਇਤਿਹਾਸ ‘ਚ ਇਕ ਬੇਮਿਸਾਲ ਘਟਨਾ ਹੋਵੇਗੀ।