ਕਈ ਦਿਨਾਂ ਤੋਂ ਅੰਮ੍ਰਿਤਪਾਲ ਸਿੰਘ ਦੇ ਨਾਲ ਹੀ ਫਰਾਰ ਚੱਲ ਰਹੇ ਪਪਲਪ੍ਰੀਤ ਸਿੰਘ ਨੂੰ ਦਿੱਲੀ ਪੁਲੀਸ ਨੇ ਅੱਜ ਗ੍ਰਿਫ਼ਤਾਰ ਕਰ ਲਿਆ ਹੈ। ਦੂਜੇ ਪਾਸੇ ਪੰਜਾਬ ਪੁਲੀਸ ਵੀ ਗ੍ਰਿਫ਼ਤਾਰੀ ਦਾ ਦਾਅਵਾ ਕਰ ਰਹੀ ਹੈ। ਜਾਣਕਾਰੀ ਮੁਤਾਬਕ ਪੰਜਾਬ ਪੁਲੀਸ ਅਤੇ ਕਾਊਂਟਰ ਇੰਟੈਲੀਜੈਂਸ ਵਲੋਂ ਕੀਤੇ ਗਏ ਜੁਆਇੰਟ ਆਪਰੇਸ਼ਨ ਦੌਰਾਨ ਪਪਲਪ੍ਰੀਤ ਸਿੰਘ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪਪਲਪ੍ਰੀਤ ਸਿੰਘ 18 ਮਾਰਚ ਤੋਂ ਹੀ ਫਰਾਰ ਚੱਲ ਰਿਹਾ ਸੀ। 18 ਮਾਰਚ ਨੂੰ ਪੁਲੀਸ ਵਲੋਂ ਆਪਰੇਸ਼ਨ ਅੰਮ੍ਰਿਤਪਾਲ ਦੀ ਸ਼ੁਰੂਆਤ ਕੀਤੀ ਗਈ। ਉਸ ਸਮੇਂ ਪੁਲੀਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸੱਜਾ ਹੱਥ ਕਿਹਾ ਜਾਂਦਾ ਪਪਲਪ੍ਰੀਤ ਸਿੰਘ ਪੁਲੀਸ ਨੂੰ ਚਕਮਾ ਦੇ ਕੇ ਫਰਾਰ ਹੋ ਗਏ। ਪੰਜਾਬ ਪੁਲਸ ਦੇ ਆਈ.ਜੀ. ਹੈੱਡ ਕੁਆਰਟਰ ਸੁਖਚੈਨ ਸਿੰਘ ਗਿੱਲ ਵੱਲੋਂ ‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਅੰਮ੍ਰਿਤਪਾਲ ਸਿੰਘ ਦੇ ਅਤਿ ਨਜ਼ਦੀਕੀ ਸਾਥੀ ਪਪਲਪ੍ਰੀਤ ਦੀ ਗ੍ਰਿਫ਼ਤਾਰੀ ਨੂੰ ਲੈ ਕੇ ਅਹਿਮ ਪ੍ਰੈੱਸ ਕਾਨਫਰੰਸ ਕੀਤੀ ਗਈ। ਮੀਡੀਆ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਦੱਸਿਆ ਕਿ ਅੰਮ੍ਰਿਤਸਰ ਦਿਹਾਤੀ ਪੁਲੀਸ ਨੇ ਪਪਲਪ੍ਰੀਤ ਨੂੰ ਕੱਥੂਨੰਗਲ ਦੇ ਇਲਾਕੇ ‘ਚੋਂ ਗ੍ਰਿਫ਼ਤਾਰ ਕੀਤਾ ਹੈ। ਉਨ੍ਹਾਂ ਦੱਸਿਆ ਕਿ ਪਪਲਪ੍ਰੀਤ ‘ਤੇ ਐੱਨ.ਐੱਸ.ਏ. ਵੀ ਲਾਇਆ ਗਿਆ ਹੈ। ਇਸ ਤੋਂ ਇਲਾਵਾ ਪਪਲਪ੍ਰੀਤ 6 ਹੋਰ ਕੇਸਾਂ ‘ਚ ਵਾਂਟੇਡ ਸੀ। 18 ਮਾਰਚ ਨੂੰ ਪੁਲੀਸ ਵੱਲੋਂ ਆਪਰੇਸ਼ਨ ਅੰਮ੍ਰਿਤਪਾਲ ਦੀ ਸ਼ੁਰੂਆਤ ਕੀਤੀ ਗਈ ਸੀ। ਉਸ ਸਮੇਂ ਪੁਲੀਸ ਨੇ ਸਖ਼ਤ ਘੇਰਾਬੰਦੀ ਕਰਕੇ ਅੰਮ੍ਰਿਤਪਾਲ ਸਿੰਘ ਦੇ ਇਕ ਤੋਂ ਬਾਅਦ ਇਕ ਕਈ ਸਾਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਸੀ ਪਰ ਅੰਮ੍ਰਿਤਪਾਲ ਸਿੰਘ ਅਤੇ ਉਸ ਦਾ ਸੱਜਾ ਹੱਥ ਕਿਹਾ ਜਾਂਦਾ ਪਪਲਪ੍ਰੀਤ ਸਿੰਘ ਪੁਲੀਸ ਨੂੰ ਚਕਮਾ ਦੇ ਕੇ ਫ਼ਰਾਰ ਹੋ ਗਏ ਸੀ। ਪੰਜਾਬ ਪੁਲੀਸ ਵਲੋਂ ਅੰਮ੍ਰਿਤਪਾਲ ਸਿੰਘ ਅਤੇ ਪਪਲਪ੍ਰੀਤ ਸਿੰਘ ਦੀ ਗ੍ਰਿਫ਼ਤਾਰੀ ਲਈ ਪੰਜਾਬ ਸਣੇ ਦੇਸ਼ ਦੇ ਕਈ ਸੂਬਿਆਂ ‘ਚ ਦਬਿਸ਼ ਕੀਤੀ ਗਈ ਸੀ। ਪੁਲੀਸ ਵੱਲੋਂ ਨੇਪਾਲ ਬਾਰਡਰ ‘ਤੇ ਬਕਾਇਦਾ ਅੰਮ੍ਰਿਤਪਾਲ ਦੇ ਪੋਸਟਰ ਵੀ ਲਗਵਾਏ ਗਏ।