Author: editor
ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਐਲਾਨ ਕੀਤਾ ਹੈ ਕਿ ਕੈਨੇਡਾ ਵਿਕਾਸਸ਼ੀਲ ਦੇਸ਼ਾਂ ਦੀ ਸਹਾਇਤਾ ਲਈ 35 ਕਰੋੜ ਡਾਲਰ ਦਾ ਨਵਾਂ ਯੋਗਦਾਨ ਪ੍ਰਦਾਨ ਕਰੇਗਾ ਜੋ ਕਿ ਵਿਸ਼ਵ ਦੀ ਜੈਵ ਵਿਭਿੰਨਤਾ ਦੇ ਵੱਡੇ ਹਿੱਸੇ ਦੀ ਸੰਭਾਲ ਦੇ ਯਤਨਾਂ ਨੂੰ ਅੱਗੇ ਵਧਾਉਣ ਵਿਚ ਮਦਦ ਕਰੇਗਾ। ਇਹ ਫੰਡਿੰਗ ਭਵਿੱਖ ਦੇ ਗਲੋਬਲ ਬਾਇਓਡਾਇਵਰਸਿਟੀ ਫਰੇਮਵਰਕ (ਜੀ.ਬੀ.ਐੱਫ.) ਨੂੰ ਲਾਗੂ ਕਰਨ ‘ਚ ਸਹਾਇਤਾ ਕਰੇਗੀ। ਇਹ ਇਕ ਬਿਲੀਅਨ ਡਾਲਰ ਤੋਂ ਵੱਧ ਹੈ। ਕੈਨੇਡਾ ਨੇ ਪਹਿਲਾਂ ਹੀ ਵਿਕਾਸਸ਼ੀਲ ਦੇਸ਼ਾਂ ‘ਚ ਜੈਵ ਵਿਭਿੰਨਤਾ ਦੇ ਨੁਕਸਾਨ ‘ਤੇ ਜਲਵਾਯੂ ਪਰਿਵਰਤਨ ਦੇ ਪ੍ਰਭਾਵਾਂ ਨੂੰ ਸੰਬੋਧਿਤ ਕਰਨ ਵਾਲੇ ਜਲਵਾਯੂ ਐਕਸ਼ਨ ਪ੍ਰੋਜੈਕਟਾਂ ਦਾ ਸਮਰਥਨ ਕਰਨ ਦਾ ਵਾਅਦਾ ਕੀਤਾ ਹੈ। ਜਲਵਾਯੂ ਅਤੇ ਵਿਕਾਸ ਸਮੂਹਾਂ ਨੇ ਟਰੂਡੋ ਦੇ…
ਸ੍ਰੀ ਅਕਾਲ ਤਖਤ ਸਾਹਿਬ ਤੋਂ ਪੰਜ ਸਿੰਘ ਸਾਹਿਬਾਨ ਵੱਲੋਂ ਸਾਬਕਾ ਜਥੇਦਾਰ ਗਿਆਨੀ ਇਕਬਾਲ ਸਿੰਘ ਨੂੰ ਤਨਖਾਹੀਆ ਕਰਾਰ ਦਿੱਤਾ ਗਿਆ ਹੈ ਜਦੋਂਕਿ ਪ੍ਰਬੰਧਕੀ ਬੋਰਡ ਦੇ ਤਿੰਨ ਮੈਂਬਰਾਂ ਨੂੰ ਤਨਖਾਹ ਲਾਈ ਗਈ ਹੈ। ਇਨ੍ਹਾਂ ਤੋਂ ਇਲਾਵਾ ਬੋਰਡ ਦੇ ਇਕ ਮੈਂਬਰ ਨੂੰ ਉਥੋਂ ਦੇ ਪੰਜ ਪਿਆਰਿਆਂ ਵੱਲੋਂ ਲਾਈ ਗਈ ਤਨਖਾਹ ਨੂੰ ਪੂਰਾ ਕਰਨ ਲਈ ਆਦੇਸ਼ ਦਿੱਤੇ ਗਏ ਹਨ। ਤਖਤ ਸ੍ਰੀ ਪਟਨਾ ਸਾਹਿਬ ਪ੍ਰਬੰਧਕੀ ਬੋਰਡ ਦੇ ਵਿਵਾਦ ਦੇ ਮਾਮਲੇ ‘ਚ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਦੀ ਅਗਵਾਈ ਹੇਠ ਪੰਜ ਸਿੰਘ ਸਾਹਿਬਾਨ ਦੀ ਸ੍ਰੀ ਅਕਾਲ ਤਖਤ ਸਾਹਿਤ ਵਿਖੇ ਹੋਈ ਇਕੱਤਰਤਾ ‘ਚ ਇਹ ਫ਼ੈਸਲਾ ਲਿਆ ਗਿਆ। ਇਕੱਤਰਤਾ ‘ਚ ਤਖਤ ਸ੍ਰੀ ਕੇਸਗੜ੍ਹ ਸਾਹਿਬ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ,…
ਸ਼੍ਰੋਮਣੀ ਅਕਾਲੀ ਦਲ ਵੱਲੋਂ ਅਨੁਸ਼ਾਸਨ ਭੰਗ ਕਰਨ ਦੇ ਲਾਏ ਦੋਸ਼ਾਂ ਦਾ ਸਾਹਮਣਾ ਕਰ ਰਹੇ ਜਗਮੀਤ ਸਿੰਘ ਬਰਾੜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜਗੀਰ ਕੌਰ ਨੇ ਹਲਕਾ ਭੁਲੱਥ ਦੇ ਅਕਾਲੀ ਵਰਕਰਾਂ ਨਾਲ ਮੀਟਿੰਗ ਕਰਕੇ ਕੀਤੇ ਸ਼ਕਤੀ ਪ੍ਰਦਰਸ਼ਨ ‘ਚ ਸ਼ਾਮਲ ਹੋਏ। ਦੋਹਾਂ ਬਾਗੀ ਨੇਤਾਵਾਂ ਨੇ ਬਾਦਲਾਂ ‘ਤੇ ਤਿੱਖੇ ਸ਼ਬਦੀ ਵਾਰ ਕੀਤੇ। ਉਨ੍ਹਾਂ ਕਿਹਾ ਕਿ ਬਾਦਲ ਪੰਥ ਨੂੰ ਦੱਸਣ ਕਿ ਉਨ੍ਹਾਂ ਨੇ 2007 ‘ਚ ਡੇਰਾ ਸਿਰਸਾ ਮੁਖੀ ਨੂੰ ਸਵਾਂਗ ਰਚਣ ਦੇ ਮਾਮਲੇ ‘ਚ ਕਿਉਂ ਛੱਡਿਆ? ਉਨ੍ਹਾਂ ਅੱਗੇ ਕਿਹਾ ਕਿ ਅੱਜ ਸ਼੍ਰੋਮਣੀ ਅਕਾਲੀ ਦਲ ਦੀ ਹਾਲਤ ਏਨੀ ਪਤਲੀ ਹੋ ਗਈ ਹੈ ਕਿ ਕੋਈ ਵੀ ਅਕਾਲੀ ਆਗੂ ਪਾਰਟੀ ਦੇ ਚੋਣ ਨਿਸ਼ਾਨ ਤੱਕੜੀ…
ਓਲੰਪਿਕ ਤਗ਼ਮਾ ਜੇਤੂ ਮੀਰਾਬਾਈ ਚਾਨੂ ਨੇ ਉਦੋਂ ਇਕ ਹੋਰ ਇਤਿਹਾਸ ਸਿਰਜਿਆ ਜਦੋਂ ਕੋਲੰਬੀਆ ਦੀ ਬੋਗੋਟਾ ‘ਚ 2022 ਵਰਲਡ ਵੇਟਲਿਫਟਿੰਗ ਚੈਂਪੀਅਨਸ਼ਿਪ ‘ਚ ਚਾਂਦੀ ਦਾ ਤਗ਼ਮਾ ਜਿੱਤਿਆ। ਮੀਰਾਬਾਈ ਨੇ ਕੁੱਲ 200 ਕਿਲੋਗ੍ਰਾਮ (87 ਕਿਲੋਗ੍ਰਾਮ ਸਨੈਚ + 113 ਕਿਲੋਗ੍ਰਾਮ ਕਲੀਨ ਐਂਡ ਜਰਕ) ਭਾਰ ਚੁੱਕਿਆ। ਉਥੇ ਹੀ ਚੀਨ ਦੀ ਓਲੰਪਿਕ ਚੈਂਪੀਅਨ ਹਾਊ ਜ਼ਿਹੁਆ 198 ਕਿਲੋਗ੍ਰਾਮ (89 ਕਿਲੋਗ੍ਰਾਮ + 109 ਕਿਲੋਗ੍ਰਾਮ) ਭਾਰ ਚੁੱਕ ਕੇ ਕਾਂਸੀ ਦਾ ਤਗ਼ਮਾ ਜਿੱਤਿਆ ਅਤੇ ਇਕ ਹੋਰ ਚੀਨੀ ਜਿਆਂਗ ਹੁਈਹੁਆ 206 ਕਿਲੋਗ੍ਰਾਮ (93 ਕਿਲੋਗ੍ਰਾਮ +113 ਕਿਲੋਗ੍ਰਾਮ) ਭਾਰ ਚੁੱਕ ਕੇ ਸੋਨ ਤਮਗਾ ਜਿੱਤਿਆ। ਮੀਰਾਬਾਈ ਦੀ ਗੁੱਟ ਦੀ ਸਮੱਸਿਆ ਉਦੋਂ ਸਪੱਸ਼ਟ ਹੋਈ ਜਦੋਂ ਉਨ੍ਹਾਂ ਨੇ ਆਪਣੀ ਦੂਜੀ ਕਲੀਨ ਐਂਡ ਜ਼ਰਕ ਕੋਸ਼ਿਸ਼ ‘ਚ ਓਵਰਹੈੱਡ…
ਅਲ ਰਿਆਨ ਦੇ ਐਜੂਕੇਸ਼ਨ ਸਿਟੀ ਸਟੇਡੀਅਮ ‘ਚ ਖੇਡੇ ਗਏ ਇਕ ਰੋਮਾਂਚਕ ਮੈਚ ‘ਚ ਮੋਰੱਕੋ ਨੇ ਸਪੇਨ ਨੂੰ ਪੈਨਲਟੀ ਸ਼ੂਟਆਊਟ ‘ਚ ਬਾਹਰ ਦਾ ਰਸਤਾ ਦਿਖਾ ਦਿੱਤਾ ਹੈ। ਫੀਫਾ ਵਰਲਡ ਕੱਪ ਦੇ ਰਾਊਂਡ ਆਫ 16 ਦੇ ਮੈਚ ‘ਚ ਵਾਧੂ ਸਮੇਂ ‘ਚ ਸਕੋਰ 0-0 ਹੋਣ ‘ਤੇ ਦੋਵੇਂ ਟੀਮਾਂ ਪੈਨਲਟੀ ਲਈ ਗਈਆਂ ਪਰ ਪੈਨਲਟੀ ਨਾਲ ਮੋਰਾਕੋ ਨੇ 3-0 ਦੀ ਲੀਡ ਲੈ ਲਈ ਅਤੇ ਜਿੱਤ ਦਰਜ ਕੀਤੀ। ਇਸ ਨਾਲ ਮੋਰੱਕੋ 12 ਸਾਲ ਬਾਅਦ ਕੁਆਰਟਰ ਫਾਈਨਲ ‘ਚ ਪਹੁੰਚਣ ਵਾਲੀ ਪਹਿਲੀ ਅਫ਼ਰੀਕਨ ਟੀਮ ਬਣ ਗਈ ਹੈ। ਇਸ ਤੋਂ ਪਹਿਲਾਂ 2010 ‘ਚ ਘਾਨਾ ਨੇ ਕੁਆਰਟਰ ਫਾਈਨਲ ‘ਚ ਥਾਂ ਬਣਾਈ ਸੀ। ਪੈਨਲਟੀ ਕਿੱਕ ਦੀ ਸ਼ੁਰੂਆਤ ਮੋਰੱਕੋ ਦੇ ਅਬਦੇਲਹਾਮਿਦ ਸਾਬੀਰੀ…
