ਇਕ ਵਾਰ ਫਿਰ ਅਮਰੀਕਾ ‘ਚ ਫਾਇਰਿੰਗ ਦੀ ਘਟਨਾ ਵਾਪਰੀ ਹੈ। ਇਸ ਵਾਰ ਪੂਰਬੀ ਸੂਬੇ ਵਰਜੀਨੀਆ ਦੇ ਨਾਰਫੋਕ ‘ਚ ਹੋਈ ਫਾਇਰਿੰਗ ‘ਚ ਦੋ ਲੋਕਾਂ ਦੀ ਮੌਤ ਹੋ ਗਈ ਅਤੇ ਪੰਜ ਹੋਰ ਜ਼ਖਮੀ ਹੋ ਗਏ। ਪੁਲੀਸ ਨੇ ਦੱਸਿਆ ਕਿ ਐਤਵਾਰ ਅੱਧੀ ਰਾਤ ਨੂੰ ਫਾਇਰਿੰਗ ਦੀ ਸੂਚਨਾ ਮਿਲਣ ਤੋਂ ਬਾਅਦ ਜਦੋਂ ਅਧਿਕਾਰੀ ਮੌਕੇ ‘ਤੇ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਗੋਲੀਆਂ ਲੱਗਣ ਨਾਲ ਚਾਰ ਔਰਤਾਂ ਅਤੇ ਤਿੰਨ ਪੁਰਸ਼ ਜ਼ਖਮੀ ਹੋਏ ਹਨ। ਇਸ ਤੋਂ ਬਾਅਦ ਜ਼ਖਮੀਆਂ ਨੂੰ ਹਸਪਤਾਲ ਲਿਜਾਇਆ ਗਿਆ ਜਿੱਥੇ ਦੋ ਦੀ ਮੌਤ ਹੋ ਗਈ। ਪੁਲੀਸ ਘਟਨਾ ਦੀ ਜਾਂਚ ਕਰ ਰਹੀ ਹੈ ਅਤੇ ਇਸ ਸਬੰਧੀ ਲੋਕਾਂ ਤੋਂ ਜਾਣਕਾਰੀ ਮੰਗੀ ਹੈ। ਗੰਨ ਵਾਇਲੈਂਸ ਆਰਕਾਈਵ ਦੇ ਤਾਜ਼ਾ ਅੰਕੜਿਆਂ ਅਨੁਸਾਰ ਇਸ ਸਾਲ ਹੁਣ ਤੱਕ ਅਮਰੀਕਾ ‘ਚ ਘੱਟੋ-ਘੱਟ 458 ਫਾਇਰਿੰਗ ਦੀਆਂ ਘਟਨਾਵਾਂ ਵਾਪਰ ਚੁੱਕੀਆਂ ਹਨ ਜਿਨ੍ਹਾਂ ‘ਚ ਦਰਜਨਾਂ ਲੋਕਾਂ ਦੀ ਜਾਨ ਜਾ ਚੁੱਕੀ ਹੈ।