ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਹੈ ਅਤੇ ਇਸ ਹਲਕੇ ਤੋਂ ਲੋਕ ਸਭਾ ‘ਚ ਚਰਨਜੀਤ ਸਿੰਘ ਅਟਵਾਲ ਨੁਮਾਇੰਦਗੀ ਕਰ ਚੁੱਕੇ ਹਨ। ਉਹ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ। ਉਨ੍ਹਾਂ ਲੰਘੀ 19 ਅਪ੍ਰੈਲ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ। ਅਟਵਾਲ ਦਾ ਜਨਮ 15 ਮਾਰਚ 1937 ਨੂੰ ਹੋਇਆ ਸੀ ਅੇ ਉਹ 2004 ਤੋਂ 2009 ਤੱਕ ਭਾਰਤ ਦੀ 14ਵੀਂ ਲੋਕ ਸਭਾ ਦਾ ਡਿਪਟੀ ਸਪੀਕਰ ਸਨ। ਉਹ ਦੋ ਵਾਰ ਪੰਜਾਬ ਵਿਧਾਨ ਸਭਾ ਦੇ ਸਪੀਕਰ ਵੀ ਰਹੇ।