Author: editor

ਸ੍ਰੀਲੰਕਾ ਦੇ ਸਾਬਕਾ ਰਾਸ਼ਟਰਪਤੀ ਮੈਤਰੀਪਾਲਾ ਸਿਰੀਸੇਨਾ ਨੂੰ ਸੁਪਰੀਮ ਕੋਰਟ ਨੇ 2019 ਦੇ ਈਸਟਰ ਹਮਲੇ ਦੇ ਪੀੜਤਾਂ ਨੂੰ 10 ਕਰੋੜ ਦਾ ਮੁਆਵਜ਼ਾ ਦੇਣ ਦਾ ਨਿਰਦੇਸ਼ ਦਿੱਤਾ ਹੈ। ਇਹ ਹੁਕਮ ਹਮਲੇ ਦੀ ਸੰਭਾਵਨਾ ਬਾਰੇ ਪ੍ਰਮਾਣਿਕ ਜਾਣਕਾਰੀ ਹੋਣ ਦੇ ਬਾਵਜੂਦ ਹਮਲੇ ਨੂੰ ਰੋਕਣ ‘ਚ ਕੀਤੀ ਗਈ ਲਾਪਰਵਾਹੀ ਲਈ ਲਗਾਇਆ ਗਿਆ ਹੈ। ਸੁਪਰੀਮ ਕੋਰਟ ਦੇ ਸੱਤ ਜੱਜਾਂ ਦੀ ਬੈਂਚ ਨੇ ਆਪਣੇ ਫ਼ੈਸਲੇ ‘ਚ ਕਿਹਾ ਕਿ 2019 ਦੇ ਈਸਟਰ ਸੰਡੇ ਦੇ ਹਮਲਿਆਂ ਨੂੰ ਰੋਕਣ ‘ਚ ਅਸਫਲ ਰਹਿ ਕੇ ਪਟੀਸ਼ਨਾਂ ‘ਚ ਨਾਮਜ਼ਦ ਪ੍ਰਤੀਵਾਦੀਆਂ ਦੁਆਰਾ ਪਟੀਸ਼ਨਕਰਤਾਵਾਂ ਦੇ ਬੁਨਿਆਦੀ ਅਧਿਕਾਰਾਂ ਦੀ ਉਲੰਘਣਾ ਕੀਤੀ ਗਈ ਸੀ। ਅਦਾਲਤ ਨੇ ਨੋਟ ਕੀਤਾ ਕਿ ਚੋਟੀ ਦੇ ਅਧਿਕਾਰੀ ਮਾਰੂ ਆਤਮਘਾਤੀ ਬੰਬ ਧਮਾਕੇ ਨੂੰ…

Read More

ਸਿੱਖ ਫ਼ੌਜੀਆਂ ਲਈ ਵਿਸ਼ੇਸ਼ ਹੈਲਮੈਟ ਨੂੰ ਲੈ ਕੇ ਕੇਂਦਰ ਸਰਕਾਰ ਦੇ ਫ਼ੈਸਲੇ ‘ਤੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਤਿੱਖਾ ਪ੍ਰਤੀਕਰਮ ਦਿੱਤਾ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦਾ ਟੋਪ ਪਾਉਣਾ ਸਿੱਖ ਮਰਿਆਦਾ ਦੇ ਖ਼ਿਲਾਫ਼ ਹੈ। ਕੇਂਦਰ ਨੂੰ ਇਸ ਮਾਮਲੇ ‘ਤੇ ਗੌਰ ਕਰਨਾ ਚਾਹੀਦਾ ਹੈ। ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਸਿੱਖ ਫ਼ੌਜੀਆਂ ਨੇ ਹਮੇਸ਼ਾ ਦਸਤਾਰ ਸਜਾ ਕੇ ਜੰਗਾਂ ਲੜੀਆਂ ਹਨ। ਬਿਨਾਂ ਕਿਸੇ ਲੋਹ ਟੋਪ ਦੇ ਜੰਗ ਦੇ ਮੈਦਾਨ ‘ਚ ਜਾਣਾ ਸਿੱਖਾਂ ਦਾ ਇਤਿਹਾਸ ਰਿਹਾ ਹੈ। ਉਨ੍ਹਾਂ ਅੱਗੇ ਕਿਹਾ ਕਿ ਦਸਤਾਰ ਸਿੱਖ ਦੇ ਸਿਰ ‘ਤੇ ਬੰਨ੍ਹਿਆ ਹੋਇਆ ਕੋਈ 5-7 ਮੀਟਰ ਦਾ ਕੱਪੜਾ ਨਹੀਂ ਸਗੋਂ ਇਹ ਤਾਂ ਗੁਰੂ ਸਾਹਿਬਾਨ ਵੱਲੋਂ…

