Author: editor
ਪੰਜਾਬ ਸਰਕਾਰ ਪ੍ਰਵਾਸੀ ਪੰਜਾਬੀਆਂ ਦੇ ਮਸਲਿਆਂ ਨੂੰ ਹੱਲ ਕਰਨ ਲਈ ਕਾਰਗਰ ਕਦਮ ਚੁੱਕ ਰਹੀ ਹੈ ਅਤੇ ਇਸੇ ਦਿਸ਼ਾ ‘ਚ ਸਰਕਾਰ 28 ਫਰਵਰੀ ਤੱਕ ਐੱਨ.ਆਰ.ਆਈ. ਨੀਤੀ ਤਿਆਰ ਕਰ ਲਵੇਗੀ। ਇਹ ਪ੍ਰਗਟਾਵਾ ਐੱਨ.ਆਰ.ਆਈ. ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੀਤਾ। ਚੰਡੀਗੜ੍ਹ ਦੇ ਪੰਜਾਬ ਭਵਨ ਵਿਖੇ ਡੀ.ਜੀ.ਪੀ. ਪੰਜਾਬ ਗੌਰਵ ਯਾਦਵ, ਐੱਨ.ਆਰ.ਆਈ. ਮਾਮਲਿਆਂ ਦੇ ਪ੍ਰਮੁੱਖ ਸਕੱਤਰ ਜੇ.ਐੱਮ. ਬਾਲਾਮੁਰਗਨ, ਏ.ਡੀ.ਜੀ.ਪੀ. ਐੱਨ.ਆਰ.ਆਈ. ਮਾਮਲੇ ਪ੍ਰਵੀਨ ਕੁਮਾਰ ਸਿਨਹਾ, ਵਿਸ਼ੇਸ਼ ਸਕੱਤਰ ਗ੍ਰਹਿ ਵਰਿੰਦਰ ਕੁਮਾਰ, ਵਿਸ਼ੇਸ਼ ਸਕੱਤਰ ਐੱਨ.ਆਰ.ਆਈ. ਕਮਲਜੀਤ ਕੌਰ ਬਰਾੜ ਅਤੇ ਵਿਸ਼ੇਸ਼ ਸਕੱਤਰ ਪਰਮਜੀਤ ਸਿੰਘ ਨਾਲ ਮੀਟਿੰਗ ਕੀਤੀ ਮਗਰੋਂ ਧਾਲੀਵਾਲ ਨੇ ਦੱਸਿਆ ਕਿ ਜਲੰਧਰ, ਮੁਹਾਲੀ, ਲੁਧਿਆਣਾ, ਮੋਗਾ ਅਤੇ ਅੰਮ੍ਰਿਤਸਰ ਵਿਖੇ ਕੀਤੇ ਗਏ ‘ਮਿਲਣੀ ਸਮਾਗਮਾਂ’ ਦੌਰਾਨ 606 ਸ਼ਿਕਾਇਤਾਂ ਪ੍ਰਾਪਤ ਹੋਈਆਂ ਸਨ।…
ਸੁਪਰੀਮ ਕੋਰਟ ਦੇ ਜੱਜ ਜਸਟਿਸ ਸੂਰਿਆ ਕਾਂਤ ਨੇ ਸਾਬਕਾ ਮੰਤਰੀ ਤੇ ਸ਼੍ਰੋਮਣੀ ਅਕਾਲੀ ਦਲ ਦੇ ਆਗੂ ਬਿਕਰਮ ਸਿੰਘ ਮਜੀਠੀਆ ਨੂੰ ਡਰੱਗਜ਼ ਕੇਸ ‘ਚ ਹਾਈ ਕੋਰਟ ਵੱਲੋਂ ਮਿਲੀ ਜ਼ਮਾਨਤ ਖ਼ਿਲਾਫ਼ ਪੰਜਾਬ ਸਰਕਾਰ ਵੱਲੋਂ ਦਾਇਰ ਅਪੀਲ ‘ਤੇ ਸੁਣਵਾਈ ਤੋਂ ਖ਼ੁਦ ਨੂੰ ਵੱਖ ਕਰ ਲਿਆ। ਜਸਟਿਸ ਸੂਰਿਆ ਕਾਂਤ ਤੇ ਜਸਟਿਸ ਏ.