Author: editor
ਗੁਜਰਾਤ ਦੰਗਿਆਂ ਸਬੰਧੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਬਾਰੇ ਬੀ.ਬੀ.ਸੀ. ਦੀ ਦਸਤਾਵੇਜ਼ੀ ਦੇ ਮੁੱਦੇ ‘ਤੇ ਵਿਵਾਦ ਦਰਮਿਆਨ ਇੰਡੀਆ ਨੇ ਦਸਤਾਵੇਜ਼ੀ ਨੂੰ ‘ਕੂੜ ਪ੍ਰਚਾਰ ਦਾ ਹਿੱਸਾ’ ਦੱਸ ਕੇ ਖਾਰਜ ਕਰ ਦਿੱਤਾ ਹੈ। ਇੰਡੀਆ ਨੇ ਕਿਹਾ ਕਿ ਇਹ ਦਸਤਾਵੇਜ਼ੀ ‘ਝੂਠੇ ਬਿਰਤਾਂਤ’ ਦੇ ਪ੍ਰਚਾਰ ਪਾਸਾਰ ਲਈ ਘੜੀ ਗਈ ਹੈ ਤੇ ਇਸ ਲੜੀ ‘ਚ ਬਸਤੀਵਾਦੀ ਮਾਨਸਿਕਤਾ ‘ਸਪੱਸ਼ਟ ਰੂਪ ‘ਚ ਨਜ਼ਰ’ ਆਉਂਦੀ ਹੈ। ਵਿਦੇਸ਼ ਮੰਤਰਾਲੇ ਦੇ ਤਰਜਮਾਨ ਅਰਿੰਦਮ ਬਾਗਚੀ ਨੇ ਦਸਤਾਵੇਜ਼ੀ ਦੇ ਮੰਤਵ ਤੇ ਇਸ ਪਿਛਲੇ ‘ਏਜੰਡੇ’ ਬਾਰੇ ਹੈਰਾਨੀ ਜਤਾਈ। ਉਨ੍ਹਾਂ ਕਿਹਾ ਕਿ ਸਪੱਸ਼ਟ ਤੌਰ ‘ਤੇ ਉਹ ਅਜਿਹੀਆਂ ਕੋਸ਼ਿਸ਼ਾਂ ਨੂੰ ਅਹਿਮੀਅਤ ਨਹੀਂ ਦੇਣਾ ਚਾਹੁੰਦੇ। ਬੀ.ਬੀ.ਸੀ. ਦੀ ਦੋ ਕੜੀਆਂ ਵਾਲੀ ਇਹ ਦਸਤਾਵੇਜ਼ੀ ‘ਇੰਡੀਆ: ਦਿ ਮੋਦੀ ਕੁਅਸ਼ਚਨ’ 2002…
ਇੰਡੀਆ ਸਰਕਾਰ ਵੱਲੋਂ ਗੈਂਗਸਟਰ ਤੋਂ ਅੱਤਵਾਦੀ ਐਲਾਨੇ ਅਰਸ਼ਦੀਪ ਸਿੰਘ ਉਰਫ ਅਰਸ਼ ਡਾਲਾ ਦਾ ਭਰਾ ਬਲਦੀਪ ਸਿੰਘ ਡਾਲਾ ਕਥਿਤ ਤੌਰ ‘ਤੇ ਫਰਜ਼ੀ ਪਾਸਪੋਰਟ ‘ਤੇ ਵਿਦੇਸ਼ ਭੱਜ ਗਿਆ ਹੈ। ਇਕ ਰਿਪੋਰਟ ‘ਚ ਉਸ ਦੇ ਆਸਟਰੇਲੀਆ ‘ਚ ਹੋਣ ਦੀ ਜਦਕਿ ਦੂਸਰੀ ‘ਚ ਕੈਨੇਡਾ ‘ਚ ਹੋਣ ਦੀ ਗੱਲ ਆਖੀ ਗਈ ਹੈ। ਉਹ ਪਿਛਲੇ ਸਾਲ ਮੋਗਾ ਸਿਟੀ-1 ਥਾਣੇ ‘ਚ ਆਈ.ਪੀ.ਸੀ. ਦੀ ਧਾਰਾ 384, 386, 120-ਬੀ ਅਤੇ 506 ਅਤੇ ਅਸਲਾ ਐਕਟ ਦੀ ਧਾਰਾ 25 ਤਹਿਤ ਦਰਜ ਇਕ ਅਪਰਾਧਿਕ ਕੇਸ ‘ਚ ਪਿਛਲੇ ਕੁਝ ਮਹੀਨਿਆਂ ਤੋਂ ਜ਼ਮਾਨਤ ‘ਤੇ ਰਿਹਾਅ ਸੀ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਰਾਜ ‘ਚ ਪਿਛਲੇ ਦੋ ਸਾਲਾਂ ‘ਚ ਉਸ ਖ਼ਿਲਾਫ਼ ਕੁਝ ਹੋਰ ਅਪਰਾਧਿਕ ਮਾਮਲੇ ਦਰਜ…
ਪੰਜਾਬ ਵਿੱਚ ‘ਭਾਰਤ ਜੋੜੋ ਯਾਤਰਾ’ ਦੇ ਆਖ਼ਰੀ ਦਿਨ ਰਾਹੁਲ ਗਾਂਧੀ ਨੇ ਪਠਾਨਕੋਟ ‘ਚ ਵੱਡੀ ਰੈਲੀ ਨੂੰ ਸੰਬੋਧਨ ਕੀਤਾ। ਉਨ੍ਹਾਂ ਦੇ ਨਾਲ ਕੌਮੀ ਪ੍ਰਧਾਨ ਮੱਲਿਕਾਰੁਜਨ ਖੜਗੇ ਅਤੇ ਰਾਜਸਥਾਨ ਦੇ ਮੁੱਖ ਮੰਤਰੀ ਅਸ਼ੋਕ ਗਹਿਲੋਤ ਵੀ ਮੌਜੂਦ ਸਨ। ਇਸ ਦੌਰਾਨ ਰੈਲੀ ਨੂੰ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਵਿਰੋਧੀ ਧਿਰ ਦੇ ਨੇਤਾ ਪ੍ਰਤਾਪ ਸਿੰਘ ਬਾਜਵਾ ਵੱਲੋਂ ਵੀ ਸੰਬੋਧਨ ਕੀਤਾ ਗਿਆ। ਇਕੱਠ ਨੂੰ ਸੰਬੋਧਨ ਕਰਦਿਆਂ ਰਾਹੁਲ ਗਾਂਧੀ ਨੇ ਕਿਹਾ ਕਿ ਚਾਰ ਮਹੀਨੇ ਤੋਂ ‘ਭਾਰਤ ਜੋੜੋ ਯਾਤਰਾ’ ਕੰਨਿਆ ਕੁਮਾਰੀ ਤੋਂ ਕਸ਼ਮੀਰ ਤੱਕ ਚੱਲ ਰਹੀ ਹੈ ਅਤੇ ਅੱਜ ਸਾਡਾ ਪੰਜਾਬ ‘ਚ ਆਖ਼ਰੀ ਦਿਨ ਹੈ। ਰਾਹੁਲ ਗਾਂਧੀ ਨੇ ਕਿਹਾ ਕਿ…
