ਕਾਮਨਵੈਲਥ ਗੇਮਜ਼ ਦੀ ਦੋ ਵਾਰ ਦੀ ਚੈਂਪੀਅਨ ਇੰਡੀਆ ਦੀ ਵੇਟਲਿਫਟਰ ਸੰਜੀਤਾ ਚਾਨੂ ‘ਤੇ ਪਿਛਲੇ ਸਾਲ ਡੋਪ ਟੈਸਟ ‘ਚ ਅਸਫਲ ਰਹਿਣ ਕਾਰਨ ਰਾਸ਼ਟਰੀ ਡੋਪਿੰਗ ਰੋਕੂ ਏਜੰਸੀ (ਨਾਡਾ) ਨੇ ਚਾਰ ਸਾਲ ਦੀ ਪਾਬੰਦੀ ਲਗਾ ਦਿੱਤੀ ਹੈ। ਸੰਜੀਤਾ ਨੇ ਪਿਛਲੇ ਸਾਲ ਸਤੰਬਰ-ਅਕਤੂਬਰ ‘ਚ ਗੁਜਰਾਤ ‘ਚ ਰਾਸ਼ਟਰੀ ਖੇਡਾਂ ਦੌਰਾਨ ਸਟੀਰੌਇਡ ਦੀ ਵਰਤੋਂ ਕੀਤੀ ਸੀ ਤੇ ਉਸ ਦਾ ਟੈਸਟ ਪਾਜ਼ੇਟਿਵ ਆਇਆ ਹੈ। ਭਾਰਤੀ ਵੇਟਲਿਫਟਿੰਗ ਸੰਘ ਨੇ ਪਾਬੰਦੀ ਪੁਸ਼ਟੀ ਕੀਤੀ ਹੈ। ਇਸ ਤੋਂ ਪਹਿਲਾਂ ਵੀ ਕੁਝ ਇੰਡੀਅਨ ਖਿਡਾਰੀਆਂ ‘ਤੇ ਨਾਡਾ ਪਾਬੰਦੀ ਲਾ ਚੁੱਕੀ ਹੈ।