Author: editor
ਸਾਊਥ ਅਫਰੀਕਾ ਦੇ ਬੱਲੇਬਾਜ਼ ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿ ਦਿੱਤਾ ਹੈ ਜਿਸ ਨਾਲ ਦੋ ਦਹਾਕੇ ਦੇ ਉਨ੍ਹਾਂ ਦੇ ਸੁਨਹਿਰੇ ਕਰੀਅਰ ਦਾ ਅੰਤ ਹੋ ਗਿਆ। ਚਾਰ ਸਾਲ ਪਹਿਲਾਂ ਅੰਤਰਰਾਸ਼ਟਰੀ ਕ੍ਰਿਕਟ ਤੋਂ ਸੰਨਿਆਸ ਲੈਣ ਵਾਲੇ 39 ਸਾਲਾ ਅਮਲਾ ਨੇ ਇੰਗਲਿਸ਼ ਕਾਊਂਟੀ ਟੀਮ ਸਰੀ ਨੂੰ ਇਸ ਦੀ ਪੁਸ਼ਟੀ ਕੀਤੀ। ਸਰੀ ਨੇ ਟਵੀਟ ਕੀਤਾ, ‘ਹਾਸ਼ਿਮ ਅਮਲਾ ਨੇ ਕ੍ਰਿਕਟ ਦੇ ਸਾਰੇ ਫਾਰਮੈਟਾਂ ਨੂੰ ਅਲਵਿਦਾ ਕਹਿ ਦਿੱਤਾ ਹੈ। ਉਨ੍ਹਾਂ ਨੇ ਆਪਣਾ ਕਰੀਅਰ ਦੇ ਅੰਤ ਦਾ ਐਲਾਨ ਕੀਤਾ ਹੈ। ਸਰੀ ਦੀ ਤਰਫੋਂ ਅਸੀਂ ਉਨ੍ਹਾਂ ਦਾ ਧੰਨਵਾਦ ਕਰਦੇ ਹਾਂ।’ ਅਮਲਾ ਨੇ 124 ਟੈਸਟ, 181 ਵਨਡੇ ਅਤੇ 44 ਟੀ-20 ਮੈਚ ਖੇਡ ਕੇ ਸਾਊਥ ਅਫਰੀਕਾ…
ਇੰਡੀਆ ਅਤੇ ਨਿਊਜ਼ੀਲੈਂਡ ਵਿਚਾਲੇ ਤਿੰਨ ਮੈਚਾਂ ਦੀ ਵਨਡੇ ਸੀਰੀਜ਼ ਦਾ ਪਹਿਲਾ ਵਨਡੇ ਮੈਚ ਹੈਦਰਾਬਾਦ ਦੇ ਰਾਜੀਵ ਗਾਂਧੀ ਇੰਟਰਨੈਸ਼ਨਲ ਸਟੇਡੀਅਮ ‘ਚ ਖੇਡਿਆ ਗਿਆ ਜੋ ਮੇਜ਼ਬਾਨ ਇੰਡੀਆ ਨੇ 12 ਦੌੜਾਂ ਨਾਲ ਹਰਾ ਜਿੱਤ ਲਿਆ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਸ਼ੁਭਮਨ ਗਿੱਲ ਦੇ ਸ਼ਾਨਦਾਰ ਦੋਹਰੇ ਸੈਂਕੜੇ ਦੀ ਬਦੌਲਤ 50 ਓਵਰਾਂ ‘ਚ 8 ਵਿਕਟਾਂ ਦੇ ਨੁਕਸਾਨ ‘ਤੇ 349 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਨਿਊਜ਼ੀਲੈਂਡ ਨੂੰ ਜਿੱਤ ਲਈ 350 ਦੌੜਾਂ ਦਾ ਟੀਚਾ ਦਿੱਤਾ ਹੈ। ਸ਼ੁਭਮਨ ਗਿੱਲ ਨੇ ਆਪਣੀ ਸ਼ਾਨਦਾਰ 208 ਦੌੜਾਂ ਦੀ ਪਾਰੀ ਦੇ ਦੌਰਾਨ 19 ਚੌਕੇ ਤੇ 9 ਛੱਕੇ ਲਗਾਏ। ਟੀਚੇ ਦਾ ਪਿੱਛਾ ਕਰਦੇ ਹੋਏ ਨਿਊਜ਼ੀਲੈਂਡ ਦੀ ਟੀਮ 49.2…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਗੱਡੀ ‘ਤੇ ਅੱਜ ਹਮਲਾ ਹੋ ਗਿਆ। ਇਸ ਸਮੇਂ ਕੀਤੇ ਪਥਰਾਅ ‘ਚ ਪ੍ਰਧਾਨ ਧਾਮੀ ਦੀ ਗੱਡੀ ਦੇ ਸ਼ੀਸ਼ੇ ਟੁੱਟ ਗਏ। ਇਹ ਵੀ ਜਾਣਕਾਰੀ ਮਿਲ ਰਹੀ ਹੈ ਕਿ ਕੁਝ ਲੋਕਾਂ ਨੇ ਕਿਰਪਾਨਾਂ ਨਾਲ ਵੀ ਹਮਲਾ ਕੀਤਾ। ਇਸ ਹਮਲੇ ‘ਚ ਪ੍ਰਧਾਨ ਧਾਮੀ ਦੇ ਕੋਈ ਸੱਟ ਲੱਗਣ ਤੋਂ ਬਚਾਅ ਰਿਹਾ। ਇਹ ਹਮਲ ਉਦੋਂ ਹੋਇਆ ਜਦੋਂ ਉਹ ਮੁਹਾਲੀ-ਚੰਡੀਗੜ੍ਹ ਦੀ ਸਾਂਝੀ ਹੱਦ ‘ਤੇ ਬੰਦੀ ਸਿੰਘਾਂ ਦੀ ਰਿਹਾਈ, 328 ਸਰੂਪਾਂ ਅਤੇ ਬੇਅਦਬੀ ਦੀਆਂ ਘਟਨਾਵਾਂ ਦੇ ਮਾਮਲੇ ‘ਤੇ ਚੱਲ ਰਹੇ ਪੱਕੇ ਮੋਰਚੇ ਵਾਲੀ ਥਾਂ ‘ਤੇ ਪੁੱਜੇ ਸਨ। ਜਾਣਕਾਰੀ ਅਨੁਸਾਰ ਧਾਮੀ ਧਰਨੇ ਨੂੰ ਸੰਬੋਧਨ ਕਰਨ ਤੋਂ ਬਾਅਦ ਵਾਪਸ…
ਬਾਦਲ ਸਰਕਾਰ ਸਮੇਂ ਵਿੱਤ ਮੰਤਰੀ ਰਹਿਣ ਮਗਰੋਂ ਬਾਗ਼ੀ ਹੋ ਕੇ ਆਪਣੀ ਵੱਖਰੀ ਪੀਪਲਜ਼ ਪਾਰਟੀ ਆਫ ਪੰਜਾਬ ਬਣਾਉਣ ਵਾਲੇ ਮਨਪ੍ਰੀਤ ਸਿੰਘ ਬਾਦਲ ਸੱਤ ਸਾਲ ਕਾਂਗਰਸ ‘ਚ ਰਹਿਣ ਤੋਂ ਬਾਅਦ ਅੱਜ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋ ਗਏ। ਉਹ ਅਕਾਲੀ-ਬਾਜਪਾ ਸਰਕਾਰ ਸਮੇਂ ਵਿੱਤ ਮੰਤਰੀ ਰਹੇ ਅਤੇ ਕਾਂਗਰਸ ਸਰਕਾਰ ਸਮੇਂ ਵੀ ਵਿੱਤ ਮੰਤਰੀ ਰਹੇ। ਟਵਿੱਟਰ ‘ਤੇ ਆਪਣੇ ਅਸਤੀਫ਼ੇ ਦਾ ਖੁਲਾਸਾ ਕਰਨ ਅਤੇ ਰਾਹੁਲ ਗਾਂਧੀ ਨੂੰ ਅਸਤੀਫ਼ਾ ਭੇਜਣ ਤੋਂ ਕੁਝ ਹੀ ਦੇਰ ਬਾਅਦ ਮਨਪ੍ਰੀਤ ਬਾਦਲ ਕੇਂਦਰੀ ਮੰਤਰੀ ਪੀਯੂਸ਼ ਗੋਇਲ, ਭਾਜਪਾ ਦੇ ਜਨਰਲ ਸਕੱਤਰ ਤਰੁਣ ਚੁੱਘ ਅਤੇ ਪਾਰਟੀ ਦੇ ਰਾਸ਼ਟਰੀ ਮੀਡੀਆ ਇੰਚਾਰਜ ਅਨਿਲ ਬਲੂਨੀ ਦੀ ਮੌਜੂਦਗੀ ‘ਚ ਭਾਜਪਾ ‘ਚ ਸ਼ਾਮਲ ਹੋਏ। ਯਾਦ ਰਹੇ ਕਿ ਮਨਪ੍ਰੀਤ…
ਸ੍ਰੀ ਗੋਇੰਦਵਾਲ ਸਾਹਿਬ ਤੇ ਅਜਨਾਲਾ ‘ਚ ਅੱਜ ਦੋ ਨੌਜਵਾਨਾਂ ਦੀ ਨਸ਼ੇ ਦੀ ਓਵਰਡੋਜ਼ ਨਾਲ ਮੌਤ ਹੋ ਗਈ। ਇਨ੍ਹਾਂ ਨੌਜਵਾਨ ਦੀ ਉਮਰ ਕ੍ਰਮਵਾਰ 15 ਤੇ 20 ਸਾਲ ਸੀ। ਥਾਣਾ ਵੈਰੋਵਾਲ ਅਧੀਨ ਪੈਂਦੇ ਪਿੰਡ ਅੱਲੋਵਾਲ ‘ਚ ਨਸ਼ੇ ਦੀ ਓਵਰਡੋਜ਼ ਨਾਲ 15 ਸਾਲਾ ਨੌਜਵਾਨ ਦੀ ਮੌਤ ਹੋ ਗਈ। ਉਸ ਦੀ ਪਛਾਣ ਅਰਸ਼ਪ੍ਰੀਤ ਸਿੰਘ ਪੁੱਤਰ ਪਲਵਿੰਦਰ ਸਿੰਘ ਵਜੋਂ ਹੋਈ ਜੋ ਮਾਪਿਆਂ ਦਾ ਇਕਲੌਤਾ ਪੁੱਤਰ ਸੀ। ਪਰਿਵਾਰਕ ਮੈਬਰਾਂ ਨੇ ਦੱਸਿਆ ਕਿ ਅਰਸ਼ਪ੍ਰੀਤ ਪਿਛਲੇ ਕੁਝ ਸਮੇਂ ਤੋਂ ਨਸ਼ਿਆਂ ਦਾ ਆਦੀ ਹੋ ਗਿਆ ਸੀ। ਉਹ ਕੱਲ੍ਹ ਘਰੋਂ ਕਿਸੇ ਕੰਮ ਲਈ ਬਾਹਰ ਗਿਆ ਸੀ, ਜਿਥੇ ਉਸ ਨੇ ਆਪਣੇ ਦੋਸਤਾਂ ਨਾਲ ਮਿਲ ਕੇ ਨਸ਼ੇ ਦਾ ਟੀਕਾ ਲਾਇਆ, ਜਿਸ ਤੋਂ…
‘ਭਾਰਤ ਜੋੜੋ ਯਾਤਰਾ’ ਦੇ ਹਿਮਾਚਲ ਪ੍ਰਦੇਸ਼ ‘ਚ ਦਾਖਲ ਹੋਣ ਤੋਂ ਪਹਿਲਾਂ ਹੁਸ਼ਿਆਰਪੁਰ ‘ਚ ਮੀਡੀਆ ਨਾਲ ਗੱਲਬਾਤ ਕਰਦਿਆਂ ਕਾਂਗਰਸ ਆਗੂ ਰਾਹੁਲ ਗਾਂਧੀ ਨੇ ਭਾਜਪਾ ਅਤੇ ਆਰ.ਐੱਸ.ਐੱਸ. ਉੱਤੇ ਦੇਸ਼ ਦੇ ਮੀਡੀਆ, ਚੋਣ ਕਮਿਸ਼ਨ ਅਤੇ ਨਿਆਂਪਾਲਿਕਾ ‘ਤੇ ਕਬਜ਼ਾ ਕਰਨ ਦਾ ਦੋਸ਼ ਲਾਇਆ। ਉਨ੍ਹਾਂ ਕਿਹਾ ਕਿ ਨੌਕਰਸ਼ਾਹੀ ਅਤੇ ਨਿਆਂਪਾਲਿਕਾ ਸਰਕਾਰ ਦੇ ਦਬਾਅ ਅਧੀਨ ਕੰਮ ਕਰ ਰਹੀ ਹੈ। ਸੀ.ਬੀ.ਆਈ. ਅਤੇ ਈ.ਡੀ. ਵਰਗੀਆਂ ਨਿਰਪੱਖ ਸੰਸਥਾਵਾਂ ਦੀ ਦੁਰਵਰਤੋਂ ਕੀਤੀ ਜਾ ਰਹੀ ਹੈ। ‘ਭਾਰਤ ਜੋੜੋ ਯਾਤਰਾ’ ਇਨ੍ਹਾਂ ਸੰਸਥਾਵਾਂ ਨੂੰ ਅਜ਼ਾਦ ਕਰਾਉਣ ਦੀ ਲੜਾਈ ਹੈ। ਉਨ੍ਹਾਂ ਐਲਾਨ ਕੀਤਾ ਕਿ ਜੇਕਰ ਕੋਈ ਉਨ੍ਹਾਂ ਦਾ ਗਲਾ ਵੀ ਵੱਢ ਦੇਵੇ ਤਾਂ ਵੀ ਉਹ ਆਰ.ਐੱਸ.ਐੱਸ. ਦੇ ਦਫ਼ਤਰ ਨਹੀਂ ਜਾਣਗੇ। ਰਾਹੁਲ ਗਾਂਧੀ ਨੇ ਕਿਹਾ…
ਪੈਰਾਂ ਹੇਠੋਂ ਖਿਸਕੀ ਸਿਆਸੀ ਜ਼ਮੀਨ ਤਲਾਸ਼ ਰਹੇ ਸ਼੍ਰੋਮਣੀ ਅਕਾਲੀ ਦਲ ਨੂੰ ਅਹੁਦੇਦਾਰਾਂ ਦੀ ਮੀਟਿੰਗ ‘ਚ ਪਾਰਟੀ ਆਗੂਆਂ ਨੇ ਬੇਅਦਬੀ ਕਾਂਡ ਦੇ ਦਾਗ਼ ਧੋਣ ਲਈ ਅਕਾਲ ਤਖ਼ਤ ਸਾਹਿਬ ‘ਤੇ ਪੇਸ਼ ਹੋਣ ਅਤੇ ਭਾਜਪਾ ਖ਼ਿਲਾਫ਼ ਹਮਲਾਵਰ ਰੁਖ਼ ਅਖ਼ਤਿਆਰ ਕਰਨ ‘ਤੇ ਜ਼ੋਰ ਦਿੱਤਾ ਹੈ। ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਪਾਰਟੀ ਦੇ ਨਵੇਂ ਕਾਇਮ ਜਥੇਬੰਦਕ ਢਾਂਚੇ ਦੇ ਅਹੁਦੇਦਾਰਾਂ ਨਾਲ ਚੱਲੇ ਮੀਟਿੰਗਾਂ ਦੇ ਦੌਰ ਦੌਰਾਨ ਅਹਿਮ ਚਰਚਾਵਾਂ ਸਣੇ ਪਾਰਟੀ ਨੂੰ ਮੌਜੂਦਾ ਸਮੇਂ ਦੌਰਾਨ ਚੁਣੌਤੀਆਂ ਅਤੇ ਜਲੰਧਰ ਉਪ ਚੋਣ ਸਬੰਧੀ ਵਿਚਾਰਾਂ ਕੀਤੀਆਂ ਗਈਆਂ। ਸੁਖਬੀਰ ਬਾਦਲ ਨੇ ਆਪਣੇ ਸਲਾਹਕਾਰ ਬੋਰਡ ਦੇ ਮੈਂਬਰਾਂ, ਮੀਤ ਪ੍ਰਧਾਨਾਂ ਅਤੇ ਜਨਰਲ ਸਕੱਤਰਾਂ ਨਾਲ ਦਿਨ ਭਰ ਮੀਟਿੰਗਾਂ ਦਾ…
ਨੋਬਲ ਸ਼ਾਂਤੀ ਪੁਰਸਕਾਰ ਜੇਤੂ ਮਾਰੀਆ ਰਾਸਾ ਅਤੇ ਉਸਦੀ ਆਨਲਾਈਨ ਨਿਊਜ਼ ਕੰਪਨੀ ਨੂੰ ਫਿਲੀਪੀਨ ਦੀ ਅਦਾਲਤ ਨੇ ਬੁੱਧਵਾਰ ਨੂੰ ਟੈਕਸ ਚੋਰੀ ਦੇ ਦੋਸ਼ਾਂ ਤੋਂ ਮੁਕਤ ਕਰ ਦਿੱਤਾ। ਰਾਸਾ ਨੇ ਕਿਹਾ ਕਿ ਸਾਬਕਾ ਰਾਸ਼ਟਰਪਤੀ ਰੋਡਰਿਗੋ ਡੁਟੇਰਤੇ ਦੇ ਖ਼ਿਲਾਫ਼ ਰਿਪੋਰਟਿੰਗ ਕਰਨ ਲਈ ਉਨ੍ਹਾਂ ਨੂੰ ਇਨ੍ਹਾਂ ਮਾਮਲਿਆਂ ‘ਚ ਫਸਾਇਆ ਗਿਆ ਹੈ। ਟੈਕਸ ਅਪੀਲਾਂ ਦੀ ਅਦਾਲਤ ਨੇ ਫ਼ੈਸਲਾ ਸੁਣਾਇਆ ਕਿ ਸਰਕਾਰੀ ਵਕੀਲ ਇਹ ਦੋਸ਼ ਸਾਬਤ ਕਰਨ ‘ਚ ਅਸਫਲ ਰਹੇ ਹਨ ਕਿ ਰੂਸ ਅਤੇ ਉਸਦੀ ਕੰਪਨੀ, ਰੈਪਲਰ ਹੋਲਡਿੰਗ ਕਾਰਪੋਰੇਸ਼ਨ, ਦੋ ਵਿਦੇਸ਼ੀ ਨਿਵੇਸ਼ਕਾਂ ਨਾਲ ਸਾਂਝੇਦਾਰੀ ਰਾਹੀਂ ਪੈਸਾ ਇਕੱਠਾ ਕਰਨ ਤੋਂ ਬਾਅਦ ਚਾਰ ਮਾਮਲਿਆਂ ‘ਚ ਟੈਕਸ ਦਾ ਭੁਗਤਾਨ ਕਰਨ ਤੋਂ ਬਚਿਆ ਹੈ। ਅਦਾਲਤ ਨੇ ਆਪਣੇ ਫੈਸਲੇ ‘ਚ ਕਿਹਾ…
ਬ੍ਰਿਟਿਸ਼ ਗ੍ਰਹਿ ਮੰਤਰੀ ਸੁਏਲਾ ਬ੍ਰੇਵਰਮੈਨ ਨੇ ਟੈਕਸ ਚੋਰੀ ਅਤੇ ਮਨੀ ਲਾਂਡਰਿੰਗ ਸਬੰਧੀ ਦੋਸ਼ਾਂ ਦਾ ਸਾਹਮਣਾ ਕਰਨ ਲਈ ਵਿਚੋਲੇ ਅਤੇ ਹਥਿਆਰਾਂ ਦੇ ਸੌਦੇ ‘ਚ ਸਲਾਹਕਾਰ ਸੰਜੇ ਭੰਡਾਰੀ ਦੀ ਭਾਰਤ ਹਵਾਲਗੀ ਕਰਨ ਦਾ ਹੁਕਮ ਦਿੱਤਾ ਹੈ। ਗ੍ਰਹਿ ਮੰਤਰਾਲਾ ਦੇ ਸੂਤਰਾਂ ਮੁਤਾਬਕ ਹਵਾਲਗੀ ਦਾ ਇਹ ਹੁਕਮ ਪਿਛਲੇ ਹਫਤੇ ਦਿੱਤਾ ਗਿਆ ਅਤੇ ਭੰਡਾਰੀ ਕੋਲ ਇਸ ਮਹੀਨੇ ਦੇ ਅਖੀਰ ਤੱਕ ਲੰਡਨ ਹਾਈ ਕੋਰਟ ‘ਚ ਅਪੀਲ ਕਰਨ ਲਈ 14 ਦਿਨ ਦਾ ਸਮਾਂ ਹੈ। ਭੰਡਾਰੀ (60) ਦੇ ਖ਼ਿਲਾਫ਼ ਭਾਰਤੀ ਅਧਿਕਾਰੀਆਂ ਨੇ ਦੋ ਹਵਾਲਗੀ ਅਪੀਲਾਂ ਕੀਤੀਆਂ ਸਨ। ਪਹਿਲੀ ਅਪੀਲ ਮਨੀ ਲਾਂਡਰਿੰਗ ਨਾਲ ਸਬੰਧਤ ਸੀ ਜਦਕਿ ਦੂਸਰੀ ਟੈਕਸ ਚੋਰੀ ਨਾਲ ਸਬੰਧਤ। ਇਸ ਤੋਂ ਪਹਿਲਾਂ ਨਵੰਬਰ ‘ਚ ਬ੍ਰਿਟੇਨ ਦੀ ਇਕ…
ਮੈਲਬੌਰਨ (ਆਸਟਰੇਲੀਆ) ਵਿਖੇ ਪੰਜ ਦਿਨਾਂ ਦੇ ਅੰਦਰ ਦੂਜੀ ਵਾਰ ਹਿੰਦੂ ਮੰਦਰ ‘ਤੇ ਹਮਲਾ ਹੋਣ ਦੀ ਜਾਣਕਾਰੀ ਸਾਹਮਣੇ ਆਈ ਹੈ। ਮੈਲਬੌਰਨ ਦੇ ਇਕ ਹੋਰ ਹਿੰਦੂ ਮੰਦਰ ‘ਚ ਭੰਨ-ਤੋੜ ਕੀਤੀ ਗਈ। ਇਸ ਹਮਲੇ ਦਾ ਦੋਸ਼ ਖਾਲਿਸਤਾਨੀ ਸਮਰਥਕਾਂ ‘ਤੇ ਲੱਗਾ ਹੈ। ਇਹੀ ਨਹੀਂ ਕੰਧਾਂ ‘ਤੇ ਖਾਲਿਸਤਾਨੀ ਨਾਅਰੇ ਵੀ ਲਿਖੇ ਗਏ। ਆਸਟਰੇਲੀਆ ਟੂਡੇ ਦੀ ਰਿਪੋਰਟ ਮੁਤਾਬਕ ਕੈਰਮ ਡਾਊਲਸ ਸਥਿਤ ਇਤਿਹਾਸਿਕ ਸ੍ਰੀ ਸ਼ਿਵ ਵਿਸ਼ਨੂੰ ਮੰਦਰ ‘ਚ ਭੰਨ-ਤੋੜ ਕੀਤੀ ਗਈ ਹੈ। ਇਸ ਹਰਕਤ ਪਿੱਛੇ ਖਾਲਿਸਤਾਨੀ ਸਮਰਥਕਾਂ ਦਾ ਹੱਥ ਹੋਣ ਦਾ ਖਦਸ਼ਾ ਹੈ। ਸਮਰਥਕਾਂ ਨੇ ਭੰਨ-ਤੋੜ ਦੌਰਾਨ ਮੰਦਰ ਕੰਪਲੈਕਸ ਨੇੜੇ ਇੰਡੀਆ ਅਤੇ ਹਿੰਦੂ ਵਿਰੋਧੀ ਚਿੱਤਰ ਵੀ ਬਣਾਏ। ਇਸ ਤੋਂ ਪਹਿਲਾਂ 12 ਜਨਵਰੀ ਦੀ ਸਵੇਰ ਆਸਟਰੇਲੀਆ ਦੇ ਮੈਲਬੌਰਨ…