ਪੰਜਾਬੀ ਗਾਇਕ ਰਣਜੀਤ ਬਾਵਾ ਦੇ ਪੀ.ਏ. ਡਿਪਟੀ ਵੋਹਰਾ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਅਨੁਸਾਰ ਵੋਹਰਾ ਦੀ ਗੱਡੀ ਪਿੰਡ ਲਿੱਧੜਾਂ ਨੇੜੇ ਪਿੱਲਰ ਨਾਲ ਟਕਰਾਉਣ ਕਾਰਨ ਮੌਕੇ ‘ਤੇ ਹੀ ਮੌਤ ਹੋ ਗਈ। ਸਬ-ਇੰਸਪੈਕਟਰ ਕੁਲਬੀਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਨੂੰ ਬੀਤੀ ਰਾਤ 12 ਵਜੇ ਦੇ ਕਰੀਬ ਇਤਲਾਹ ਮਿਲੀ ਸੀ ਕਿ ਇਕ ਬ੍ਰਿਜ਼ਾ ਗੱਡੀ ਤੇਜ਼ ਰਫ਼ਤਾਰ ਨਾਲ ਜਾ ਰਹੀ ਸੀ, ਜੋ ਪਿੰਡ ਲਿੱਧੜਾਂ ਨੇੜੇ ਪੁਲ ਦੇ ਪਿੱਲਰ ਨਾਲ ਟਕਰਾ ਕੇ ਪਲਟ ਗਈ ਅਤੇ ਬੁਰੀ ਤਰ੍ਹਾਂ ਨੁਕਸਾਨੀ ਗਈ। ਇਸ ਮੌਕੇ ਕਾਰ ਸਵਾਰ ਦੀ ਮੌਕੇ ‘ਤੇ ਮੌਤ ਹੋ ਗਈ। ਮੌਕੇ ‘ਤੇ ਮੌਜੂਦ ਮ੍ਰਿਤਕ ਦੀ ਪਛਾਣ ਪੰਜਾਬੀ ਗਾਇਕ ਰਣਜੀਤ ਬਾਬਾ ਦੇ ਪੀ.ਏ. ਵਜੋਂ ਹੋਈ ਹੈ ਅਤੇ ਉਸ ਦਾ ਨਾਂ ਡਿਪਟੀ ਵੋਹਰਾ ਵਾਸੀ ਬਟਾਲਾ ਦੱਸਿਆ ਜਾ ਰਿਹਾ ਹੈ। ਸੂਤਰਾਂ ਅਨੁਸਾਰ ਵੋਹਰਾ ਖੰਨਾ ਤੋਂ ਆਪਣੇ ਪਿੰਡ ਬਟਾਲਾ ਜਾ ਰਿਹਾ ਸੀ। ਯਾਦ ਰਹੇ ਕਿ ਡਿਪਟੀ ਵੋਹਰਾ ਪਿਛਲੇ ਦਿਨੀਂ ਉਦੋਂ ਸੁਰਖੀਆਂ ‘ਚ ਆਇਆ ਸੀ ਜਦੋਂ ਈ.ਡੀ. ਅਤੇ ਇਨਕਮ ਟੈਕਸ ਵਿਭਾਗ ਨੇ ਰਣਜੀਤ ਬਾਵਾ ਦੀ ਰਿਹਾਇਸ਼ ਸਮੇਤ ਹੋਰ ਟਿਕਾਣਿਆਂ ‘ਤੇ ਛਾਪੇ ਮਾਰ ਕੇ ਜਾਂਚ ਕੀਤੀ ਸੀ।