Author: editor
ਪਹਿਲਾਂ ਹੀ ਸਰਕਾਰੀ ਕੰਮਕਾਜ ਪੰਜਾਬੀ ‘ਚ ਕਰਨ ਅਤੇ ਸਾਰੇ ਕਾਰੋਬਾਰਾਂ ਤੇ ਦੁਕਾਨਾਂ ਦੇ ਬਾਹਰ ਬੋਰਡ ਪੰਜਾਬੀ ‘ਚ ਲਿਖਵਾਉਣ ਦੇ ਹੁਕਮ ਦੇ ਚੁੱਕੇ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬੀ ਬੋਲਣ ‘ਤੇ ਪਾਬੰਦੀ ਲਾਉਣ ਵਾਲੀਆਂ ਸਿੱਖਿਆ ਸੰਸਥਾਵਾਂ ਨੂੰ ਸਖ਼ਤ ਤਾੜਨਾ ਕਰਦਿਆਂ ਅਜਿਹੀਆਂ ਸਿੱਖਿਆ ਸੰਸਥਾਵਾਂ ਦੀ ਮਾਨਤਾ ਭੰਗ ਕਰਨ ਵਰਗੀ ਸਖ਼ਤ ਕਾਰਵਾਈ ਕਰਨ ਦੀ ਚਿਤਾਵਨੀ ਦਿੱਤੀ ਹੈ। ਪੰਜਾਬੀ ਯੂਨੀਵਰਸਿਟੀ ਪਟਿਆਲਾ ‘ਚ ਅੰਤਰ ਯੂਨੀਵਰਸਿਟੀ ਯੁਵਕ ਮੇਲੇ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਕੁਝ ਸਿੱਖਿਆ ਸੰਸਥਾਵਾਂ ਪੰਜਾਬੀ ਬੋਲਣ ਵਾਲੇ ਬੱਚਿਆਂ ਨੂੰ ਜੁਰਮਾਨੇ ਲਾ ਰਹੀਆਂ ਹਨ। ਪੰਜਾਬੀ ਭਾਸ਼ਾ ਪੰਜਾਬੀਆਂ ਦੀ ਮਾਂ-ਬੋਲੀ ਹੈ, ਇਸ ਲਈ ਅਜਿਹਾ ਵਰਤਾਰਾ ਬਰਦਾਸ਼ਤ ਕਰਨ ਯੋਗ ਨਹੀਂ ਹੈ। ਉਨ੍ਹਾਂ ਕਿਹਾ…
ਨਕੋਦਰ ‘ਚ ਪਿਛਲੇ ਦਿਨੀਂ ਗੈਂਗਸਟਰਾਂ ਵੱਲੋਂ ਕਤਲ ਕੀਤੇ ਕੱਪੜਾ ਵਪਾਰੀ ਟਿੰਮੀ ਚਾਵਲਾ ਦੇ ਪਰਿਵਾਰ ਅਤੇ ਉਨ੍ਹਾਂ ਦੇ ਨਾਲ ਮਾਰੇ ਗਏ ਗੰਨਮੈਨ ਮਨਦੀਪ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕਰਨ ਪੰਜਾਬ ਵਿਧਾਨ ਸਭਾ ਦੇ ਵਿਰੋਧੀ ਧਿਰ ਦੇ ਆਗੂ ਪ੍ਰਤਾਪ ਸਿੰਘ ਬਾਜਵਾ ਪੁੱਜੇ। ਇਸ ਸਮੇਂ ਬਾਜਵਾ ਨੇ ਪੰਜਾਬ ‘ਚ ਅਮਨ ਤੇ ਕਾਨੂੰਨ ਦੀ ਸਥਿਤੀ ‘ਤੇ ਚਿੰਤਾ ਪ੍ਰਗਟਾਈ ਹੈ। ਨਕੋਦਰ ਅਤੇ ਪਿੰਡ ਕੋਟਲੀ ਗਾਜ਼ਾਰਾਂ ‘ਚ ਪੀੜਤ ਪਰਿਵਾਰਾਂ ਨਾਲ ਮੁਲਾਕਾਤ ਸਮੇਂ ਫਗਵਾੜਾ ਦੇ ਵਿਧਾਇਕ ਬਲਵਿੰਦਰ ਸਿੰਘ ਧਾਲੀਵਾਲ, ਫਿਲੌਰ ਤੋਂ ਵਿਧਾਇਕ ਚੌਧਰੀ ਵਿਕਰਮਜੀਤ ਸਿੰਘ ਅਤੇ ਸਾਬਕਾ ਮੰਤਰੀ ਅਮਰਜੀਤ ਸਿੰਘ ਸਮਰਾ ਵੀ ਮੌਜੂਦ ਸਨ। ਦੱਸਣਯੋਗ ਹੈ ਕਿ ਲੰਘੇ ਬੁੱਧਵਾਰ ਨਕੋਦਰ ਦੇ ਮੇਨ ਬਜ਼ਾਰ ‘ਚ ਟਿੰਮੀ ਚਾਵਲਾ…
ਆਸਟਰੇਲੀਆ ਦੇ ਇਕ ਪੇਂਡੂ ਖੇਤਰ ‘ਚ ਦੋ ਪੁਲੀਸ ਅਧਿਕਾਰੀਆਂ ਸਮੇਤ 6 ਲੋਕਾਂ ਦਾ ਗੋਲੀ ਮਾਰ ਕੇ ਕਤਲ ਕਰ ਦਿੱਤਾ ਗਿਆ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲੀਸ ਅਧਿਕਾਰੀ ਇਕ ਲਾਪਤਾ ਵਿਅਕਤੀ ਦੀ ਸ਼ਿਕਾਇਤ ਦੀ ਜਾਂਚ ਦੇ ਸਬੰਧ ‘ਚ ਮੌਕੇ ‘ਤੇ ਪੁੱਜੇ ਸਨ। ਪੁਲੀਸ ਨੇ ਕਿਹਾ ਕਿ ਹਿੰਸਾ ਸੋਮਵਾਰ ਸ਼ਾਮ 5.45 ਵਜੇ ਦੇ ਕਰੀਬ ਹੋਈ ਜਦੋਂ 4 ਅਧਿਕਾਰੀ ਕੁਈਨਜ਼ਲੈਂਡ ਰਾਜ ‘ਚ ਇਕ ਰਿਮੋਟ ਪ੍ਰਾਪਰਟੀ ”ਤੇ ਪਹੁੰਚੇ। ਅਧਿਕਾਰੀਆਂ ਨੇ ਦੱਸਿਆ ਕਿ ਵਿੰਬੀਲਾ ਦੇ ਇਕ ਪੇਂਡੂ ਖੇਤਰ ‘ਚ ਘੱਟੋ-ਘੱਟ ਦੋ ਹਮਲਾਵਰਾਂ ਨੇ ਪੁਲੀਸ ਅਧਿਕਾਰੀਆਂ ‘ਤੇ ਫਾਇਰਿੰਗ ਕੀਤੀ। ਪੁਲੀਸ ਨੇ ਕਿਹਾ ਕਿ ਉਨ੍ਹਾਂ ਨੇ ਜਵਾਬੀ ਕਾਰਵਾਈ ਕੀਤੀ ਪਰ ਦੋ ਅਧਿਕਾਰੀ ਗੰਭੀਰ ਜ਼ਖ਼ਮੀ ਹੋ ਗਏ ਅਤੇ…