ਕੇ. ਮਹੇਸ਼ਵਰੀ ‘ਤੇ ਆਧਾਰਤ ਬੈਂਚ ਨੇ ਜਿਵੇਂ ਹੀ ਪੰਜਾਬ ਸਰਕਾਰ ਦੀ ਅਪੀਲ ‘ਤੇ ਸੁਣਵਾਈ ਸ਼ੁਰੂ ਕੀਤੀ ਤਾਂ ਜਸਟਿਸ ਕਾਂਤ ਨੇ ਕਿਹਾ ਕਿ ਉਹ ਹਾਈ ਕੋਰਟ ਦੇ ਉਸ ਬੈਂਚ ‘ਚ ਸ਼ਾਮਲ ਸਨ ਜਿਸ ਨੇ ਨਸ਼ਾ ਤਸਕਰੀ ਕੇਸ ਦੀ ਜਾਂਚ ਲਈ ਵਿਸ਼ੇਸ਼ ਟਾਸਕ ਫੋਰਸ ਗਠਿਤ ਕਰਨ ਦੇ ਹੁਕਮ ਦਿੱਤੇ ਸਨ। ਸਿਖਰਲੀ ਕੋਰਟ ਨੇ ਕਿਹਾ, ‘ਇਸ…
ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਸਾਬਕਾ ਵਿਧਾਇਕ ਕੁਸ਼ਲਦੀਪ ਸਿੰਘ ਕਿੱਕੀ ਢਿੱਲੋਂ ਪਾਸੋਂ ਵਿਜੀਲੈਂਸ ਬਿਊਰੋ ਨੇ ਦਫ਼ਤਰ ਸੱਦ ਕੇ ਆਮਦਨ ਤੋਂ ਵੱਧ ਜਾਇਦਾਦ ਦੇ ਮਾਮਲੇ ‘ਚ ਇਕ ਘੰਟੇ ਤੋਂ ਵੱਧ ਸਮੇਂ ਤੱਕ ਪੁੱਛਗਿੱਛ ਕੀਤੀ। ਵੇਰਵਿਆਂ ਮੁਤਾਬਕ ਇਸ ਸਮੇਂ ਵਿਜੀਲੈਂਸ ਵਿਭਾਗ ਦੇ ਅਧਿਕਾਰੀਆਂ ਨੇ ਉਨ੍ਹਾਂ ਕੋਲੋਂ ਜਾਇਦਾਦ ਨੂੰ ਲੈ ਕੇ ਸਵਾਲ ਕੀਤੇ। ਸਾਬਕਾ ਵਿਧਾਇਕ ਕਿੱਕੀ ਢਿੱਲੋਂ ਆਪਣੇ ਆਮਦਨ ਟੈਕਸ ਦੇ ਵਕੀਲ ਨੂੰ ਨਾਲ ਲੈ ਕੇ ਵਿਜੀਲੈਂਸ ਦਫ਼ਤਰ ਪੁੱਜੇ ਸਨ। ਇਸ ਮੌਕੇ ਕਿੱਕੀ ਢਿੱਲੋਂ ਨੇ ਕਿਹਾ ਕੇ ਵਿਭਾਗ ਵੱਲੋਂ ਉਨ੍ਹਾਂ ਨੂੰ ਬੁਲਾਇਆ ਗਿਆ ਸੀ, ਜਿੱਥੇ ਉਨ੍ਹਾਂ ਕੋਲੋਂ ਆਮਦਨ ਦੇ ਸਰੋਤਾਂ ਬਾਰੇ ਸਵਾਲ ਕੀਤੇ ਗਏ ਤੇ ਨਾਲ ਹੀ ਕੁਝ ਜਾਣਕਾਰੀ ਮੰਗੀ ਗਈ ਜਿਸ ਨੂੰ…
ਇੰਡੀਆ ਦੀ ਮਹਿਲਾ ਕ੍ਰਿਕਟ ਟੀਮ ਵੱਲੋਂ ਵੈਸਟਇੰਡੀਜ਼ ਅਤੇ ਸਾਊਥ ਅਫਰੀਕਾ ਵਿਚਾਲੇ ਟੀ-20 ਟ੍ਰਾਈ ਸੀਰੀਜ਼ ਖੇਡੀ ਜਾ ਰਹੀ ਹੈ। ਇਸ ‘ਚ ਟੀਮ ਇੰਡੀਆ ਨੇ ਵੈਸਟਇੰਡੀਜ਼ ਨੂੰ 8 ਵਿਕਟਾਂ ਨਾਲ ਹਰਾਇਆ, ਹੁਣ ਫਾਈਨਲ ਮੈਚ ਦੋ ਫਰਵਰੀ ਨੂੰ ਖੇਡਿਆ ਜਾਵੇਗਾ। ਫਾਈਨਲ ‘ਚ ਇੰਡੀਆ ਦਾ ਸਾਹਮਣਾ ਸਾਊਥ ਅਫਰੀਕਾ ਨਾਲ ਹੋਵੇਗਾ। ਇਹ ਮੈਚ ਈਸਟ ਲੰਡਨ ‘ਚ ਖੇਡਿਆ ਜਾਵੇਗਾ। ਵੈਸਟਇੰਡੀਜ਼ ਖ਼ਿਲਾਫ਼ ਖੇਡੇ ਗਏ ਮੈਚ ‘ਚ ਇੰਡੀਆ ਲਈ ਹਰਮਨਪ੍ਰੀਤ ਅਤੇ ਜੇਮਿਮਾ ਰੋਡਰਿਗਜ਼ ਨੇ ਸ਼ਾਨਦਾਰ ਪਾਰੀ ਖੇਡੀ ਜਦਕਿ ਦੀਪਤੀ ਸ਼ਰਮਾ ਨੇ 3 ਵਿਕਟਾਂ ਲਈਆਂ। ਵੈਸਟਇੰਡੀਜ਼ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਡੀਆ ਨੂੰ 95 ਦੌੜਾਂ ਦਾ ਟੀਚਾ ਦਿੱਤਾ। ਜਵਾਬ ‘ਚ ਇੰਡੀਆ ਨੇ 13.5 ਓਵਰਾਂ ‘ਚ ਦੋ ਵਿਕਟਾਂ ਦੇ ਨੁਕਸਾਨ ‘ਤੇ…
ਓਡੀਸ਼ਾ ‘ਚ ਹੋਏ ਹਾਕੀ ਵਰਲਡ ਕੱਪ ‘ਚ ਖਰਾਬ ਪ੍ਰਦਰਸ਼ਨ ਤੋਂ ਬਾਅਦ ਭਾਰਤੀ ਪੁਰਸ਼ ਹਾਕੀ ਟੀਮ ਦੇ ਮੁੱਖ ਕੋਚ ਗ੍ਰਾਹਮ ਰੀਡ ਤੇ ਸਹਿਯੋਗੀ ਸਟਾਫ ਦੇ ਦੋ ਹੋਰਨਾਂ ਮੈਂਬਰਾਂ ਨੇ ਅਸਤੀਫਾ ਦੇ ਦਿੱਤਾ ਹੈ ਜਿਸ ਨੂੰ ਹਾਕੀ ਇੰਡੀਆ ਨੇ ਸਵੀਕਾਰ ਕਰ ਲਿਆ ਹੈ। ਰੀਡ ਨੂੰ ਅਪ੍ਰੈਲ 2019 ‘ਚ ਭਾਰਤੀ ਟੀਮ ਦਾ ਮੁੱਖ ਕੋਚ ਨਿਯੁਕਤ ਕੀਤਾ ਗਿਆ ਸੀ। ਉਸਦੇ ਕੋਚ ਰਹਿੰਦੇ ਟੋਕੀਓ ਓਲੰਪਿਕ ‘ਚ ਇਤਿਹਾਸਕ ਕਾਂਸੀ ਤਗ਼ਮਾ ਜਿੱਤਣ ਵਾਲੀ ਭਾਰਤੀ ਟੀਮ ਓਡੀਸ਼ਾ ‘ਚ ਹੋਏ ਵਰਲਡ ਕੱਪ ‘ਚ ਕੁਆਰਟਰ ਫਾਈਨਲ ‘ਚ ਜਗ੍ਹਾ ਨਹੀਂ ਬਣਾ ਸਕੀ ਤੇ 9ਵੇਂ ਸਥਾਨ ‘ਤੇ ਰਹੀ। ਆਸਟਰੇਲੀਆ ਦੇ 58 ਸਾਲ ਦੇ ਰੀਡ ਤੋਂ ਇਲਾਵਾ ਵਿਸ਼ਲੇਸ਼ਣ ਕੋਚ ਗ੍ਰੇਗ ਕਲਾਰਕ ਤੇ ਵਿਗਿਆਨਕ…
ਜਾਪਾਨ ਦੀ ਸ਼ੁਕੋ ਅਓਯਾਮਾ ਅਤੇ ਏਨਾ ਸ਼ਿਬਾਹਾਰਾ ਨੂੰ 6-4, 6-3 ਨਾਲ ਹਰਾ ਕੇ ਚੈੱਕ ਗਣਰਾਜ ਦੀ ਕੈਟਰੀਨਾ ਸਿਨੀਆਕੋਵਾ ਅਤੇ ਬਾਰਬੋਰਾ ਕ੍ਰੇਜਿਸਕੋਵਾ ਨੇ ਆਸਟਰੇਲੀਅਨ ਓਪਨ ਟੈਨਿਸ ਟੂਰਨਾਮੈਂਟ ਦਾ ਮਹਿਲਾ ਡਬਲਜ਼ ਦਾ ਖਿਤਾਬ ਜਿੱਤ ਲਿਆ। ਇਸ ਜਿੱਤ ਨਾਲ ਚੈੱਕ ਗਣਰਾਜ ਦੀ ਜੋੜੀ ਨੇ ਗ੍ਰੈਂਡ ਸਲੈਮ ਟੂਰਨਾਮੈਂਟਾਂ ‘ਚ ਆਪਣੀ ਜੇਤੂ ਮੁਹਿੰਮ ਨੂੰ 24 ਮੈਚਾਂ ਤੱਕ ਵਧਾ ਦਿੱਤਾ ਹੈ। ਇਹ ਉਨ੍ਹਾਂ ਦਾ ਸੱਤਵਾਂ ਗ੍ਰੈਂਡ ਸਲੈਮ ਡਬਲਜ਼ ਖ਼ਿਤਾਬ ਹੈ। ਉਨ੍ਹਾਂ ਨੇ ਦੋਨਾਂ ਸੈੱਟਾਂ ਦੇ ਸ਼ੁਰੂਆਤੀ ਗੇਮਾਂ ‘ਚ ਜਾਪਾਨੀ ਜੋੜੀ ਦੀ ਲੈਅ ਨੂੰ ਤੋੜਿਆ। ਚੈੱਕ ਗਣਰਾਜ ਦੀ ਜੋੜੀ ਨੇ ਪਿਛਲੇ ਸਾਲ ਆਸਟ੍ਰੇਲੀਅਨ ਓਪਨ, ਫਰੈਂਚ ਓਪਨ ਅਤੇ ਯੂ.ਐੱਸ. ਓਪਨ ‘ਚ ਮਹਿਲਾ ਡਬਲਜ਼ ਦਾ ਖ਼ਿਤਾਬ ਜਿੱਤਿਆ ਸੀ। ਸਿਨੀਆਕੋਵਾ…
ਮਸਜਿਦ ਦੇ ਅੰਦਰ ਹੋਏ ਆਤਮਘਾਤੀ ਹਮਲੇ ‘ਚ ਮਰਨ ਵਾਲਿਆਂ ਦੀ ਗਿਣਤੀ 90 ਤੱਕ ਪਹੁੰਚ ਗਈ ਹੈ। ਬੀਤੇ ਕੱਲ੍ਹ ਪਾਕਿਸਤਾਨ ਦੇ ਪੇਸ਼ਾਵਰ ‘ਚ ਇਹ ਹਮਲਾ ਹੋਇਆ ਸੀ ਜਿਸ ਤੋਂ ਬਾਅਦ ਅੱਜ ਮਲਬੇ ‘ਚੋਂ 9 ਹੋਰ ਲਾਸ਼ਾਂ ਬਰਾਮਦ ਹੋਈਆਂ ਹਨ। ਪੁਲੀਸ ਨੇ ਦੱਸਿਆ ਕਿ ਧਮਾਕਾ ਸੋਮਵਾਰ ਦੁਪਹਿਰ ਇਕ ਵਜੇ ਮਸਜਿਦ ਦੇ ਸੈਂਟਰ ਹਾਲ ‘ਚ ਹੋਇਆ। ਇਸ ਹਮਲੇ ਦੀ ਜ਼ਿੰਮੇਵਾਰੀ ਤਹਿਰੀਕ-ਏ-ਤਾਲਿਬਾਨ ਪਾਕਿਸਤਾਨ ਨੇ ਲਈ ਹੈ। ਇਸ ਦੌਰਾਨ ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਪਾਕਿਸਤਾਨ ਦੇ ਪੇਸ਼ਾਵਰ ‘ਚ ਸ਼ਰਧਾਲੂਆਂ ‘ਤੇ ਹੋਏ ਅੱਤਵਾਦੀ ਹਮਲੇ ਦੀ ਨਿੰਦਾ ਕੀਤੀ ਹੈ। ਉਨ੍ਹਾਂ ਟਵੀਟ ਕੀਤਾ ਕਿ ‘ਕੈਨੇਡੀਅਨ ਪਾਕਿਸਤਾਨ ਦੇ ਪੇਸ਼ਾਵਰ ‘ਚ ਸ਼ਰਧਾਲੂਆਂ ‘ਤੇ ਘਿਨਾਉਣੇ ਅੱਤਵਾਦੀ ਹਮਲੇ ਦੀ ਸਖ਼ਤ…
ਸਾਊਥ ਅਫਰੀਕਾ ਦੇ ਪੂਰਬੀ ਕੇਪ ਸੂਬੇ ‘ਚ ਦੋ ਅਣਪਛਾਤੇ ਬੰਦੂਕਧਾਰੀਆਂ ਨੇ ਘੱਟੋ-ਘੱਟ ਅੱਠ ਲੋਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਅਤੇ ਇਸ ਦੌਰਾਨ ਤਿੰਨ ਹੋਰ ਜ਼ਖਮੀ ਹੋਏ ਹਨ। ਇਸ ਦੀ ਜਾਣਕਾਰੀ ਪੁਲੀਸ ਨੇ ਦਿੱਤੀ ਹੈ। ਰਿਪੋਰਟ ਮੁਤਾਬਕ ਮੁੱਢਲੀ ਜਾਂਚ ਦੌਰਾਨ ਇਹ ਸਾਹਮਣੇ ਆਇਆ ਕਿ ਸ਼ਾਮ ਪੰਜ ਵਜੇ ਦੇ ਕਰੀਬ ਕਵਾਜ਼ਾਕੇਲੇ ‘ਚ ਇਕ ਘਰ ਦਾ ਮਾਲਕ ਕਈ ਮਹਿਮਾਨਾਂ ਨਾਲ ਆਪਣੀ ਜਨਮ ਦਿਨ ਦੀ ਪਾਰਟੀ ਕਰ ਰਿਹਾ ਸੀ। ਇਸ ਦੌਰਾਨ ਦੋ ਬੰਦੂਕਧਾਰੀ ਉਸ ਦੇ ਘਰ ਅੰਦਰ ਦਾਖਲ ਹੋਏ ਅਤੇ ਉਨ੍ਹਾਂ ਨੇ ਅੰਨ੍ਹੇਵਾਹ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਪੂਰਬੀ ਕੇਪ ‘ਚ ਪੁਲੀਸ ਬੁਲਾਰੇ ਪ੍ਰਿਸਿਲਾ ਨਾਇਡੂ ਨੇ ਦੱਸਿਆ ਕਿ ਇਸ ਗੋਲੀਬਾਰੀ ਦੌਰਾਨ 2…
ਗੁਜਰਾਤ ਦੇ ਗਾਂਧੀਨਗਰ ਦੀ ਇਕ ਅਦਾਲਤ ਨੇ 2013 ਦੇ ਜਬਰ ਜਨਾਹ ਦੇ ਮਾਮਲੇ ‘ਚ ਆਸਾਰਾਮ ਬਾਪੂ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਹੈ। ਇਸ ਤੋਂ ਪਹਿਲਾਂ ਸੋਮਵਾਰ ਨੂੰ ਅਦਾਲਤ ਨੇ ਆਸਾਰਾਮ ਬਾਪੂ ਨੂੰ ਜਬਰ ਜਨਾਹ ਮਾਮਲੇ ‘ਚ ਦੋਸ਼ੀ ਪਾਇਆ ਸੀ। ਯਾਦ ਰਹੇ ਕਿ ‘ਪਿਤਾ ਜੀ’ ਦੇ ਨਾਂ ਨਾਲ ਜਾਣਿਆ ਜਾਂਦਾ ਡੇਰਾ ਸਿਰਾ ਮੁਖੀ ਬਾਬਾ ਗੁਰਮੀਤ ਰਾਮ ਰਹੀਮ ਵੀ ਜਬਰ ਜਨਾਹ ਤੇ ਕਤਲ ਦੇ ਮਾਮਲੇ ‘ਚ ਹਰਿਆਣਾ ਦੇ ਰੋਹਤਕ ਸਥਿਤ ਸੁਨਾਰੀਆ ਜੇਲ੍ਹ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਿਹਾ ਹੈ। ‘ਬਾਪੂ’ ਮਾਮਲੇ ‘ਚ ਮੰਗਲਵਾਰ ਨੂੰ ਅਦਾਲਤ ਨੇ ਇਸ ਸਜ਼ਾ ਦਾ ਐਲਾਨ ਕੀਤਾ। ਸਾਲ 2013 ‘ਚ ਆਸਾਰਾਮ ‘ਤੇ ਦੋ ਭੈਣਾਂ ਨੇ ਜਬਰ…
ਡੇਰਾ ਸਲਾਬਤਪੁਰਾ ਸਮੇਤ ਬਠਿੰਡਾ ਜ਼ਿਲ੍ਹੇ ‘ਚ ਕੁਝ ਥਾਵਾਂ ‘ਤੇ ਸਥਿਤੀ ਤਣਾਅਪੂਰਨ ਬਣੀ ਰਹੀ। ਇਸ ਦਾ ਕਾਰਨ ਪੈਰੋਲ ‘ਤੇ ਆਏ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦਾ ਵਰਚੁਅਲ ਸਤਿਸੰਗ ਸੀ। ਇਕ ਪਾਸੇ ਡੇਰਾ ਪ੍ਰੇਮੀ ਸਤਿਸੰਗ ਸੁਣਨ ਲਈ ਡੇਰਾ ਸਲਾਬਤਪੁਰਾ ਸਮੇਤ ਹੋਰਨਾਂ ਡੇਰਿਆਂ ‘ਚ ਇਕੱਠੇ ਹੋਏ ਤਾਂ ਦੂਜੇ ਪਾਸੇ ਸਿੱਖ ਜਥੇਬੰਦੀਆਂ ਨੇ ਇਸ ਵਿਰੋਧ ਕਰਦਿਆਂ ਇਕੱਠੇ ਹੋ ਕੇ ਧਰਨਾ ਲਾਇਆ। ਸ਼੍ਰੋਮਣੀ ਅਕਾਲੀ ਦਲ (ਅ) ਤੇ ਹੋਰ ਸਿੱਖ ਜਥੇਬੰਦੀਆਂ ਨੇ ਡੇਰਾ ਸਿਰਸਾ ਦੇ ਮੁਖੀ ਵੱਲੋਂ ਪੰਜਾਬ ਵਿਚਲੇ ਆਪਣੇ ਹੈੱਡਕੁਆਰਟਰ ਡੇਰਾ ਸਲਾਬਤਪੁਰਾ ‘ਚ ਕੀਤੇ ਜਾ ਰਹੇ ਵਰਚੁਅਲ ਸਤਿਸੰਗ ਖ਼ਿਲਾਫ਼ ਰੋਸ ਪ੍ਰਗਟ ਕਰਦਿਆਂ ਡੇਰੇ ਨੂੰ ਜਾਣ ਵਾਲੇ ਮੁੱਖ ਰਸਤੇ ਬਾਜਾਖਾਨਾ-ਬਰਨਾਲਾ ਸੜਕ ‘ਤੇ ਪਿੰਡ ਜਲਾਲ ਦੇ ਬੱਸ…