ਇਕ ਵਾਰ ਫਿਰ ਅਮਰੀਕਾ ‘ਚ ਫਾਇਰਿੰਗ ਦੀ ਘਟਨਾ ਵਾਪਰੀ ਹੈ ਅਤੇ ਇਸ ਵਾਰ ਫਿਲਾਡੇਲਫੀਆ ‘ਚ ਹੋਈ ਫਾਇਰਿੰਗ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਇਕ ਹੋਰ ਵਿਅਕਤੀ ਜ਼ਖਮੀ ਹੋ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ ਅਤੇ ਤਿੰਨ ਮੌਤਾਂ ਦੀ ਪੁਸ਼ਟੀ ਕੀਤੀ ਹੈ। ਅਜੇ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀਬਾਰੀ ਕਿਉਂ ਕੀਤੀ ਗਈ ਅਤੇ ਇਸ ਘਟਨਾ ‘ਚ ਕਿੰਨੇ ਲੋਕ ਸ਼ਾਮਲ ਸਨ। ਅਧਿਕਾਰੀਆਂ ਨੇ ਦੱਸਿਆ ਕਿ 3 ਲੋਕਾਂ ਦੀਆਂ ਲਾਸ਼ਾਂ ਮਿਲੀਆਂ ਹਨ। ਉਨ੍ਹਾਂ ਦੇ ਨਾਮ ਜਾਰੀ ਨਹੀਂ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀ ਪੀੜਤ ਨੂੰ ਇਕ ਅਣਪਛਾਤੇ ਵਿਅਕਤੀ ਨੇ ਹਸਪਤਾਲ ਪਹੁੰਚਾਇਆ ਅਤੇ ਉਸ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਪੁਲੀਸ ਨੂੰ ਘਟਨਾ ਸਥਾਨ ‘ਤੇ ਇਕ ਬੰਦੂਕ ਮਿਲੀ ਹੈ ਪਰ ਉਸ ਨੇ ਇਹ ਨਹੀਂ ਦੱਸਿਆ ਕਿ ਕੀ ਇਸੇ ਬੰਦੂਕ ਨਾਲ ਗੋਲੀਬਾਰੀ ਕੀਤੀ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਉਹ ਮਾਮਲੇ ਦੀ ਜਾਂਚ ਕਰ ਰਹੇ ਹਨ। ਇਸ ਮਾਮਲੇ ‘ਚ ਅਜੇ ਤੱਕ ਕਿਸੇ ਨੂੰ ਗ੍ਰਿਫ਼ਤਾਰ ਨਹੀਂ ਕੀਤਾ ਗਿਆ ਹੈ।