ਇੰਡੀਆ ਅਤੇ ਆਸਟਰੇਲੀਆ ਦਰਮਿਆਨ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਦੂਜਾ ਮੈਚ ਵਿਸ਼ਾਖਾਪਟਨਮ ਦੇ ਕੇ.ਵਾਈ.ਐਸ. ਰਾਜਸ਼ੇਖਰ ਰੈੱਡੀ ਕ੍ਰਿਕਟ ਸਟੇਡੀਅਮ ‘ਚ ਖੇਡਿਆ ਗਿਆ। ਮੈਚ ‘ਚ ਆਸਟਰੇਲੀਆ ਨੇ ਇੰਡੀਆ ਨੂੰ 10 ਵਿਕਟਾਂ ਨਾਲ ਹਰਾਇਆ। ਮੈਚ ‘ਚ ਆਸਟਰੇਲੀਆ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਹੈ। ਪਹਿਲਾਂ ਬੱਲੇਬਾਜ਼ੀ ਕਰਨ ਆਈ ਭਾਰਤੀ ਟੀਮ ਨੇ ਖਰਾਬ ਪ੍ਰਦਰਸ਼ਨ ਕਰਦੇ ਹੋਏ ਸਿਰਫ਼ 26 ਓਵਰਾਂ ‘ਚ ਸਾਰੀਆਂ ਵਿਕਟਾਂ ਗੁਆ ਕੇ 117 ਦੌੜਾਂ ਹੀ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਆਸਟਰੇਲੀਆ ਨੂੰ ਜਿੱਤ ਲਈ 118 ਦੌੜਾਂ ਦਾ ਟੀਚਾ ਦਿੱਤਾ। ਬੇਹੱਦ ਆਸਾਨ ਟੀਚੇ ਦਾ ਪਿੱਛਾ ਕਰਦੇ ਹੋਏ ਆਸਟਰੇਲੀਆ ਨੇ ਸਿਰਫ 11 ਓਵਰਾਂ ‘ਚ ਬਿਨਾ ਕੋਈ ਵਿਕਟ ਗੁਆਏ 121 ਦੌੜਾਂ ਬਣਾ ਕੇ ਇੰਡੀਆ ਨੂੰ 10 ਵਿਕਟਾਂ ਨਾਲ ਹਰਾ ਦਿੱਤਾ। ਆਸਟਰੇਲੀਆ ਵਲੋਂ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ ਮਿਸ਼ੇਲ ਮਾਰਸ਼ ਨੇ 66 ਦੌੜਾਂ ਤੇ ਟ੍ਰੈਵਿਸ ਹੈੱਡ ਨੇ 51 ਦੌੜਾਂ ਬਣਾਈਆਂ ਤੇ ਮੈਚ ਆਸਟਰੇਲੀਆ ਦੀ ਝੋਲੀ ‘ਚ ਪਾ ਦਿੱਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਟੀਮ ਇੰਡੀਆ ਨੇ ਬੇਹੱਦ ਖਰਾਬ ਪ੍ਰਦਰਸ਼ਨ ਕੀਤਾ। ਟੀਮ ਦਾ ਕੋਈ ਵੀ ਖਿਡਾਰੀ ਟਿੱਕ ਕੇ ਨਹੀਂ ਖੇਡ ਸਕਿਆ। ਵਿਰਾਟ ਕੋਹਲੀ ਨੇ 31 ਦੌੜਾਂ, ਅਕਸ਼ਰ ਪਟੇਲ ਨੇ 29 ਦੌੜਾਂ ਸ਼ੁਭਮਨ ਗਿੱਲ ਨੇ 0 ਦੌੜ, ਕਪਤਾਨ ਰੋਹਿਤ ਸ਼ਰਮਾ ਨੇ 13 ਦੌੜਾਂ, ਸੂਰਯਕੁਮਾਰ ਯਾਦਵ 0 ਦੌੜ, ਕੇ.ਐੱਲ. ਰਾਹੁਲ 9 ਦੌੜਾਂ ਤੇ ਹਾਰਦਿਕ ਪੰਡਯਾ ਨੇ 2 ਦੌੜਾਂ ਤੇ ਰਵਿੰਦਰ ਜਡੇਜਾ ਨੇ 16 ਦੌੜਾਂ ਬਣਾਈਆਂ। ਆਸਟਰੇਲੀਆ ਵੱਲੋਂ ਮਿਸ਼ੇਲ ਸਟਾਰਕ ਨੇ 5, ਸੀਨ ਐਬਾਟ ਨੇ 3 ਤੇ ਨਾਥਨ ਐਲਿਸ ਨੇ 2 ਵਿਕਟਾਂ ਝਟਕਾਈਆਂ।