ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ਤੋਂ ਉਨ੍ਹਾਂ ਦੀ ਕੰਪਨੀ ਦੀਆਂ ਕਾਰੋਬਾਰੀ ਗਤੀਵਿਧੀਆਂ ਬਾਰੇ ਚੱਲ ਰਹੇ ਮੁਕੱਦਮੇ ਦੇ ਸਬੰਧ ‘ਚ ਨਿਊਯਾਰਕ ਦੇ ਅਟਾਰਨੀ ਜਨਰਲ ਦਫਤਰ ਨੇ ਕਰੀਬ ਸੱਤ ਘੰਟੇ ਤੱਕ ਪੁੱਛ ਪੜਤਾਲ ਕੀਤੀ। ਇਹ ਦੂਜੀ ਵਾਰ ਹੈ ਜਦੋਂ ਟਰੰਪ ਨੇ ਕਾਰੋਬਾਰੀ ਗਤੀਵਿਧੀਆਂ ਨੂੰ ਲੈ ਕੇ ਦਾਇਰ ਮੁਕੱਦਮੇ ਦੇ ਸਬੰਧ ‘ਚ ਗਵਾਹੀ ਦਿੱਤੀ ਹੈ। ਸਾਬਕਾ ਰਾਸ਼ਟਰਪਤੀ ਟਰੰਪ ਆਪਣੀ ਕੰਪਨੀ ਦੇ ਕਾਰੋਬਾਰ ਨਾਲ ਜੁੜੀਆਂ ਗਤੀਵਿਧੀਆਂ ਨੂੰ ਲੈ ਕੇ ਇਕ ਕਾਨੂੰਨੀ ਲੜਾਈ ‘ਚ ਦੂਜੀ ਵਾਰ ਗਵਾਹੀ ਦੇਣ ਲਈ ਨਿਊਯਾਰਕ ਦੀ ਅਟਾਰਨੀ ਜਨਰਲ ਦੇ ਦਫ਼ਤਰ ‘ਚ ਪੁੱਜੇ ਸਨ। ਜੇਮਸ ਨੇ ਸਾਬਕਾ ਰਾਸ਼ਟਰਪਤੀ ਖਿਲਾਫ਼ ਪਿਛਲੇ ਸਾਲ ਮੁਕੱਦਮਾ ਦਾਇਰ ਕੀਤਾ ਸੀ। ਅਟਾਰਨੀ ਜਨਰਲ ਦੇ ਮੁਕੱਦਮੇ ‘ਚ ਦਾਅਵਾ ਕੀਤਾ ਗਿਆ ਹੈ ਕਿ ਟਰੰਪ ਅਤੇ ਉਨ੍ਹਾਂ ਦੇ ਪਰਿਵਾਰ ਨੇ ਆਪਣੀ ਨੈੱਟਵਰਥ ਤੇ ਹੋਟਲ ਅਤੇ ਗੋਲਫ ਕੋਰਸ ਵਰਗੀ ਜਾਇਦਾਦ ਦੇ ਮੁੱਲ ਬਾਰੇ ਝੂਠੀ ਸੂਚਨਾ ਦੇ ਕੇ ਬੈਂਕਾਂ ਨੂੰ ਗੁੰਮਰਾਹ ਕੀਤਾ ਹੈ। ਇਹ ਮੁਕੱਦਮਾ ਮੈਨਹਟਨ ਜ਼ਿਲ੍ਹਾ ਅਟਾਰਨੀ ਵੱਲੋਂ ਟਰੰਪ ਖਿਲਾਫ਼ ਦਾਇਰ ਅਪਰਾਧਿਕ ਦੋਸ਼ਾਂ ਨਾਲ ਸਬੰਧਤ ਹੈ। ਟਰੰਪ ਤੇ ਉਨ੍ਹਾਂ ਦੇ ਵਕੀਲਾਂ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਖ਼ਿਲਾਫ਼ ਡੈਮੋਕਰੇਟ ਪਾਰਟੀ ਵੱਲੋਂ ਦਾਇਰ ਮੁਕੱਦਮਾ ਸਿਆਸਤ ਤੋਂ ਪ੍ਰੇਰਿਤ ਹੈ ਅਤੇ ਕਾਨੂੰਨ ‘ਤੇ ਖਰਾ ਨਾ ਉਤਰਨਾ ਹੈ। ਟਰੰਪ ਅਤੇ ਉਨ੍ਹਾਂ ਦੀ ਕੰਪਨੀ ਨੇ ਕੁਝ ਵੀ ਗਲਤ ਕਰਨ ਤੋਂ ਇਨਕਾਰ ਕੀਤਾ ਹੈ।