ਸਵੇਰ ਸਮੇਂ ਕੰਮ ‘ਤੇ ਜਾਣ ਲਈ ਸਰਕਾਰੀ ਮੁਲਾਜ਼ਮਾਂ ਨਾਲ ਭਰੀ ਬੱਸ ਨੇੜੇ ਬੰਬ ਧਮਾਕਾ ਹੋਣ ਨਾਲ 6 ਵਿਅਕਤੀਆਂ ਦੀ ਮੌਤ ਅਤੇ ਇੰਨੇ ਹੀ ਹੋਰ ਵਿਅਕਤੀ ਜ਼ਖਮੀ ਹੋਣ ਦੀ ਖ਼ਬਰ ਹੈ। ਇਹ ਬੰਬ ਧਮਾਕਾ ਅੱਜ ਸਵੇਰੇ ਉੱਤਰੀ ਅਫਗਾਨਿਸਤਾਨ ‘ਚ ਹੋਇਆ। ਬਲਖ ਸੂਬੇ ‘ਚ ਤਾਲਿਬਾਨ ਵੱਲੋਂ ਨਿਯੁਕਤ ਪੁਲੀਸ ਮੁਖੀ ਦੇ ਤਰਜਮਾਨ ਮੁਹੰਮਦ ਆਸਿਫ਼ ਵਜ਼ੀਰੀ ਨੇ ਦੱਸਿਆ ਕਿ ਮਜ਼ਾਰ-ਏ ਸ਼ਰੀਫ਼ ਨੇੜੇ ਇਹ ਘਟਨਾ ਵਾਪਰੀ। ਉਨ੍ਹਾਂ ਦੱਸਿਆ ਕਿ ਬੰਬ ਸੜਕ ਕਿਨਾਰੇ ਇਕ ਪਹੀਏ ਅੰਦਰ ਲਾਇਆ ਗਿਆ ਸੀ। ਜਦੋਂ ਹੀਰਾਟਨ ਗੈਸ ਅਤੇ ਪੈਟਰੋਲੀਅਮ ਵਿਭਾਗ ਦੇ ਮੁਲਾਜ਼ਮਾਂ ਨੂੰ ਲੈ ਕੇ ਬੱਸ ਉਥੋਂ ਲੰਘ ਰਹੀ ਸੀ ਤਾਂ ਧਮਾਕਾ ਹੋ ਗਿਆ। ਹਾਲੇ ਤੱਕ ਕਿਸੇ ਨੇ ਵੀ ਇਸ ਧਮਾਕੇ…
ਥਾਈਲੈਂਡ ਦੇ ਦੱਖਣੀ ਹਿੱਸੇ ‘ਚ ਹੋਏ ਬੰਬ ਧਮਾਕੇ ‘ਚ ਤਿੰਨ ਰੇਲਵੇ ਕਰਮਚਾਰੀਆਂ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਇਹ ਧਮਾਕਾ ਉਦੋਂ ਹੋਇਆ ਜਦੋਂ ਕਰਮਚਾਰੀ ਹਫਤੇ ਦੇ ਅੰਤ ‘ਚ ਹੋਏ ਇਕ ਹੋਰ ਧਮਾਕੇ ਵਾਲੀ ਥਾਂ ਤੋਂ ਮਲਬਾ ਸਾਫ਼ ਕਰ ਰਹੇ ਸਨ। ਪੁਲੀਸ ਅਧਿਕਾਰੀਆਂ ਨੇ ਦੱਸਿਆ ਕਿ ਧਮਾਕਾ ਸਵੇਰੇ ਕਰੀਬ 6.30 ਵਜੇ ਉਸ ਸਮੇਂ ਹੋਇਆ ਜਦੋਂ ਰੇਲਵੇ ਕਰਮਚਾਰੀ ਖਲੋਂਗ ਨਗਈ ਸਟੇਸ਼ਨ ਦੇ ਨੇੜੇ ਪਟੜੀਆਂ ਦੀ ਮੁਰੰਮਤ ਕਰ ਰਹੇ ਸਨ ਜੋ ਸ਼ਨੀਵਾਰ ਨੂੰ ਹੋਏ ਧਮਾਕੇ ‘ਚ ਨੁਕਸਾਨੀਆਂ ਗਈਆਂ ਸਨ। ਸ਼ਨੀਵਾਰ ਨੂੰ ਧਮਾਕੇ ਕਾਰਨ ਇਕ ਮਾਲ ਗੱਡੀ ਵੀ ਉਲਟ ਗਈ। ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰ ਰੇਲਵੇ ਰੂਟ ਬੰਦ ਕਰਨਾ…