ਅਫਗਾਨਿਸਤਾਨ ਦੀ ਰਾਜਧਾਨੀ ਕਾਬੁਲ ‘ਚ ਹਮਲਾਵਰਾਂ ਨੇ ਇਕ ਹੋਟਲ, ਜੋ ਚੀਨੀ ਲੋਕਾਂ ‘ਚ ਕਾਫ਼ੀ ਹਰਮਨਪਿਆਰਾ ਸੀ ‘ਤੇ ਹਮਲਾ ਕਰ ਦਿੱਤਾ। ਤਾਲਿਬਾਨ ਸਰਕਾਰ ਦੇ ਬੁਲਾਰੇ ਜ਼ਬੀਹੁੱਲ੍ਹਾ ਮੁਜਾਹਿਦ ਨੇ ਕਿਹਾ ਕਿ ਜਵਾਬੀ ਕਾਰਵਾਈ ‘ਚ ਤਿੰਨ ਹਮਲਾਵਰ ਮਾਰੇ ਗਏ ਹਨ ਤੇ ਦੋ ਵਿਦੇਸ਼ੀ ਨਾਗਰਿਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੇ ਜਾਨ ਬਚਾਉਣ ਲਈ ਖਿੜਕੀਆਂ ਵਿੱਚੋਂ ਛਾਲ ਮਾਰ ਦਿੱਤੀ ਸੀ। ਉਨ੍ਹਾਂ ਦੱਸਿਆ ਕਿ ਸਥਾਨਕ ਨਿਵਾਸੀਆਂ ਨੇ ਧਮਾਕਿਆਂ ਅਤੇ ਗੋਲੀਬਾਰੀ ਦੀ ਸੂਚਨਾ ਦਿੱਤੀ ਸੀ ਅਤੇ ਸੋਸ਼ਲ ਮੀਡੀਆ ‘ਤੇ ਫੋਟੋਆਂ ਅਤੇ ਵੀਡੀਓਜ਼ ਪੋਸਟ ਕੀਤੀਆਂ ਸਨ ਜਿਨ੍ਹਾਂ ‘ਚ ਇਮਾਰਤ ਤੋਂ ਧੂੰਆਂ ਨਿਕਲਦਾ ਦਿਖਾਈ ਦੇ ਰਿਹਾ ਸੀ। ਉਧਰ, ਕਾਬੁਲ ਦੇ ਐਮਰਜੈਂਸੀ ਹਸਪਤਾਲ ਨੇ ਟਵੀਟ ਕੀਤਾ ਹੈ ਕਿ ਲਗਪਗ ਇਕ…
ਰਿਸ਼ਵਤਖੋਰੀ ਕੇਸ ‘ਚ ਕਾਬੂ ਕੀਤੇ ਕਾਂਗਰਸ ਪਾਰਟੀ ਨਾਲ ਸਬੰਧਤ ਸਾਬਕਾ ਮੰਤਰੀ ਸੁੰਦਰ ਸ਼ਾਮ ਅਰੋੜਾ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਅੱਜ ਮੁਹਾਲੀ ਦੀ ਅਦਾਲਤ ‘ਚ ਚਾਰਜਸ਼ੀਟ ਦਾਖ਼ਲ ਕਰ ਦਿੱਤੀ ਹੈ। ਇਸ ਕੇਸ ਦਾ ਸਪਲੀਮੈਂਟਰੀ ਚਲਾਨ ਬਾਅਦ ‘ਚ ਪੇਸ਼ ਕਰ ਦਿੱਤਾ ਜਾਵੇਗਾ ਕਿਉਂਕਿ ਇਸ ਮਾਮਲੇ ‘ਚ ਅਜੇ ਅਗਲੇਰੀ ਜਾਂਚ ਜਾਰੀ ਹੈ। ਇਸ ਸਬੰਧੀ ਜਾਣਕਾਰੀ ਦਿੰਦਿਆਂ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਸਹਾਇਕ ਇੰਸਪੈਕਟਰ ਜਨਰਲ ਆਫ਼ ਪੁਲੀਸ ਵਜੋਂ ਵਿਜੀਲੈਂਸ ਬਿਊਰੋ ਦੇ ਫਲਾਇੰਗ ਸਕੁਐਡ-1 ਮੁਹਾਲੀ ਵਿਖੇ ਤਾਇਨਾਤ ਮਨਮੋਹਨ ਕੁਮਾਰ ਦੀ ਸ਼ਿਕਾਇਤ ‘ਤੇ ਪੰਜਾਬ ਦੇ ਸਾਬਕਾ ਮੰਤਰੀ ਵਿਰੁੱਧ ਰਿਸ਼ਵਤਖੋਰੀ ਦਾ ਮਾਮਲਾ ਦਰਜ ਕੀਤਾ ਗਿਆ ਸੀ। ਉਨ੍ਹਾਂ ਦੱਸਿਆ ਕਿ ਸਾਬਕਾ ਮੰਤਰੀ ਨੇ ਉਕਤ ਏ.ਆਈ.ਜੀ. ਨੂੰ ਰਿਸ਼ਵਤ…
