ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਮੁੱਖ ਸਰਪ੍ਰਸਤ, ਸਰਪ੍ਰਸਤ, ਸਲਾਹਕਾਰ ਬੋਰਡ ਅਤੇ ਕੋਰ ਕਮੇਟੀ ਦਾ ਐਲਾਨ ਕੀਤਾ ਹੈ। ਐਲਾਨ ਮੁਤਾਬਕ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਪਾਰਟੀ ਦੇ ਮੁੱਖ ਸਰਪ੍ਰਸਤ ਹੋਣਗੇ, ਜਦਕਿ ਰਣਜੀਤ ਸਿੰਘ ਬ੍ਰਹਮਪੁਰਾ ਸਰਪ੍ਰਸਤ ਹੋਣਗੇ। ਜਗਮੀਤ ਬਰਾੜ ਅਤੇ ਮਨਪ੍ਰੀਤ ਇਆਲੀ ਨੂੰ ਸ਼੍ਰੋਮਣੀ ਅਕਾਲੀ ਦਲ ਦੀ ਨਵੀਂ ਕੋਰ ਕਮੇਟੀ ਅਤੇ ਪਾਰਟੀ ਪ੍ਰਧਾਨ ਦੇ ਸਲਾਹਕਾਰ ਬੋਰਡ ‘ਚ ਸ਼ਾਮਲ ਨਹੀਂ ਕੀਤਾ ਗਿਆ ਹੈ। ਨਵੀਂ ਕੋਰ ਕਮੇਟੀ ਦਾ ਐਲਾਨ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕੀਤਾ। ਪਾਰਟੀ ਨੇ ਸੰਗਰੂਰ ਜ਼ਿਮਨੀ ਚੋਣ ‘ਚ ਹੋਈ ਹਾਰ ਅਤੇ ਝੂੰਦਾ ਕਮੇਟੀ ਦੀਆਂ ਸਿਫ਼ਾਰਸ਼ਾਂ ਤੋਂ ਬਾਅਦ ਸਾਰੀਆਂ ਕਮੇਟੀਆਂ ਅਤੇ ਬੋਰਡਾਂ ਨੂੰ ਭੰਗ ਕਰ ਦਿੱਤਾ ਸੀ। ਇਸ ਤੋਂ ਪਹਿਲਾਂ ਪਾਰਟੀ ਪ੍ਰਧਾਨ ਦੇ ਕੌਮੀ ਸਲਾਹਕਾਰ ਰਹਿ ਚੁੱਕੇ ਹਰਚਰਨ ਸਿੰਘ ਬੈਂਸ ਵੀ ਸਲਾਹਕਾਰ ਬੋਰਡ ਵਿੱਚੋਂ ਗਾਇਬ ਹਨ। ਪਾਰਟੀ ਦੇ ਬੁਲਾਰੇ ਦਲਜੀਤ ਸਿੰਘ ਚੀਮਾ ਨੇ ਕਿਹਾ ਕਿ ਬੈਂਸ ਪਾਰਟੀ ਦੇ ਮੀਡੀਆ ਸਲਾਹਕਾਰ ਹਨ। ਇਸ ਦੌਰਾਨ ਜਗਮੀਤ ਬਰਾੜ ਨੇ ਵੀਰਵਾਰ ਨੂੰ ਚੰਡੀਗੜ੍ਹ ‘ਚ ਪ੍ਰੈੱਸ ਕਾਨਫਰੰਸ ਬੁਲਾਈ ਹੈ। ਕੋਰ ਕਮੇਟੀ ਤੋਂ ਬਾਹਰ ਕੀਤੇ ਜਾਣ ‘ਤੇ ਉਹ ਸਪੱਸ਼ਟ ਤੌਰ ”ਤੇ ਨਾਰਾਜ਼ ਹਨ। ਵਿਧਾਨ ਸਭਾ ਚੋਣਾਂ ‘ਚ ਹੋਈ ਹਾਰ ਤੋਂ ਬਾਅਦ ਝੂੰਦਾ ਕਮੇਟੀ ਦੀ ਸਿਫਾਰਸ਼ ‘ਤੇ ਭੰਗ ਕੀਤੇ ਗਏ ਜਥੇਬੰਧਕ ਢਾਂਚੇ ਦਾ ਅਕਾਲੀ ਦਲ ਵਲੋਂ ਮੁੜ ਐਲਾਨ ਕਰ ਦਿੱਤਾ ਗਿਆ ਹੈ। ਅਕਾਲੀ ਦਲ ਵਲੋਂ ਅੱਠ ਮੈਂਬਰੀ ਐਡਵਾਇਜ਼ਰੀ ਕਮੇਟੀ ਦੇ ਨਾਲ-ਨਾਲ ਪਾਰਟੀ ਦੀ ਕੋਰ ਕਮੇਟੀ ਦਾ ਵੀ ਐਲਾਨ ਕੀਤਾ ਗਿਆ ਹੈ। ਇਸ ਜਥੇਬੰਧਕ ਢਾਂਚੇ ਵਿਚ ਸਭ ਤੋਂ ਉਮਰ ਦਰਾਜ ਆਗੂ ਸਰਦਾਰ ਪ੍ਰਕਾਸ਼ ਸਿੰਘ ਬਾਦਲ ਨੂੰ ਅਕਾਲੀ ਦਲ ਦਾ ਮੁੱਖ ਸਰਪ੍ਰਸਤ ਜਦਕਿ ਸਰਦਾਰ ਰਣਜੀਤ ਸਿੰਘ ਬ੍ਰਹਮਪੁਰਾ ਨੂੰ ਉੱਪ ਸਰਪ੍ਰਸਤ ਨਿਯੁਕਤ ਕੀਤਾ ਗਿਆ ਹੈ। ਇਸ ਤੋਂ ਇਲਾਵਾ ਅੱਠ ਮੈਂਬਰੀ ਸਲਾਹਕਾਰ ਕਮੇਟੀ’ਚ ਚਰਨਜੀਤ ਸਿੰਘ ਅਟਵਾਲ, ਸਾਬਕਾ ਸ਼੍ਰੋਮਣੀ ਕਮੇਟੀ ਪ੍ਰਧਾਨ ਕਿਰਪਾਲ ਸਿੰਘ ਬਡੂੰਗਰ, ਬੀਬੀ ਉਪਿੰਦਰਜੀਤ ਕੌਰ, ਬਲਦੇਵ ਸਿੰਘ ਮਾਨ, ਪ੍ਰਕਾਸ਼ ਚੰਦ ਗਰਗ, ਵੀਰ ਸਿੰਘ ਲੋਪੋਕੇ, ਵਰਿੰਦਰ ਸਿੰਘ ਬਾਜਵਾ ਅਤੇ ਜਰਨੈਲ ਸਿੰਘ ਵਾਹਿਦ ਨੂੰ ਸ਼ਾਮਲ ਕੀਤਾ ਗਿਆ ਹੈ। ਇਸ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ, ਬਲਵਿੰਦਰ ਸਿੰਘ ਭੂੰਦੜ, ਮਹੇਸ਼ਇੰਦਰ ਸਿੰਘ ਗਰੇਵਾਲ, ਪ੍ਰੇਮ ਸਿੰਘ ਚੰਦੂਮਾਜਰਾ, ਗੁਲਜ਼ਾਰ ਸਿੰਘ ਰਣੀਕੇ, ਸਿਕੰਦਰ ਸਿੰਘ ਮਲੂਕਾ, ਅਨਿਲ ਜੋਸ਼ੀ, ਜਨਮੇਜਾ ਸਿੰਘ ਸੇਖੋਂ, ਦਲਜੀਤ ਸਿੰਘ ਚੀਮਾ, ਸ਼ਰਨਜੀਤ ਸਿੰਘ ਢਿੱਲੋਂ, ਬਿਕਰਮ ਸਿੰਘ ਮਜੀਠੀਆ, ਸੁਰਜੀਤ ਸਿੰਘ ਰੱਖੜਾ, ਹੀਰਾ ਸਿੰਘ ਗਾਬੜੀਆ, ਪ੍ਰਧਾਨ ਇਸਤਰੀ ਅਕਾਲੀ ਦਲ, ਐੱਨ.ਕੇ. ਸ਼ਰਮਾ, ਇਕਬਾਲ ਸਿੰਘ ਝੂੰਦਾ, ਡਾ. ਸੁਖਵਿੰਦਰ ਸਿੰਘ ਸੁੱਖੀ, ਗੁਰਪ੍ਰਤਾਪ ਸਿੰਘ ਵਡਾਲਾ, ਪਵਨ ਕੁਮਾਰ ਟੀਨੂੰ, ਵਿਰਸਾ ਸਿੰਘ ਵਲਟੋਹਾ, ਗੁਰਬਚਨ ਸਿੰਘ ਬੱਬੇਹਾਲੀ, ਲਖਵੀਰ ਸਿੰਘ ਲੋਧੀਨੰਗਲ, ਸੁਨੀਤਾ ਚੌਧਰੀ ਅਤੇ ਪ੍ਰਧਾਨ ਯੂਥ ਅਕਾਲੀ ਦਲ ਨੂੰ ਕੋਰ ਕਮੇਟੀ ‘ਚ ਸ਼ਾਮਲ ਕੀਤਾ ਗਿਆ ਹੈ।