ਜੈਪੁਰ ਦੇ ਸਵਾਈ ਮਾਨਸਿੰਘ ਸਟੇਡੀਅਮ ‘ਚ ਆਈ.ਪੀ.ਐੱਲ. ਦਾ 37ਵਾਂ ਮੈਚ ਖੇਡਿਆ ਗਿਆ ਜਿਸ ‘ਚ ਰਾਜਸਥਾਨ ਦੀ ਟੀਮ ਚੇਨਈ ਨੂੰ 32 ਦੌੜਾਂ ਨਾਲ ਹਰਾ ਜੇਤੂ ਰਹੀ। ਰਾਜਸਥਾਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਨ ਆਈ ਰਾਜਸਥਾਨ ਨੇ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਗੁਆ ਕੇ 202 ਦੌੜਾਂ ਬਣਾਈਆਂ। ਇਸ ਤਰ੍ਹਾਂ ਰਾਜਸਥਾਨ ਨੇ ਚੇਨਈ ਨੂੰ ਜਿੱਤ ਲਈ 203 ਦੌੜਾਂ ਦਾ ਟੀਚਾ ਦਿੱਤਾ। 203 ਦੌੜਾਂ ਦੇ ਟੀਚੇ ਦਾ ਪਿੱਛਾ ਕਰਦਿਆਂ ਚੇਨਈ ਸੁਪਰ ਕਿੰਗਜ਼ 20 ਓਵਰਾਂ 6 ਵਿਕਟਾਂ ਦੇ ਨੁਕਸਾਨ ‘ਤੇ 170 ਦੌੜਾਂ ਹੀ ਬਣਾ ਸਕੀ। ਇਸ ਤਰ੍ਹਾਂ ਰਾਜਸਥਾਨ ਰਾਇਲਜ਼ ਨੇ 32 ਦੌੜਾਂ ਨਾਲ ਮੈਚ ਜਿੱਤ ਲਿਆ।