ਡੇਰਾ ਸੱਚਾ ਸੌਦਾ ਸਿਰਸਾ ਦੇ ਮੁਖੀ ਅਤੇ ਇਸ ਸਮੇਂ ਸਾਧਵੀ ਜਬਰ ਜਨਾਹ ਤੇ ਪੱਤਰਕਾਰ ਰਾਮ ਚੰਦਰ ਛਤਰਪਤੀ ਅਤੇ ਰਣਜੀਤ ਕਤਲ ਮਾਮਲੇ ‘ਚ ਰੋਹਤਕ ਦੀ ਸੁਨਾਰੀਆ ਜੇਲ੍ਹ ‘ਚ ਕੈਦ ਭੁਗਤ ਰਹੇ ਗੁਰੀਮਤ ਰਾਮ ਰਹੀਮ ਨੇ ਇਕ ਵਾਰ ਫਿਰ 40 ਦਿਨਾਂ ਦੀ ਪੈਰੋਲ ਮੰਗੀ ਹੈ। ਇਸ ਲਈ ਸਬੰਧਤ ਅਧਿਕਾਰੀਆਂ ਨੂੰ ਬੇਨਤੀ ਪੱਤਰ ਦਿੱਤਾ ਹੈ। ਇਸ ਦੀ ਪੁਸ਼ਟੀ ਕਰਦਿਆਂ ਹਰਿਆਣਾ ਦੇ ਜੇਲ੍ਹ ਮੰਤਰੀ ਰਣਜੀਤ ਸਿੰਘ ਨੇ ਦੱਸਿਆ ਹੈ ਕਿ ਡੇਰਾ ਮੁਖੀ ਵੱਲੋਂ ਚਾਲੀ ਦਿਨਾਂ ਦੀ ਪੈਰੋਲ ਮੰਗੀ ਗਈ ਹੈ। ਉਨ੍ਹਾਂ ਵੱਲੋਂ ਦਿੱਤੇ ਗਏ ਬੇਨਤੀ ਪੱਤਰ ਨੂੰ ਸਬੰਧਤ ਅਧਿਕਾਰੀਆਂ ਨੂੰ ਭੇਜ ਦਿੱਤਾ ਗਿਆ ਹੈ। ਡੇਰਾ ਮੁਖੀ ਦੇ ਸਿਰਸਾ ਆਉਣ ਦੇ ਸਵਾਲ ‘ਚ ਉਨ੍ਹਾਂ ਨੇ…
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੇ ਰਾਹੁਲ ਗਾਂਧੀ ਦੀ ‘ਭਾਰਤ ਜੋੜੋ ਯਾਤਰਾ’ ਦੌਰਾਨ ਪਠਾਨਕੋਟ ‘ਚ ਕੀਤੀ ਗਈ ਰੈਲੀ ‘ਚ ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖੇ ਸ਼ਬਦੀ ਹਮਲੇ ਬੋਲੇ। ਚੰਨੀ ਨੇ ਜਿੱਥੇ ਰਾਹੁਲ ਗਾਂਧੀ ਨੂੰ ਇਕ ਕ੍ਰਾਂਤੀਕਾਰੀ ਲੀਡਰ ਦੱਸਿਆ, ਉਥੇ ਹੀ ਉਨ੍ਹਾਂ ਨੇ ਭਗਵੰਤ ਮਾਨ ਨੂੰ ਦਿੱਲੀ ਦੇ ਇਸ਼ਾਰੇ ‘ਤੇ ਕੰਮ ਕਰਨ ਵਾਲਾ ਮੁੱਖ ਮੰਤਰੀ ਦੱਸਦਿਆਂ ਭੰਡਿਆ। ਉਨ੍ਹਾਂ ਕਿਹਾ ਕਿ ਸਿਆਸਤ ‘ਚ ਫਿਰਕੂਪੁਣੇ ਦੀ ਕੋਈ ਥਾਂ ਨਹੀਂ ਹੈ। ਰਾਹੁਲ ਗਾਂਧੀ ਇਕ ਨਵੀਂ ਸੋਚ ਲੈ ਕੇ ਆਏ ਹਨ, ਰਾਹੁਲ ਗਾਂਧੀ ਇਕ ਸੰਤ ਰੂਪ ਹਨ, ਜਿਨ੍ਹਾਂ ਦਾ ਅੱਜ ਅਸੀਂ ਸੁਆਗਤ ਕਰ ਰਹੇ ਹਾਂ। ਉਨ੍ਹਾਂ ਕਿਹਾ ਕਿ ਕਾਂਗਰਸ ਪਾਰਟੀ ਨੇ ਦੇਸ਼…
