ਕਾਂਗਰਸ ਪਾਰਟੀ ਦੇ ਹਲਕਾ ਭੋਆ ਤੋਂ ਸਾਬਕਾ ਵਿਧਾਇਕ ਜੋਗਿੰਦਰ ਪਾਲ ਦੇ ਘਰ ਅੱਜ ਸਵੇਰੇ ਛੇ ਵਜੇ ਦੇ ਕਰੀਬ ਇਨਕਮ ਟੈਕਸ ਵਿਭਾਗ ਦੀ ਟੀਮ ਵਲੋਂ ਛਾਪੇਮਾਰੀ ਕੀਤੀ ਗਈ। ਟੀਮ ਦੇ ਅਧਿਕਾਰੀਆਂ ਵਲੋਂ ਘਰ ਦਾ ਗੇਟ ਬੰਦ ਕਰਕੇ ਛਾਪੇਮਾਰੀ ਕੀਤੀ। ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਵਿਧਾਇਕ ਜੋਗਿੰਦਰ ਦੇ ਘਰ ਇਨਕਮ ਟੈਕਸ ਵਿਭਾਗ ਦੀ ਟੀਮ ਦੇ ਨਾਲ-ਨਾਲ ਈ.ਡੀ. ਦੀ ਟੀਮ ਵੀ ਪਹੁੰਚੀ ਹੋਈ ਦੱਸੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਇਨਕਮ ਟੈਕਸ ਦੀ ਟੀਮ ਨੇ ਛਾਪੇਮਾਰੀ ਦੌਰਾਨ ਸਾਬਕਾ ਵਿਧਾਇਕ ਦੀ ਰਿਹਾਇਸ਼ ਦੇ ਬਾਹਰ ਵੱਡੀ ਗਿਣਤੀ ‘ਚ ਸੁਰੱਖਿਆ ਮੁਲਾਜ਼ਮ ਤਾਇਨਾਤ ਕੀਤੇ ਹਨ ਤਾਂ ਕਿ ਕੋਈ ਅੰਦਰ-ਬਾਹਰ ਨਾ ਜਾ ਸਕੇ। ਕਈ ਘੰਟੇ ਤੱਕ ਚੱਲੀ ਇਸ ਛਾਪੇਮਾਰੀ ਦੇ ਹਾਲੇ ਵੇਰਵੇ ਨਹੀਂ ਮਿਲ ਸਕੇ ਹਨ। ਸੂਤਰਾਂ ਅਨੁਸਾਰ ਆਮਦਨ ਸਰੋਤਾਂ ਤੋਂ ਵਧੇਰੇ ਜਾਇਦਾਦ ਬਣਾਉਣ ਅਤੇ ਕੁਝ ਕਾਰੋਬਾਰ ਕਰਕੇ ਇਨਕਮ ਟੈਕਸ ਵਿਭਾਗ ਨੇ ਇਸ ਛਾਪੇਮਾਰੀ ਦੌਰਾਨ ਚੈਕਿੰਗ ਕੀਤੀ।