Author: editor
ਕੈਨੇਡਾ ਸਰਕਾਰ ਨੇ ਸਾਲ 2022 ‘ਚ 431,645 ਵਿਦੇਸ਼ੀਆਂ ਨੂੰ ਨਵੇਂ ਸਥਾਈ ਨਿਵਾਸ ਪ੍ਰਦਾਨ ਕਰਕੇ ਇਮੀਗ੍ਰੇਸ਼ਨ ਰਿਕਾਰਡ ਕਾਇਮ ਕਰਨ ਦਾ ਦਾਅਵਾ ਕੀਤਾ ਹੈ। ਇਸ ਤੋਂ ਪਹਿਲਾਂ ਆਖਰੀ ਵਾਰ ਕੈਨੇਡਾ ਨੇ 1913 ‘ਚ ਇੰਨੀ ਵੱਡੀ ਗਿਣਤੀ ‘ਚ ਨਵੇਂ ਆਉਣ ਵਾਲਿਆਂ ਦਾ ਸਵਾਗਤ ਕੀਤਾ ਸੀ। ਇਮੀਗ੍ਰੇਸ਼ਨ, ਰਫਿਊਜੀਜ਼ ਐਂਡ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਐਲਾਨ ਕੀਤਾ ਕਿ ਇਹ ਕੈਨੇਡੀਅਨ ਇਤਿਹਾਸ ‘ਚ ਇਕ ਸਾਲ ‘ਚ ਹੁਣ ਤੱਕ ਸਭ ਤੋਂ ਵੱਧ ਲੋਕਾਂ ਦਾ ਸਵਾਗਤ ਕਰਦਾ ਹੈ। ਇਕ ਬਿਆਨ ‘ਚ ਸੀਨ ਫਰੇਜ਼ਰ ਨੇ ਕਿਹਾ ਕਿ ਨਵਾਂ ਰਿਕਾਰਡ ਬਣਾਉਣ ਤੋਂ ਪਹਿਲਾਂ ਕੈਨੇਡਾ ਨੇ 2021 ‘ਚ 401,000 ਨਵੇਂ ਪ੍ਰਵਾਸੀਆਂ ਦਾ ਸਵਾਗਤ ਕੀਤਾ ਸੀ। ਮੰਤਰੀ ਨੇ ਸੰਕੇਤ ਦਿੱਤਾ ਕਿ 2023…
ਇੰਡੀਆ ਦੀ ਯਾਤਰਾ ਨੂੰ ਲੈ ਕੇ ਚੱਲ ਰਹੇ ਝਗੜੇ ਕਾਰਨ ਜਵਾਈ ਉੱਤੇ ‘ਮੀਟ ਕਲੀਵਰ’ ਨਾਲ ਹਮਲਾ ਕਰਨ ਵਾਲੇ ਪੰਜਾਬੀ ਮੂਲ ਦੇ ਸਹੁਰੇ ਨੂੰ 8 ਸਾਲ ਤੋਂ ਵੱਧ ਸਮੇਂ ਲਈ ਜੇਲ੍ਹ ਭੇਜ ਦਿੱਤਾ ਗਿਆ ਹੈ। ਮੀਡੀਆ ਰਿਪੋਰਟ ‘ਚ ਇਸ ਦੀ ਜਾਣਕਾਰੀ ਦਿੱਤੀ ਗਈ ਹੈ। ਬਰਮਿੰਘਮ ਲਾਈਵ ਦੀ ਰਿਪੋਰਟ ਅਨੁਸਾਰ ਭਜਨ ਸਿੰਘ, ਜੋ ਆਪਣੀ ਧੀ, ਉਸ ਦੇ ਦੋ ਬੱਚਿਆਂ ਅਤੇ ਜਵਾਈ ਨਾਲ ਕਿ ਹੈਂਡਸਵਰਥ ‘ਚ ਕੋਰਨਵਾਲ ਰੋਡ ਸਥਿਤ ਘਰ ‘ਚ ਰਹਿੰਦਾ ਸੀ, ਨੇ ਪੀੜਤਾ ਵੱਲ ਹਥਿਆਰ ਘੁੰਮਾਇਆ ਅਤੇ ਉਸਦੀ ਗਰਦਨ ਨੂੰ ਨਿਸ਼ਾਨਾ ਬਣਾਇਆ। ਬਰਮਿੰਘਮ ਕ੍ਰਾਊਨ ਕੋਰਟ ਨੇ ਸੁਣਿਆ ਕਿ ਜਦੋਂ ਭਜਨ ਸਿੰਘ ਨੇ ਪਿਛਲੇ ਸਾਲ ਅਪ੍ਰੈਲ ‘ਚ ਆਪਣੇ 30 ਸਾਲਾ ਜਵਾਈ ‘ਤੇ…
ਚੰਡੀਗੜ੍ਹ ‘ਚ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਸਮੇਤ ਹੋਰ ਉੱਚ ਅਧਿਕਾਰੀਆਂ ਨਾਲ ਮੀਟਿੰਗ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅਧਿਕਾਰੀਆਂ ਨੂੰ ਨਸ਼ਾ ਤਸਕਰਾਂ ਦੀ ਜਾਇਦਾਦ ਕੁਰਕ ਕਰਨ ਦੇ ਹੁਕਮ ਦਿੱਤੇ ਹਨ। ਸੂਬੇ ‘ਚ ਅਮਨ-ਕਾਨੂੰਨ ਦੀ ਵਿਵਸਥਾ ਦਾ ਜਾਇਜ਼ਾ ਲੈਣ ਲਈ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਮੁੱਖ ਮੰਤਰੀ ਨੇ ਨਸ਼ਿਆਂ ਦੀ ਅਲਾਮਤ ਜੜ੍ਹੋਂ ਪੁੱਟਣ ਲਈ ਸਰਕਾਰ ਦੀ ਵਚਨਬੱਧਤਾ ਦੁਹਰਾਈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਨੇ ਨਸ਼ਿਆਂ ਦੀ ਤਸਕਰੀ ‘ਚ ਸ਼ਾਮਲ ਵੱਡੀਆਂ ਮੱਛੀਆਂ ਨੂੰ ਪਹਿਲਾਂ ਹੀ ਜੇਲ੍ਹ ਭੇਜ ਦਿੱਤਾ ਹੈ। ਇਸ ਦੌਰਾਨ ਉਨ੍ਹਾਂ ਨਸ਼ਾ ਤਸਕਰਾਂ ਦੀਆਂ ਜਾਇਦਾਦਾਂ ਤੁਰੰਤ ਜ਼ਬਤ ਕਰਨ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਕਿਹਾ ਕਿ ਜੇ ਕਾਨੂੰਨ…
ਪੰਜਾਬ ਕਾਂਗਰਸ ਦੇ ਸਾਬਕਾ ਪ੍ਰਧਾਨ ਨਵਜੋਤ ਸਿੰਘ ਸਿੱਧੂ ਅਤੇ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਪਟਿਆਲਾ ਦੀ ਇਕੋ ਜੇਲ੍ਹ ‘ਚ ਬੰਦ ਹਨ। ਲੁਧਿਆਣਾ ਤੋਂ ਮੈਂਬਰ ਪਾਰਲੀਮੈਂਟ ਰਵਨੀਤ ਬਿੱਟੂ ਨੇ ਪਟਿਆਲਾ ਜੇਲ੍ਹ ‘ਚ ਬੰਦ ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਨਾਲ ਤਾਂ ਮੁਲਾਕਾਤ ਕੀਤੀ ਪਰ ਉਨ੍ਹਾਂ ਨਵਜੋਤ ਸਿੰਘ ਸਿੱਧੂ ਨੂੰ ਮਿਲਣ ਤੋਂ ਗੁਰੇਜ਼ ਕੀਤਾ। ਇਸ ਤੋਂ ਪਹਿਲਾਂ ਆਸ਼ੂ ਨਾਲ ਕੀਤੀ ਮੁਲਾਕਾਤ ਵੇਲੇ ਵੀ ਰਵਨੀਤ ਬਿੱਟੂ ਨੇ ਨਵਜੋਤ ਸਿੱਧੂ ਤੋਂ ਦੂਰੀ ਬਣਾ ਕੇ ਰੱਖੀ ਸੀ। ਜ਼ਿਕਰਯੋਗ ਹੈ ਕਿ ਵਿਜੀਲੈਂਸ ਵੱਲੋਂ ਆਮਦਨ ਤੋਂ ਵੱਧ ਜਾਇਦਾਦ ਬਣਾਉਣ ਦੇ ਮਾਮਲੇ ‘ਚ ਗ੍ਰਿਫ਼ਤਾਰ ਭਾਰਤ ਭੂਸ਼ਣ ਆਸ਼ੂ ਪੰਜ ਮਹੀਨੇਤੋਂ ਪਟਿਆਲਾ ਜੇਲ੍ਹ ‘ਚ ਬੰਦ ਹਨ। ਸਾਬਕਾ ਖੁਰਾਕ ਤੇ…
ਕੈਲੀਫੋਰਨੀਆ ‘ਚ ਭਾਰਤੀ ਮੂਲ ਦੇ ਇਕ ਪਰਿਵਾਰ ਦੇ ਮੈਂਬਰ ਉਸ ਸਮੇਂ ਚਮਤਕਾਰੀ ਢੰਗ ਨਾਲ ਬਚ ਗਏ ਜਦੋਂ ਉਨ੍ਹਾਂ ਦੀ ਕਾਰ 75 ਮੀਟਰ ਹੇਠਾਂ ਇਕ ਚੱਟਾਨ ਨਾਲ ਜਾ ਟਕਰਾਈ। ਇਸ ਮਾਮਲੇ ‘ਚ ਅਧਿਕਾਰੀਆਂ ਨੇ ਭਾਰਤੀ ਮੂਲ ਦੇ 41 ਸਾਲਾ ਪਿਤਾ ਨੂੰ ਹੱਤਿਆ ਦੀ ਕੋਸ਼ਿਸ਼ ਅਤੇ ਬਾਲ ਸ਼ੋਸ਼ਣ ਦੇ ਸ਼ੱਕ ‘ਚ ਗ੍ਰਿਫ਼ਤਾਰ ਕੀਤਾ ਹੈ ਕਿਉਂਕਿ ਉਸ ਨੇ ਜਾਣਬੁੱਝ ਕੇ ਆਪਣੀ ਪਤਨੀ ਅਤੇ ਦੋ ਬੱਚਿਆਂ ਨਾਲ ਟੈਸਲਾ ਨੂੰ ਇਕ ਚੱਟਾਨ ਤੋਂ ਹੇਠਾਂ ਸੁੱਟ ਦਿੱਤਾ। ਹਾਈਵੇਅ ਪੈਟਰੋਲ ਨੇ ਇਕ ਬਿਆਨ ‘ਚ ਕਿਹਾ ਕਿ ਕੈਲੀਫੋਰਨੀਆ ਦੇ ਪਾਸਡੇਨਾ ਦੇ ਧਰਮੇਸ਼ ਏ ਪਟੇਲ ਨੂੰ ਹਸਪਤਾਲ ਤੋਂ ਰਿਹਾਅ ਹੋਣ ਤੋਂ ਬਾਅਦ ਸੈਨ ਮਾਟੇਓ ਕਾਉਂਟੀ ਜੇਲ੍ਹ ਭੇਜਿਆ ਜਾਵੇਗਾ। ਕੈਲੀਫੋਰਨੀਆ…