ਆਲ ਇੰਡੀਆ ਕਾਂਗਰਸ ਕਮੇਟੀ ਦੇ ਪ੍ਰਧਾਨ ਮਲਿਕਾਰਜੁਨ ਖੜਗੇ ਅੱਜ ਮਰਹੂਮ ਚੌਧਰੀ ਸੰਤੋਖ ਸਿੰਘ ਦੇ ਜਲੰਧਰ ਸਥਿਤ ਘਰ ਪੁੱਜੇ। ਪਿਛਲੇ ਦਿਨੀਂ ‘ਭਾਰਤ ਜੋੜੋ ਯਾਤਰਾ’ ਦੌਰਾਨ ਰਾਹੁਲ ਗਾਂਧੀ ਦੇ ਨਾਲ ਤੁਰਦੇ ਹੋਏ ਮੈਂਬਰ ਪਾਰਲੀਮੈਂਟ ਚੌਧਰੀ ਸੰਤੋਖ ਸਿੰਘ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ ਸੀ। ਇਸ ਦੌਰਾਨ ਖੜਗੇ ਨੇ ਪਰਿਵਾਰ ਦੇ ਨਾਲ ਦੁੱਖ ਸਾਂਝਾ ਕਰਦੇ ਹੋਏ ਕਿਹਾ ਕਿ ਸਾਨੂੰ ਬਹੁਤ ਦੁੱਖ ਹੈ ਕਿ ਸਾਡਾ ਸਾਥੀ ਸਾਡੇ ਨਾਲ ਨਹੀਂ ਰਿਹਾ। ਉਨ੍ਹਾਂ ਦਾ ਪਰਿਵਾਰ ਪਿਛਲੇ ਕਈ ਸਾਲਾਂ ਤੋਂ ਕਾਂਗਰਸ ਪਾਰਟੀ ਦੀ ਸੇਵਾ ਕਰ ਰਿਹਾ ਹੈ ਅਤੇ ਪਾਰਟੀ ਨੂੰ ਮਜ਼ਬੂਤ ਕਰ ਰਿਹਾ ਹੈ। ਜਦੋਂ ਵੀ ਮੈਂ ਸੰਤੋਖ ਸਿੰਘ ਜੀ ਨੂੰ ਸੰਸਦ ‘ਚ ਵੇਖਿਆ,…
ਕਾਂਗਰਸ ਪਾਰਟੀ ਦੇ ਆਗੂ ਅਤੇ ਘਨੌਰ ਦੇ ਸਾਬਕਾ ਵਿਧਾਇਕ ਮਦਨ ਲਾਲ ਜਲਾਲਪੁਰ ਦੇ ਘਰ ਵਿਜੀਲੈਂਸ ਬਿਊਰੋ ਦੀ ਟੀਮ ਨੇ ਛਾਪਾ ਮਾਰਿਆ ਅਤੇ ਘਰ ਦੀ ਪੈਮਾਇਸ਼ ਵੀ ਕੀਤੀ। ਵਿਜੀਲੈਂਸ ਵਿਭਾਗ ਦੀ ਦਸ ਮੈਂਬਰੀ ਟੀਮ ਸਵੇਰੇ ਨੌਂ ਵਜੇ ਹੀ ਉਨ੍ਹਾਂ ਦੇ ਰਾਜਪੁਰਾ ਰੋਡ ‘ਤੇ ਪਿੰਡ ਜਲਾਲਪੁਰ ਸਥਿਤ ਘਰ ਪੁੱਜੀ। ਇਸ ਦੌਰਾਨ ਜਲਾਲਪੁਰ ਖ਼ੁਦ ਘਰ ਨਹੀਂ ਸਨ। ਪਰਿਵਾਰਕ ਸੂਤਰਾਂ ਅਨੁਸਾਰ ਉਹ ਕੁਝ ਦਿਨਾਂ ਤੋਂ ਰਾਹੁਲ ਗਾਂਧੀ ਦੀ ਅਗਵਾਈ ਹੇਠਲੀ ਭਾਰਤ ਜੋੜੋ ਯਾਤਰਾ ‘ਚ ਹਿੱਸਾ ਲੈ ਰਹੇ ਹਨ। ਜਲਾਲਪੁਰ ਦੇ ਪੁੱਤਰ ਜ਼ਿਲ੍ਹਾ ਪਰਿਸ਼ਦ ਦੇ ਵਾਈਸ ਚੇਅਰਮੈਨ ਜੌਲੀ ਜਲਾਲਪੁਰ ਘਰ ‘ਚ ਹੀ ਸਨ। ਵਿਜੀਲੈਂਸ ਟੀਮ ਨੇ ਪਰਿਵਾਰ ਦੇ ਕਿਸੇ ਵੀ ਮੈਂਬਰ ਨੂੰ ਕੁਝ ਨਹੀਂ ਆਖਿਆ।…
ਨਿਊਜ਼ੀਲੈਂਡ ਦੀ ਪ੍ਰਧਾਨ ਮੰਤਰੀ ਜੈਸਿੰਡਾ ਆਰਡਰਨ ਨੇ ਕਿਹਾ ਹੈ ਕਿ ਉਹ ਆਪਣੇ ਅਹੁਦੇ ਤੋਂ ਅਸਤੀਫ਼ਾ ਦੇ ਰਹੀ ਹੈ। ਨਮ ਅੱਖਾਂ ਨਾਲ ਆਰਡਰਨ ਨੇ ਨੇਪੀਅਰ ‘ਚ ਪੱਤਰਕਾਰਾਂ ਨੂੰ ਕਿਹਾ ਕਿ 7 ਫਰਵਰੀ ਪ੍ਰਧਾਨ ਮੰਤਰੀ ਵਜੋਂ ਉਨ੍ਹਾਂ ਦਾ ਆਖ਼ਰੀ ਦਿਨ ਹੋਵੇਗਾ। ਉਨ੍ਹਾਂ ਕਿਹਾ, ‘ਮੇਰੇ ਕਾਰਜਕਾਲ ਦਾ ਛੇਵਾਂ ਸਾਲ ਸ਼ੁਰੂ ਹੋਣ ਵਾਲਾ ਹੈ ਅਤੇ ਹਰ ਸਾਲ ਮੈਂ ਆਪਣਾ ਸਰਵਸ਼੍ਰੇਸ਼ਠ ਦਿੱਤਾ ਹੈ।’ ਉਨ੍ਹਾਂ ਨੇ ਐਲਾਨ ਕੀਤਾ ਕਿ ਨਿਊਜ਼ੀਲੈਂਡ ਦੀਆਂ ਅਗਲੀਆਂ ਆਮ ਚੋਣਾਂ 14 ਅਕਤੂਬਰ ਨੂੰ ਹੋਣਗੀਆਂ ਅਤੇ ਉਹ ਉਦੋਂ ਤੱਕ ਸੰਸਦ ਮੈਂਬਰ ਵਜੋਂ ਸੇਵਾ ਨਿਭਾਉਂਦੀ ਰਹੇਗੀ। ਅਜੇ ਇਹ ਸਪੱਸ਼ਟ ਨਹੀਂ ਹੈ ਕਿ ਚੋਣਾਂ ਤੱਕ ਪ੍ਰਧਾਨ ਮੰਤਰੀ ਦਾ ਅਹੁਦਾ ਕੌਣ ਸੰਭਾਲੇਗਾ। ਉਪ ਪ੍ਰਧਾਨ ਮੰਤਰੀ ਗ੍ਰਾਂਟ…
ਜਾਪਾਨ ਦੇ ਗੁਨਮਾ ਸੂਬੇ ‘ਚ ਬਰਡ ਫਲੂ ਦੇ ਇਕ ਨਵੇਂ ਪ੍ਰਕੋਪ ਦਾ ਪਤਾ ਲੱਗਾ ਹੈ ਅਤੇ 450,000 ਮੁਰਗੀਆਂ ਨੂੰ ਮਾਰਨ ਦਾ ਕੰਮ ਸ਼ੁਰੂ ਹੋ ਗਿਆ ਹੈ। ਪ੍ਰਸ਼ਾਸਨ ਦੇ ਅੰਕੜਿਆਂ ਦਾ ਹਵਾਲਾ ਦਿੰਦੇ ਹੋਏ ਇਹ ਖ਼ਬਰ ਦਿੱਤੀ ਗਈ ਹੈ। ਜਾਪਾਨ ਦੀ ਸਮਾਚਾਰ ਏਜੰਸੀ ਨੇ ਕਿਹਾ ਕਿ ਮੇਬਾਸ਼ੀ ਸ਼ਹਿਰ ਦੇ ਇਕ ਫਾਰਮ ‘ਚ ਇਸ ਸ਼ੱਕੀ ਬਿਮਾਰੀ ਦਾ ਪਤਾ ਲੱਗਾ। ਜੈਨੇਟਿਕ ਮਾਹਿਰਾਂ ਨੇ ਉੱਚ ਏਵੀਅਨ ਇਨਫਲੂਐਂਜ਼ਾ ਬਿਮਾਰੀ ਦੀ ਮੌਜੂਦਗੀ ਦੀ ਪੁਸ਼ਟੀ ਕੀਤੀ। ਅਧਿਕਾਰੀਆਂ ਨੇ ਪਹਿਲਾਂ ਹੀ ਪ੍ਰਕੋਪ ਵਾਲੇ ਸਥਾਨਾਂ ਦੇ ਆਲੇ-ਦੁਆਲੇ ਤਿੰਨ ਕਿਲੋਮੀਟਰ ਦੇ ਘੇਰੇ ‘ਚ ਮੁਰਗੀਆਂ ਅਤੇ ਆਂਡੇ ਦੀ ਆਵਾਜਾਈ ‘ਤੇ ਪਾਬੰਦੀ ਲਗਾ ਦਿੱਤੀ ਹੈ ਅਤੇ ਨਾਲ ਹੀ 10 ਕਿਲੋਮੀਟਰ ਦੇ ਘੇਰੇ…
ਦੁਨੀਆਂ ਦੇ ਮਹਾਨ ਦੌੜਾਕਾਂ ਵਿੱਚੋਂ ਇਕ ਉਸੈਨ ਬੋਲਟ ਦੇ ਵਕੀਲਾਂ ਨੇ ਕਿਹਾ ਕਿ ਜਮਾਇਕਾ ‘ਚ ਨਿੱਜੀ ਨਿਵੇਸ਼ ਫਰਮ ਵਿਚਲੇ ਉਸ ਦੇ ਖਾਤੇ ਵਿੱਚੋਂ 12.7 ਮਿਲੀਅਨ ਡਾਲਰ ਤੋਂ ਵੱਧ ਦੀ ਰਕਮ ਗਾਇਬ ਹੈ, ਜਿਸਦੀ ਅਧਿਕਾਰੀ ਜਾਂਚ ਕਰ ਰਹੇ ਹਨ। ਵਕੀਲ ਨੇ ਕਿਹਾ ਕਿ ਬੋਲਟ ਦੇ ਖਾਤੇ ‘ਚ ਵਾਰ 1.28 ਕਰੋੜ ਡਾਲਰ ਸਨ ਪਰ ਹੁਣ ਸਿਰਫ਼ 12,000 ਡਾਲਰ ਬਚੇ ਹਨ। ਉਨ੍ਹਾਂ ਧਮਕੀ ਦਿੱਤੀ ਕਿ ਜੇ 10 ਦਿਨਾਂ ਦੇ ਅੰਦਰ ਪੈਸੇ ਵਾਪਸ ਨਾ ਕੀਤੇ ਗਏ ਤਾਂ ਸਿਵਲ ਅਤੇ ਫੌਜਦਾਰੀ ਕਾਰਵਾਈ ਕੀਤੀ ਜਾਵੇਗੀ। ਸਟਾਕਸ ਐਂਡ ਸਕਿਓਰਿਟੀਜ਼ ਲਿਮਿਟਡ ਨੇ ਇਸ ਬਾਰੇ ਕੋਈ ਟਿੱਪਣੀ ਨਹੀਂ ਕੀਤੀ। ਕੰਪਨੀ ਨੇ ਕਿਹਾ ਹੈ ਕਿ ਉਸ ਨੂੰ ਇਸ ਮਹੀਨੇ ਦੇ…