ਭਾਰਤੀ ਸੁਰੱਖਿਆ ਫੋਰਸ ਦੇ 10 ਜਵਾਨ ਅੱਜ ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਦੰਤੇਵਾੜਾ ਜ਼ਿਲ੍ਹੇ ‘ਚ ਬਾਰੂਦੀ ਸੁਰੰਗ ‘ਚ ਹੋਏ ਧਮਾਕੇ ‘ਚ ਸ਼ਹੀਦ ਹੋ ਗਏ ਅਤੇ ਇਕ ਵਾਹਨ ਚਾਲਕ ਦੀ ਵੀ ਮੌਤ ਹੋ ਗਈ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਅਰਨਪੁਰ ਥਾਣਾ ਖੇਤਰ ‘ਚ ਨਕਸਲੀਆਂ ਨੇ ਬਾਰੂਦੀ ਸੁਰੰਗ ‘ਚ ਧਮਾਕਾ ਕਰ ਦਿੱਤਾ। ਇਸ ਘਟਨਾ ‘ਚ ਜ਼ਿਲ੍ਹਾ ਰਿਜ਼ਰਵ ਗਾਰਡ ਦੇ 10 ਜਵਾਨ ਸ਼ਹੀਦ ਹੋ ਗਏ ਅਤੇ ਇਕ ਵਾਹਨ ਚਾਲਕ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਅਰਨਪੁਰ ਥਾਣਾ ਖੇਤਰ ‘ਚ ਮਾਓਵਾਦੀ ਕੈਡਰ ਦੀ ਮੌਜੂਦਗੀ ਦੀ ਸੂਚਨਾ ‘ਤੇ ਦੰਤੇਵਾੜਾ ਤੋਂ ਡੀ.ਆਰ.ਜੀ. ਫੋਰਸ ਨੂੰ ਨਕਸਲ ਵਿਰੋਧੀ ਮੁਹਿੰਮ ‘ਚ ਰਵਾਨਾ ਕੀਤਾ ਗਿਆ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਮੁਹਿੰਮ ਤੋਂ ਬਾਅਦ ਵਾਪਸੀ ਦੌਰਾਨ ਮਾਓਵਾਦੀਆਂ ਨੇ ਅਰਨਪੁਰ ਮਾਰਗ ‘ਤੇ ਬਾਰੂਦੀ ਸੁਰੰਗ ‘ਚ ਧਮਾਕਾ ਕਰ ਦਿੱਤਾ। ਇਸ ਘਟਨਾ ‘ਚ ਮੁਹਿੰਮ ‘ਚ ਸ਼ਾਮਲ ਡੀ.ਆਰ.ਜੀ. ਦੇ 10 ਜਵਾਨ ਸ਼ਹੀਦ ਹੋ ਗਏ ਅਤੇ ਇਕ ਵਾਹਨ ਚਾਲਕ ਦੀ ਵੀ ਮੌਤ ਹੋ ਗਈ। ਉਨ੍ਹਾਂ ਦੱਸਿਆ ਕਿ ਘਟਨਾ ਦੀ ਜਾਣਕਾਰੀ ਮਿਲਣ ਤੋਂ ਬਾਅਦ ਹਾਦਸੇ ਵਾਲੀ ਜਗ੍ਹਾ ਲਈ ਐਡੀਸ਼ਨਲ ਫੋਰਸ ਰਵਾਨਾ ਕੀਤੀ ਗਈ ਹੈ।