Author: editor
ਮਰਹੂਮ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਦੀ ਮਾਤਾ ਚਰਨ ਕੌਰ ਨੇ ਪਿੰਡ ਮੂਸਾ ‘ਚ ਪੰਜਾਬੀ ਗਾਇਕ ਦੇ ਪ੍ਰਸੰਸਕਾਂ ਨੂੰ ਨਵੇਂ ਸਾਲ ਦੀਆਂ ਵਧਾਈਆਂ ਦਿੱਤੀਆਂ। ਉਨ੍ਹਾਂ ਕਿਹਾ ਕਿ ਪਿਛਲਾ ਸਾਲ ਪਰਿਵਾਰ ਲਈ ਡੂੰਘਾ ਸਦਮਾ ਛੱਡ ਗਿਆ ਹੈ। ਉਨ੍ਹਾਂ ਸਿੱਧੂ ਮੂਸੇਵਾਲਾ ਦੀ ਹੱਤਿਆ ਦੇ ਮਾਮਲੇ ‘ਚ ਕੁਝ ਜਣਿਆਂ ਦੇ ਨਾਂ ਪੁਲੀਸ ਤੇ ਸੂਬਾ ਸਰਕਾਰ ਨੂੰ ਸੌਂਪੇ ਸਨ ਪਰ ਪੰਜਾਬ ਸਰਕਾਰ ਨੇ ਉਨ੍ਹਾਂ ਨੂੰ ਹਾਲੇ ਤਕ ਨਿਆਂ ਨਹੀਂ ਦਿੱਤਾ। ਉਨ੍ਹਾਂ ਮੰਗ ਕੀਤੀ ਕਿ ਹੱਤਿਆ ‘ਚ ਮਾਮਲੇ ਵਿਚ ਸ਼ਾਮਲ ਲੋਕਾਂ ਦੇ ਨਾਂ ਜਨਤਕ ਕੀਤੇ ਜਾਣ। ਚਰਨ ਕੌਰ ਨੇ ਕਿਹਾ ਕਿ ਪੰਜਾਬ ਪੁਲੀਸ ਅਜੇ ਤੱਕ ਉਨ੍ਹਾਂ ਦੇ ਪੁੱਤ ਦੇ ਕਾਤਲਾਂ ਨੂੰ ਨਹੀਂ ਫੜ ਸਕੀ ਹੈ ਅਤੇ…
ਕੈਨੇਡਾ ਸਰਕਾਰ ਨੇ ਨਵੇਂ ਸਾਲ ‘ਤੇ ਵਿਦੇਸ਼ੀਆਂ ਨੂੰ ਘਰ ਖ੍ਰੀਦਣ ‘ਤੇ ਰੋਕ ਲਾਗੂ ਕਰਕੇ ਵੱਡਾ ਝਟਕਾ ਦਿੱਤਾ ਹੈ। ਸਰਕਾਰ ਨੇ ਵਿਦੇਸ਼ੀਆਂ ਦੇ ਪ੍ਰਾਪਰਟੀ ਖ਼ਰੀਦਣ ‘ਤੇ ਪਾਬੰਦੀ ਲਾਉਣ ਦਾ ਫ਼ੈਸਲਾ ਕੁਝ ਦਿਨ ਪਹਿਲਾਂ ਲਿਆ ਸੀ ਜੋ ਪਹਿਲੀ ਜਨਵਰੀ ਤੋਂ ਲਾਗੂ ਹੋ ਗਿਆ ਹੈ। ਕਰੋਨਾ ਮਹਾਮਾਰੀ ਤੋਂ ਬਾਅਦ ਅਸਮਾਨੀਂ ਚੜ੍ਹੇ ਰਿਹਾਇਸ਼ੀ ਪ੍ਰਾਪਰਟੀ ਦੇ ਭਾਅ ਕਾਰਨ ਸਰਕਾਰ ਨੇ ਇਹ ਫ਼ੈਸਲਾ ਲਿਆ ਹੈ। ਮਹਾਮਾਰੀ ਦੀ ਸ਼ੁਰੂਆਤ ਤੋਂ ਬਾਅਦ ਘਰਾਂ ਦੀਆਂ ਕੀਮਤਾਂ ‘ਚ ਵਾਧਾ ਹੋਇਆ ਸੀ। ਮਹਾਮਾਰੀ ਸ਼ੁਰੂ ਹੋਣ ਮਗਰੋਂ ਘਰਾਂ ਦੀਆਂ ਕੀਮਤਾਂ ‘ਚ ਵਾਧੇ ਤੋਂ ਬਾਅਦ ਰਿਹਾਇਸ਼ੀ ਜਾਇਦਾਦਾਂ ਖ਼੍ਰੀਦਣ ਵਾਲੇ ਵਿਦੇਸ਼ੀਆਂ ‘ਤੇ ਕੈਨੇਡਾ ਦੀ ਪਾਬੰਦੀ ਐਤਵਾਰ ਇਕ ਜਨਵਰੀ ਤੋਂ ਲਾਗੂ ਹੋ ਗਈ ਹੈ। ਗੌਰਤਲਬ…
ਹਰਿਆਣਾ ‘ਚ ਵੱਖਰੀ ਗੁਰਦੁਆਰਾ ਕਮੇਟੀ ਦੇ ਮਾਮਲੇ ‘ਚ ਹਰਿਆਣਾ ਦੇ ਸਿੱਖਾਂ ਦੀ ਆਪਸੀ ਸਹਿਮਤੀ ਨਹੀਂ ਬਣ ਰਹੀ। ਇਸ ਮਾਮਲੇ ‘ਚ ਹਰਿਆਣਾ ਦੇ ਸਿੱਖ ਆਗੂ ਜਗਦੀਸ਼ ਸਿੰਘ ਝੀਂਡਾ ਸ੍ਰੀ ਅਕਾਲ ਤਖ਼ਤ ‘ਤੇ ਪੁੱਜੇ ਹਨ। ਉਨ੍ਹਾਂ ਆਪਣੀ 41 ਮੈਂਬਰੀ ਕਮੇਟੀ ਦੀ ਸੂਚੀ ਸ੍ਰੀ ਅਕਾਲ ਤਖ਼ਤ ‘ਤੇ ਸੌਂਪੀ ਅਤੇ ਅਪੀਲ ਕੀਤੀ ਹੈ ਕਿ ਉਸ ਦੀ ਕਮੇਟੀ ਨੂੰ ਮਾਨਤਾ ਦਿੱਤੀ ਜਾਵੇ। ਸੁਪਰੀਮ ਕੋਰਟ ਵੱਲੋਂ ਹਰਿਆਣਾ ‘ਚ ਵੱਖਰੀ ਕਮੇਟੀ ਐਕਟ ਨੂੰ ਮਾਨਤਾ ਦਿੱਤੀ ਗਈ ਹੈ। ਇਸ ਫ਼ੈਸਲੇ ਖ਼ਿਲਾਫ਼ ਸ਼੍ਰੋਮਣੀ ਕਮੇਟੀ ਵੱਲੋਂ ਸੁਪਰੀਮ ਕੋਰਟ ‘ਚ ਨਜ਼ਰਸਾਨੀ ਪਟੀਸ਼ਨ ਦਾਇਰ ਕੀਤੀ ਹੋਈ ਹੈ। ਦੂਜੇ ਪਾਸੇ ਹਰਿਆਣਾ ਦੇ ਸਿੱਖਾਂ ਵਿੱਚ ਕਮੇਟੀ ਦੇ ਪ੍ਰਧਾਨ ਦੇ ਅਹੁਦੇ ਲਈ ਦੌੜ ਲੱਗੀ ਹੋਈ…
ਪੰਜਾਬ ਤੇ ਹਰਿਆਣਾ ਵਿਚਕਾਰ ਕਈ ਦਹਾਕਿਆਂ ਤੋਂ ਵਿਵਾਦ ਦਾ ਕਾਰਨ ਬਣੇ ਸਤਲੁਜ ਯਮੁਨਾ ਲਿੰਕ ਨਹਿਰ ਦੇ ਮੁੱਦੇ ‘ਤੇ ਕੇਂਦਰ ਸਰਕਾਰ ਨੇ ਦੋਵੇਂ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਮੀਟਿੰਗ ਬੁਲਾ ਲਈ ਹੈ। ਮੁੱਖ ਮੰਤਰੀ ਭਗਵੰਤ ਮਾਨ ਅਤੇ ਹਰਿਆਣਾ ਤੋਂ ਉਨ੍ਹਾਂ ਦੇ ਹਮਰੁਤਬਾ ਮਨੋਹਰ ਲਾਲ ਖੱਟਰ 4 ਜਨਵਰੀ ਨੂੰ ਦਿੱਲੀ ‘ਚ ਮੀਟਿੰਗ ਕਰਨਗੇ। ਕੇਂਦਰ ਸਰਕਾਰ ਨੇ ਦੋਵਾਂ ਸੂਬਿਆਂ ਵਿਚਲੇ ਪਾਣੀਆਂ ਦੇ ਵਿਵਾਦ ਨਾਲ ਨਜਿੱਠਣ ਲਈ ਗੱਲਬਾਤ ਦਾ ਦੌਰ ਸ਼ੁਰੂ ਕੀਤਾ ਹੈ। ਕੇਂਦਰੀ ਜਲ ਸ਼ਕਤੀ ਮੰਤਰੀ ਗਜੇਂਦਰ ਸਿੰਘ ਸ਼ੇਖਾਵਤ ਇਸ ਮੀਟਿੰਗ ਦੀ ਪ੍ਰਧਾਨਗੀ ਕਰਨਗੇ। ਸੂਤਰਾਂ ਅਨੁਸਾਰ ਕੇਂਦਰੀ ਜਲ ਸ਼ਕਤੀ ਮੰਤਰਾਲੇ ਨੇ ਪੰਜਾਬ ਅਤੇ ਹਰਿਆਣਾ ਸਰਕਾਰ ਨੂੰ ਇਸ ਮੀਟਿੰਗ ਬਾਰੇ ਗੈਰਰਸਮੀ ਤੌਰ ‘ਤੇ ਸੂਚਨਾ…
ਨਵੇਂ ਸਾਲ ਮੌਕੇ ਲੱਖਾਂ ਦੀ ਗਿਣਤੀ ‘ਚ ਸ਼ਰਧਾਲੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਨਵੇਂ ਵਰ੍ਹੇ ਦਾ ਸਵਾਗਤ ਕੀਤਾ। ਸ੍ਰੀ ਦਰਬਾਰ ਸਾਹਿਬ ਵਿਖੇ ਦੇਰ ਸ਼ਾਮ ਤੋਂ ਹੀ ਵੱਡੀ ਗਿਣਤੀ ‘ਚ ਸੰਗਤ ਪੁੱਜਣੀ ਸ਼ੁਰੂ ਹੋ ਗਈ ਸੀ ਅਤੇ ਰਾਤ ਤੱਕ ਪਰਿਕਰਮਾ ‘ਚ ਕੋਈ ਜਗ੍ਹਾ ਨਹੀਂ ਬਚੀ ਸੀ। ਪਰਿਕਰਮਾ ਤੋਂ ਇਲਾਵਾ ਸ਼੍ਰੋਮਣੀ ਕਮੇਟੀ ਦੀਆਂ ਸਰਾਵਾਂ, ਗੈਸਟ ਹਾਊਸ ਅਤੇ ਹੋਰ ਹਾਲ ਸੰਗਤ ਨਾਲ ਪੂਰੀ ਤਰ੍ਹਾਂ ਭਰੇ ਹੋਏ ਸਨ। ਇਸ ਦੌਰਾਨ ਦਰਬਾਰ ਸਾਹਿਬ ਪੁੱਜੀ ਸੰਗਤ ਵੱਲੋਂ ਪਰਿਕਰਮਾ ‘ਚ ਬੈਠ ਕੇ ਸਾਰੀ ਰਾਤ ਜਾਪ ਕੀਤਾ ਗਿਆ ਅਤੇ ਗੁਰੂ ਰਾਮਦਾਸ ਲੰਗਰ ਹਾਲ ‘ਚ ਸਾਰੀ ਰਾਤ ਲੰਗਤ ਦੀ ਸੇਵਾ ਚੱਲਦੀ ਰਹੀ। ਸ੍ਰੀ ਦਰਬਾਰ ਸਾਹਿਬ ਦੇ…
