ਸਕਾਟਲੈਂਡ ਦੇ ਸਕਾਈ ਅਤੇ ਵੈਸਟਰ ਰੌਸ ‘ਚ ਵਾਪਰੀਆਂ ਫਾਇਰਿੰਗ ਦੀਆਂ ਘਟਨਾਵਾਂ ਦੇ ਬਾਅਦ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 3 ਹਸਪਤਾਲ ‘ਚ ਜ਼ੇਰੇ ਇਲਾਜ ਹਨ। ਪੁਲੀਸ ਨੇ ਪੁਸ਼ਟੀ ਕੀਤੀ ਹੈ ਕਿ ਫਾਇਰਿੰਗ ‘ਚ ਇਕ 47 ਸਾਲਾ ਵਿਅਕਤੀ ਦੀ ਮੌਤ ਹੋ ਗਈ ਹੈ ਅਤੇ ਤਿੰਨ ਹੋਰ ਗੰਭੀਰ ਰੂਪ ‘ਚ ਜ਼ਖ਼ਮੀ ਹੋ ਗਏ ਹਨ। ਇਕ 32 ਸਾਲਾ ਔਰਤ ਦੇ ਗੰਭੀਰ ਰੂਪ ‘ਚ ਜ਼ਖ਼ਮੀ ਹੋਣ ਦੀ ਰਿਪੋਰਟ ਤੋਂ ਬਾਅਦ ਅਧਿਕਾਰੀਆਂ ਨੇ ਸਵੇਰੇ 9 ਵਜੇ ਤੋਂ ਪਹਿਲਾਂ ਸਕਾਈ ਦੇ ਤਰਸਕਾਵੈਗ ਖੇਤਰ ਦੀ ਘੇਰਾਬੰਦੀ ਕੀਤੀ। ਜ਼ਖ਼ਮੀ ਔਰਤ ਨੂੰ ਇਲਾਜ ਲਈ ਕਵੀਨ ਐਲਿਜ਼ਾਬੈਥ ਯੂਨੀਵਰਸਿਟੀ ਹਸਪਤਾਲ ਗਲਾਸਗੋ ਲਿਜਾਇਆ ਗਿਆ। ਸਾਰੀਆਂ ਘਟਨਾਵਾਂ ਦੇ ਸਿਲਸਿਲੇ ‘ਚ ਇਕ 39 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਫਾਇਰਿੰਗ ਦੀਆਂ ਇਨ੍ਹਾਂ ਘਟਨਾਵਾਂ ਕਰਕੇ ਇਲਾਕੇ ‘ਚ ਸਹਿਮ ਦਾ ਮਾਹੌਲ ਬਣਿਆ ਹੋਇਆ ਹੈ ਅਤੇ ਪੁਲੀਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ।