Author: editor
ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਭਾਵੇਂ ਪਿਛਲੇ ਕੁਝ ਸਮੇਂ ਤੋਂ ਸਿਆਸੀ ਦ੍ਰਿਸ਼ ‘ਚੋਂ ਪੂਰੀ ਤਰ੍ਹਾਂ ਗਾਇਬ ਹਨ, ਪਰ ਉਨ੍ਹਾਂ ਦੀਆਂ ਮੁਸ਼ਕਿਲਾਂ ਵਧ ਸਕਦੀਆਂ ਹਨ। ਮੁੱਖ ਮੰਤਰੀ ਭਗਵੰਤ ਮਾਨ ਨੇ ਵਿਜੀਲੈਂਸ ਬਿਊਰੋ ਨੂੰ ਚੰਨੀ ਸਰਕਾਰ ਦੌਰਾਨ ਹੋਏ ਖੇਡ ਕਿੱਟ ਘੁਟਾਲੇ ਦੀ ਜਾਂਚ ਲਈ ਹਰੀ ਝੰਡੀ ਦੇ ਦਿੱਤੀ ਹੈ। ਹਾਲਾਂਕਿ ਵਿਜੀਲੈਂਸ ਦਾ ਕੋਈ ਅਧਿਕਾਰੀ ਮੂੰਹ ਖੋਲ੍ਹਣ ਨੂੰ ਤਿਆਰ ਨਹੀਂ ਹੈ ਪਰ ਖੇਡ ਵਿਭਾਗ ਦੇ ਇਕ ਉੱਚ ਅਧਿਕਾਰੀ ਨੇ ਮੁੱਖ ਮੰਤਰੀ ਭਗਵੰਤ ਮਾਨ ਦੁਆਰਾ ਖੇਡ ਕਿੱਟ ਘੁਟਾਲੇ ਦੀ ਜਾਂਚ ਵਿਜੀਲੈਂਸ ਤੋਂ ਕਰਵਾਉਣ ਬਾਰੇ ਮਨਜ਼ੂਰੀ ਦੇਣ ਦੀ ਪੁਸ਼ਟੀ ਕੀਤੀ ਹੈ। ਅਗਰ ਵਿਜੀਲੈਂਸ ਖੇਡ ਕਿੱਟ ਘੁਟਾਲੇ ਦੀ ਜਾਂਚ ਸ਼ੁਰੂ ਕਰ ਦਿੰਦੀ ਹੈ…
ਸਰੀ ਵਿਖੇ ਗੈਂਗ ਨਾਲ ਸਬੰਧਤ ਗਤੀਵਿਧੀਆਂ ਵਧਣ ਅਤੇ ਸਰੀ ਦੇ ਤਮਨਾਵਿਸ ਸੈਕੰਡਰੀ ਸਕੂਲ ‘ਚ 22 ਨਵੰਬਰ ਨੂੰ ਵਾਪਰੀ ਛੁਰੇਬਾਜ਼ੀ ਦੀ ਘਟਨਾ, ਜਿਸ ‘ਚ ਨੌਜਵਾਨ ਮਹਿਕਪ੍ਰੀਤ ਸੇਠੀ ਦਾ ਕਤਲ ਕਰ ਦਿੱਤਾ ਗਿਆ ਸੀ, ਤੋਂ ਬਾਅਦ ਸਰੀ ਦੇ ਲੋਕਲ ਗੁਰੂ ਨਾਨਕ ਸਿੱਖ ਗੁਰਦੁਆਰਾ ਨਾਲ ਸਬੰਧਤ ਦਰਜਨਾਂ ਵਾਲੰਟੀਅਰ ਸਕੂਲ ਦੇ ਬਾਹਰ ਵਾਰੋ-ਵਾਰੀ ਠੀਕਰੀ ਪਹਿਰੇ ਲਗਾ ਰਹੇ ਹਨ। ਇਨ੍ਹਾਂ ਦੇ ਠੀਕਰੀ ਪਹਿਰੇ ਲਗਾਉਣ ਦਾ ਮਕਸਦ ਸਕੂਲ ‘ਚ ਗੈਂਗ ਸਬੰਧਤ ਗਤੀਵਿਧੀਆਂ ‘ਤੇ ਨਜ਼ਰ ਰੱਖਣੀ, ਨਸ਼ਿਆਂ ਅਤੇ ਬੱਚਿਆਂ ਨਾਲ ਅਣਸੁਖਾਵੀਂਆਂ ਘਟਨਾਵਾਂ ਵਾਪਰਨ ਤੋਂ ਰੋਕਣਾ ਹੈ। ਗੁਰੂ ਨਾਨਕ ਸਿੱਖ ਗੁਰਦੁਆਰਾ ਨਾਲ ਸਬੰਧਤ ਤਕਰੀਬਨ 40 ਦੇ ਕਰੀਬ ਵਾਲੰਟੀਅਰ ਪੇਰੈਂਟਸ ਸਕੂਲ ਵਾਚ ਤਹਿਤ ਵਾਰੋ ਵਾਰੀ ਸਕੂਲ ਦੇ ਬਾਹਰ ਨਿਗਰਾਨੀ…
ਇਸੇ ਸਾਲ ਮਈ ‘ਚ ਐਬਟਸਫੋਰਡ ਦੇ ਇਕ ਬਜੁਰਗ ਜੋੜੇ ਦੇ ਕਤਲ ਦੇ ਦੋਸ਼ ਹੇਠ ਇੰਟੈਗਰੇਟਿਡ ਹੋਮੀਸਾਈਡ ਇਨਵੈਸਟੀਗੇਸ਼ਨ ਟੀਮ ਦੀ ਟੀਮ ਵੱਲੋਂ ਸਰੀ ਦੇ ਤਿੰਨ ਪੰਜਾਬੀਆ ‘ਤੇ ਪਹਿਲੀ ਡਿਗਰੀ ਦੇ ਕਤਲ ਦੇ ਦੋਸ਼ ਲਗਾ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ। ਇਸ ਸਬੰਧ ‘ਚ ਆਈ.ਐੱਚ.ਆਈ.ਟੀ. ਵੱਲੋਂ ਸਰੀ ਦੇ 22 ਸਾਲਾ ਗੁਰਕਰਨ ਸਿੰਘ, 20 ਸਾਲਾ ਖੁਸ਼ਵੀਰ ਸਿੰਘ ਤੂਰ ਤੇ ਅਭਿਜੀਤ ਸਿੰਘ ਨੂੰ ਕਾਬੂ ਕੀਤਾ ਗਿਆ ਹੈ। ਇਨ੍ਹਾਂ ‘ਤੇ 77 ਸਾਲਾ ਬਜੁਰਗ ਆਰਨੋਲਡ ਡੀ ਜੋਂਗ ਅਤੇ ਉਸਦੀ 76 ਸਾਲਾ ਪਤਨੀ ਜੋਐਨ ਦੀ ਮੌਤ ਦੇ ਸਬੰਧ ‘ਚ ਪਹਿਲੀ ਡਿਗਰੀ ਕਤਲ ਦੇ ਦੋ ਦੋਸ਼ ਹਨ। ਇਨ੍ਹਾਂ ਪੰਜਾਬੀ ਮੂਲ ਦੇ ਨੌਜਵਾਨਾਂ ਨੂੰ ਗ੍ਰਿਫਤਾਰ ਅਤੇ ਚਾਰਜ ਕੀਤਾ ਗਿਆ ਹੈ।…
ਪੰਜਾਬੀ ਐੱਨ.ਆਰ.ਆਈਜ਼ ਨਾਲ ਮਿਲਣੀ ਦੇ ਪੰਜਾਬ ਸਰਕਾਰ ਵੱਲੋਂ ਰੱਖੇ ਪ੍ਰੋਗਰਾਮ ‘ਚ ਵੱਖ-ਵੱਖ ਮੁਲਕਾਂ ਤੋਂ ਪੁੱਜੇ ਪਰਵਾਸੀ ਪੰਜਾਬੀਆਂ ਨੇ ਆਪਣੇ ਦੁੱਖੜੇ ਰੋਏ। ਪਰਵਾਸੀ ਪੰਜਾਬੀਆਂ ਨੇ ਆਖਿਆ ਕਿ ਕਿਸਾਨ ਅੰਦੋਲਨ ਤੋਂ ਬਾਅਦ ਕੈਨੇਡਾ ਵਸਦੇ ਪੰਜਾਬੀਆਂ ਨੂੰ ਪੰਜਾਬ ਆਉਣਾ ਬਹੁਤ ਔਖਾ ਹੋ ਗਿਆ ਹੈ। ਪਰਵਾਸੀ ਭਾਰਤੀ ਮਾਮਲਿਆਂ ਬਾਰੇ ਪੰਜਾਬ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਕੋਲ ਪਰਵਾਸੀ ਪੰਜਾਬੀ ਫਰੈਂਡਜ਼ ਆਫ ਇੰਡੀਆ-ਕੈਨੇਡਾ ਦੇ ਪ੍ਰਧਾਨ ਮਨਿੰਦਰ ਗਿੱਲ ਨੇ ਕੈਨੇਡਾ ਤੋਂ ਪੰਜਾਬ ਆਉਣ ਲਈ ਈ-ਵੀਜ਼ਾ ਦੀ ਸਹੂਲਤ ‘ਚ ਪਰਵਾਸੀ ਪੰਜਾਬੀਆਂ ਨੂੰ ਪੇਸ਼ ਆ ਰਹੀਆਂ ਮੁਸ਼ਕਿਲਾਂ ਦਾ ਮਾਮਲਾ ਚੁੱਕਿਆ। ਉਨ੍ਹਾਂ ਕਿਹਾ ਕਿ ਕਈ ਪਰਿਵਾਰਾਂ ਨੇ ਆਪਣੇ ਬਜ਼ੁਰਗਾਂ ਦੀਆਂ ਅਸਥੀਆਂ ਲਿਆਉਣੀਆਂ ਹੁੰਦੀਆਂ ਹਨ ਪਰ ਉਨ੍ਹਾਂ ਨੂੰ ਵੀ ਵੀਜ਼ਾ…
ਤਰਨ ਤਾਰਨ ਜ਼ਿਲ੍ਹੇ ਦੇ ਥਾਣਾ ਸਰਹਾਲੀ ‘ਤੇ ਬੀਤੇ ਸ਼ੁਕਰਵਾਰ-ਸ਼ਨਿਚਰਵਾਰ ਦੀ ਵਿਚਕਾਰਲੀ ਰਾਤ ਨੂੰ ਰਾਕੇਟ ਪ੍ਰੋਪੈਲਡ ਗ੍ਰਨੇਡ ਨਾਲ ਕੀਤੇ ਹਮਲੇ ਦੇ ਮਾਮਲੇ ਨੂੰ ਪੁਲੀਸ ਨੇ ਸੁਲਝਾਉਂਦਿਆਂ ਇਸ ਕੇਸ ‘ਚ ਦੋ ਨਾਬਾਲਗਾਂ ਸਮੇਤ ਛੇ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਹੈ। ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਦਾਅਵਾ ਕੀਤਾ ਹੈ ਕਿ ਇਸ ਹਮਲੇ ਪਿੱਛੇ ਵਿਦੇਸ਼ਾਂ ‘ਚ ਬੈਠੇ ਅਪਰਾਧੀਆਂ ਦਾ ਹੱਥ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਡੀ.ਜੀ.ਪੀ. ਯਾਦਵ ਨੇ ਦੱਸਿਆ ਕਿ ਇਸ ਅੱਤਵਾਦੀ ਹਮਲੇ ਦੀ ਸਾਜ਼ਿਸ਼ ਵਿਦੇਸ਼ ਰਹਿੰਦੇ ਲੋੜੀਂਦੇ ਅੱਤਵਾਦੀ ਲਖਬੀਰ ਸਿੰਘ ਉਰਫ ਲੰਡਾ ਹਰੀਕੇ, ਸਤਬੀਰ ਸਿੰਘ ਉਰਫ ਸੱਤਾ ਅਤੇ ਗੁਰਦੇਵ ਉਰਫ ਜੈਸਲ ਨੇ ਗੋਇੰਦਵਾਲ ਸਾਹਿਬ ਜੇਲ੍ਹ ‘ਚ ਬੰਦ ਅਜਮੀਤ ਸਿੰਘ ਦੀ ਮਦਦ ਨਾਲ ਰਚੀ…
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੇ ਪੀ.ਏ. ਅਤੇ ਅਨਾਜ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ‘ਚ ਕਰੀਬ ਚਾਰ ਮਹੀਨੇ ਤੋਂ ਫ਼ਰਾਰ ਚੱਲ ਰਹੇ ਮੀਨੂੰ ਪੰਕਜ ਮਲਹੋਤਰਾ ਨੇ ਵਿਜੀਲੈਂਸ ਅੱਗੇ ਆਤਮ-ਸਮਰਪਣ ਕਰ ਦਿੱਤਾ ਹੈ। ਉਹ ਆਪਣੇ ਸਾਥੀਆਂ ਨਾਲ ਵਿਜੀਲੈਂਸ ਦਫ਼ਤਰ ਪੁੱਜਿਆ ਜਿਸ ਮਗਰੋਂ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ। ਹੈਰਾਨੀ ਦੀ ਗੱਲ ਇਹ ਹੈ ਕਿ ਚਾਰ ਮਹੀਨਿਆਂ ਤੋਂ ਮੀਨੂੰ ਪੰਕਜ ਮਲਹੋਤਰਾ ਦਾ ਪਤਾ ਲਾਉਣ ਲਈ ਵਿਜੀਲੈਂਸ ਟੀਮ ਨੇ ਸ਼ਹਿਰ ਦੀਆਂ ਵੱਖ-ਵੱਖ ਥਾਵਾਂ ‘ਤੇ ਛਾਪੇ ਮਾਰੇ ਸਨ। ਦੱਸਿਆ ਜਾਂਦਾ ਹੈ ਕਿ ਆਤਮ-ਸਮਰਪਣ ਕਰਨ ਤੋਂ ਇਕ ਦਿਨ ਪਹਿਲਾਂ ਹੀ ਮੀਨੂੰ ਪੰਕਜ ਮਲਹੋਤਰਾ ਸ਼ਹਿਰ ‘ਚ ਆ ਗਿਆ ਸੀ। ਐੱਸ.ਐੱਸ.ਪੀ. ਵਿਜੀਲੈਂਸ ਰਵਿੰਦਰਪਾਲ ਸਿੰਘ ਸੰਧੂ ਨੇ ਦੱਸਿਆ…
ਅਮਰੀਕਾ ਦੇ ਸੇਂਟ ਲੂਈਸ ਮਿਸੀਸਿਪੀ ‘ਚ ਦੋ ਪੁਲੀਸ ਅਧਿਕਾਰੀਆਂ ਨੂੰ ਤੜਕੇ ਇਕ ਔਰਤ ਨੇ ਗੋਲੀਆਂ ਮਾਰ ਕੇ ਮਾਰ ਦਿੱਤਾ ਜਿਸ ਨਾਲ ਉਨ੍ਹਾਂ ਨੇ ਇਕ ਮੋਟਲ ਦੀ ਪਾਰਕਿੰਗ ‘ਚ ਲੱਗਭਗ 30 ਮਿੰਟ ਤੱਕ ਗੱਲ ਕੀਤੀ ਸੀ। ਅਧਿਕਾਰੀਆਂ ਨੇ ਦੱਸਿਆ ਕਿ ਔਰਤ ਦੀ ਵੀ ਮੌਤ ਹੋ ਗਈ ਹੈ। ਐਮੀ ਐਂਡਰਸਨ ਨਾਮੀ 43 ਸਾਲਾ ਇਕ ਔਰਤ ਬੱਚੇ ਨਾਲ ਇਕ ਪਾਰਕ ਕੀਤੀ ਐੱਸ.