ਮੁੱਖ ਮੰਤਰੀ ਭਗਵੰਤ ਮਾਨ ਨੇ ਸਤੌਜ ਅਤੇ ਸੰਗਰੂਰ ਦੇ ਦੌਰੇ ਸਮੇਂ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਨੂੰ ਲੈ ਕੇ ਅਹਿਮ ਬਿਆਨ ਦਿੱਤਾ। ਉਨ੍ਹਾਂ ਕਿਹਾ ਕਿ ਹਾਲੇ ਵਹੀ ਖਾਤਾ ਖੋਲ੍ਹਿਆ ਹੀ ਹੈ ਅੱਗੇ ਦੇਖਿਓ ਕਿਵੇਂ ਚੀਕਾਂ ਪੈਂਦੀਆਂ। ਇਸ ਤੋਂ ਸਾਫ ਹੈ ਕਿ ਚੰਨੀ ਖ਼ਿਲਾਫ਼ ਵਿਜੀਲੈਂਸ ਦਾ ਸ਼ਿਕੰਜਾ ਕੱਸਣ ਜਾ ਰਿਹਾ ਹੈ। ਇਸ ਲਈ ਵਿਜੀਲੈਂਸ ਬਿਊਰੋ ਨੇ ਵੀ ਤਿਆਰੀਆਂ ਆਰੰਭ ਦਿੱਤੀਆਂ ਹਨ। ਚੰਨੀ ਵੀ ਇਸ ਗੱਲ ਦੇ ਸੰਕੇਤ ਦੇ ਰਹੇ ਹਨ ਕਿ ਜੇ ਵਿਜੀਲੈਂਸ ਕੋਈ ਸ਼ਿਕੰਜਾ ਕੱਸਦਾ ਹੈ ਤਾਂ ਉਨ੍ਹਾਂ ਨੂੰ ਆਪਣੀ ਲੜਾਈ ਖੁਦ ਹੀ ਲੜਨੀ ਪਵੇਗੀ। ਵਿਦੇਸ਼ ਤੋਂ ਪਰਤਦਿਆਂ ਹੀ ਵਿਜੀਲੈਂਸ ਨੇ ਚੰਨੀ ਖ਼ਿਲਾਫ਼ ਸਰਕਾਰੀ ਫੰਡਾਂ ਦੀ ਦੁਰਵਰਤੋਂ ਮਾਮਲੇ ਦੀ…
ਬਫੇਲੋ ‘ਚ ਵੱਡੇ ਤੜਕੇ ਇਕ ਘਰ ‘ਚ ਅੱਗ ਲੱਗਣ ਕਾਰਨ ਤਿੰਨ ਬੱਚੀਆਂ ਦੀ ਮੌਤ ਹੋ ਗਈ, ਤਿੰਨ ਹੋਰ ਬੱਚੇ ਜ਼ਖਮੀ ਹੋ ਗਏ ਅਤੇ ਇੱਕ ਦਾਦੀ ਗੰਭੀਰ ਹਾਲਤ ‘ਚ ਹੈ। ਫਾਇਰ ਕਮਿਸ਼ਨਰ ਵਿਲੀਅਮ ਰੇਨਾਲਡੋ ਨੇ ਪੱਤਰਕਾਰਾਂ ਨੂੰ ਦੱਸਿਆ ਕਿ ਬਫੇਲੋ ਦੇ ਲਾਸਾਲੇ ਇਲਾਕੇ ਦੇ ਡਾਰਟਮਾਊਥ ਐਵੇਨਿਊ ਵਿਖੇ ਘਰ ‘ਚ ਸਵੇਰੇ 7:30 ਵਜੇ ਅੱਗ ਲੱਗ ਗਈ। ਉਸ ਨੇ ਦੱਸਿਆ ਕਿ ਮਰਨ ਵਾਲੀਆਂ ਤਿੰਨ ਬੱਚੀਆਂ ਦੀ ਉਮਰ 8, 9 ਅਤੇ 10 ਸਾਲ ਦੀ ਸੀ, ਜਦੋਂ ਕਿ ਇਕ ਹੋਰ ਕੁੜੀ ਅਤੇ ਇਕ ਮੁੰਡੇ ਨੂੰ ਓਸ਼ੀ ਚਿਲਡਰਨ ਹਸਪਤਾਲ ‘ਚ ਗੰਭੀਰ ਹਾਲਤ ‘ਚ ਹਸਪਤਾਲ ‘ਚ ਦਾਖਲ ਕਰਵਾਇਆ ਗਿਆ। ਇਕ ਬੱਚੀ ਵੀ ਸਥਿਰ ਹਾਲਤ ‘ਚ ਸੀ ਜਿਸ…
ਨਵੇਂ ਸਾਲ ਦੀ ਸ਼ੁਰੂਆਤ ਤੋਂ ਪਹਿਲਾਂ ਭਿਆਨਕ ਤੂਫਾਨ ਮਗਰੋਂ ਕੈਲੀਫੋਰਨੀਆ ਦੇ ਵਧੇਰੇ ਹਿੱਸਿਆਂ ‘ਚ ਭਾਰੀ ਮੀਂਹ ਪਿਆ ਤੇ ਬਰਫਬਾਰੀ ਹੋਈ ਜਿਸ ਕਾਰਨ ਆਵਾਜਾਈ ਪ੍ਰਭਾਵਿਤ ਹੋਈ ਤੇ ਕਈ ਰਾਜਮਾਰਗ ਬੰਦ ਹੋ ਗਏ ਜਦਕਿ ਸਇਏਰਾ ਨੇਵਾਦਾ ‘ਚ ਦੋ ਫੁੱਟ ਤੱਕ ਬਰਫ ਪੈਣ ਦੀ ਚਿਤਾਵਨੀ ਹੈ। ਸੈਕਰਾਮੈਂਟੋ ‘ਚ ਕੌਮੀ ਮੌਸਮ ਸੇਵਾ ਨੇ ਵਾਹਨ ਚਾਲਕਾਂ ਨੂੰ ਜੋਖ਼ਮ ਭਰੇ ਹਾਲਾਤ ਬਾਰੇ ਚਿਤਾਵਨੀ ਦਿੱਤੀ ਅਤੇ ਬਰਫ਼ ਨਾਲ ਢਕੇ ਪਹਾੜੀ ਰਾਹਾਂ ‘ਤੇ ਟਰੈਫਿਕ ਦੀਆਂ ਤਸਵੀਰਾਂ ਟਵਿੱਟਰ ‘ਤੇ ਪੋਸਟ ਕੀਤੀਆਂ ਜਿੱਥੇ ਵਾਹਨਾਂ ਨੂੰ ਜ਼ੰਜੀਰਾਂ ਜਾਂ ਫੋਰਵ੍ਹੀਲ ਡਰਾਈਵ ਦੀ ਜ਼ਰੂਰਤ ਸੀ। ਵਿਭਾਗ ਅਨੁਸਾਰ ਹੜ੍ਹਾਂ ਤੇ ਪਹਾੜ ਖਿਸਕਣ ਕਾਰਨ ਉੱਤਰੀ ਕੈਲੀਫੋਰਨੀਆ ‘ਚ ਸੜਕਾਂ ਦੇ ਕੁਝ ਹਿੱਸੇ ਬੰਦ ਹੋ ਗਏ ਹਨ।…
ਮੈਕਸੀਕੋ ਦੇ ਸਿਉਦਾਦ ਜੁਆਰੇਜ਼ ਸ਼ਹਿਰ ਦੀ ਇਕ ਜੇਲ੍ਹ ‘ਚ ਤੜਕੇ ਬਖਤਰਬੰਦ ਵਾਹਨਾਂ ‘ਚ ਆਏ ਬੰਦੂਕਧਾਰੀਆਂ ਨੇ ਹਮਲਾ ਕਰ ਦਿੱਤਾ ਜਿਸ ‘ਚ 10 ਸੁਰੱਖਿਆ ਕਰਮੀਆਂ ਅਤੇ ਚਾਰ ਕੈਦੀਆਂ ਦੀ ਮੌਤ ਹੋ ਗਈ। ਸਰਕਾਰੀ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਚਿਹੁਆਹੁਆ ਸਰਕਾਰੀ ਵਕੀਲ ਦੇ ਦਫਤਰ ਨੇ ਇਕ ਬਿਆਨ ‘ਚ ਕਿਹਾ ਕਿ ਸਵੇਰੇ 7 ਵਜੇ ਦੇ ਕਰੀਬ ਕੁਝ ਬਖਤਰਬੰਦ ਗੱਡੀਆਂ ਜੇਲ ‘ਚ ਪਹੁੰਚੀਆਂ ਅਤੇ ਉਸ ‘ਚ ਸਵਾਰ ਬੰਦੂਕਧਾਰੀਆਂ ਨੇ ਸੁਰੱਖਿਆ ਕਰਮਚਾਰੀਆਂ ‘ਤੇ ਗੋਲੀਆਂ ਚਲਾ ਦਿੱਤੀਆਂ। ਗੋਲੀਬਾਰੀ ‘ਚ 10 ਸੁਰੱਖਿਆ ਕਰਮਚਾਰੀ ਅਤੇ ਚਾਰ ਕੈਦੀ ਮਾਰੇ ਗਏ ਜਦਕਿ 13 ਹੋਰ ਸੁਰੱਖਿਆ ਕਰਮਚਾਰੀ ਅਤੇ ਘੱਟੋ-ਘੱਟ 24 ਕੈਦੀ ਜ਼ਖਮੀ ਹੋ ਗਏ। ਬਿਆਨ ਦੇ ਅਨੁਸਾਰ ਮੈਕਸੀਕਨ ਸੈਨਿਕਾਂ ਅਤੇ ਰਾਜ…
ਕਾਮਨਵੈਲਥ ਗੇਮਜ਼ ਦੀ ਦੋ ਵਾਰ ਦੀ ਚੈਂਪੀਅਨ ਸਾਇਨਾ ਨੇਹਵਾਲ ਉਨ੍ਹਾਂ ਬੈਡਮਿੰਟਨ ਖਿਡਾਰੀਆਂ ‘ਚ ਸ਼ਾਮਲ ਹੈ ਜੋ 14 ਤੋਂ 19 ਫਰਵਰੀ ਨੂੰ ਡੁਬਈ ‘ਚ ਹੋਣ ਵਾਲੀ ਏਸ਼ੀਅਨ ਟੀਮ ਚੈਂਪੀਅਨਸ਼ਿਪ ਲਈ ਹੋਣ ਵਾਲੇ ਰਾਸ਼ਟਰੀ ਬੈਡਮਿੰਟਨ ਟਰਾਇਲਜ਼ ‘ਚ ਹਿੱਸਾ ਨਹੀਂ ਲੈਣਗੇ। ਸਾਬਕਾ ਨੰਬਰ ਇਕ ਸਾਇਨਾ ਨੂੰ ਆਕਰਸ਼ੀ ਕਸ਼ਯਪ ਤੇ ਮਾਲਵਿਕਾ ਬੰਸੋਡ ਦੇ ਨਾਲ ਟਰਾਇਲਜ਼ ਲਈ ਸ਼ਾਮਲ ਕੀਤਾ ਗਿਆ ਸੀ। ਸੀਨੀਅਰ ਚੋਣ ਕਮੇਟੀ ਨੇ ਏਸ਼ੀਅਨ ਚੈਂਪੀਅਨਸ਼ਿਪ ‘ਚ ਦੋ ਵਾਰ ਦੀ ਓਲੰਪਿਕ ਮੈਡਲ ਜੇਤੂ ਪੀਵੀ ਸਿੰਧੂ ਦੇ ਨਾਲ ਦੂਜੀ ਮਹਿਲਾ ਸਿੰਗਲਜ਼ ਖਿਡਾਰੀ ਚੁਣਨ ਲਈ ਇਨ੍ਹਾਂ ਤਿੰਨਾਂ ਦੇ ਨਾਂ ਸ਼ਾਮਲ ਕੀਤੇ ਸਨ ਪਰ ਸਾਇਨਾ ਤੇ ਮਾਲਵਿਕਾ ਦੋਵਾਂ ਨੇ ਟਰਾਇਲਜ਼ ‘ਚ ਹਿੱਸਾ ਨਾ ਲੈਣ ਦਾ ਐਲਾਨ ਕੀਤਾ।…