Read More

ਜਿਨਸੀ ਸ਼ੋਸ਼ਣ, ਹਥਿਆਰ ਨਾਲ ਹਮਲਾ ਕਰਨ ਅਤੇ ਕਾਨੂੰਨੀ ਅਧਿਕਾਰ ਤੋਂ ਬਿਨਾਂ ਇਕ ਵਿਅਕਤੀ ਨੂੰ ਕੈਦ ਕਰਨ ਸਮੇਤ 17 ਦੋਸ਼ਾਂ ‘ਚ ਲੋੜੀਂਦੇ ਅਮਰਦੀਪ ਸਿੰਘ ਰਾਏ ਨੂੰ ਸਰੀ ਆਰ.ਸੀ.ਐੱਮ.ਪੀ. ਨੇ ਗ੍ਰਿਫ਼ਤਾਰ ਕਰਨ ਦਾ ਦਾਅਵਾ ਕੀਤਾ ਹੈ। ਜਾਣਕਾਰੀ ਮੁਤਾਬਕ ਫਰੰਟਲਾਈਨ ਅਫਸਰਾਂ ਦੁਆਰਾ ਉਸਦੇ ਬਕਾਇਆ ਵਾਰੰਟਾਂ ‘ਤੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 28 ਅਪ੍ਰੈਲ 2021 ਨੂੰ ਰਾਏ ਨੂੰ ਸਰੀ ਆਰ.ਸੀ.ਐੱਮ.ਪੀ. ਸਟ੍ਰਾਈਕ ਫੋਰਸ ਟਾਰਗੇਟ ਟੀਮ (ਐੱਸ.ਐੱਫ.ਟੀ.ਟੀ.) ਦੁਆਰਾ ਅਗਸਤ 2019 ਦੀ ਜਾਂਚ ਨਾਲ ਸਬੰਧਤ ਇਕ ਬਕਾਇਆ ਵਾਰੰਟ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਨੂੰ ਅਦਾਲਤਾਂ ਨੇ 7 ਮਈ 2021 ਨੂੰ ਸ਼ਰਤਾਂ ਸਮੇਤ ਰਿਹਾਅ ਕਰ ਦਿੱਤਾ ਸੀ। ਇਹ ਦੋਸ਼ ਲਗਾਇਆ ਗਿਆ ਸੀ ਕਿ ਰਾਏ ਅਗਲੀ…

