Author: editor
ਪੰਜਾਬ ਦੀ ਸੱਤਾਧਾਰੀ ਧਿਰ ਆਮ ਆਦਮੀ ਪਾਰਟੀ ਤੇ ਭਗਵੰਤ ਮਾਨ ਸਰਕਾਰ ਸਮੇਤ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਦੀਆਂ ਮੁਸ਼ਕਿਲਾਂ ਵਧ ਗਈਆਂ। ਜਲੰਧਰ ਲੋਕ ਸਭਾ ਦੀ ਜ਼ਿਮਨੀ ਚੋਣ ‘ਚ ਵੀ ‘ਆਪ’ ਨੂੰ ਔਖੀ ਸਥਿਤੀ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵੀਡੀਓ ਸਮੇਤ ਰਾਜਪਾਲ ਨੂੰ ਸੁਖਪਾਲ ਖਹਿਰਾ ਵੱਲੋਂ ਦਿੱਤੀ ਸ਼ਿਕਾਇਤ ਕਾਰਨ ਚਰਚਾ ‘ਚ ਆਏ ਮਾਮਲੇ ਨੇ ਉਦੋਂ ਨਵਾਂ ਮੋੜ ਲੈ ਲਿਆ ਜਦੋਂ ਇਕ ਨੌਜਵਾਨ ਨੇ ਸਾਹਮਣੇ ਆ ਕੇ ‘ਪੀੜਤ’ ਹੋਣ ਦਾ ਦਾਅਵਾ ਕੀਤਾ। ਕੇਸ਼ਵ ਕੁਮਾਰ ਨਾਂ ਦੇ ਇਸ ਨੌਜਵਾਨ ਨੇ ਇਸ ਤੋਂ ਅੱਗੇ ਐੱਸ.ਸੀ. ਕਮਿਸ਼ਨ ਨੂੰ ਲਿਖਤ ਸ਼ਿਕਾਇਤ ਦੇ ਕੇ ਇਨਸਾਫ਼ ਤੇ ਕਾਰਵਾਈ ਦੀ ਮੰਗ ਕਰ ਦਿੱਤੀ ਹੈ ਜਿਸ ਨੇ ਹਾਕਮ ਧਿਰ…
ਸੀਨੀਅਰ ਕਾਂਗਰਸੀ ਆਗੂ ਅਤੇ ਵਿਧਾਨ ਸਭਾ ‘ਚ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਨੇ ਜਿਨਸੀ ਸ਼ੋਸ਼ਣ ਮਾਮਲੇ ਵਿੱਚ ‘ਆਪ’ ਦੇ ਉਸ ਕੈਬਨਿਟ ਮੰਤਰੀ ਵਿਰੁੱਧ ਪੋਕਸੋ ਐਕਟ ਤਹਿਤ ਕੇਸ ਦਰਜ ਕਰਕੇ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕੀਤੀ ਹੈ, ਜਿਸ ਦੀ ਵੀਡੀਓ ਫੋਰੈਂਸਿਕ ਜਾਂਚ ਲਈ ਪੰਜਾਬ ਦੇ ਰਾਜਪਾਲ ਨੂੰ ਸੌਂਪੀ ਗਈ ਹੈ। ਉਨ੍ਹਾਂ ਕਿਹਾ ਕਿ ਮੰਤਰੀ ‘ਤੇ ਗੰਭੀਰ ਦੋਸ਼ ਲੱਗੇ ਹਨ, ਇਸ ਲਈ ਮੁੱਖ ਮੰਤਰੀ ਭਗਵੰਤ ਮਾਨ ਨੂੰ ਤੁਰੰਤ ਪ੍ਰਭਾਵ ਨਾਲ ਉਕਤ ਮੰਤਰੀ ਨੂੰ ਕੈਬਨਿਟ ਤੋਂ ਬਰਖ਼ਾਸਤ ਕਰਕੇ ਗ੍ਰਿਫ਼ਤਾਰ ਕਰਵਾਉਣਾ ਚਾਹੀਦਾ ਹੈ। ਮੁੱਖ ਮੰਤਰੀ ਭਗਵੰਤ ਮਾਨ ‘ਤੇ ਨਿਸ਼ਾਨਾ ਸੇਧਦਿਆਂ ਬਾਜਵਾ ਨੇ ਕਿਹਾ ਕਿ ਜਲੰਧਰ ਵਰਗੇ ਵੱਡੇ ਜ਼ਿਲ੍ਹੇ ਦੀ ਸੁਰੱਖਿਆ ਲਈ 2500…
ਜਾਰਜੀਆ (ਅਮਰੀਕਾ) ‘ਚ ਕਈ ਹਿੰਸਕ ਘਟਨਾਵਾਂ ‘ਚ 4 ਲੋਕਾਂ ਦੀ ਮੌਤ ਹੋ ਗਈ। ਮੀਡੀਆ ਨੇ ਅਧਿਕਾਰੀਆਂ ਦੇ ਹਵਾਲੇ ਤੋਂ ਦੱਸਿਆ ਕਿ ਮੋਲਟਰੀ ਸ਼ਹਿਰ ‘ਚ ਇਕ ਵਿਅਕਤੀ ਨੇ ਖੁਦ ਨੂੰ ਗੋਲੀ ਮਾਰਨ ਤੋਂ ਪਹਿਲਾਂ 3 ਬਾਲਗਾਂ ਦੀ ਹੱਤਿਆ ਕਰ ਦਿੱਤੀ। ਕੋਲਕਵਿਟ ਕਾਊਂਟੀ ਕੋਰੋਨਰ ਵੇਰਲਿਨ ਬ੍ਰਾਕ ਦੇ ਹਵਾਲੇ ਤੋਂ ਪ੍ਰਕਾਸ਼ਿਤ ਰਿਪੋਰਟ ‘ਚ ਕਿਹਾ ਗਿਆ ਹੈ ਕਿ ਦੋਸ਼ੀ ਦੇ ਨਾਂ ਦਾ ਖੁਲਾਸਾ ਨਹੀਂ ਕੀਤਾ ਗਿਆ ਹੈ। ਉਸ ਨੇ ਆਪਣੀ ਮਾਂ ਤੇ ਦਾਦੀ ਦੀ ਹੱਤਿਆ ਕੀਤੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿਹਾਤੀ ਦੱਖਣੀ ਜਾਰਜੀਆ ਦੇ ਇਕ ਫਾਸਟ ਫੂਡ ਰੈਸਟੋਰੈਂਟ ‘ਚ ਵੀਰਵਾਰ ਨੂੰ ਇਕ ਸੁਰੱਖਿਆ ਕੈਮਰੇ ਦੁਆਰਾ ਰਿਕਾਰਡ ਕੀਤੇ ਗਏ ਇਕ ਵਿਅਕਤੀ ਨੇ ਆਪਣੀ ਜਾਨ…
ਟੋਕੀਓ ਓਲੰਪਿਕਸ ‘ਚ ਸੋਨ ਦਾ ਤਗ਼ਮਾ ਜੇਤੂ ਇੰਡੀਆ ਦੇ ਚੋਟੀ ਦੇ ਜੈਵਲਿਨ ਥ੍ਰੋਅਰ ਨੀਰਜ ਚੋਪੜਾ ਨੇ ਇਕ ਹੋਰ ਕਾਰਨਾਮਾ ਕਰ ਦਿਖਾਇਆ ਹੈ। ਨੀਰਜ ਡਾਇਮੰਡ ਲੀਗ ‘ਚ ਲਗਾਤਾਰ ਦੂਜਾ ਗੋਲਡ ਜਿੱਤਣ ਵਾਲੇ ਪਹਿਲੇ ਭਾਰਤੀ ਬਣ ਗਏ ਹਨ। ਨੀਰਜ ਨੇ 88.67 ਮੀਟਰ ਥਰੋਅ ਨਾਲ ਪਹਿਲਾ ਸਥਾਨ ਹਾਸਲ ਕੀਤਾ। ਟੋਕੀਓ ਓਲੰਪਿਕਸ 2020 ਦੇ ਚਾਂਦੀ ਤਗ਼ਮਾ ਜੇਤੂ ਜੈਕਬ ਵਡਲੇਚ ਨੇ 85 ਮੀਟਰ ਤੋਂ ਵੱਧ ਕੋਸ਼ਿਸ਼ਾਂ ਕੀਤੀਆਂ ਅਤੇ 88.63 ਮੀਟਰ ਦੇ ਸਭ ਤੋਂ ਵਧੀਆ ਥਰੋਅ ਨਾਲ ਦੂਜੇ ਸਥਾਨ ‘ਤੇ ਰਹੇ। ਵਰਲਡ ਚੈਂਪੀਅਨ ਐਂਡਰਸਨ ਪੀਟਰਸ 85.88 ਮੀਟਰ ਦੀ ਸਰਵੋਤਮ ਕੋਸ਼ਿਸ਼ ਨਾਲ ਤੀਜੇ ਸਥਾਨ ‘ਤੇ ਰਹੇ। ਜ਼ਿਕਰਯੋਗ ਹੈ ਕਿ ਪਿਛਲੇ ਸਾਲ ਨੀਰਜ ਨੇ ਜ਼ਿਊਰਿਖ ‘ਚ ਡਾਇਮੰਡ ਲੀਗ…
ਗੁਜਰਾਤ ਨਾਈਟਨਸ ਨੇ ਆਈ.ਪੀ.ਐੱਲ. ਦੇ ਇਕ ਮੈਚ ‘ਚ ਧਾਕੜ ਪ੍ਰਦਰਸ਼ਨ ਜਾਰੀ ਰੱਖਦੇ ਹੋਏ ਅਤੇ ਇਕਪਾਸੜ ਮੈਚ ‘ਚ ਰਾਜਸਥਾਨ ਰਾਇਲਜ਼ ਨੂੰ 9 ਵਿਕਟਾਂ ਨਾਲ ਹਰਾਇਆ। ਇਹ ਗੁਜਰਾਤ ਦੀ 10 ਮੁਕਾਬਲਿਆਂ ‘ਚ 7ਵੀਂ ਜਿੱਤ ਹੈ ਜਿਸ ਸਦਕਾ ਉਹ 14 ਪੁਆਇੰਟਸ ਨਾਲ ਟੇਬਲ ਦੇ ਸਿਖਰ ‘ਤੇ ਕਾਬਜ਼ ਹੈ। ਰਾਜਸਥਾਨ ਰਾਇਲਜ਼ ਵੱਲੋਂ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਗਿਆ ਸੀ ਜੋ ਪੂਰੀ ਤਰ੍ਹਾਂ ਗਲਤ ਸਾਬਤ ਹੋਇਆ। ਕਪਤਾਨ ਸੰਜੂ ਸੈਸਮਨ ਦੀਆਂ 30 ਦੌੜਾਂ ਤੋਂ ਇਲਾਵਾ ਕੋਈ ਵੀ ਬੱਲੇਬਾਜ਼ ਚੰਗੀ ਪਾਰੀ ਨਹੀਂ ਖੇਡ ਸਕਿਆ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਰਾਜਸਥਾਨ ਦੀ ਟੀਮ 20 ਓਵਰ ਵੀ ਪੂਰੇ ਨਹੀਂ ਖੇਡ ਸਕੀ ਤੇ 17.5 ਓਵਰਾਂ ‘ਚ 118…
