ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਫਰੀਦਕੋਟ ਜ਼ਿਲ੍ਹੇ ‘ਚ ਸਾਲ 2015 ਦੌਰਾਨ ਹੋਈਆਂ ਘਟਨਾਵਾਂ ਦੇ ਵਿਰੋਧ ‘ਚ ਸਪੈਸ਼ਲ ਇਨਵੈਸਟੀਗੇਸ਼ਨ ਟੀਮ ਵੱਲੋਂ ਸੰਮਨ ਭੇਜਣ ਦੇ ਬਾਵਜੂਦ ਪੰਜਾਬ ਦੇ ਸਾਬਕਾ ਡੀ.ਜੀ.ਪੀ. ਸੁਮੇਧ ਸਿੰਘ ਸੈਣੀ ਐੱਸ.ਆਈ.ਟੀ. ਦੇ ਸਾਹਮਣੇ ਪੇਸ਼ ਨਹੀਂ ਹੋਏ। ਵਿਸ਼ੇਸ਼ ਜਾਂਚ ਟੀਮ ਨੇ ਪੰਜਾਬ ਪੁਲੀਸ ਦੇ ਸਾਬਕਾ ਮੁਖੀ ਸੁਮੇਧ ਸਿੰਘ ਸੈਣੀ ਨੂੰ ਮੰਗਲਵਾਰ ਨੂੰ ਪੁੱਛਗਿੱਛ ਲਈ ਤਲਬ ਕੀਤਾ ਸੀ ਪਰ ਸੈਣੀ ਪੇਸ਼ ਨਹੀਂ ਹੋਏ। ਸੈਣੀ ਵਲੋਂ ਐੱਸ.ਆਈ.ਟੀ. ਨਾਲ ਸੰਪਰਕ ਸਾਧ ਕੇ ਪੁੱਛਗਿੱਛ ਲਈ ਕਿਸੇ ਹੋਰ ਦਿਨ ਬੁਲਾਉਣ ਦੀ ਬੇਨਤੀ ਕੀਤੀ ਗਈ ਸੀ। ਵਿਸ਼ੇਸ਼ ਜਾਂਚ ਟੀਮ ਜਲਦੀ ਹੀ ਸੈਣੀ ਨੂੰ ਦੁਬਾਰਾ ਬੁਲਾਉਣ ਲਈ ਸੰਮਨ ਜਾਰੀ ਕਰੇਗੀ। ਦੱਸਣਯੋਗ ਹੈ ਕਿ ਸੁਮੇਧ ਸਿੰਘ ਸੈਣੀ ਪਹਿਲਾਂ ਵੀ ਇਸ ਮਾਮਲੇ ਦੀ ਜਾਂਚ ਲਈ ਐੱਸ.ਆਈ.ਟੀ. ਵੱਲੋਂ ਬੁਲਾਏ ਜਾਣ ‘ਤੇ ਪੇਸ਼ ਹੋ ਕੇ ਆਪਣਾ ਪੱਖ ਰੱਖ ਚੁੱਕੇ ਹਨ।