ਯੂ.ਵੀ. ਕਾਰ ‘ਚ ਬੈਠੀ ਸੀ, ਜਦੋਂ ਅਧਿਕਾਰੀਆਂ ਨੂੰ ਸਵੇਰੇ 4:30 ਵਜੇ ਦੇ ਕਰੀਬ ਬੇਅ ਸੇਂਟ ਲੁਈਸ ‘ਚ ਇਕ ਮੋਟਲ 6 ਦੀ ਪਾਰਕਿੰਗ ‘ਚ ਭੇਜਿਆ ਗਿਆ ਕਿ ਚੈੱਕ ਕਰੋ, ਮਿਸੀਸਿਪੀ ਡਿਪਾਰਟਮੈਂਟ ਆਫ ਪਬਲਿਕ ਸੇਫਟੀ ਨੇ ਇਕ ਬਿਆਨ ‘ਚ ਕਿਹਾ ਕਿ ਜਾਂਚਕਰਤਾਵਾਂ ਨੇ ਕਿਹਾ…
ਭਾਰਤੀ ਮੂਲ ਦੀ ਇਕ ਔਰਤ ਅਤੇ ਉਸ ਦੇ ਦੋ ਛੋਟੇ ਬੱਚਿਆਂ ਦੀ ਪੂਰਬੀ ਇੰਗਲੈਂਡ ਦੇ ਨੌਰਥੈਂਪਟਨ ਖੇਤਰ ‘ਚ ਮੌਤ ਹੋ ਜਾਣ ਦੀ ਖ਼ਬਰ ਸਾਹਮਣੇ ਆਈ ਹੈ। ਇਹ ਸਾਰੇ ਆਪਣੇ ਘਰ ‘ਚ ਗੰਭੀਰ ਸੱਟਾਂ ਨਾਲ ਜ਼ਖਮੀ ਪਾਏ ਗਏ ਸਨ। ਪੁਲੀਸ ਅਧਿਕਾਰੀਆਂ ਨੂੰ ਵੀਰਵਾਰ ਸਵੇਰੇ ਰਿਹਾਇਸ਼ੀ ਜਾਇਦਾਦ ‘ਤੇ ਬੁਲਾਇਆ ਗਿਆ। ਉਨ੍ਹਾਂ ਅਤੇ ਪੈਰਾਮੈਡਿਕਸ ਦੀਆਂ ਪੂਰੀਆਂ ਕੋਸ਼ਿਸ਼ਾਂ ਦੇ ਬਾਵਜੂਦ ਔਰਤ ਦੀ ਮੌਕੇ ‘ਤੇ ਮੌਤ ਹੋ ਗਈ ਅਤੇ ਦੋ ਬੱਚਿਆਂ ਨੇ ਬਾਅਦ ‘ਚ ਹਸਪਤਾਲ ਵਿੱਚ ਦਮ ਤੋੜ ਦਿੱਤਾ। ਪੁਲੀਸ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਉਨ੍ਹਾਂ ਨੇ ਕਤਲ ਦੇ ਇਸ ਮਾਮਲੇ ‘ਚ ਜਾਂਚ ਸ਼ੁਰੂ ਕਰ ਦਿੱਤੀ ਹੈ। ਔਰਤ, ਜਿਸ ਦੀ ਸਥਾਨਕ ਤੌਰ ‘ਤੇ ਪਛਾਣ ਕੋਟਾਯਮ…
ਬਿਹਾਰ ‘ਚ ਜ਼ਹਿਰੀਲੀ ਸ਼ਰਾਬ ਪੀਣ ਨਾਲ 65 ਮੌਤਾਂ ਹੋ ਗਈਆਂ ਹਨ। ਇਸ ਤੋਂ ਪਹਿਲਾਂ ਵੀ ਕਈ ਵਾਰ ਜ਼ਹਿਰਲੀ ਸ਼ਰਾਬ ਨਾਲ ਇਸ ਸੂਬੇ ‘ਚ ਦਰਜਨਾਂ ਲੋਕ ਜਾਨ ਗੁਆ ਚੁੱਕੇ ਹਨ। ਤਾਜ਼ਾ ਛਪਰਾ ਸ਼ਰਾਬ ਕਾਂਡ ਹੁਣ ਸੁਪਰੀਮ ਕੋਰਟ ਪਹੁੰਚ ਗਿਆ ਹੈ। ਜ਼ਹਿਰੀਲੀ ਸ਼ਰਾਬ ਨਾਲ ਹੁਣ ਤੱਕ 65 ਲੋਕਾਂ ਦੀ ਮੌਤ ਹੋ ਚੁੱਕੀ ਹੈ ਅਤੇ ਇਹ ਅੰਕੜਾ ਲਗਾਤਾਰ ਵਧ ਰਿਹਾ ਹੈ। ਜ਼ਹਿਰੀਲੀ ਸ਼ਰਾਬ ਦੇ ਦੁਖਾਂਤ ਨੂੰ ਲੈ ਕੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਬਿਹਾਰ ਸਰਕਾਰ ਅਤੇ ਸੂਬੇ ਦੇ ਡੀ.ਜੀ.ਪੀ. ਨੂੰ ਨੋਟਿਸ ਜਾਰੀ ਕੀਤਾ ਹੈ। ਕਮਿਸ਼ਨ ਨੇ ਕਿਹਾ ਕਿ ਬਿਹਾਰ ‘ਚ ਅਪ੍ਰੈਲ 2016 ਤੋਂ ਸ਼ਰਾਬ ਦੀ ਵਿਕਰੀ ਅਤੇ ਸੇਵਨ ‘ਤੇ ਪੂਰਨ ਪਾਬੰਦੀ ਹੈ, ਹਾਲਾਂਕਿ…
ਸਰਕਾਰ ਨੂੰ ਵਾਰ-ਵਾਰ ਅਲਟੀਮੇਟਮ ਦੇਣ ਤੋਂ ਬਾਅਦ ਬਹਿਬਲ ਕਲਾਂ ‘ਚ ਚੱਲ ਰਹੇ ‘ਇਨਸਾਫ਼ ਮੋਰਚੇ’ ਵਾਲੀ ਥਾਂ ‘ਤੇ ਹੋਏ ਪੰਥਕ ਇਕੱਠ ‘ਚ ਪੁੱਜੇ ਵੱਖ-ਵੱਖ ਸੰਗਠਨਾਂ ਦੇ ਆਗੂਆਂ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਅਤੇ ਬਹਿਬਲ ਗੋਲੀ ਕਾਂਡ ਲਈ ਨਿਆਂ ‘ਚ ਹੋ ਰਹੀ ਦੇਰੀ ਲਈ ਸਮੇਂ ਦੀਆਂ ਸਰਕਾਰਾਂ ਦੀ ਕਰੜੀ ਆਲੋਚਨਾ ਕੀਤੀ ਗਈ। ਸ਼ਾਮ ਵੇਲੇ ਸੰਗਤ ਨੇ ਹਾਈਵੇ ਅਣਮਿਥੇ ਸਮੇਂ ਲਈ ਮੁਕੰਮਲ ਤੌਰ ‘ਤੇ ਬੰਦ ਕਰ ਦਿੱਤਾ। ਬਹਿਬਲ ਕਲਾਂ ਪਿੰਡ ਨੇੜਿਓਂ ਲੰਘਦੇ ਕੌਮੀ ਸ਼ਾਹ ਰਾਹ ‘ਤੇ ਸੁਖਰਾਜ ਸਿੰਘ ਨਿਆਮੀਵਾਲਾ ਦੀ ਅਗਵਾਈ ‘ਚ ਲੰਮੇ ਅਰਸੇ ਤੋਂ ‘ਇਨਸਾਫ਼ ਮੋਰਚਾ’ ਚੱਲ ਰਿਹਾ ਹੈ। ਬੀਤੇ ਦਿਨੀਂ ਇਥੇ ਇਕੱਠ ‘ਚ ਪਹੁੰਚੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ…