Author: editor
ਜ਼ੀਰਾ ਸ਼ਰਾਬ ਫ਼ੈਕਟਰੀ ਤੋਂ ਮਹਿਜ਼ 500 ਮੀਟਰ ਦੂਰ ਇਕ ਘਰ ‘ਚ ਨੌਜਵਾਨ ਰਾਜਬੀਰ ਸਿੰਘ ਗਿੱਲ (37) ਦੀ ਮੌਤ ਹੋ ਗਈ ਹੈ। ਰਾਜਬੀਰ ਦੇ ਕੁਝ ਸਮਾਂ ਪਹਿਲਾਂ ਦੋਵੇਂ ਗੁਰਦੇ ਖ਼ਰਾਬ ਹੋ ਗਏ ਸਨ ਤੇ ਹਰ ਹਫ਼ਤੇ ਉਸ ਦਾ ਡਾਇਲੇਸਿਸ ਹੁੰਦਾ ਸੀ। ਪਰਿਵਾਰ ਦੇ ਮੈਂਬਰ ਅਤੇ ਪਿੰਡ ਵਾਸੀ ਇਸ ਮੌਤ ਲਈ ਸ਼ਰਾਬ ਫ਼ੈਕਟਰੀ ਨੂੰ ਜ਼ਿੰਮੇਵਾਰ ਠਹਿਰਾ ਰਹੇ ਹਨ। ਇਕ ਹਫ਼ਤਾ ਪਹਿਲਾਂ ਇਕ ਨਿੱਜੀ ਚੈਨਲ ਨੂੰ ਦਿੱਤੀ ਇੰਟਰਵਿਊ ‘ਚ ਰਾਜਬੀਰ ਨੇ ਖ਼ੁਦ ਆਪਣੀ ਖ਼ਰਾਬ ਸਿਹਤ ਲਈ ਇਸ ਸ਼ਰਾਬ ਫ਼ੈਕਟਰੀ ਨੂੰ ਜ਼ਿੰਮੇਵਾਰ ਠਹਿਰਾਇਆ ਸੀ। ਸਾਂਝੇ ਮੋਰਚੇ ਦੇ ਆਗੂਆਂ ਨੇ ਰਾਜਬੀਰ ਸਿੰਘ ਦੀ ਲਾਸ਼ ਧਰਨੇ ‘ਚ ਲਿਆ ਕੇ ਰੱਖ ਦਿੱਤੀ ਤੇ ਉਸ ਨੂੰ ਸ਼ਰਧਾਂਜਲੀ ਦੇਣ…
ਮਹਿਲਾ ਟੀ-20 ਵਰਲਡ ਕੱਪ ਲਈ ਟੀਮ ਇੰਡੀਆ ਦਾ ਐਲਾਨ ਹੋ ਗਿਆ ਹੈ। ਹਰਮਨਪ੍ਰੀਤ ਦੀ ਕਪਤਾਨੀ ਵਾਲੀ ਟੀਮ ‘ਚ ਆਲਰਾਊਂਡਰ ਸ਼ਿਖਾ ਪਾਂਡੇ ਦੀ ਵਾਪਸੀ ਹੋਈ ਹੈ। ਸ਼ਿਖਾ ਨੇ ਆਖਰੀ ਵਾਰ ਅਕਤੂਬਰ 2021 ‘ਚ ਟੀਮ ਇੰਡੀਆ ਲਈ ਖੇਡਿਆ ਸੀ। ਇਸ ਤੋਂ ਬਾਅਦ ਘਰੇਲੂ ਮੈਦਾਨਾਂ ‘ਤੇ ਸ਼ਾਨਦਾਰ ਪ੍ਰਦਰਸ਼ਨ ਕਰਕੇ ਟੀਮ ‘ਚ ਵਾਪਸੀ ਕੀਤੀ। ਪੂਜਾ ਵਸਤਰਕਾਰ ਨੂੰ ਵੀ ਫਿਟਨੈੱਸ ਦੇ ਆਧਾਰ ‘ਤੇ ਟੀਮ ‘ਚ ਸ਼ਾਮਲ ਕੀਤਾ ਗਿਆ ਹੈ। ਹਰਮਨਪ੍ਰੀਤ ਕੌਰ (ਕਪਤਾਨ), ਸਮ੍ਰਿਤੀ ਮੰਧਾਨਾ, ਸ਼ੈਫਾਲੀ ਵਰਮਾ, ਯਸਤਿਕਾ ਸ਼ਰਮਾ, ਰਿਸ਼ਾ ਘੋਸ਼, ਜੇਮਿਮਾ ਰੌਡਰਿਗਜ਼, ਹਰਲੀਨ ਦਿਓਲ, ਦੀਪਤੀ ਸ਼ਰਮਾ, ਦੀਪਿਕਾ ਵੈਦਿਆ, ਰਾਧਾ ਯਾਦਵ, ਰੇਣੁਕਾ ਸਿੰਘ, ਅੰਜਲੀ ਸਰਵਾਨੀ, ਪੂਜਾ ਵਸਤਰਕਾਰ, ਰਾਜੇਸ਼ਵਰੀ ਗਾਇਕਵਾੜ, ਸ਼ਿਖਾ ਪਾਂਡੇ। ਰਿਜ਼ਰਵ: ਐਸ ਮੇਘਨਾ, ਸਨੇਹ ਰਾਣਾ,…
ਇੰਡੀਆ ਦੇ ਤੇਜ਼ ਗੇਂਦਬਾਜ਼ ਅਰਸ਼ਦੀਪ ਸਿੰਘ ਨੂੰ ਮਾਰਕੋ ਜੇਨਸਨ, ਫਿਨ ਐਲਨ ਅਤੇ ਇਬਰਾਹਿਮ ਜ਼ਾਦਰਾਨ ਨਾਲ ਆਈ.ਸੀ.ਸੀ. ਦੇ ਸਾਲ ਦੇ ਉਭਰਦੇ ਹੋਏ ਕ੍ਰਿਕਟਰ ਦੇ ਪੁਰਸਕਾਰ ਲਈ ਨਾਮਜ਼ਦ ਕੀਤਾ ਗਿਆ ਹੈ। ਆਈ.ਸੀ.ਸੀ. ਨੇ ਦੱਸਿਆ ਕਿ ਇਨ੍ਹਾਂ ਪੁਰਸਕਾਰਾਂ ਲਈ ਵੋਟਿੰਗ ਜਨਵਰੀ ‘ਚ ਸ਼ੁਰੂ ਹੋਵੇਗੀ। ਅਰਸ਼ਦੀਪ ਨੇ 21 ਟੀ-20 ਕੌਮਾਂਤਰੀ ਮੈਚਾਂ ‘ਚ 18.12 ਦੀ ਔਸਤ ਨਾਲ 33 ਵਿਕਟਾਂ ਲਈਆਂ ਹਨ। ਉਹ ਨਵੀਂ ਅਤੇ ਪੁਰਾਣੀ ਦੋਵਾਂ ਗੇਂਦਾਂ ਨਾਲ ਵਿਕਟਾਂ ਹਾਸਲ ਕਰਨ ‘ਚ ਸਫਲ ਰਿਹਾ ਹੈ। ਆਈ.ਪੀ.ਐੱਲ. ‘ਚ ਸ਼ਾਨਦਾਰ ਪ੍ਰਦਰਸ਼ਨ ਤੋਂ ਬਾਅਦ ਉਸ ਨੇ ਇੰਡੀਆ ਲਈ ਵੀ ਚੰਗਾ ਪ੍ਰਦਰਸ਼ਨ ਕੀਤਾ ਹੈ। ਉਸ ਨੂੰ ਇਸ ਪੁਰਸਕਾਰ ਲਈ ਦੱਖਣੀ ਅਫਰੀਕਾ ਦੇ ਖੱਬੇ ਹੱਥ ਦੇ ਤੇਜ਼ ਗੇਂਦਬਾਜ਼ ਜੇਨਸਨ, ਨਿਊਜ਼ੀਲੈਂਡ…
ਬਰਫ਼ੀਲੇ ਤੂਫ਼ਾਨ ਤੋਂ ਬਾਅਦ ਅਮਰੀਕਾ ‘ਚ ਸਥਿਤੀ ਹਾਲੇ ਹੀ ਗੰਭੀਰ ਹੈ ਅਤੇ ਲੋਕਾਂ ਨੂੰ ਭਾਰੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਮੌਸਮ ਵਿਭਾਗ ਦਾ ਅਨੁਮਾਨ ਸਹੀ ਸਾਬਤ ਹੋਇਆ ਤਾਂ ਆਉਣ ਵਾਲੇ ਦਿਨਾਂ ‘ਚ ਅਮਰੀਕਾ ਦੇ ਇਕ ਵੱਡੇ ਇਲਾਕੇ ‘ਚ ਰਹਿ ਰਹੇ ਲੱਖਾਂ ਲੋਕਾਂ ਦੀਆਂ ਮੁਸ਼ਕਲਾਂ ਹੋਰ ਵੱਧ ਸਕਦੀਆਂ ਹਨ। ਲੋਕ ਘਰਾਂ ਤੇ ਗੱਡੀਆਂ ‘ਤੇ ਜੰਮੀ ਕਈ ਇੰਚ ਮੋਟੀ ਬਰਫ਼ ਦੀ ਚਾਦਰ ਨੂੰ ਹਟਾ ਰਹੇ ਹਨ। ਪ੍ਰਸ਼ਾਸਨ ਵੀ ਸੜਕਾਂ ਤੇ ਉਨ੍ਹਾਂ ਦੇ ਕਿਨਾਰੇ ਖੜ੍ਹੀਆਂ ਕਾਰਾਂ ਤੋਂ ਬਰਫ਼ ਹਟਾਉਣ ਦੀ ਕੋਸ਼ਿਸ਼ ਕਰ ਰਿਹਾ ਹੈ। ਕੁਝ ਥਾਵਾਂ ‘ਤੇ ਬਰਫ਼ ਨਾਲ ਢੱਕੀਆਂ ਕਾਰਾਂ ਦੇ ਅੰਦਰ ਤੋਂ ਲਾਸ਼ਾਂ ਬਰਾਮਦ ਹੋਈਆਂ ਹਨ। ਬਰਫ਼ੀਲੇ ਤੂਫ਼ਾਨ ਦੇ…
ਕੰਬੋਡੀਆ ਦੇ ਪੋਇਪੇਟ ਸਥਿਤ ਕੰਬੋਡੀਆ ਗ੍ਰੈਂਡ ਡਾਇਮੰਡ ਸਿਟੀ ਹੋਟਲ ਦੇ ਕੈਸੀਨੋ ‘ਚ ਭਿਆਨਕ ਅੱਗ ਲੱਗਣ ਦੀ ਖ਼ਬਰ ਹੈ। ਦੱਸਿਆ ਜਾ ਰਿਹਾ ਹੈ ਕਿ ਇਸ ਘਟਨਾ ‘ਚ 10 ਲੋਕਾਂ ਦੀ ਮੌਤ ਹੋ ਗਈ ਅਤੇ ਘੱਟੋ-ਘੱਟ 50 ਲੋਕ ਅਜੇ ਵੀ ਫਸੇ ਹੋਏ ਹਨ। ਫਾਇਰ ਫਾਈਟਰਜ਼ ਅੱਗ ‘ਤੇ ਕਾਬੂ ਪਾਉਣ ਦੀ ਕੋਸ਼ਿਸ਼ ਕਰ ਰਹੇ ਹਨ ਅਤੇ ਸਥਿਤੀ ਫਿਲਹਾਲ ਕਾਬੂ ਹੇਠ ਹੈ। ਹੋਟਲ ‘ਚ ਵੱਡੀਆਂ ਅੱਗ ਦੀਆਂ ਲਪਟਾਂ ਦੇਖੀਆਂ ਜਾ ਸਕਦੀਆਂ ਹਨ। ਇਸ ਘਟਨਾ ‘ਚ 30 ਲੋਕ ਜ਼ਖਮੀ ਵੀ ਹੋਏ ਹਨ। ਹੋਟਲ ਦੇ ਬਾਹਰ ਕਈ ਘੰਟਿਆਂ ਤੱਕ ਅੱਗ ਦੀਆਂ ਲਪਟਾਂ ਨਿਕਲਦੀਆਂ ਰਹੀਆਂ। ਬੜੀ ਮੁਸ਼ਕਲ ਨਾਲ ਇਸ ਸਥਿਤੀ ‘ਤੇ ਕਾਬੂ ਪਾਇਆ ਜਾ ਸਕਿਆ। ਅੱਗ ਹੋਟਲ…
