ਰੂਸ ਦੇ ਰਾਸ਼ਟਰਪਤੀ ਵਲਾਦੀਮੀਰ ਪੁਤਿਨ ਨੇ ਵੱਡੀ ਕਾਰਵਾਈ ਕਰਦਿਆਂ ਮਾਰਕ ਜ਼ੁਕਰਬਰਗ ਦੀ ਕੰਪਨੀ ‘ਮੇਟਾ’ ਨੂੰ ਅੱਤਵਾਦੀ ਅਤੇ ਕੱਟੜਪੰਥੀ ਜਥੇਬੰਦੀ ਦੇ ਰੂਪ ‘ਚ ਸੂਚੀਬੱਧ ਕੀਤਾ ਹੈ। ਫੈਡਰਲ ਸਰਵਿਸ ਫਾਰ ਫਾਈਨੈਂਸ਼ੀਅਲ ਮਾਨੀਟਰਿੰਗ (ਰੋਸਫਿਨਮੋਨੀਟਰਿੰਗ) ਦੇ ਡੇਟਾਬੇਸ ਅਨੁਸਾਰ ਰੂਸ ਨੇ ਮੇਟਾ ਨੂੰ ਅੱਤਵਾਦੀ ਅਤੇ ਕੱਟੜਪੰਥੀ ਜਥੇਬੰਦੀ ਦੀ ਸੂਚੀ ‘ਚ ਸ਼ਾਮਲ ਕੀਤਾ। ਜ਼ਿਕਰਯੋਗ ਹੈ ਕਿ ਮਾਰਚ ‘ਚ ਰੂਸ ਸਰਕਾਰ ਨੇ ਫੇਸਬੁੱਕ, ਇੰਸਟਾਗ੍ਰਾਮ ਤੇ ਟਵਿੱਟਰ ਵਰਗੇ ਸੋਸ਼ਲ ਮੀਡੀਆ ਪਲੇਟਫਾਰਮ ਨੂੰ ਬਲਾਕ ਕਰ ਦਿੱਤਾ ਸੀ। ਇੰਨਾ ਹੀ ਨਹੀਂ ਮਾਸਕੋ ਦੀ ਇਕ ਅਦਾਲਤ ਨੇ ਮਾਰਕ ਜ਼ੁਕਰਬਰਗ ਦੀ ਮਲਕੀਅਤ ਵਾਲੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਵੀ ਕੱਟੜਪੰਥੀ ਗਤੀਵਿਧੀਆਂ ਦਾ ਦੋਸ਼ ਲਗਾਉਂਦੇ ਹੋਏ ਦਾਅਵਾ ਕੀਤਾ ਹੈ ਕਿ ਇਹ ਯੂਕਰੇਨ ‘ਚ ਸੋਸ਼ਲ ਮੀਡੀਆ ਉਪਭੋਗਤਾਵਾਂ ਨੂੰ ਰੂਸੀਆਂ ਵਿਰੁੱਧ ਹਿੰਸਾ ਨੂੰ ਉਤਸ਼ਾਹਿਤ ਕਰਨ ਵਾਲੀ ਸਮੱਗਰੀ ਪੋਸਟ ਕਰਨ ਦੀ ਇਜਾਜ਼ਤ ਦੇ ਰਹੀ ਹੈ ਪਰ ਮੇਟਾ ਦੇ ਵਕੀਲ ਨੇ ਫਿਰ ਦੋਸ਼ਾਂ ਨੂੰ ਖਾਰਜ ਕਰ ਦਿੱਤਾ ਤੇ ਅਦਾਲਤ ਨੂੰ ਦੱਸਿਆ ਕਿ ਸੰਗਠਨ ਕਦੇ ਵੀ ਕੱਟੜਪੰਥੀ ਗਤੀਵਿਧੀਆਂ ‘ਚ ਸ਼ਾਮਲ ਨਹੀਂ ਸੀ ਅਤੇ ਰੂਸੋਫੋਬੀਆ ਦੇ ਵਿਰੁੱਧ ਸੀ।