Author: editor
ਪੰਜਾਬ ਦੇ ਬਹੁਚਰਚਿਤ ਡਰੱਗ ਕੇਸ ਨੇ ਇਕ ਵਾਰ ਫਿਰ ਚਰਚਾ ਛੇੜ ਦਿੱਤੀ ਹੈ ਅਤੇ ਹਾਈ ਕੋਰਟ ‘ਚ ਸੁਣਵਾਈ ਦੌਰਾਨ ਕੈਨੇਡਾ ਵੱਸਦੇ ਕੁਝ ਪੰਜਾਬੀ ਮੂਲ ਦੇ ਵਿਅਕਤੀਆਂ ਦੇ ਨਾਂ ਸਾਹਮਣੇ ਆਏ ਹਨ। ਸ਼੍ਰੋਮਣੀ ਅਕਾਲੀ ਦਲ ਦੇ ਆਗੂ ਅਤੇ ਸਾਬਕਾ ਮੰਤਰੀ ਬਿਕਰਮ ਸਿੰਘ ਮਜੀਠੀਆ ਖ਼ਿਲਾਫ਼ ਐੱਨ.ਡੀ.ਪੀ.ਐੱਸ. ਐਕਟ ਤਹਿਤ ਕੇਸ ਦਰਜ ਕੀਤੇ ਜਾਣ ਤੋਂ ਇਕ ਸਾਲ ਬਾਅਦ ਪੰਜਾਬ ਸਰਕਾਰ ਨੇ ਪੰਜਾਬ ਤੇ ਹਰਿਆਣਾ ਹਾਈ ਕੋਰਟ ਨੂੰ ਦੱਸਿਆ ਕਿ ਇਸ ਕੇਸ ਦੇ ਤਿੰਨ ਮੁਲਜ਼ਮ ਅਜੇ ਗ੍ਰਿਫ਼ਤਾਰ ਕੀਤੇ ਜਾਣੇ ਬਾਕੀ ਹਨ। ਪੁਲੀਸ ਦੇ ਏ.ਆਈ.ਜੀ. ਵੱਲੋਂ ਦਾਇਰ ਕੀਤੇ ਹਲਫਨਾਮੇ ‘ਚ ਅਦਾਲਤ ਨੂੰ ਦੱਸਿਆ ਕਿ ਨਸ਼ਾ ਤਸਕਰੀ ‘ਚ ਸਿੱਧੇ ਜਾਂ ਅਸਿੱਧੇ ਢੰਗ ਨਾਲ ਸ਼ਾਮਲ ਸਾਰੇ ਪੁਲੀਸ ਅਫਸਰਾਂ…
ਕੈਨੇਡਾ ਦੇ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਇੰਗਲੈਂਡ ਦੇ ਸ਼ਾਹੀ ਤਖਤ ‘ਤੇ ਬੈਠਣ ਵਾਲੇ ਮਹਾਰਾਜਾ ਚਾਰਲਸ ਤੀਜੇ ਦੇ 6 ਮਈ ਨੂੰ ਹੋਣ ਵਾਲੇ ਤਾਜਪੋਸ਼ੀ ਸਮਾਗਮ ‘ਚ ਸ਼ਾਮਲ ਹੋਣਗੇ। ਟਰੂਡੋ ਤੋਂ ਇਲਾਵਾ ਗਵਰਨਰ ਜਨਰਲ ਬੀਬੀ ਮੈਰੀ ਸਾਈਮਨ ਤੇ ਵਿੱਕ ਫ਼ਰੇਜ਼ਰ ਵਿਸ਼ੇਸ਼ ਤੌਰ ‘ਤੇ ਸ਼ਾਮਲ ਹੋਣ ਲਈ ਲੰਡਨ ਪਹੁੰਚੇ ਹਨ। ਪ੍ਰਧਾਨ ਮੰਤਰੀ ਦਫ਼ਤਰ ਵੱਲੋਂ ਜਾਰੀ ਸੂਚਨਾ ਅਨੁਸਾਰ ਪ੍ਰਧਾਨ ਮੰਤਰੀ ਦੀ ਪਤਨੀ ਸੋਫੀਆ ਟਰੂਡੋ ਵੀ ਉਨ੍ਹਾਂ ਨਾਲ ਹੋਣਗੇ। ਇਸ ਵਫ਼ਦ ‘ਚ ਮੂਲ ਵਾਸੀ ਸੰਗਠਨਾਂ ਦੇ ਮੁਖੀਆਂ ਅਤੇ ਪ੍ਰਮੁੱਖ ਕਾਰਕੁਨਾਂ ਨੂੰ ਵੀ ਸ਼ਾਮਲ ਕੀਤੇ ਜਾਣ ਬਾਰੇ ਦੱਸਿਆ ਗਿਆ ਹੈ। ਕੈਨੇਡਾ ‘ਚ ਤਾਜਪੋਸ਼ੀ ਸਮਾਗਮ ਦਾ ਸਿੱਧਾ ਪ੍ਰਸਾਰਨ ਦਿਖਾਏ ਜਾਣ ਦੇ ਵਿਸ਼ੇਸ਼ ਪ੍ਰਬੰਧ ਕੀਤੇ ਗਏ ਹਨ। ਮਹਾਰਾਣੀ…
ਜਲੰਧਰ ਦੀ ਲੋਕ ਸਭਾ ਜ਼ਿਮਨੀ ਚੋਣ ਲਈ ਪ੍ਰਚਾਰ ਸਿਖਰ ਵੱਲ ਗਿਆ ਹੈ ਅਤੇ ਕਾਂਗਰਸ ਸਮੇਤ ਹੋਰ ਵਿਰੋਧੀਆਂ ਪਾਰਟੀਆਂ ਤੋਂ ਇਲਾਵਾ ਸੱਤਾਧਾਰੀ ਆਮ ਆਦਮੀ ਪਾਰਟੀ ਵੀ ਚੋਣ ਜਿੱਤਣ ਲਈ ਪੂਰਾ ਜ਼ੋਰ ਲਾ ਰਹੀ ਹੈ। ਹਲਕਾ ਕਰਤਾਰਪੁਰ ਦੇ ਪਿੰਡ ਕੁੱਦੋਵਾਲ ‘ਚ ਜ਼ਿਮਨੀ ਚੋਣ ਵਿੱਚ ‘ਆਪ’ ਦੇ ਉਮੀਦਵਾਰ ਲਈ ਵੋਟਾਂ ਮੰਗਣ ਆਏ ਕੈਬਨਿਟ ਮੰਤਰੀ ਹਰਭਜਨ ਸਿੰਘ ਈ.ਟੀ.ਓ. ਨੂੰ ਲੋਕ ਰੋਹ ਦਾ ਸਾਹਮਣਾ ਕਰਨਾ ਪਿਆ। ਇਸ ਦੌਰਾਨ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਅਗਵਾਈ ਹੇਠ ਮਜ਼ਦੂਰਾਂ ਨੇ ਬਿਜਲੀ ਮੰਤਰੀ ਨੂੰ ਘੇਰ ਕੇ ਤਿੱਖੇ ਸਵਾਲ ਪੁੱਛੇ। ਬੇਜ਼ਮੀਨੇ ਦਲਿਤ ਪਰਿਵਾਰਾਂ ਨੇ ਜਦੋਂ ਹਰਭਜਨ ਸਿੰਘ ਈ.ਟੀ.ਓ. ਨੂੰ ਸਵਾਲ ਕੀਤਾ ਕਿ ਜ਼ਮੀਨ ਹੱਦਬੰਦੀ ਕਾਨੂੰਨ ਮੁਤਾਬਕ ਸਾਢੇ ਸਤਾਰਾਂ ਏਕੜ ਤੋਂ…
ਅਕਾਲੀ-ਭਾਜਪਾ ਸਰਕਾਰ ਦੌਰਾਨ ਹੋਏ 1200 ਕਰੋੜ ਰੁਪਏ ਦੇ ਸਿੰਜਾਈ ਘੁਟਾਲੇ ‘ਚ ਈ.ਡੀ. ਨੇ ਵੱਡੀ ਕਾਰਵਾਈ ਕੀਤੀ ਹੈ। ਈ.ਡੀ. ਨੇ ਪ੍ਰੀਵੈਨਸ਼ਨ ਆਫ ਮਨੀ ਲਾਂਡ੍ਰਿੰਗ 2002 ਤਹਿਤ ਦਰਜ ਮਾਮਲੇ ‘ਚ ਮੁਲਜ਼ਮ ਗੁਰਿੰਦਰ ਸਿੰਘ ਤੇ ਉਸ ਦੀ ਪਤਨੀ ਦੀ 112 ਕਰੋੜ ਰੁਪਏ ਦੀ ਚੱਲ ਅਚੱਲ ਸੰਪਤੀ ਨੂੰ ਅਟੈਚ ਕੀਤਾ ਹੈ। ਇਸ ‘ਚ 70.15 ਕਰੋੜ ਦੀ ਅਚੱਲ ਸੰਪਤੀ ਹੈ ਜਦੋਂਕਿ ਬੈਂਕ ਖਾਤਿਆਂ ‘ਚ ਪਏ 41.50 ਕਰੋੜ ਰੁਪਏ ਹਨ। ਗੁਰਿੰਦਰ ਦੀ ਪੰਜਾਬ ਤੇ ਚੰਡੀਗੜ੍ਹ ‘ਚ ਕੁੱਲ 27 ਚੱਲ ਅਚੱਲ ਸੰਪਤੀਆਂ ਹਨ। ਗੁਰਿੰਦਰ ਸਿੰਘ ਦੀ ਜ਼ਮਾਨਤ ਨੂੰ ਲੈ ਕੇ ਸੁਣਵਾਈ ਵੀ ਹੋਈ। ਵਧੀਕ ਸੈਸ਼ਨ ਜੱਜ ਅਵਤਾਰ ਸਿੰਘ ਨੇ ਮਾਮਲੇ ‘ਚ ਬਚਾਅ ਤੇ ਸਰਕਾਰੀ ਪੱਖ ਦੀਆਂ ਦਲੀਲਾਂ…
ਪੰਜਾਬ ਦੇ ਪੰਜ ਵਾਰ ਮੁੱਖ ਮੰਤਰੀ ਰਹੇ ਪ੍ਰਕਾਸ਼ ਸਿੰਘ ਬਾਦਲ ਨਮਿਤ ਸ਼ਰਧਾਂਜਲੀ ਸਮਾਗਮ ਪਿੰਡ ਬਾਦਲ ਦੇ ਮਾਤਾ ਜਸਵੰਤ ਕੌਰ ਸਕੂਲ ‘ਚ ਹੋਇਆ ਜਿਸ ‘ਚ ਸੁਖਬੀਰ ਬਾਦਲ ਨੇ ਆਪਣੇ ਪਰਿਵਾਰ ਵੱਲੋਂ ਹੋਈਆਂ ਗਲਤੀਆਂ ਲਈ ਪੰਥ ਤੇ ਸਮੁੱਚੀ ਸਿੱਖ ਸੰਗਤ ਤੋਂ ਮੁਆਫ਼ੀ ਮੰਗੀ। ਇਸ ਸਮੇਂ ਮਨਪ੍ਰੀਤ ਬਾਦਲ ਤੇ ਸੁਖਬੀਰ ਬਾਦਲ ਨੂੰ ਇਕਜੁੱਟ ਕਰਨ ਦੀ ਗੱਲ ਵੀ ਤੁਰੀ। ਸ਼ਰਧਾਂਜਲੀ ਸਮਾਗਮ ‘ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਸਮੇਤ ਸਿਆਸੀ, ਧਾਰਮਿਕ ਤੇ ਸਮਾਜਕ ਆਗੂਆਂ ਨੇ ਪਹੁੰਚ ਕੇ ਮਰਹੂਮ ਪ੍ਰਕਾਸ਼ ਸਿੰਘ ਬਾਦਲ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ। ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਸ਼ਰਧਾਂਜਲੀ ਭੇਟ ਕਰਦਿਆਂ ਕਿਹਾ ਕਿ ਪ੍ਰਕਾਸ਼ ਸਿੰਘ ਬਾਦਲ ਦੇ ਰੂਪ ‘ਚ ਸਿੱਖ ਪੰਥ…
ਗੁਰਦਾਸਪੁਰ ਦੇ ਕਸਬਾ ਸ੍ਰੀ ਹਰਗੋਬਿੰਦਪੁਰ ‘ਚ ਗੁਟਕਾ ਸਾਹਿਬ ਦੀ ਬੇਅਦਬੀ ਦੀ ਮੰਦਭਾਗੀ ਘਟਨਾ ਸਾਹਮਣੇ ਆਈ ਹੈ ਜਿੱਥੇ ਇਕ ਨਿਹੰਗ ਨੇ ਕਿੜ ਕੱਢਣ ਲਈ ਅਜਿਹਾ ਕਾਰਾ ਕੀਤਾ। ਨਿਹੰਗ ਸਿੰਘ ਦੇ ਬਾਣੇ ‘ਚ ਇਕ ਵਿਅਕਤੀ ਵੱਲੋਂ ਕਿਸੇ ਨਾਲ ਕਿੜ ਕੱਢਣ ਲਈ ਆਪਣੇ ਘਰ ‘ਚ ਪਏ ਗੁਟਕਾ ਸਾਹਿਬ ਦੇ ਅੰਗ ਪਾੜ ਕੇ ਬੇਅਦਬੀ ਕੀਤੀ ਗਈ। ਇਸ ਮਾਮਲੇ ‘ਚ ਪੁਲੀਸ ਥਾਣਾ ਇੰਚਾਰਜ ਬਲਜੀਤ ਕੌਰ ਸਰਾਂ ਨੇ ਦੱਸਿਆ ਕਿ ਕਰਮ ਸਿੰਘ ਵਾਸੀ ਕੋਕਲੀ ਮਹੱਲਾ ਸ੍ਰੀ ਹਰਗੋਬਿੰਦਪੁਰ ਦਾ ਗੁਆਂਢੀਆਂ ਨਾਲ ਝਗੜਾ ਹੋਇਆ ਸੀ। ਉਸ ਨੇ ਖੁਦ ਗੁਟਕਾ ਸਾਹਿਬ ਦੀ ਬੇਅਦਬੀ ਕਰਕੇ ਉਨ੍ਹਾਂ ਫਸਾਉਣ ਲਈ ਇਹ ਕਹਾਣੀ ਬਣਾਈ ਸੀ। ਪੁਲੀਸ ਵੱਲੋਂ ਉਕਤ ਮੁਲਜ਼ਮ ਖ਼ਿਲਾਫ਼ ਮਾਮਲਾ ਦਰਜ ਕਰਕੇ…
ਅੱਤਵਾਦੀਆਂ ਨੇ ਪਾਕਿਸਤਾਨ ਦੇ ਖੈਬਰ-ਪਖਤੂਨਖਵਾ ਦੀ ਉੱਪਰੀ ਕੁਰਮ ਤਹਿਸੀਲ ਦੇ ਇਕ ਸਕੂਲ ‘ਚ ਅੰਨ੍ਹੇਵਾਹ ਗੋਲੀਆਂ ਚਲਾਈਆਂ। ਇਸ ਫਾਇਰਿੰਗ ‘ਚ 7 ਅਧਿਆਪਕਾਂ ਦੇ ਮਾਰੇ ਜਾਣ ਦੀ ਖ਼ਬਰ ਸਾਹਮਣੇ ਆ ਰਹੀ ਹੈ। ਪੁਲੀਸ ਨੇ ਦੱਸਿਆ ਕਿ ਤਹਿਸੀਲ ਦੇ ਹਾਈ ਸਕੂਲ ਦੇ ਸਟਾਫ ਰੂਮ ‘ਚ ਇਕ ਅਣਪਛਾਤੇ ਬੰਦੂਕਧਾਰੀ ਨੇ 7 ਅਧਿਆਪਕਾਂ ਦਾ ਗੋਲੀਆਂ ਮਾਰ ਕੇ ਕਤਲ ਕਰ ਦਿੱਤੀ। ਅਧਿਆਪਕ ਆਪਣੀ ਪ੍ਰੀਖਿਆ ਡਿਊਟੀ ਨਿਭਾਉਣ ਲਈ ਇਮਾਰਤ ‘ਚ ਸਨ। ਇਸੇ ਇਲਾਕੇ ‘ਚ ਵਾਪਰੀ ਇਕ ਹੋਰ ਘਟਨਾ ‘ਚ ਚੱਲਦੀ ਗੱਡੀ ‘ਚ ਇਕ ਅਧਿਆਪਕ ਦੀ ਮੌਤ ਹੋ ਗਈ ਜਿਸ ਨਾਲ ਇਕ ਦਿਨ ‘ਚ ਮਰਨ ਵਾਲੇ ਅਧਿਆਪਕਾਂ ਦੀ ਕੁੱਲ ਗਿਣਤੀ 8 ਹੋ ਗਈ ਹੈ। ਪੁਲੀਸ ਕਾਤਲਾਂ ਦੀ ਭਾਲ…
ਮਿਸਰ ਦੇ ਇਕ ਹਾਈਵੇਅ ‘ਤੇ ਯਾਤਰੀ ਬੱਸ ਹੌਲੀ ਰਫ਼ਤਾਰ ਨਾਲ ਚੱਲ ਰਹੇ ਇਕ ਟਰੱਕ ਨਾਲ ਟਕਰਾ ਗਈ ਜਿਸ ਕਰਕੇ ਵਾਪਰੇ ਹਾਦਸੇ ‘ਚ ਘੱਟੋ-ਘੱਟ 17 ਲੋਕਾਂ ਦੀ ਮੌਤ ਹੋ ਗਈ ਅਤੇ 29 ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਅਤੇ ਸਥਾਨਕ ਮੀਡੀਆ ਨੇ ਇਹ ਜਾਣਕਾਰੀ ਦਿੱਤੀ ਹੈ। ਨਿਊ ਵੈਲੀ ਸੂਬੇ ਦੇ ਗਵਰਨਰ ਮੁਹੰਮਦ ਅਲ ਜਮਲੌਤ ਨੇ ਦੱਸਿਆ ਕਿ ਹਾਦਸਾ ਦੇਰ ਰਾਤ ਵਾਪਰਿਆ। ਸਿਹਤ ਮੰਤਰਾਲੇ ਮੁਤਾਬਕ ਇਸ ਹਾਦਸੇ ‘ਚ 29 ਹੋਰ ਲੋਕ ਜ਼ਖਮੀ ਹੋਏ ਹਨ। ਉਨ੍ਹਾਂ ਦੱਸਿਆ ਕਿ ਜ਼ਖ਼ਮੀਆਂ ਨੂੰ ਨੇੜਲੇ ਹਸਪਤਾਲਾਂ ‘ਚ ਦਾਖ਼ਲ ਕਰਵਾਉਣ ਅਤੇ ਲਾਸ਼ਾਂ ਨੂੰ ਮੁਰਦਾਘਰ ‘ਚ ਲਿਜਾਣ ਲਈ 26 ਐਂਬੂਲੈਂਸਾਂ ਨੂੰ ਮੌਕੇ ‘ਤੇ ਭੇਜਿਆ ਗਿਆ। ਉਸ ਨੇ ਦੱਸਿਆ ਕਿ ਬੱਸ…
ਆਈ.ਪੀ.ਐੱਲ. ਦਾ ਇਕ ਹੋਰ ਮੈਚ ਕਲਕੱਤਾ ਨਾਈਟ ਰਾਈਡਰਜ਼ ਨੇ ਜਿੱਤ ਲਿਆ ਹੈ। ਸਨਰਾਈਜ਼ਰਸ ਹੈਦਰਾਬਾਦ ਨੂੰ 5 ਦੌੜਾਂ ਨਾਲ ਹਰਾ ਕੇ ਕਲਕੱਤਾ ਨੇ ਇਹ ਜਿੱਤ ਦਰਜ ਕੀਤੀ। ਕਲਕੱਤਾ ਵੱਲੋਂ ਦਿੱਤੇ 172 ਦੌੜਾਂ ਦੇ ਟੀਚੇ ਦੇ ਜਵਾਬ ‘ਚ ਹੈਦਰਾਬਾਦ ਦੀ ਟੀਮ ਨਿਰਧਾਰਤ 20 ਓਵਰਾਂ ‘ਚ 166 ਦੌੜਾਂ ਹੀ ਬਣਾ ਸਕੀ। ਕਲਕੱਤਾ ਨਾਈਟ ਰਾਈਡਰਜ਼ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। 35 ‘ਤੇ 3 ਵਿਕਟਾਂ ਗੁਆਉਣ ਤੋਂ ਬਾਅਦ ਕਪਤਾਨ ਨੀਤਿਸ਼ ਰਾਣਾ (42) ਤੇ ਰਿੰਕੂ ਸਿੰਘ (46) ਨੇ ਚੰਗੀ ਬੱਲੇਬਾਜ਼ੀ ਕਰਦਿਆਂ ਟੀਮ ਦਾ ਸਕੋਰ ਅੱਗੇ ਤੋਰਿਆ। ਕਲਕੱਤਾ ਨੇ ਨਿਰਧਾਰਤ 20 ਓਵਰਾਂ ‘ਚ 9 ਵਿਕਟਾਂ ਗੁਆ ਕੇ 171 ਦੌੜਾਂ ਬਣਾਈਆਂ। ਹੈਦਰਾਬਾਦ…
ਕਾਮਨਵੈਲਥ ਗੇਮਜ਼ ‘ਚ ਸੋਨ ਤਗ਼ਮਾ ਜੇਤੂ ਪਹਿਲਵਾਨ ਗੀਤਾ ਫੋਗਾਟ ਨੂੰ ਦਿੱਲੀ ਪੁਲੀਸ ਨੇ ਹਿਰਾਸਤ ‘ਚ ਲਿਆ ਜਿਸ ਦੀ ਜਾਣਕਾਰੀ ਖੁਦ ਗੀਤਾ ਫੋਗਾਟ ਨੇ ਸੋਸ਼ਲ ਮੀਡੀਆ ਪੋਸਟ ਰਾਹੀਂ ਸਾਂਝੀ ਕੀਤੀ। ਉਸਨੇ ਲਿਖਿਆ, ‘ਮੈਨੂੰ ਅਤੇ ਮੇਰੇ ਪਤੀ ਪਵਨ ਸਰੋਹਾ ਨੂੰ ਦਿੱਲੀ ਪੁਲੀਸ ਨੇ ਗ੍ਰਿਫ਼ਤਾਰ ਕਰ ਲਿਆ ਹੈ। ਬਹੁਤ ਦੁਖਦ।’ ਗੀਤਾ ਫੋਗਾਟ ਆਪਣੇ ਪਤੀ ਨਾਲ ਜੰਤਰ-ਮੰਤਰ ‘ਤੇ ਪ੍ਰਦਰਸ਼ਨ ਕਰ ਰਹੇ ਦੇਸ਼ ਦੇ ਚੋਟੀ ਦੇ ਪਹਿਲਵਾਨਾਂ ਦਾ ਸਮਰਥਨ ਕਰਨ ਲਈ ਨਿਕਲੀ ਸੀ। ਦਿੱਲੀ ਪੁਲੀਸ ਨੇ ਦੋਵਾਂ ਨੂੰ ਸਿੰਘੂ ਬਾਰਡਰ ‘ਤੇ ਹਿਰਾਸਤ ‘ਚ ਲੈ ਲਿਆ। ਇਸ ਤੋਂ ਬਾਅਦ ਉਨ੍ਹਾ ਨੂੰ ਬਵਾਨਾ ਥਾਣੇ ਲਿਜਾਇਆ ਗਿਆ। ਜ਼ਿਕਰਯੋਗ ਹੈ ਕਿ ਬੁੱਧਵਾਰ ਅੱਧੀ ਰਾਤ ਤੋਂ ਬਾਅਦ ਜੰਤਰ-ਮੰਤਰ ‘ਤੇ ਹੋਏ…