ਛੇ ਮਹੀਨੇ ਪਹਿਲਾਂ ਗੋਲੀਆਂ ਮਾਰ ਕੇ ਕਤਲ ਕੀਤੇ ਪੰਜਾਬੀ ਗਾਇਕ ਸਿੱਧੂ ਮੂਸੇਵਾਲੇ ਦੇ ਕਤਲ ਲਈ ਮਾਨਸਾ ਪੁਲੀਸ ਵਲੋਂ ਹੁਣ ਪ੍ਰਸਿੱਧ ਪੰਜਾਬੀ ਗਾਇਕ ਬੱਬੂ ਮਾਨ ਤੋਂ ਵੀ ਪੁੱਛਗਿੱਛ ਹੋਵੇਗੀ। ਉਸ ਤੋਂ ਇਲਾਵਾ ਗਾਇਕ ਮਨਕੀਰਤ ਔਲਖ, ਮਰਹੂਮ ਵਿੱਕੀ ਮਿੱਡੂਖੇੜਾ ਦੇ ਭਰਾ ਅਜੈਪਾਲ ਸਿੰਘ ਤੇ ਦਿਲਪ੍ਰੀਤ ਢਿੱਲੋਂ ਤੋਂ ਪੁੱਛ ਪੜਤਾਲ ਕੀਤੀ ਜਾਵੇਗੀ। ਪੁਲੀਸ ਅਧਿਕਾਰੀ ਨੇ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਹੈ ਕਿ ਇਨ੍ਹਾਂ ਤੋਂ ਸ਼ੱਕ ਦੇ ਆਧਾਰ ਉਤੇ ਕਈ ਕਿਸਮ ਦੀ ਜਾਣਕਾਰੀ ਲੈਣੀ ਹੈ, ਜਿਸ ਲਈ ਸਾਰੇ ਦਸਤਾਵੇਜ਼ ਮੁਕੰਮਲ ਕਰ ਲਏ ਗਏ ਹਨ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਈ ਵਾਰ ਕਿਹਾ ਹੈ ਕਿ ਉਨ੍ਹਾਂ ਦੇ ਪੁੱਤਰ ਸੁ਼ਭਦੀਪ…
ਪੰਜਾਬੀਆਂ ਦੀ ਸੰਘਣੀ ਆਬਾਦੀ ਵਾਲੇ ਸ਼ਹਿਰ ਬਰੈਂਪਟਨ ਵਿਖੇ ਰਹਿੰਦੀ ਅਤੇ ਮਿਸੀਸਾਗਾ ਦੇ ਗੈਸ ਸਟੇਸ਼ਨ ‘ਤੇ ਕੰਮ ਕਰਦੀ ਪੰਜਾਬੀ ਮੂਲ ਦੀ 21 ਸਾਲਾ ਪਵਨਪ੍ਰੀਤ ਕੌਰ ਨੂੰ ਕੰਮ ਦੌਰਾਨ ਗੋਲੀ ਮਾਰਨ ਵਾਲੇ ਦੀ ਤਸਵੀਰ ਜਾਰੀ ਕਰ ਦਿੱਤੀ ਗਈ ਹੈ। ਦੂਜੇ ਪਾਸੇ ਪਵਨਪ੍ਰੀਤ ਦੇ ਪੰਜਾਬ ਵਿਚਲੇ ਪਰਿਵਾਰ ‘ਚ ਸੋਗ ਦਾ ਮਾਹੌਲ ਹੈ। ਮਾਮਲੇ ਦੀ ਜਾਂਚ ‘ਚ ਜੁਟੀ ਕੈਨੇਡਾ ਪੁਲੀਸ ਨੇ ਸ਼ੱਕੀ ਦੀ ਇਕ ਤਸਵੀਰ ਅਤੇ ਵਰਣਨ ਜਾਰੀ ਕੀਤਾ ਹੈ। ਪੀਲ ਰੀਜਨਲ ਪੁਲੀਸ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਨੀਵਾਰ ਰਾਤ ਕਰੀਬ 10:40 ਵਜੇ ਕ੍ਰੈਡਿਟਵਿਊ ਰੋਡ ਅਤੇ ਬ੍ਰਿਟੈਨਿਆ ਰੋਡ ਵੈਸਟ ਖੇਤਰ ‘ਚ ਗੋਲੀਬਾਰੀ ਮਗਰੋਂ ਰਿਪਰੋਟ ਲਈ ਬੁਲਾਇਆ ਗਿਆ ਸੀ। ਪੁਲੀਸ ਨੇ ਦੱਸਿਆ ਕਿ ਇਕ ਕੁੜੀ…
ਗੁਰਦਾਸਪੁਰ ਤੋਂ ਕਾਂਗਰਸੀ ਵਿਧਾਇਕ ਅਤੇ ਜ਼ਿਲ੍ਹਾ ਕਾਂਗਰਸ ਦੇ ਪ੍ਰਧਾਨ ਬਰਿੰਦਰਮੀਤ ਸਿੰਘ ਪਾਹੜਾ ਅੱਜ ਵਿਜੀਲੈਂਸ ਵੱਲੋਂ ਪੁੱਛਗਿੱਛ ਲਈ ਬੁਲਾਏ ਜਾਣ ਮਗਰੋਂ ਆਪਣਾ ਪੱਖ ਰੱਖਣ ਲਈ ਵਿਜੀਲੈਂਸ ਦਫ਼ਤਰ ਗੁਰਦਾਸਪੁਰ ਪਹੁੰਚੇ। ਵਿਧਾਇਕ ਦੇ ਨਾਲ ਉਨ੍ਹਾਂ ਦੇ ਪਿਤਾ ਗੁਰਮੀਤ ਸਿੰਘ ਪਾਹੜਾ, ਭਰਾ ਬਲਜੀਤ ਸਿੰਘ ਪਾਹੜਾ ਅਤੇ ਇਕ ਨਜ਼ਦੀਕੀ ਰਿਸ਼ਤੇਦਾਰ ਕੌਂਸਲਰ ਜਗਜੀਤ ਸਿੰਘ ਜੱਗੀ ਵੀ ਮੌਜੂਦ ਸਨ। ਦੁਪਹਿਰ ਤੱਕ ਇਨ੍ਹਾਂ ਸਾਰਿਆਂ ਕੋਲੋਂ ਪੁੱਛਗਿੱਛ ਕੀਤੀ ਗਈ। ਵਿਜੀਲੈਂਸ ਅਧਿਕਾਰੀਆਂ ਵੱਲੋਂ ਫ਼ਿਲਹਾਲ ਇਸ ਸਬੰਧੀ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ ਜਾ ਰਹੀ। ਦੱਸਣਯੋਗ ਹੈ ਕਿ ਪੰਜਾਬ ‘ਚ ਆਮ ਆਦਮੀ ਪਾਰਟੀ ਦੀ ਸਰਕਾਰ ਬਣਨ ਤੋਂ ਬਾਅਦ ਤੋਂ ਹੀ ਵਿਧਾਇਕ ਪਾਹੜਾ ਖ਼ਿਲਾਫ਼ ਆਮਦਨ ਤੋਂ ਵੱਧ ਜਾਇਦਾਦ ਦੇ ਸਰੋਤਾਂ ਸਬੰਧੀ ਵਿਜੀਲੈਂਸ…