ਇੰਡੀਆ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕੇ ਵੀਰਵਾਰ ਨੂੰ ਦਿੱਲੀ ਸਥਿਤ ਗੁਰਦੁਆਰਾ ਬੰਗਲਾ ਸਾਹਿਬ ਗਏ ਅਤੇ ਮੱਥਾ ਟੇਕਿਆ। ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਮੈਕੇ ਅਤੇ ਨਵੀਂ ਦਿੱਲੀ ਸਥਿਤ ਕੈਨੇਡੀਅਨ ਹਾਈ ਕਮਿਸ਼ਨ ਦੇ ਦੋ ਹੋਰ ਅਧਿਕਾਰੀਆਂ ਨੇ ਵੀ ਲੰਗਰ ਹਾਲ ਦਾ ਦੌਰਾ ਕੀਤਾ ਅਤੇ ਗੁਰਦੁਆਰੇ ‘ਚ ਕੋਰੋਨਾ ਸਬੰਧਤ ਸਹੂਲਤਾਂ ਦੀ ਜਾਣਕਾਰੀ ਲਈ। ਉਨ੍ਹਾਂ ਦੱਸਿਆ, ‘ਇੰਡੀਆ ‘ਚ ਕੈਨੇਡਾ ਦੇ ਹਾਈ ਕਮਿਸ਼ਨਰ ਕੈਮਰੂਨ ਮੈਕੇ ਅਤੇ ਹੋਰ ਅਧਿਕਾਰੀਆਂ ਨੇ ਅੱਜ ਗੁਰਦੁਆਰਾ ਬੰਗਲਾ ਸਾਹਿਬ ਦਾ ਦੌਰਾ ਕੀਤਾ। ਮੈਕੇ ਗੁਰਦੁਆਰਾ ‘ਚ ਮੌਜੂਦਾ ਸਹੂਲਤਾਂ ਤੋਂ ਪ੍ਰਭਾਵਿਤ ਹੋਏ, ਖ਼ਾਸ ਤੌਰ ‘ਤੇ ਲੰਗਰ ਹਾਲ ਨੂੰ ਦੇਖ ਕੇ। ਉਨ੍ਹਾਂ ਨੇ ਸਾਡੇ ਵੱਲੋਂ ਇਥੇ ਪ੍ਰਦਾਨ ਕੀਤੀ ਜਾ ਰਹੀ ਕਰੋਨਾ ਸਬੰਧੀ ਸਹਾਇਤਾ ਸਮੇਤ ਹੋਰ ਸਹੂਲਤਾਂ ਦੀ ਵੀ ਜਾਣਕਾਰੀ ਪ੍ਰਾਪਤ ਕੀਤੀ। ਕੈਨੇਡਾ ਦੇ ਅਧਿਕਾਰੀਆਂ ਨਾਲ ਦਿੱਲੀ ਗੁਰਦੁਆਰਾ ਕਮੇਟੀ ਦੇ ਮੁਖੀ ਹਰਮੀਤ ਸਿੰਘ ਕਾਲਕਾ ਅਤੇ ਜਨਰਲ ਸਕੱਤਰ ਜਗਦੀਪ ਸਿੰਘ ਕਾਹਲੋਂ ਵੀ ਮੌਜੂਦ ਸਨ।