ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਦੇ ਵਿਵਹਾਰ ਤੋਂ ਨਿਰਾਸ਼ ਹੋ ਕੇ ਫਰੀਦਕੋਟ ਬਾਬਾ ਫਰੀਦ ਮੈਡੀਕਲ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਹੈ। ਜਾਣਕਾਰੀ ਅਨੁਸਾਰ ਵਾਈਸ ਚਾਂਸਲਰ ਨੇ ਆਪਣਾ ਅਸਤੀਫ਼ਾ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੂੰ ਭੇਜਣ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਕਿਹਾ ਕਿ ਉਨ੍ਹਾਂ ਨੇ ਆਪਣੇ ਜੀਵਨ ’ਚ ਪਹਿਲੀ ਵਾਰ ਅਜਿਹੇ ਬੁਰੇ ਵਿਵਹਾਰ ਦਾ ਸਾਹਮਣਾ ਕੀਤਾ ਹੈ ਜਿਸ ਤੋਂ ਨਿਰਾਸ਼ ਹੋ ਕੇ ਉਹ ਅਸਤੀਫ਼ਾ ਦੇ ਰਹੇ ਹਨ। ਜ਼ਿਕਰਯੋਗ ਹੈ ਕਿ ਸ਼ੁੱਕਰਵਾਰ ਨੂੰ ਸਿਹਤ ਮੰਤਰੀ ਚੇਤਨ ਸਿੰਘ ਜੌਡ਼ਾਮਾਜਰਾ ਫਰੀਦਕੋਟ ਦੇ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਹਸਪਤਾਲ ਦਾ ਦੌਰਾ ਕਰਨ ਲਈ ਆਏ ਸਨ। ਇਸ ਦੌਰੇ ਦੌਰਾਨ ਸਿਹਤ ਮੰਤਰੀ ਜੌਡ਼ਾਮਾਜਰਾ ਨੇ ਬੰਦ ਪਏ ਵਾਰਡ ਨੂੰ ਖੋਲ੍ਹ ਕੇ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਬਿਸਤਰੇ ’ਤੇ ਪਏ ਪੁਰਾਣੇ ਗੱਦੇ ’ਤੇ ਲੰਮੇ ਪਾ ਦਿੱਤਾ ਸੀ ਅਤੇ ਉਨ੍ਹਾਂ ਨਾਲ ਬੁਰਾ ਵਿਵਹਾਰ ਕੀਤਾ। ਇਸ ਤੋਂ ਦੁਖੀ ਹੋ ਕੇ ਵਾਈਸ ਚਾਂਸਲਰ ਨੇ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ। ਉਨ੍ਹਾਂ ਨੇ ਦੇਰ ਰਾਤ ਰਾਜਪਾਲ ਬਨਵਾਰੀ ਲਾਲ ਪੁਰੋਹਿਤ ਨੂੰ ਆਪਣਾ ਅਸਤੀਫ਼ਾ ਪੱਤਰ ਭੇਜ ਦਿੱਤਾ। ਉਨ੍ਹਾਂ ਦੇ ਅਸਤੀਫ਼ੇ ਤੋਂ ਬਾਅਦ ਅੰਮ੍ਰਿਤਸਰ ’ਚ ਵੀ ਸਿਹਤ ਵਿਭਾਗ ਦੇ ਡਾਕਟਰ ਤੇ ਕੁਝ ਹੋਰ ਮੁਲਾਜ਼ਮਾਂ ਵੱਲੋਂ ਅਸਤੀਫ਼ੇ ਦਿੱਤੇ ਗਏ ਹਨ।
ਜਿੱਥੋਂ ਤੱਕ ਇਸ ਤੋਂ ਇਕ ਦਿਨ ਪਹਿਲਾਂ ਵਾਲੀ ਘਟਨਾ ਦਾ ਸਬੰਧਤ ਹੈ ਤਾਂ ਹਸਪਤਾਲ ’ਚ ਗੰਦਗੀ ਦੇਖ ਕੇ ਸਿਹਤ ਮੰਤਰੀ ਭਡ਼ਕ ਗਏ ਸਨ। ਉਨ੍ਹਾਂ ਮੌਕੇ ’ਤੇ ਮੌਜੂਦ ਬਾਬਾ ਫਰੀਦ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਨੂੰ ਚਮਡ਼ੀ ਵਿਭਾਗ ਦੇ ਉਨ੍ਹਾਂ ਗੰਦੇ ਬੈਡਾਂ ’ਤੇ ਲੇਟਣ ਲਈ ਕਿਹਾ ਜਿੱਥੇ ਮਰੀਜ਼ਾਂ ਨੂੰ ਇਲਾਜ ਲਈ ਲਿਟਾਇਆ ਜਾਂਦਾ ਹੈ। ਮੰਤਰੀ ਦੇ ਹੁਕਮਾਂ ਮਗਰੋਂ ਵੀ.ਸੀ. ਬੈੱਡ ’ਤੇ ਲੇਟ ਗਏ। ਹਸਪਤਾਲ ਦੇ ਅਧਿਕਾਰੀਆਂ ਨੇ ਗੰਦੇ ਬੈੱਡਾਂ ’ਤੇ ਚਿੱਟੀਆਂ ਚਾਦਰਾਂ ਵਿਛਾਈਆਂ ਹੋਈਆਂ ਸਨ ਜਿਸ ਦੀ ਜਾਣਕਾਰੀ ਪਹਿਲਾਂ ਹੀ ਮੰਤਰੀ ਨੂੰ ਮਿਲ ਗਈ ਸੀ। ਸਿਹਤ ਮੰਤਰੀ ਨੇ ਹਸਪਤਾਲ ਦੇ ਪ੍ਰਬੰਧਾਂ ’ਤੇ ਨਿਰਾਸ਼ਾ ਜ਼ਾਹਿਰ ਕਰਦਿਆਂ ਵੀ.ਸੀ. ਦੀ ਕਾਰਗੁਜ਼ਾਰੀ ’ਤੇ ਸਵਾਲ ਚੁੱਕੇ। ਫਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਅਤੇ ਜੈਤੋ ਦੇ ਵਿਧਾਇਕ ਅਮੋਲਕ ਸਿੰਘ ਨੇ ਇਸ ਹਸਪਤਾਲ ਦੇ ਮਾਡ਼ੇ ਪ੍ਰਬੰਧਾਂ ਬਾਰੇ ਪੰਜਾਬ ਵਿਧਾਨ ਸਭਾ ’ਚ ਮੁੱਦਾ ਚੁੱਕਿਆ ਸੀ ਤੇ ਮੁੱਖ ਮੰਤਰੀ ਭਗਵੰਤ ਮਾਨ ਨੇ ਹਸਪਤਾਲ ਦੀ ਹਾਲਤ ਸੁਧਾਰਨ ਦੀ ਜ਼ਿੰਮੇਵਾਰੀ ਸਿਹਤ ਮੰਤਰੀ ਨੂੰ ਸੌਂਪੀ ਸੀ।
ਸਿਹਤ ਮੰਤਰੀ ਦੇ ‘ਐਕਸ਼ਨ’ ਮਗਰੋਂ ਯੂਨੀਵਰਸਿਟੀ ਦੇ ਵਾਈਸ ਚਾਂਸਲਰ ਡਾ. ਰਾਜ ਬਹਾਦਰ ਵੱਲੋਂ ਅਸਤੀਫ਼ਾ
Related Posts
Add A Comment