ਸ਼ਹੀਦ-ਏ-ਆਜ਼ਮ ਭਗਤ ਸਿੰਘ, ਸੁਖਦੇਵ ਤੇ ਰਾਜਗੁਰੂ ਨੂੰ ਕੌਮੀ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੀ ਇਕ ਪਟੀਸ਼ਨ ਕੁਝ ਸਾਲ ਪਹਿਲਾਂ ਦਿੱਲੀ ਹਾਈ ਕੋਰਟ ‘ਚ ਪਾਈ ਗਈ ਜਿਸ ਨੂੰ ਅਦਾਲਤ ਨੇ ਖਾਰਜ ਕਰ ਦਿੱਤਾ ਸੀ। ਹੁਣ ਉਸੇ ਤਰਜ਼ ‘ਤੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਵੀ ਇਨ੍ਹਾਂ ਸ਼ਹੀਦਾਂ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਕਰਦੀ ਪਟੀਸ਼ਨ ਖਾਰਜ ਕੀਤੀ ਗਈ ਹੈ। ਦੇਸ਼ ਦੀ ਆਜ਼ਾਦੀ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਕੇਂਦਰ ਅਤੇ ਪੰਜਾਬ ਸਰਕਾਰ ਵੱਲੋਂ ਸ਼ਹੀਦ ਦਾ ਦਰਜਾ ਦਿੱਤੇ ਜਾਣ ਦੀ ਮੰਗ ਸਬੰਧੀ ਪਟੀਸ਼ਨ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵੱਲੋਂ ਖਾਰਜ ਕਰ ਦਿੱਤੀ ਗਈ। ਅਦਾਲਤ ਨੇ ਕਿਹਾ ਕਿ ਪਹਿਲਾਂ ਵੀ ਦਿੱਲੀ ਹਾਈ ਕੋਰਟ ਇਸ ਪਟੀਸ਼ਨ ਨੂੰ ਖਾਰਜ ਕਰ ਚੁੱਕੀ ਹੈ। ਅਦਾਲਤ ਨੇ ਆਪਣੇ ਹੁਕਮ ‘ਚ ਕਿਹਾ ਕਿ ਪਟੀਸ਼ਨਕਰਤਾ ਆਪਣੀ ਦਲੀਲ ‘ਚ ਕੋਈ ਵੀ ਅਜਿਹਾ ਕਾਗਜ਼ ਜਾਂ ਤੱਥ ਨਹੀਂ ਪੇਸ਼ ਕਰ ਸਕਿਆ, ਜੋ ਭਗਤ ਸਿੰਘ ਨੂੰ ਸ਼ਹੀਦ ਦੱਸ ਸਕੇ। ਇਹ ਪਟੀਸ਼ਨ ਪਾਣੀਪਤ ਦੇ ਵਰਿੰਦਰ ਸਾਗਵਾਨ ਵੱਲੋਂ ਦਾਖ਼ਲ ਕੀਤੀ ਗਈ ਸੀ।
ਦੱਸਣਯੋਗ ਹੈ ਕਿ ਦੇਸ਼ ਲਈ ਆਜ਼ਾਦੀ ਦੀ ਲੜਾਈ ਲੜਨ ਵਾਲੇ ਭਗਤ ਸਿੰਘ, ਰਾਜਗੁਰੂ ਅਤੇ ਸੁਖਦੇਵ ਨੂੰ ਅੰਗਰੇਜ਼ਾਂ ਨੇ 23 ਮਾਰਚ 1931 ਨੂੰ ਲਾਹੌਰ ਸੈਂਟਰਲ ਜੇਲ੍ਹ ‘ਚ ਫਾਂਸੀ ਦੇ ਦਿੱਤੀ ਸੀ। ਉਦੋਂ ਤੋਂ ਹੀ ਸਮੂਹ ਪੰਜਾਬੀਆਂ ਸਮੇਤ ਦੇਸ਼ ਦੇ ਬਹੁਗਿਣਤੀ ਲੋਕਾਂ ਦੇ ਦਿਲਾਂ ‘ਚ ਸ਼ਹੀਦ ਭਗਤ ਸਿੰਘ ਤੇ ਸਾਥੀਆਂ ਪ੍ਰਤੀ ਭਾਰੀ ਸਤਿਕਾਰ ਹੈ ਅਤੇ ਸਾਰੇ ਉਨ੍ਹਾਂ ਨੂੰ ਕੌਮੀ ਨਾਇਕ ਤੇ ਸ਼ਹੀਦ ਹੀ ਮੰਨਦੇ ਹਨ ਪਰ ਸਰਕਾਰਾਂ ਤੇ ਅਦਾਲਤਾਂ ਵੱਲੋਂ ਇਨ੍ਹਾਂ ਸ਼ਹੀਦਾਂ ਨੂੰ ਇਹ ਰੁਤਬਾ ਨਹੀਂ ਦਿੱਤਾ ਜਾ ਰਿਹਾ।
ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਨੂੰ ਸ਼ਹੀਦ ਦਾ ਦਰਜਾ ਦੇਣ ਦੀ ਮੰਗ ਵਾਲੀ ਪਟੀਸ਼ਨ ਖਾਰਜ
Related Posts
Add A Comment