ਆਂਧਰਾ ਪ੍ਰਦੇਸ਼ ਦੇ ਨੇਲੋਰ ਜ਼ਿਲ੍ਹੇ ਦੇ ਕੰਦੂਕੁਰ ‘ਚ ਟੀ.ਡੀ.ਪੀ. ਮੁਖੀ ਚੰਦਰਬਾਬੂ ਨਾਇਡੂ ਦੇ ਰੋਡ ਸ਼ੋਅ ਦੌਰਾਨ ਮਚੀ ਹਫੜਾ-ਦਫੜੀ ‘ਚ 7 ਤੋਂ ਵੱਧ ਲੋਕਾਂ ਦੀ ਮੌਤ ਹੋ ਗਈ। ਇਸ ਤੋਂ ਇਲਾਵਾ ਕਈ ਲੋਕ ਜ਼ਖਮੀ ਦੱਸੇ ਜਾ ਰਹੇ ਹਨ। ਨਾਇਡੂ ਆਪਣੀ ਪਾਰਟੀ ਦੇ ਪ੍ਰਚਾਰ ਦੇ ਹਿੱਸੇ ਵਜੋਂ ਜ਼ਿਲ੍ਹੇ ਦਾ ਦੌਰਾ ਕਰ ਰਹੇ ਸਨ ਅਤੇ ਹਜ਼ਾਰਾਂ ਸਮਰਥਕ ਉਨ੍ਹਾਂ ਦੇ ਸਵਾਗਤ ਲਈ ਕੰਦੂਕੁਰ ਵਿਖੇ ਇਕੱਠੇ ਹੋਏ ਸਨ। ਰੋਡ ਸ਼ੋਅ ਦੌਰਾਨ ਹੋਈ ਜਨ ਸਭਾ ‘ਚ ਵੱਡੀ ਭੀੜ ਹੋਣ ਕਾਰਨ ਹਫੜਾ-ਦਫੜੀ ਵਾਲੀ ਸਥਿਤੀ ਬਣ ਗਈ ਜਿਸ ‘ਚ 7 ਲੋਕਾਂ ਦੀ ਜਾਨ ਚਲੀ ਗਈ। ਆਂਧਰਾ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਚੰਦਰਬਾਬੂ ਨਾਇਡੂ ਨੇ ਇਸ ਦਰਦਨਾਕ ਘਟਨਾ ‘ਤੇ…
ਇੰਡੀਆ ਨੇ ਸਾਰੇ ਏਅਰਪੋਰਟਾਂ ‘ਤੇ ਕਰੋਨਾ ਦੀ ਨਵੀਂ ਲਹਿਰ ਦੇ ਮੱਦੇਨਜ਼ਰ ਨਿਗਰਾਨੀ ਵਧਾ ਦਿੱਤੀ ਹੈ। ਇੰਡੀਆ ‘ਚ ਅਗਲੇ ਮਹੀਨੇ ਕਰੋਨਾ ਦੀ ਨਵੀਂ ਲਹਿਰ ਦੇ ਆਸਾਰ ਹਨ। ਚੀਨ ਸਮੇਤ ਕਈ ਮੁਲਕਾਂ ‘ਚ ਰੋਜ਼ਾਨਾ ਸਾਹਮਣੇ ਆ ਰਹੇ ਹਜ਼ਾਰਾਂ ਕੇਸਾਂ ਤੋਂ ਬਾਅਦ ਅਗਲੇ ਮਹੀਨੇ ਇੰਡੀਆ ‘ਚ ਵੀ ਕਰੋਨਾ ਦੀ ਨਵੀਂ ਲਹਿਰ ਆ ਸਕਦੀ ਹੈ। ਇਸ ਨੂੰ ਲੈ ਕੇ ਇੰਡੀਆ ਸਰਕਾਰ ਨੇ ਏਅਰਪੋਰਟਾਂ ‘ਤੇ ਵਿਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਦੀ ਨਿਗਰਾਨੀ ਵਧਾ ਦਿੱਤੀ ਹੈ। ਸੂਤਰਾਂ ਮੁਤਾਬਕ ਇੰਡੀਆ ‘ਚ ਜਨਵਰੀ ਮਹੀਨੇ ‘ਚ ਕਰੋਨਾ ਦਾ ਨਵਾਂ ਸਬ-ਵੇਰੀਐਂਟ ਬੀ. ਐੱਫ.-7 ਫੈਲ ਸਕਦਾ ਹੈ। ਇੰਡੀਆ ਲਈ ਅਗਲੇ 30 ਤੋਂ 40 ਦਿਨ ਬਹੁਤ ਮੁਸ਼ਕਿਲ ਭਰੇ ਹਨ। ਕੋਵਿਡ ਦਾ ਨਵਾਂ…
