ਮੁੱਖ ਮੰਤਰੀ ਭਗਵੰਤ ਮਾਨ ਨੇ ਮੁਹਾਲੀ ਦੇ ਇੰਡੀਅਨ ਸਕੂਲ ਆਫ਼ ਬਿਜ਼ਨਸ ਵਿਖੇ ਹਾਈਟੈਕ ਐਗਜੀਬਿਸ਼ਨ ਦਾ ਉਦਘਾਟਨ ਕਰਦਿਆਂ ਪ੍ਰਗਤੀਸ਼ੀਲ ਪੰਜਾਬ ਸੰਮੇਲਨ ਦੇ ਪੰਜਵੇਂ ਐਡੀਸ਼ਨ ਦੀ ਸ਼ੁਰੂਆਤ ਕੀਤੀ। ਪ੍ਰਦਰਸ਼ਨੀ ‘ਚ ਦੁਨੀਆ ਭਰ ਦੀਆਂ ਪ੍ਰਮੁੱਖ ਕੰਪਨੀਆਂ ਨੇ ਆਪਣੇ ਉਤਪਾਦਾਂ ਦਾ ਪ੍ਰਦਰਸ਼ਨ ਕੀਤਾ। ਮੁੱਖ ਮੰਤਰੀ ਨੇ ਹਰੇਕ ਸਟਾਲ ‘ਤੇ ਜਾ ਕੇ ਵੱਖ-ਵੱਖ ਕੰਪਨੀਆਂ ਦੇ ਉਤਪਾਦਾਂ ਬਾਰੇ ਵਿਸਥਾਰਪੂਰਵਕ ਜਾਣਕਾਰੀ ਲਈ। ਮੁੱਖ ਮੰਤਰੀ ਨੇ ਇਸ ਮੌਕੇ ਇਨ੍ਹਾਂ ਉੱਦਮੀਆਂ ਦਾ ਸੁਆਗਤ ਕੀਤਾ ਤੇ ਕਿਹਾ ਕਿ ਉਨ੍ਹਾਂ ਦੇ ਸਹਿਯੋਗ ਨਾਲ ਜਲਦੀ ਹੀ ਸੂਬੇ ‘ਚ ਉਦਯੋਗਿਕ ਵਿਕਾਸ ਨੂੰ ਵੱਡਾ ਹੁਲਾਰਾ ਮਿਲੇਗਾ। ਉਨ੍ਹਾਂ ਸਾਰੇ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਹਰ ਉੱਦਮ ਲਈ ਸਰਕਾਰ ਵੱਲੋਂ ਪੂਰਨ ਸਹਿਯੋਗ ਦਾ ਭਰੋਸਾ ਦਿੱਤਾ। ਮੁੱਖ ਮੰਤਰੀ ਨੇ ਆਸ ਪ੍ਰਗਟਾਈ ਕਿ ਉਹ ਦਿਨ ਦੂਰ ਨਹੀਂ, ਜਦੋਂ ਸੂਬਾ ਜਲਦੀ ਹੀ ਦੇਸ਼ ਦੇ ਉਦਯੋਗਿਕ ਧੁਰੇ ਵਜੋਂ ਉਭਰੇਗਾ। ਇਸ ਦੌਰਾਨ ਉਨ੍ਹਾਂ ਨੇ ਐੱਚ.ਐੱਮ.ਈ.ਐੱਲ. ਬਠਿੰਡਾ, ਆਈ.ਟੀ.ਸੀ, ਪਲਕਸ਼ਾ ਯੂਨੀਵਰਸਿਟੀ, ਈ.ਐੱਸ.ਆਰ. ਲੋਪਿਸਟਿਕਸ ਪ੍ਰਾਈਵੇਟ ਲਿਮਟਿਡ, ਹਿੰਦੋਸਤਾਨ ਯੂਨੀਲਿਵਰ ਲਿਮਟਿਡ, ਇੰਟਰਨੈਸ਼ਨਲ ਟਰੈਕਟਰਜ਼ ਲਿਮਟਿਡ, ਟਾਇਨੋਰ ਆਰਥੋਟਿਕਸ ਪ੍ਰਾਈਵੇਟ ਲਿਮਟਿਡ, ਸਾਵੀ ਐਕਸਪੋਰਟਸ, ਸਨਾਥਨ ਪੋਲੀਓਟ ਪ੍ਰਾਈਵੇਟ ਲਿਮਟਿਡ, ਟ੍ਰਾਈਡੈਂਟ ਗਰੁੱਪ, ਯੂ.ਕੇ. ਹਾਈ ਕਮਿਸ਼ਨਰ ਆਫ਼ਿਸ, ਹਾਰਟੇਕ ਪਾਵਰ, ਮਾਸਟਰਜ਼ ਕ੍ਰਇਏਸ਼ਨ, ਗਿਲਾਰਡ ਇਲੈਕਟ੍ਰੋਨਿਕਸ ਪ੍ਰਾਈਵੇਟ ਲਿਮਟਿਡ, ਏਵਨ ਸਾਈਕਲਜ਼ ਲਿਮਟਿਡ, ਮੈਸਰਜ਼ ਰਾਜਾ ਫੈਟ ਐਂਡ ਫੀਡਸ ਪ੍ਰਾਈਵੇਟ ਲਿਮਟਿਡ ਪ੍ਰਦਰਸ਼ਨੀ ‘ਚ ਹਿੱਸਾ ਲੈਣ ਵਾਲੀਆਂ ਹੋਰ ਨਾਮਵਰ ਕੰਪਨੀਆਂ ਦਾ ਧੰਨਵਾਦ ਕੀਤਾ।