ਅਮਰੀਕਾ ਦੇ ਪੱਛਮੀ ਪੈਨਸਿਲਵੇਨੀਆ ਦੇ ਇਕ ਪੁਲੀਸ ਮੁਖੀ ਦੀ ਮੌਤ ਅਤੇ ਦੋ ਹੋਰ ਅਧਿਕਾਰੀਆਂ ਦੇ ਜ਼ਖ਼ਮੀ ਹੋਣ ਦੀ ਘਟਨਾ ਤੋਂ ਬਾਅਦ ਪੁਲੀਸ ਨੇ ਪਿੱਛਾ ਕਰਕੇ ਇਕ ਸ਼ੱਕੀ ਵਿਅਕਤੀ ਨੂੰ ਮਾਰ ਦਿੱਤਾ। ਉਸ ਕੋਲੋਂ 5 ਬੰਦੂਕਾਂ ਬਰਾਮਦ ਕੀਤੀਆਂ ਗਈਆਂ ਹਨ। ਘਟਨਾ ਸਬੰਧੀ ਜਾਣਕਾਰੀ ਦਿੰਦਿਆਂ ਅਧਿਕਾਰੀਆਂ ਨੇ ਕਿਹਾ ਕਿ ਪੁਲੀਸ ਮੁਖੀ ਅਤੇ ਇਕ ਹੋਰ ਅਧਿਕਾਰੀ ਨੂੰ ਪਿਟਸਬਰਗ ਦੇ ਉੱਤਰ-ਪੂਰਬ ‘ਚ ਏਲੇਘਨੀ ਕਾਊਂਟੀ ਦੇ ਬੈਰੇਕਨਰੀਜ਼ ‘ਚ ਵੱਖ-ਵੱਖ ਬਲਾਕਾਂ ‘ਚ ਗੋਲੀ ਮਾਰ ਦਿੱਤੀ ਗਈ ਸੀ। ਅਧਿਕਾਰੀਆਂ ਨੇ ਕਿਹਾ ਕਿ ਸ਼ੱਕੀ ਨੇ ਇਕ ਵਾਹਨ ਨੂੰ ਟੱਕਰ ਮਾਰ ਦਿੱਤੀ ਸੀ ਅਤੇ ਪੁਲੀਸ ਦੇ ਨਾਲ ਗੋਲੀਬਾਰੀ ਕੀਤੀ ਸੀ ਜਿਸ ਤੋਂ ਬਾਅਦ ਪਿਟਸਬਰਗ ‘ਚ ਉਸ ਨੂੰ ਮਾਰ ਮੁਕਾਇਆ…
ਇੰਡੀਆ ਤੇ ਸ੍ਰੀਲੰਕਾ ਦਰਮਿਆਨ ਤਿੰਨ ਟੀ-20 ਮੈਚਾਂ ਦੀ ਸੀਰੀਜ਼ ਦਾ ਪਹਿਲਾ ਮੈਚ ਇੰਡੀਆ ਨੇ ਆਪਣੇ ਨਾਂ ਕਰ ਲਿਆ। ਲੜੀ ਦਾ ਪਹਿਲਾ ਮੁਕਾਬਲਾ ਮੁੰਬਈ ਦੇ ਵਾਨਖੇੜੇ ਸਟੇਡੀਅਮ ‘ਚ ਖੇਡਿਆ ਗਿਆ ਜਿਸ’ਚ ਸ੍ਰੀਲੰਕਾ ਨੇ ਟਾਸ ਜਿੱਤ ਕੇ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਇੰਡੀਆ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 162 ਦੌੜਾਂ ਬਣਾਈਆਂ। 163 ਦੌੜਾਂ ਦੇ ਟੀਚੇ ਦਾ ਪਿੱਛਾ ਕਰਨ ਉੱਤਰੀ ਸ੍ਰੀਲੰਕਾ ਦਾ ਟੀਮ 20 ਓਵਰਾਂ ‘ਚ 160 ਦੌੜਾਂ ਹੀ ਬਣਾ ਸਕੀ। ਇੰਝ ਇੰਡੀਆ ਨੇ ਇਹ ਮੁਕਾਬਲਾ 2 ਦੌੜਾਂ ਨਾਲ ਜਿੱਤ ਲਿਆ। ਪਹਿਲਾਂ ਬੱਲੇਬਾਜ਼ੀ ਕਰਦਿਆਂ ਇੰਡੀਆ ਨੇ ਦੀਪਕ ਹੁੱਡਾ ਦੀ 41 ਅਤੇ ਅਕਸਰ ਪਟੇਲ ਦੀ…
ਅਮਰੀਕਾ ਦੇ ਫੁਟਬਾਲ ਖਿਡਾਰੀ ਡਮਾਰ ਹੈਮਲਿਨ ਨੂੰ ਮੈਚ ਦੌਰਾਨ ਦਿਲ ਦੀ ਧੜਕਣ ਰੁਕਣ ਕਾਰਨ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਹੈ ਜਿੱਥੇਉਸ ਦੀ ਹਾਲਤ ਗੰਭੀਰ ਬਣੀ ਹੋਈ ਹੈ। ਅਮਰੀਕਨ ਨੈਸ਼ਨਲ ਫੁਟਬਾਲ ਲੀਗ ‘ਚ ਬਫੇਲੋ ਬੁਲਜ਼ ਦੇ 24 ਸਾਲਾ ਖਿਡਾਰੀ ਨੂੰ ਸਿਨਸਿਨਾਟੀ ਬੇਂਗੋਲਜ਼ ਖ਼ਿਲਾਫ਼ ਮੈਚ ਦੌਰਾਨ ਵਿਰੋਧੀ ਖਿਡਾਰੀ ਨਾਲ ਟਕਰਾਉਣ ਤੋਂ ਬਾਅਦ ਜ਼ਮੀਨ ‘ਤੇ ਡਿੱਗ ਗਿਆ। ਹੈਮਲਿਨ ਨੂੰ 30 ਮਿੰਟਾਂ ਲਈ ਮੈਦਾਨ ‘ਤੇ ਡਾਕਟਰੀ ਸਹਾਇਤਾ ਮਿਲੀ ਜਿਸ ਤੋਂ ਬਾਅਦ ਉਸ ਨੂੰ ਸਥਾਨਕ ਹਸਪਤਾਲ ਲਿਜਾਇਆ ਗਿਆ। ਨੈਸ਼ਨਲ ਫੁਟਬਾਲ ਲੀਗ ਨੇ ਇਕ ਘੰਟੇ ਬਾਅਦ ਗੇਮ ਨੂੰ ਰੱਦ ਕਰਨ ਦਾ ਐਲਾਨ ਕੀਤਾ। ਬਫੇਲੋ ਬੁਲਜ਼ ਨੇ ਇਕ ਬਿਆਨ ਜਾਰੀ ਕਰਕੇ ਹੈਮਲਿਨ ਦੇ ਦਿਲ ਦੀ ਧੜਕਣ ਰੁਕਣ…
ਨੋਵਾਕ ਜੋਕੋਵਿਚ ਨੇ ਐਡੀਲੇਡ ਇੰਟਰਨੈਸ਼ਨਲ ਦੇ ਪਹਿਲੇ ਗੇੜ ‘ਚ ਫਰਾਂਸ ਦੇ ਕਾਂਸਟੈਂਟ ਲੈਸਟਾਈਨ ਨੂੰ 6-3, 6-2 ਨਾਲ ਹਰਾ ਕੇ ਆਸਟਰੇਲੀਆ ‘ਚ ਸਿੰਗਲਜ਼ ਵਰਗ ‘ਚ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਿਆ। ਸਿਖਰਲਾ ਦਰਜਾ ਪ੍ਰਾਪਤ ਜੋਕੋਵਿਚ ਦੀ ਇਹ ਆਸਟਰੇਲੀਆ ‘ਚ ਸਿੰਗਲਜ਼ ਵਰਗ ‘ਚ ਲਗਾਤਾਰ 30ਵੀਂ ਜਿੱਤ ਸੀ। ਜੇ ਉਹ ਆਪਣੀ ਜਿੱਤ ਦਾ ਸਿਲਸਿਲਾ ਜਾਰੀ ਰੱਖਦਾ ਹੈ ਤਾਂ ਸੈਮੀਫਾਈਨਲ ‘ਚ ਉਸ ਦਾ ਸਾਹਮਣਾ ਸੱਤਵੇਂ ਦਰਜੇ ਦੇ ਦਾਨਿਲ ਮੇਦਵੇਦੇਵ ਨਾਲ ਹੋ ਸਕਦਾ ਹੈ। ਮੈਦਵੇਦੇਵ ਖ਼ਿਲਾਫ਼ ਪਹਿਲੇ ਗੇੜ ਦੇ ਮੈਚ ‘ਚ ਇਟਲੀ ਦੇ ਲੋਰੇਂਜੋ ਸੋਨੇਗੋ ਨੂੰ ਸੱਟ ਕਾਰਨ ਮੈਚ ਵਿਚਾਲੇ ਹੀ ਛੱਡਣਾ ਪਿਆ। ਜਦੋਂ ਖੇਡ ਰੋਕੀ ਗਈ ਤਾਂ ਮੈਦਵੇਦੇਵ 7-6, 2-1 ਨਾਲ ਅੱਗੇ ਚੱਲ ਰਿਹਾ…
‘ਸਾਥੋਂ ਬਾਬਾ ਖ਼ੋਹ ਲਿਆ ਤੇਰਾ ਨਨਕਾਣਾ’, ‘ਤਲਵਾਰ ਮੈਂ ਕਲਗੀਧਰ ਦੀ ਹਾਂ’ ਅਤੇ ‘ਐਵੇਂ ਨਾਂ ਜਿੰਦੇ ਮਾਣ ਕਰੀਂ’ ਅਤੇ ਹੋਰ ਅਨੇਕਾਂ ਹੀ ਹਿੱਟ ਗੀਤਾਂ ਦੇ ਰਚੇਤਾ ਸਵਰਨ ਸਿਵੀਆ ਸਾਡੇ ‘ਚ ਨਹੀਂ ਰਹੇ। ਕਰਨੈਲ ਸਿਵੀਆ ਦੇ ਦੱਸਣ ਅਨੁਸਾਰ ਸਵਰਨ ਸਿਵੀਆ ਹੁਣ ਪਿੰਡ ਹੀ ਰਹਿੰਦਾ ਸੀ। ਕੱਲ੍ਹ ਸ਼ਾਮ ਸੈਰ ਕਰਦੇ ਸਮੇਂ ਹਾਰਟ ਅਟੈਕ ਕਾਰਨ ਉਨ੍ਹਾਂ ਦਾ ਸੁਰਗਵਾਸ ਹੋ ਗਿਆ। ਉਸਦੇ ਬੇਟੇ ਦੇ ਇੰਗਲੈਂਡ ਤੋਂ ਪਰਤਣ ਤੇ ਬੁੱਧਵਾਰ ਨੂੰ ਪਿੰਡ ਉੱਪਲਾਂ ਕੋਹਾੜਾ ਮਾਛੀਵਾੜਾ ਰੋਡ ‘ਤੇ ਸਸਕਾਰ ਕੀਤਾ ਜਾਵੇਗਾ। ਉਹ ਇਕ ਬਹੁਤ ਵੱਡੇ ਸੁਝਵਾਨ ਬੁਧੀਜੀਵੀ ਵਿਦਵਾਨ ਸ਼ਖ਼ਸੀਅਤ ਸਨ। ਲੰਮਾਂ ਸਮਾਂ ਲੁਧਿਆਣਾ ਦੇ ਸੈਸ਼ਨ ਜੱਜ ਸਾਹਿਬ ਦੇ ਨਾਲ ਸਟੈਨੋ ਤੌਰ ‘ਤੇ ਆਪਣੀ ਸੱਚੀ ਸੁੱਚੀ ਕਿਰਤ ਕਰਕੇ…