ਫਤਹਿਗੜ੍ਹ ਸਾਹਿਬ ਵਿਖੇ ਸਰਬੰਸਦਾਨੀ ਗੁਰੂ ਗੋਬਿੰਦ ਸਿੰਘ ਜੀ ਦੇ ਛੋਟੇ ਸਾਹਿਬਜ਼ਾਦਿਆਂ ਬਾਬਾ ਜ਼ੋਰਾਵਰ ਸਿੰਘ, ਬਾਬਾ ਫ਼ਤਹਿ ਸਿੰਘ ਅਤੇ ਮਾਤਾ ਗੁਜਰ ਕੌਰ ਦੀ ਲਾਸਾਨੀ ਸ਼ਹਾਦਤ ਦੀ ਯਾਦ ‘ਚ ਤਿੰਨ ਰੋਜ਼ਾ ਸਾਲਾਨਾ ਜੋੜ ਮੇਲੇ ‘ਚ ਲੱਖਾਂ ਦੀ ਗਿਣਤੀ ਸੰਗਤ ਪੁੱਜੀ ਅਤੇ ਨਤਮਸਤਕ ਹੋਈ। ਸ਼ਹੀਦੀ ਸਭਾ, ਸ਼ਹੀਦੀ ਨਗਰ ਕੀਰਤਨ ਦੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਗੁਰਦੁਆਰਾ ਸ੍ਰੀ ਜੋਤੀ ਸਰੂਪ ਸਾਹਿਬ ਵਿਖੇ ਪੁੱਜਣ ‘ਤੇ ਅਰਦਾਸ ਉਪਰੰਤ ਰਸਮੀ ਤੌਰ ‘ਤੇ ਸੰਪੰਨ ਹੋਈ। ਇਤਿਹਾਸਕ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਤੋਂ ਨਗਰ ਕੀਰਤਨ ਸਵੇਰੇ ਗੁਰਦੁਆਰਾ ਸ੍ਰੀ ਫ਼ਤਹਿਗੜ੍ਹ ਸਾਹਿਬ ਦੇ ਹੈੱਡ ਗ੍ਰੰਥੀ ਭਾਈ ਹਰਪਾਲ ਸਿੰਘ ਵੱਲੋਂ ਅਰਦਾਸ ਕਰਨ ਅਤੇ ਸ੍ਰੀ ਦਰਬਾਰ ਸਾਹਿਬ ਅੰਮ੍ਰਿਤਸਰ ਦੇ ਹੈੱਡ ਗ੍ਰੰਥੀ ਸਿੰਘ ਸਾਹਿਬ ਗਿਆਨੀ…
ਅਮਰੀਕਾ ਦੇ ਐਰੀਜ਼ੋਨਾ ਸੂਬੇ ‘ਚ ਇਕ ਔਰਤ ਸਮੇਤ ਤਿੰਨ ਭਾਰਤੀ ਨਾਗਰਿਕਾਂ ਦੀ ਮੌਤ ਹੋ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਐਰੀਜ਼ੋਨਾ ‘ਚ ਜੰਮੀ ਝੀਲ ‘ਤੇ ਸੈਰ ਕਰਦੇ ਸਮੇਂ ਉਹ ਬਰਫ ‘ਤੇ ਡਿੱਗ ਗਿਆ ਜਿਸ ਤੋਂ ਬਾਅਦ ਉਸ ਦੀ ਮੌਤ ਹੋ ਗਈ। ਇਹ ਘਟਨਾ ਦੁਪਹਿਰ 3:35 ਵਜੇ ਕੋਕੋਨੀਨੋ ਕਾਉਂਟੀ ਦੀ ਵੁਡਸ ਕੈਨਿਯਨ ਝੀਲ ‘ਤੇ ਵਾਪਰੀ। ਸਥਾਨਕ ਅਧਿਕਾਰੀਆਂ ਨੇ ਦੱਸਿਆ ਕਿ ਲਾਪਤਾ ਲੋਕਾਂ ਦੀ ਪਛਾਣ 49 ਸਾਲਾ ਨਾਰਾਇਣ ਮੁਦਾਨਾ ਅਤੇ 47 ਸਾਲਾ ਗੋਕੁਲ ਮੇਦੀਸੇਤੀ ਵਜੋਂ ਹੋਈ ਹੈ। ਇਸ ਦੇ ਨਾਲ ਹੀ ਮਹਿਲਾ ਦੀ ਪਛਾਣ ਹਰੀਤਾ ਮੁਦਾਨਾ ਵਜੋਂ ਹੋਈ ਹੈ। ਤਿੰਨੋਂ ਵਿਅਕਤੀ ਚੈਂਡਲਰ ਐਰੀਜ਼ੋਨਾ ਦੇ ਵਸਨੀਕ ਸਨ ਅਤੇ ਮੂਲ ਰੂਪ ‘ਚ ਇੰਡੀਆ…
ਸਰਹੱਦ ਪਾਰੋਂ ਨਸ਼ਾ ਤਸਕਰੀ ਦੇ ਇਕ ਨੈੱਟਵਰਕ ਦਾ ਪਰਦਾਫਾਸ਼ ਕਰਦਿਆਂ ਪੰਜਾਬ ਪੁਲੀਸ ਨੇ ਦੋ ਨਸ਼ਾ ਤਸਕਰਾਂ ਨੂੰ 10 ਕਿੱਲੋ ਹੈਰੋਇਨ ਅਤੇ ਦੋ ਪਿਸਤੌਲਾਂ ਸਣੇ ਗ੍ਰਿਫ਼ਤਾਰ ਕੀਤਾ ਹੈ। ਡਾਇਰੈਕਟਰ ਜਨਰਲ ਆਫ਼ ਪੁਲੀਸ ਗੌਰਵ ਯਾਦਵ ਅਨੁਸਾਰ ਗ੍ਰਿਫ਼ਤਾਰ ਕੀਤੇ ਗਏ ਵਿਅਕਤੀਆਂ ਦੀ ਪਛਾਣ ਹਰਸ਼ਦੀਪ ਸਿੰਘ ਵਾਸੀ ਪਿੰਡ ਥੰਮ੍ਹਣ ਜ਼ਿਲ੍ਹਾ ਗੁਰਦਾਸਪੁਰ ਅਤੇ ਸਰਵਣ ਸਿੰਘ ਉਰਫ਼ ਸਾਬਾ ਵਾਸੀ ਸ਼ਹੂਰ ਕਲਾਂ ਜ਼ਿਲ੍ਹਾ ਗੁਰਦਾਸਪੁਰ ਵਜੋਂ ਹੋਈ ਹੈ। ਇਨ੍ਹਾਂ ਦੇ ਕਬਜ਼ੇ ‘ਚੋਂ .30 ਬੋਰ ਦੇ ਦੋ ਵਿਦੇਸ਼ੀ ਪਿਸਤੌਲ, ਚਾਰ ਮੈਗਜ਼ੀਨ ਅਤੇ 180 ਜਿੰਦਾ ਕਾਰਤੂਸ ਵੀ ਬਰਾਮਦ ਕੀਤੇ ਹਨ। ਇਹ ਸਫਲਤਾ ਪੰਜਾਬ ਪੁਲੀਸ ਵੱਲੋਂ 10 ਕਿੱਲੋ ਹੈਰੋਇਨ ਅਤੇ ਇਕ ਆਧੁਨਿਕ ਡਰੋਨ ਸਮੇਤ ਦੋ ਮੁੱਖ ਦੋਸ਼ੀਆਂ ਦੀ ਗ੍ਰਿਫ਼ਤਾਰੀ ਨਾਲ ਸਰਹੱਦ…