ਚੀਨ ’ਚ ਅਚਾਨਕ ਆਏ ਹਡ਼੍ਹਾਂ ਕਾਰਨ ਘਟੋ-ਘੱਟ 12 ਲੋਕਾਂ ਦੀ ਮੌਤ ਹੋ ਗਈ ਹੈ ਅਤੇ ਕਈ ਲੋਕ ਜ਼ਖਮੀ ਹੋ ਗਏ ਹਨ। ਸਰਕਾਰੀ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਸਰਕਾਰੀ ਮਲਕੀਅਤ ਵਾਲੇ ਸਮਾਚਾਰ ਏਜੰਸੀ ਦੀ ਖ਼ਬਰ ਮੁਤਾਬਕ ਸਿਸ਼ੁਆਨ ਸੂਬੇ ’ਚ ਮੀਂਹ ਕਾਰਨ ਅਚਾਨਕ ਆਏ ਹਡ਼੍ਹ ਕਾਰਨ ਘਟੋ-ਘੱਟ 6 ਲੋਕਾਂ ਦੀ ਮੌਤ ਹੋ ਗਈ ਅਤੇ 12 ਲੋਕ ਲਾਪਤਾ ਹਨ। ਖਬਰ ’ਚ ਕਿਹਾ ਗਿਆ ਹੈ ਕਿ ਲਗਭਗ 1300 ਲੋਕਾਂ ਨੂੰ ਸੁਰੱਖਿਆ ਥਾਵਾਂ ’ਤੇ ਭੇਜਿਆ ਗਿਆ ਹੈ। ਇਸ ਦਰਮਿਆਨ ਸਰਕਾਰੀ ਏਜੰਸੀ ਨੇ ਦੱਸਿਆ ਕਿ ਗਾਂਸੂ ਸੂਬੇ ਦੇ ਲੋਂਗਨਨ ਸ਼ਹਿਰ ’ਚ 6 ਲੋਕਾਂ ਦੀ ਮੌਤ ਹੋ ਗਈ ਅਤੇ 3000 ਤੋਂ ਜ਼ਿਆਦਾ ਲੋਕਾਂ ਨੂੰ ਸੁਰੱਖਿਅਤ ਥਾਵਾਂ ’ਤੇ ਪਹੁੰਚਾਇਆ ਗਿਆ ਹੈ। ਕਈ ਲੋਕ ਲਾਪਤਾ ਹੋਣ ਕਾਰਨ ਮਰਨ ਵਾਲਿਆਂ ਦੀ ਗਿਣਤੀ ਵਧ ਸਕਦੀ ਹੈ।