ਸਪੇਨ ਦੀ ਇਕ ਅਦਾਲਤ ਨੇ ਦਾਨੀ ਅਲਵੇਸ ਦੀ ਜ਼ਮਾਨਤ ‘ਤੇ ਰਿਹਾਅ ਕਰਨ ਦੀ ਅਪੀਲ ਰੱਦ ਕਰ ਦਿੱਤੀ। ਅਦਾਲਤ ਨੇ ਕਿਹਾ ਕਿ ਜਦੋਂ ਤੱਕ ਇਸ ਬ੍ਰਾਜ਼ੀਲੀਅਨ ਫੁਟਬਾਲ ਖਿਡਾਰੀ ਵਿਰੁੱਧ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦੀ ਜਾਂਚ ਜਾਰੀ ਹੈ ਉਦੋਂ ਤੱਕ ਉਸ ਨੂੰ ਜ਼ਮਾਨਤ ਨਹੀਂ ਦਿੱਤੀ ਜਾ ਸਕਦੀ। ਅਦਾਲਤ ਨੇ ਕਿਹਾ ਕਿ ਅਲਵੇਸ ਜ਼ਮਾਨਤ ‘ਤੇ ਰਿਹਾਅ ਹੋਣ ‘ਤੇ ਦੇਸ਼ ਛੱਡ ਕੇ ਜਾ ਸਕਦਾ ਹੈ ਤੇ ਉਸ ਨੂੰ ਜਾਂਚ ਦੌਰਾਨ ਜੇਲ੍ਹ ‘ਚ ਹੀ ਰਹਿਣਾ ਪਵੇਗਾ। ਇਸ ਮਾਮਲੇ ਦੀ ਸੁਣਵਾਈ ਦੀ ਤਾਰੀਕ ਅਜੇ ਤੈਅ ਨਹੀਂ ਕੀਤੀ ਗਈ ਹੈ। ਅਲਵੇਸ ‘ਤੇ ਇਕ ਮਹਿਲਾ ਨੇ 30 ਦਸੰਬਰ ਦੀ ਰਾਤ ਨੂੰ ਨਾਈਟ ਕਲੱਬ ‘ਚ ਜਿਨਸੀ ਸ਼ੋਸ਼ਣ ਕਰਨ ਦਾ ਦੋਸ਼ ਲਗਾਇਆ ਸੀ ਜਿਸ ਤੋਂ ਬਾਅਦ ਇਸ ਫੁਟਬਾਲਰ ਨੂੰ ਜਨਵਰੀ ‘ਚ ਹਿਰਾਸਤ ‘ਚ ਲੈ ਲਿਆ ਗਿਆ ਸੀ। ਅਲਵੇਸ ਨੇ ਕੋਈ ਵੀ ਗਲਤ ਕੰਮ ਕਰਨ ਤੋਂ ਇਨਕਾਰ ਕੀਤਾ ਤੇ ਕਿਹਾ ਕਿ ਉਸ ਨੇ ਆਪਸੀ ਸਹਿਮਤੀ ਨਾਲ ਜਿਨਸੀ ਸਬੰਧ ਬਣਾਏ ਸਨ।