ਮੋਗਾ ਦੇ ਪਿੰਡ ਰੌਲੀ ਨਾਲ ਸਬੰਧਤ ਅਤੇ ਇਸ ਵੇਲੇ ਪਤੀ ਤੇ ਦੋ ਬੱਚਿਆਂ ਨਾਲ ਪੱਕੇ ਤੌਰ ‘ਤੇ ਕੈਨੇਡਾ ਦੇ ਵਿਨੀਪੈਗ ‘ਚ ਰਹਿ ਰਹੀ ਸਰਬਜੀਤ ਕੌਰ ਦੀ ਸੜਕ ਹਾਦਸੇ ‘ਚ ਮੌਤ ਹੋ ਗਈ ਹੈ। ਜਾਣਕਾਰੀ ਮੁਤਾਬਕ ਸਰਬਜੀਤ ਕੌਰ ਆਪਣੇ ਕੰਮ ਤੋਂ ਵਾਪਸ ਆਪਣੀ ਕਾਰ ‘ਚ ਘਰ ਪਰਤ ਰਹੀ ਸੀ ਤਾਂ ਗਲਤ ਪਾਸਿਓ ਆ ਰਹੀ ਤੇਜ਼ ਰਫਤਾਰ ਕਾਰ ਨੇ ਟੱਕਰ ਮਾਰ ਦਿੱਤੀ ਜਿਸ ਕਾਰਨ ਸਰਬਜੀਤ ਕੌਰ ਦੀ ਭਿਆਨਕ ਸੜਕ ਹਾਦਸੇ ‘ਚ ਮੌਤ ਹੋ ਗਈ। ਮ੍ਰਿਤਕ ਸਰਬਜੀਤ ਕੌਰ ਮੋਗਾ ਨੇੜਲੇ ਪਿੰਡ ਰੌਲੀ ਵਿਆਹੀ ਹੋਈ ਸੀ। ਅੱਜ ਤੋਂ 10 ਸਾਲ ਪਹਿਲਾਂ 2012 ‘ਚ ਪਤੀ ਅਤੇ ਦੋ ਬੱਚਿਆਂ ਨਾਲ ਪੀ.ਆਰ. ਹੋ ਕੇ ਉਹ ਵਿਨੀਪੈਗ (ਕਨੈਡਾ)…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਅਤੇ ਸਾਬਕਾ ਡਿਪਟੀ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਕਰ ਰਹੀ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਅੱਗੇ ਪੇਸ਼ ਹੋਏ ਜਿੱਥੇ ਉਨ੍ਹਾਂ ਨੂੰ ਤਿੰਨ ਘੰਟੇ ਤੋਂ ਵੱਧ ਸਮੇਂ ਤੱਕ ਸਵਾਲ ਪੁੱਛੇ ਗਏ। ‘ਸਿਟ’ ਨੇ ਉਨ੍ਹਾਂ ਨੂੰ ਪੁੱਛਗਿੱਛ ‘ਚ ਸ਼ਾਮਲ ਹੋਣ ਲਈ ਸੰਮਨ ਭੇਜ ਕੇ ਸੋਮਵਾਰ ਨੂੰ ਪੇਸ਼ ਹੋਣ ਲਈ ਤਲਬ ਕੀਤਾ ਸੀ। ਇਸ ਜਾਂਚ ਟੀਮ ਦੀ ਅਗਵਾਈ ਐਡੀਨਸ਼ਨਲ ਡਾਇਰੈਕਟਰ ਜਨਰਲ ਆਫ ਪੁਲੀਸ ਐੱਲ.ਕੇ. ਯਾਦਵ ਵੱਲੋਂ ਕੀਤੀ ਜਾ ਰਹੀ ਹੈ। ਜ਼ਿਕਰਯੋਗ ਹੈ ਕਿ ਬੇਅਦਬੀ ਕਾਂਡ ਮਗਰੋਂ 2015 ‘ਚ ਹੋਏ ਰੋਸ ਪ੍ਰਦਰਸ਼ਨਾਂ ਦੌਰਾਨ ਪੁਲੀਸ ਨੇ ਫਾਇਰਿੰਗ ਕੀਤੀ ਸੀ ਤੇ ਉਸ ਸਮੇਂ ਸੁਖਬੀਰ ਬਾਦਲ ਸੂਬੇ ਦੇ…
ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਸਾਢੇ ਛੇ ਮਹੀਨੇ ਬਾਅਦ ਵੀ ਉਸ ਦੇ ਪਿੰਡ ਸਥਿਤ ਘਰ ‘ਚ ਹਰ ਐਤਵਾਰ ਲੋਕਾਂ ਤੇ ਪ੍ਰਸ਼ੰਸਕਾਂ ਦਾ ਉਸੇ ਤਰ੍ਹਾਂ ਆਉਣ ਜਾਰੀ ਹੈ। ਹਰ ਹਫਤੇ ਵਾਂਗ ਇਨ੍ਹਾਂ ਪ੍ਰਸ਼ੰਸਕਾਂ ਨੂੰ ਸਿੱਧੂ ਦੇ ਪਿਆ ਬਲਕੌਰ ਸਿੰਘ ਸਿੱਧੂ ਅਤੇ ਮਾਂ ਚਰਨ ਕੌਰ ਨੇ ਸੰਬੋਧਨ ਕੀਤਾ। ਬਲਕੌਰ ਸਿੰਘ ਨੇ ਕਿਹਾ ਕਿ ਕੋਈ ਪੁੱਤ ਦੇ ਸੱਥਰ ਤੋਂ ਉੱਠ ਕੇ ਲੀਡਰ ਨਹੀਂ ਬਣ ਸਕਦਾ, ਪਰ ਜੇਕਰ ਪੁੱਤ ਦੇ ਇਨਸਾਫ਼ ਲਈ ਉਨ੍ਹਾਂ ਨੂੰ ਸਿਆਸਤਦਾਨ ਵੀ ਬਣਨਾ ਪਿਆ ਤਾਂ ਉਹ ਝਿਜਕਣਗੇ ਨਹੀਂ। ਬਲਕੌਰ ਸਿੰਘ ਨੇ ਕਿਹਾ ਕਿ ਗੁੰਮਰਾਹ ਹੋਏ ਗੈਂਗਸਟਰਾਂ ਕਰਕੇ ਇਕ ਸਿੱਧੂ ਚਲਾ ਗਿਆ ਹੈ, ਪਰ ਉਹ ਨਹੀਂ ਚਾਹੁੰਦੇ ਕਿ ਪੰਜਾਬ ‘ਚ…
ਨੈਸ਼ਨਲ ਇਵੈਸਟੀਗੇਸ਼ਨ ਏਜੰਸੀ (ਐੱਨ.ਆਈ.ਏ.) ਨੇ ਜ਼ਿਲ੍ਹਾ ਤਰਨ ਤਾਰਨ ਅਧੀਨ ਆਉਂਦੇ ਥਾਣਾ ਸਰਹਾਲੀ ਦੀ ਇਮਾਰਤ ‘ਤੇ ਕੀਤੇ ਰਾਕੇਟ ਪ੍ਰੋਪੈਲਡ ਗ੍ਰਨੇਡ (ਆਰ.ਪੀ.ਜੀ.) ਹਮਲੇ ਦੀ ਜਾਂਚ ਆਰੰਭ ਦਿੱਤੀ ਹੈ। ਹਮਲੇ ਤੋਂ ਮਗਰੋਂ ਕੌਮੀ ਜਾਂਚ ਏਜੰਸੀ ਦੀ ਟੀਮ ਨੇ ਹਮਲੇ ਵਾਲੀ ਥਾਂ ਦਾ ਮੁਆਇਨਾ ਕੀਤਾ। ਐੱਨ.