ਦਰੋਣਾਚਾਰਿਆ ਪੁਰਸਕਾਰ ਜੇਤੂ ਕੋਚ ਮਹਾਵੀਰ ਸਿੰਘ ਫੋਗਾਟ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਣ ਸ਼ਰਨ ਸਿੰਘ ਦੀ ਗ੍ਰਿਫ਼ਤਾਰੀ ਦੀ ਮੰਗ ਕਰਦੇ ਹੋਏ ਧਮਕੀ ਦਿੱਤੀ ਕਿ ਇਨਸਾਫ਼ ਨਾ ਮਿਲਣ ‘ਤੇ ਉਹ ਆਪਣੇ ਤਗ਼ਮੇ ਵਾਪਸ ਕਰ ਦੇਣਗੇ। ਓਲੰਪਿਕ ਤਗ਼ਮਾ ਜੇਤੂ ਸਾਕਸ਼ੀ ਮਲਿਕ ਅਤੇ ਬਜਰੰਗ ਪੂਨੀਆ, ਵਿਸ਼ਵ ਚੈਂਪੀਅਨਸ਼ਿਪ ਤਗ਼ਮਾ ਜੇਤੂ ਵਿਨੇਸ਼ ਫੋਗਾਟ ਸਮੇਤ ਪਹਿਲਵਾਨ 23 ਅਪ੍ਰੈਲ ਤੋਂ ਦਿੱਲੀ ਵਿਚ ਧਰਨੇ ‘ਤੇ ਬੈਠੇ ਹਨ। ਉਹ 7 ਪਹਿਲਵਾਨਾਂ ਦੇ ਕਥਿਤ ਜਿਨਸੀ ਸ਼ੋਸ਼ਣ ਦੇ ਦੋਸ਼ਾਂ ਦਾ ਸਾਹਮਣਾ ਕਰ ਰਹੇ ਭਾਜਪਾ ਸੰਸਦ ਮੈਂਬਰ ਸਿੰਘ ਨੂੰ ਗ੍ਰਿਫ਼ਤਾਰ ਕਰਨ ਦੀ ਮੰਗ ਕਰ ਰਹੇ ਹਨ। ਮਹਾਵੀਰ ਫੋਗਾਟ ਨੇ ਕਿਹਾ ਕਿ ਜੇਕਰ ਇਸ ਮਾਮਲੇ ‘ਚ ਇਨਸਾਫ਼ ਨਾ ਮਿਲਿਆ ਤਾਂ ਮੈਂ…
ਵਿਸ਼ਵ ਸਿਹਤ ਸੰਗਠਨ (ਡਬਲਿਊ.ਐੱਚ.ਓ.) ਨੇ ਕਰੋਨਾ ਨੂੰ ਲੈ ਕੇ ਦੁਨੀਆ ਨੂੰ ਵੱਡੀ ਰਾਹਤ ਦਿੱਤੀ ਹੈ। ਡਬਲਿਊ.ਐੱਚ.ਓ. ਨੇ ਕੋਵਿਡ ਬਾਰੇ ਵੱਡਾ ਐਲਾਨ ਕਰਦਿਆਂ ਕਿਹਾ ਕਿ ਕੋਵਿਡ ਹੁਣ ਪਬਲਿਕ ਗਲੋਬਲ ਹੈਲਥ ਐਮਰਜੈਂਸੀ ਨਹੀਂ ਰਿਹਾ। ਇਸ ਸਬੰਧੀ ਫ਼ੈਸਲਾ ਐਮਰਜੈਂਸੀ ਕਮੇਟੀ ਦੀ 15ਵੀਂ ਮੀਟਿੰਗ ‘ਚ ਲਿਆ ਗਿਆ। ਡਬਲਿਊ.ਐੱਚ.ਓ. ਦੇ ਡਾਇਰੈਕਟਰ-ਜਨਰਲ ਡਾ. ਟੇਡਰੋਸ ਨੇ ਕਿਹਾ, ‘ਕੱਲ੍ਹ ਐਮਰਜੈਂਸੀ ਕਮੇਟੀ ਦੀ 15ਵੀਂ ਮੀਟਿੰਗ ਹੋਈ ਜਿਸ ‘ਚ ਮੈਨੂੰ ਦੁਨੀਆ ‘ਚ ਕੋਵਿਡ-19 ਦੀ ਵਿਸ਼ਵ ਸਿਹਤ ਐਮਰਜੈਂਸੀ ਦੇ ਘੇਰੇ ਤੋਂ ਬਾਹਰ ਹੋਣ ਦਾ ਐਲਾਨ ਕਰਨ ਲਈ ਕਿਹਾ ਗਿਆ। ਮੈਂ ਉਨ੍ਹਾਂ ਦੀ ਸਲਾਹ ਮੰਨ ਲਈ ਹੈ। ‘ਡਬਲਿਊ.ਐੱਚ.ਓ. ਨੇ ਕਿਹਾ ਕਿ 30 ਜਨਵਰੀ 2020 ਨੂੰ ਕੋਵਿਡ ਨੂੰ ਗਲੋਬਲ ਹੈਲਥ ਐਮਰਜੈਂਸੀ ਐਲਾਨਿਆ ਗਿਆ…
ਸਾਬਕਾ ਕੇਂਦਰੀ ਮੰਤਰੀ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਸ਼ਰਦ ਪਵਾਰ ਨੇ ਰਾਸ਼ਟਰਵਾਦੀ ਕਾਂਗਰਸ ਪਾਰਟੀ (ਐੱਨ.ਸੀ.ਪੀ.) ਦੇ ਪ੍ਰਧਾਨ ਦਾ ਅਹੁਦਾ ਛੱਡਣ ਦਾ ਆਪਣਾ ਫ਼ੈਸਲਾ ਵਾਪਸ ਲੈ ਲਿਆ ਹੈ। ਮੀਡੀਆ ਨਾਲ ਗੱਲਬਾਤ ਦੌਰਾਨ 82 ਸਾਲਾ ਪਵਾਰ ਨੇ ਕਿਹਾ ਕਿ ਉਹ ਆਪਣੇ ਸਹਿਯੋਗੀਆਂ ਤੇ ਪਾਰਟੀ ਕਾਰਕੁਨਾਂ ਦੀਆਂ ਭਾਵਨਾਵਾਂ ਦੀ ਬੇਕਦਰੀ ਨਹੀਂ ਕਰ ਸਕਦੇ। ਹਾਲਾਂਕਿ ਪੱਤਰਕਾਰ ਸੰਮੇਲਨ ਮੌਕੇ ਸੀਨੀਅਰ ਐੱਨ.ਸੀ.ਪੀ. ਆਗੂ ਅਜੀਤ ਪਵਾਰ ਹਾਜ਼ਰ ਨਹੀਂ ਸਨ। ਪਾਰਟੀ ਵਰਕਰ ਉਨ੍ਹਾਂ ਤੋਂ ਅਸਤੀਫੇ ਦਾ ਫ਼ੈਸਲਾ ਵਾਪਸ ਲੈਣ ਦੀ ਲਗਾਤਾਰ ਅਪੀਲ ਕਰ ਰਹੇ ਸਨ। ਇਸ ਤੋਂ ਪਹਿਲਾਂ ਪਾਰਟੀ ਦਾ ਨਵਾਂ ਪ੍ਰਧਾਨ ਚੁਣਨ ਲਈ ਬਣਾਈ ਗਈ ਕਮੇਟੀ ਨੇ ਸ਼ਰਦ ਪਵਾਰ ਦਾ ਅਸਤੀਫਾ ਪ੍ਰਵਾਨ ਕਰਨ ਤੋਂ ਇਨਕਾਰ ਕਰ…
ਲੋਕ ਸਭਾ ਦੇ ਡਿਪਟੀ ਸਪੀਕਰ ਅਤੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਰਹੇ ਚਰਨਜੀਤ ਸਿੰਘ ਅਟਵਾਲ ਭਾਜਪਾ ‘ਚ ਸ਼ਾਮਲ ਹੋ ਗਏ ਹਨ। ਉਨ੍ਹਾਂ ਪਿਛਲੇ ਦਿਨੀਂ ਸ਼੍ਰੋਮਣੀ ਅਕਾਲੀ ਦਲ ਦੇ ਸਾਰੇ ਅਹੁਦਿਆਂ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਦਾ ਪੁੱਤਰ ਇੰਦਰ ਇਕਬਾਲ ਸਿੰਘ ਅਟਵਾਲ ਜਲੰਧਰ ਲੋਕ ਸਭਾ ਜ਼ਿਮਨੀ ਚੋਣ ‘ਚ ਭਾਜਪਾ ਉਮੀਦਵਾਰ ਹੈ ਅਤੇ ਇਸ ਹਲਕੇ ਤੋਂ ਲੋਕ ਸਭਾ ‘ਚ ਚਰਨਜੀਤ ਸਿੰਘ ਅਟਵਾਲ ਨੁਮਾਇੰਦਗੀ ਕਰ ਚੁੱਕੇ ਹਨ। ਉਹ ਅੱਜ ਨਵੀਂ ਦਿੱਲੀ ਵਿਖੇ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਦੀ ਮੌਜੂਦਗੀ ‘ਚ ਭਾਰਤੀ ਜਨਤਾ ਪਾਰਟੀ ‘ਚ ਸ਼ਾਮਲ ਹੋਏ। ਉਨ੍ਹਾਂ ਲੰਘੀ 19 ਅਪ੍ਰੈਲ ਨੂੰ ਅਕਾਲੀ ਦਲ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੱਤਾ ਸੀ। ਅਟਵਾਲ…
ਪੰਜਾਬੀ ਮੂਲ ਦੇ ਨੌਜਵਾਨ ਟਰੱਕ ਡਰਾਈਵਰ ਵੱਲੋਂ ਕਾਰ ਨੂੰ ਮਾਰੀ ਟੱਕਰ ਕਾਰਨ ਦੋ ਮੁੰਡਿਆਂ ਦੀ ਮੌਤ ਹੋ ਗਈ ਹੈ। ਇਹ ਘਟਨਾ ਅਮਰੀਕਾ ਦੇ ਨਿਊਯਾਰਕ ‘ਚ ਲੌਂਗ ਆਈਲੈਂਡ ਦੀ ਹੈ ਅਤੇ ਘਟਨਾ ਮਗਰੋਂ ਪੁਲੀਸ ਨੇ ਅਮਨਦੀਪ ਸਿੰਘ ਨਾਂ ਦੇ ਇਸ ਟਰੱਕ ਡਰਾਈਵਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਜਾਣਕਾਰੀ ਮੁਤਾਬਕ 34 ਸਾਲਾ ਅਮਨਦੀਪ ਸਿੰਘ ਸ਼ਰਾਬੀ ਹਾਲਤ ‘ਚ ਪਿੱਕ-ਅੱਪ ਲੈ ਕੇ ਜਾ ਰਿਹਾ ਸੀ ਜਦੋਂ ਉਸ ਨੇ ਅਣਗਹਿਲੀ ਵਰਤੀ ਅਤੇ ਗਲਤ ਪਾਸਿਓਂ ਲਿਆ ਕੇ ਕਾਰ ਨੂੰ ਟੱਕਰ ਮਾਰ ਦਿੱਤੀ। ਹਾਦਸੇ ਕਾਰਨ 14 ਸਾਲਾ ਦੇ ਦੋ ਲੜਕਿਆਂ ਦੀ ਮੌਕੇ ‘ਤੇ ਹੀ ਮੌਤ ਹੋ ਗਈ ਅਤੇ ਦੋ ਹੋਰ ਜ਼ਖ਼ਮੀ ਹੋ ਗਏ। ਪੁਲੀਸ ਨੇ ਕਿਹਾ ਕਿ…