Read More

ਕੈਨੇਡਾ ‘ਚ ਪਿਛਲੇ ਦਿਨੀਂ ਫ਼ੌਤ ਹੋਏ ਪਟਿਆਲਾ ਦੇ ਨੌਜਵਾਨ ਹਰਅਸੀਸ ਸਿੰਘ ਬਿੰਦਰਾ ਨੂੰ ਸੇਜਲ ਅੱਖਾਂ ਨਾਲ ਅੰਤਿਮ ਵਿਦਾਈ ਦਿੱਤੀ ਗਈ। ਪਟਿਆਲਾ ਦੇ ਬੀਰ ਜੀ ਸ਼ਮਸ਼ਾਨਘਾਟ ਵਿਖੇ ਹਰਅਸੀਸ ਦੀ ਮ੍ਰਿਤਕ ਦੇਹ ਦਾ ਅੰਤਿਮ ਸਸਕਾਰ ਪੂਰੀਆਂ ਧਾਰਮਿਕ ਰਹੁ-ਰੀਤਾਂ ਮੁਤਾਬਕ ਕੀਤਾ ਗਿਆ। ਇਸ ਮੌਕੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪੰਜਾਬ ਸਰਕਾਰ ਵੱਲੋਂ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ, ਮੁੱਖ ਮੰਤਰੀ ਦਫ਼ਤਰ ਦੇ ਮੀਡੀਆ ਡਾਇਰੈਕਟਰ ਬਲਤੇਜ ਪੰਨੂ ਅਤੇ ਵਿਧਾਇਕ ਅਜੀਤਪਾਲ ਸਿੰਘ ਕੋਹਲੀ ਨੇ ਮ੍ਰਿਤਕ ਦੇਹ ‘ਤੇ ਫੁੱਲ ਮਾਲਾਵਾਂ ਰੱਖਕੇ ਸ਼ਰਧਾਂਜਲੀ ਭੇਟ ਕੀਤੀ। ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਤੇ ਐੱਸ।.ਐੱਸ.ਪੀ. ਵਰੁਣ ਸ਼ਰਮਾ ਦੀ ਤਰਫ਼ੋਂ ਐੱਸ.ਪੀ. ਸਿਟੀ ਵਜ਼ੀਰ ਸਿੰਘ ਖਹਿਰਾ ਨੇ,…

Read More

ਬਿਜਲੀ ਅਤੇ ਪਾਣੀ ਦੀ ਸਮੱਸਿਆ ਕਾਰਨ ਸੜਕ ਜਾਮ ਕਰਨ ਦੇ 22 ਸਾਲ ਪੁਰਾਣੇ ਮਾਮਲੇ ‘ਚ ਸੁਲਤਾਨਪੁਰ ਦੀ ਸਥਾਨਕ ਅਦਾਲਤ ਵੱਲੋਂ ਆਮ ਆਦਮੀ ਪਾਰਟੀ ਦੇ ਰਾਜ ਸਭਾ ਮੈਂਬਰ ਸੰਜੇ ਸਿੰਘ ਅਤੇ ਸਮਾਜਵਾਦੀ ਪਾਰਟੀ ਦੇ ਸਾਬਕਾ ਵਿਧਾਇਕ ਅਨੂਪ ਸਾਂਡਾ ਸਣੇ ਛੇ ਦੋਸ਼ੀਆਂ ਨੂੰ ਤਿੰਨ ਮਹੀਨੇ ਦੀ ਕੈਦ ਅਤੇ 1500 ਰੁਪਏ ਜੁਰਮਾਨੇ ਦੀ ਸਜ਼ਾ ਸੁਣਾਈ ਗਈ। ਸਪੈਸ਼ਲ ਮੈਜਿਸਟਰੇਟ ਯੋਗੇਸ਼ ਯਾਦਵ ਦੀ ਅਦਾਲਤ ਨੇ ਛੇ ਮੁਲਜ਼ਮਾਂ ਨੂੰ ਭਾਰਤੀ ਦੰਡਾਵਲੀ ਦੀ ਧਾਰਾ 143 (ਗੈਰਕਾਨੂੰਨੀ ਇਕੱਠ ਕਰਨਾ) ਅਤੇ 341 (ਗਲਤ ਢੰਗ ਨਾਲ ਕਿਸੇ ਵਿਅਕਤੀ ਨੂੰ ਰੋਕਣਾ) ਦੇ ਤਹਿਤ ਦੋਸ਼ੀ ਠਹਿਰਾਇਆ ਅਤੇ ਉਨ੍ਹਾਂ ਨੂੰ ਤਿੰਨ-ਤਿੰਨ ਮਹੀਨੇ ਦੀ ਕੈਦ ਤੇ 1500 ਰੁਪਏ ਜੁਰਮਾਨਾ ਅਦਾ ਕਰਨ ਦੀ ਸਜ਼ਾ ਸੁਣਾਈ…

Read More

ਪਾਕਿਸਤਾਨ ਦੀ ਪੰਜਾਬ ਅਸੈਂਬਲੀ ‘ਚ ਮੁੱਖ ਮੰਤਰੀ ਚੌਧਰੀ ਪਰਵੇਜ਼ ਇਲਾਹੀ ਨੇ ਅੱਧੀ ਰਾਤ ਨੂੰ ਭਰੋਸੇ ਦਾ ਵੋਟ ਹਾਸਲ ਕੀਤਾ। ਪਾਕਿਸਤਾਨ ਮੁਸਲਿਮ ਲੀਗ-ਨਵਾਜ਼ ਦੇ ਪੰਜਾਬ ਦੇ ਰਾਜਪਾਲ ਬਲੀਗੁਰ ਰਹਿਮਾਨ ਨੇ ਪਿਛਲੇ ਮਹੀਨੇ ਮੁੱਖ ਮੰਤਰੀ ਇਲਾਹੀ ਨੂੰ ਵਿਧਾਨ ਸਭਾ ਭੰਗ ਹੋਣ ਤੋਂ ਰੋਕਣ ਲਈ ਭਰੋਸੇ ਦਾ ਵੋਟ ਸਾਬਤ ਕਰਨ ਲਈ ਕਿਹਾ ਸੀ। ਇਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਹੁਕਮਾਂ ਦੀ ਪਾਲਣਾ ਨਾ ਕਰਨ ‘ਤੇ ਇਲਾਹੀ ਅਤੇ ਉਨ੍ਹਾਂ ਦੀ ਕੈਬਨਿਟ ਨੂੰ ਭੰਗ ਕਰ ਦਿੱਤਾ। ਹਾਲਾਂਕਿ ਇਸ ਫ਼ੈਸਲੇ ਨੂੰ ਲਾਹੌਰ ਹਾਈ ਕੋਰਟ ਨੇ ਪਲਟ ਦਿੱਤਾ ਸੀ। ਲਾਹੌਰ ਹਾਈ ਕੋਰਟ ਨੇ ਬੁੱਧਵਾਰ ਨੂੰ ਇਸ ਮਾਮਲੇ ‘ਤੇ ਸੁਣਵਾਈ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਨੂੰ ਭਰੋਸੇ ਦਾ…

Read More

ਅਮਰੀਕਾ ‘ਚ ਇਕ ਭਾਰਤੀ ਮੂਲ ਦੀ ਡਾਕਟਰ ਅਤੇ ਉਸ ਦੇ ਮੈਡੀਕਲ ਪ੍ਰੈਕਟਿਸ ਗਰੁੱਪ ਨੂੰ ਆਪਣੇ ਖ਼ਿਲਾਫ਼ ਲੱਗੇ ਦੋਸ਼ਾਂ ਦਾ ਨਿਪਟਾਰਾ ਕਰਨ ਲਈ 18.5 ਲੱਖ ਡਾਲਰ ਦਾ ਭੁਗਤਾਨ ਕਰਨਾ ਪਵੇਗਾ। ਉਨ੍ਹਾਂ ‘ਤੇ ਦੋਸ਼ ਹੈ ਕਿ ਉਨ੍ਹਾਂ ਨੇ ਡਾਕਟਰੀ ਤੌਰ ‘ਤੇ ਗੈਰ-ਜ਼ਰੂਰੀ ਮੋਤੀਆਬਿੰਦ ਦੀ ਸਰਜਰੀ ਅਤੇ ਡਾਇਗਨੌਸਟਿਕ ਟੈਸਟਾਂ ਲਈ ਸਰਕਾਰ ਨੂੰ ਬਿੱਲ ਭੇਜੇ ਅਤੇ ਕੁਝ ਮਾਮਲਿਆਂ ‘ਚ ਮਰੀਜ਼ ਨੂੰ ਸੱਟ ਲੱਗੀ। ਆਰਤੀ ਡੀ. ਪਾਂਡਿਆ ਅਤੇ ਪਾਂਡਿਆ ਪ੍ਰੈਕਟਿਸ ਗਰੁੱਪ ਝੂਠੇ ਦਾਅਵਿਆਂ ਦੇ ਕਾਨੂੰਨ ਦੀ ਉਲੰਘਣਾ ਦੇ ਦੋਸ਼ਾਂ ਦਾ ਨਿਪਟਾਰਾ ਕਰਨ ਲਈ ਲਗਭਗ 1,850,000 ਡਾਲਰ ਦਾ ਭੁਗਤਾਨ ਕਰਨ ਲਈ ਸਹਿਮਤ ਹੋ ਗਏ ਹਨ। ਸੰਘੀ ਵਕੀਲਾਂ ਨੇ ਦੋਸ਼ ਲਾਇਆ ਹੈ ਕਿ ਪਾਂਡਿਆ ਅਤੇ ਉਨ੍ਹਾਂ ਦੇ…

Read More

ਓਡੀਸ਼ਾ ਦੇ ਲੋਕਾਂ ਨੇ ਉਦਘਾਟਨੀ ਸਮਾਰੋਹ ਵਿੱਚ ‘ਹਾਕੀ ਹੈ ਦਿਲ ਮੇਰਾ’ ਦੀ ਧੁਨ ‘ਤੇ ਨੱਚਦੇ ਹੋਏ ਐੱਫ.ਆਈ.ਐੱ. ਪੁਰਸ਼ ਹਾਕੀ ਵਰਲਡ ਕੱਪ 2023 ਭੁਵਨੇਸ਼ਵਰ-ਰਾਓਰਕੇਲਾ ਦਾ ਆਗਾਜ਼ ਕੀਤਾ। ਬਾਰਾਬਾਤੀ ਸਟੇਡੀਅਮ ‘ਚ ਆਯੋਜਿਤ ਰੰਗਾਰੰਗ ਪ੍ਰੋਗਰਾਮ ‘ਚ ਮੇਜ਼ਬਾਨ ਰਾਜ ਦੇ ਮੁੱਖ ਮੰਤਰੀ ਨਵੀਨ ਪਟਨਾਇਕ, ਕੇਂਦਰੀ ਖੇਡ ਮੰਤਰੀ ਅਨੁਰਾਗ ਠਾਕੁਰ, ਕੌਮਾਂਤਰੀ ਹਾਕੀ ਮਹਾਸੰਘ ਦੇ ਮੁਖੀ ਤੈਯਬ ਇਕਰਾਮ ਤੇ ਹਾਕੀ ਇੰਡੀਆ ਦੇ ਮੁਖੀ ਦਿਲੀਪ ਟਿਰਕੀ ਹਾਜ਼ਰ ਰਹੇ। ਪੁਰਸ਼ ਹਾਕੀ ਦੇ ਸਭ ਤੋਂ ਵੱਡੇ ਮੰਚ ਦੇ ਉਦਘਾਟਨੀ ਸਮਾਰੋਹ ਦੀ ਸ਼ੁਰੂਆਤ ਗੁਰੂ ਅਰੁਣਾ ਮੋਹੰਤੀ ਦੀ ਅਗਵਾਈ ‘ਚ ਸ਼ਾਨਦਾਰ ਪ੍ਰੋਗਰਾਮ ਦੇ ਨਾਲ ਹੋਈ। ਇਸ ਦੌਰਾਨ ਪ੍ਰਿੰਸ ਡਾਂਸ ਗਰੁੱਪ ਨੇ ਵੀ ਆਪਣੀ ਪੇਸ਼ਕਾਰੀ ਨਾਲ ਸਾਰਿਆਂ ਨੂੰ ਮੰਤਰਮੁਗਧ ਕੀਤਾ। ਪ੍ਰੋਗਰਾਮ ‘ਚ…

Read More

ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ ਸੱਟ ਤੋਂ ਉਭਰਨ ਮਗਰੋਂ ਵਾਪਸੀ ਕਰਦਿਆਂ ਪਹਿਲੇ ਹੀ ਗੇੜ ‘ਚ ਹਾਰ ਗਈ ਜਦਕਿ ਲੈਅ ‘ਚ ਚੱਲ ਰਹੇ ਇੰਡੀਆ ਦੇ ਐੱਚ.ਐੱਸ ਪ੍ਰਣੌਏ ਨੇ ਆਪਣਾ ਸ਼ਾਨਦਾਰ ਪ੍ਰਦਰਸ਼ਨ ਜਾਰੀ ਰੱਖਦਿਆਂ ਮਲੇਸ਼ੀਆ ਓਪਨ ਸੁਪਰ 1000 ਟੂਰਨਾਮੈਂਟ ਦੇ ਰੋਮਾਂਚਕ ਮੁਕਾਬਲੇ ‘ਚ ਆਪਣੇ ਹਮਵਤਨੀ ਲਕਸ਼ੈ ਸੇਨ ਨੂੰ ਹਰਾ ਦਿੱਤਾ। ਛੇਵਾਂ ਦਰਜਾ ਪ੍ਰਾਪਤ ਸਿੰਧੂ ਨੂੰ ਰੀਓ ਓਲੰਪਿਕ ਚੈਂਪੀਅਨ ਸਪੇਨ ਦੀ ਕੈਰੋਲੀਨਾ ਮਾਰਿਨ ਨੇ 21-12, 21-10, 21-15 ਨਾਲ ਹਰਾਇਆ। ਇਸ ਤੋਂ ਪਹਿਲਾਂ ਪ੍ਰਣੌਏ ਨੇ ਇਕ ਗੇਮ ਪਛੜਨ ਮਗਰੋਂ ਵਾਪਸੀ ਕਰਦਿਆਂ ਸੇਨ ਨੂੰ 22-24, 21-12, 21-18 ਨਾਲ ਹਰਾਇਆ। ਇਸ ਤੋਂ ਇਲਾਵਾ ਸਾਤਵਿਕਸਾਈਰਾਜ ਰੰਕੀਰੈੱਡੀ ਅਤੇ ਚਿਰਾਗ ਸ਼ੈੱਟੀ ਵੀ ਕੋਰੀਆ ਦੇ ਚੋਈ ਸੋਲ…

Read More

ਬਰਮਿੰਘਮ ਕਾਮਨਵੈਲਥ ਗੇਮਜ਼ ਦੀ ਮਿਕਸਡ ਡਬਲਜ਼ ਦੀ ਸੋਨ ਤਗ਼ਮਾ ਜੇਤੂ ਸ਼੍ਰੀਜਾ ਅਕੁਲਾ, ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ ਅਤੇ ਮਨਿਕਾ ਬੱਤਰਾ ਨੇ ਮਈ ‘ਚ ਹੋਣ ਵਾਲੀ ਡਰਬਨ ਵਰਲਡ ਟੇਬਲ ਟੈਨਿਸ ਚੈਂਪੀਅਨਸ਼ਿਪ ਦੇ ਫਾਈਨਲ ਲਈ ਕੁਆਲੀਫਾਈ ਕਰ ਲਿਆ ਹੈ। ਉਨ੍ਹਾਂ ਨੇ ਏਸ਼ੀਅਨ ਡਬਲਿਊ.ਟੀ.ਟੀ.ਸੀ. ਉਪ-ਮਹਾਂਦੀਪ ਦੇ ਪੜਾਅ ‘ਚ ਆਖ਼ਰੀ 16 ਦੇ ਮੁਕਾਬਲੇ ਜਿੱਤੇ। ਸ਼੍ਰੀਜਾ ਨੇ ਵਰਲਡ ਦੀ 21ਵੇਂ ਨੰਬਰ ਦੀ ਖਿਡਾਰਨ ਚੀਨੀ ਤਾਈਪੇ ਦੀ ਚੇਨ ਜ਼ੂ ਯੂ ਨੂੰ 11-2, 5-11, 2-11, 5-11, 13-11, 11-9, 11-8 ਨਾਲ ਹਰਾਇਆ। ਉਥੇ ਹੀ ਦੁਨੀਆ ਦੇ 47ਵੇਂ ਨੰਬਰ ਦੇ ਖਿਡਾਰੀ ਸ਼ਰਤ ਕਮਲ ਨੇ ਈਰਾਨ ਦੇ ਅਹਿਮਦੀਨ ਅਮੀਨ ਨੂੰ 13-11, 11-3, 10-12, 11-7 ਨਾਲ ਹਰਾਇਆ। ਵਰਲਡ ਰੈਂਕਿੰਗ ‘ਚ…

Read More