ਆਈ.ਏ. ਅਤੇ ਫੋਰੈਂਸਿਕ ਟੀਮਾਂ ਨੇ ਮੌਕੇ ਤੋਂ ਤੱਥ ਤੇ ਹੋਰ ਨਮੂਨੇ ਇਕੱਤਰ ਕੀਤੇ। ਐੱਨ.ਆਈ.ਏ. ਟੀਮ ਨੇ ਪੁਲੀਸ ਅਧਿਕਾਰੀਆਂ ਨਾਲ ਵੀ ਮੀਟਿੰਗ ਕੀਤੀ ਹੈ। ਉਧਰ ਪੰਜਾਬ ਪੁਲੀਸ ਦੇ ਬੰਬ ਨਿਰੋਧਕ ਦਸਤੇ ਨੇ ਰਾਕੇਟ ਗ੍ਰਨੇਡ ਨੂੰ ਹਰੀਕੇ ਪੱਤਣ ਨੇੜੇ ਬਿਆਸ ਦਰਿਆ ਕੋਲ ਲਿਜਾ ਕੇ ਨਸ਼ਟ ਕਰ ਦਿੱਤਾ। ਗ੍ਰਨੇਡ ਹਮਲੇ ਖ਼ਿਲਾਫ਼ ਸਰਹਾਲੀ ਪੁਲੀਸ ਨੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ 307 ਫੌਜਦਾਰੀ ਅਤੇ ਗੈਰਕਾਨੂੰਨੀ ਸਰਗਰਮੀਆਂ…
ਭਾਰਤੀ ਮਹਿਲਾ ਕ੍ਰਿਕਟ ਟੀਮ ਨੇ ਆਸਟਰੇਲੀਆ ਨੂੰ ਫਸਵੇਂ ਮੁਕਾਬਲੇ ‘ਚ ਹਰਾਇਆ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫੈਸਲਾ ਲਿਆ। ਆਸਟਰੇਲੀਆ ਨੇ 1 ਵਿਕਟ ਦੇ ਨੁਕਸਾਨ ‘ਤੇ 187 ਦੌੜਾਂ ਬਣਾਈਆਂ ਜਿਸ ਦੇ ਜਵਾਬ ‘ਚ ਇੰਡੀਆ ਨੇ ਵੀ 20 ਓਵਰਾਂ ‘ਚ 187 ਦੌੜਾਂ ਬਣਾ ਲਈਆਂ। ਮੈਚ ਟਾਈ ਹੋਣ ਕਾਰਨ ਸੁਪਰ ਓਵਰ ਹੋਇਆ ਜਿਸ ‘ਚ ਇੰਡੀਆ ਨੇ ਆਸਟਰੇਲੀਆ ਟੀਮ ਨੂੰ ਹਰਾ ਦਿੱਤਾ। ਭਾਰਤੀ ਟੀਮ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਲਿਆ ਸੀ। ਪਹਿਲਾਂ ਬੱਲੇਬਾਜ਼ੀ ਕਰਨ ਉੱਤਰੀ ਆਸਟਰੇਲੀਆ ਟੀਮ ਨੇ 20 ਓਵਰਾਂ ‘ਚ 1 ਵਿਕਟ ਗੁਆ ਕੇ 187 ਦੌੜਾਂ ਬਣਾਈਆਂ। ਆਸਟਰੇਲੀਆ ਵੱਲੋਂ ਮੂਨੀ ਨੇ 54 ਗੇਂਦਾਂ ‘ਚ…