Author: editor
ਪੰਜਾਬ ਸਰਕਰ ਗੰਨ ਕਲਚਰ ਨੂੰ ਲੈ ਕੇ ਗੰਭੀਰ ਦਿਖਾਈ ਦੇ ਰਹੀ ਹੈ ਅਤੇ 72 ਘੰਟੇ ‘ਚ ਸੋਸ਼ਲ ਮੀਡੀਆ ਤੋਂ ਅਜਿਹੀਆਂ ਤਸਵੀਰਾਂ, ਪੋਸਟਾਂ ਅਤੇ ਵੀਡੀਓ ਹਟਾਉਣ ਦੇ ਅਲਟੀਮੇਟਮ ਤੋਂ ਬਾਅਦ ਮੁੜ ਪਰਚੇ ਦਰਜ ਕਰਕੇ ਸ਼ੁਰੂ ਕਰ ਦਿੱਤੇ ਹਨ। ਹੁਣ ਮੋਗਾ ਜ਼ਿਲ੍ਹੇ ਦੇ ਬਾਘਾਪੁਰਾਣਾ ਥਾਣੇ ‘ਚ ਪੰਜਾਬੀ ਗਾਇਕ ਕੁਲਜੀਤ ਰਾਜੇਆਣਾ ਖ਼ਿਲਾਫ਼ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਿਤ ਕਰਨ ਦਾ ਮਾਮਲਾ ਦਰਜ ਕੀਤਾ ਗਿਆ ਹੈ। ਪੁਲੀਸ ਨੇ ਦਾਅਵਾ ਕੀਤਾ ਕਿ ਕੁਲਜੀਤ ਦੇ ਪ੍ਰਮੋਟਰਾਂ ਨੇ ਯੂ-ਟਿਊਬ ਉੱਤੇ ‘ਮਹਾਕਾਲ’ ਨਾਮ ਦਾ ਗੀਤ ਅੱਪਲੋਡ ਕੀਤਾ ਸੀ ਜਿਸ ਦੇ ਬੋਲ ਬੰਦੂਕ ਸੱਭਿਆਚਾਰ ਨੂੰ ਉਤਸ਼ਾਹਤ ਕਰਦੇ ਹਨ। ਇਸ ਦੌਰਾਨ ਗੀਤ ਨੂੰ ਯੂ-ਟਿਊਬ ‘ਤੇ ਅੱਪਲੋਡ ਕਰਨ ਦੇ 19 ਘੰਟਿਆਂ ਬਾਅਦ ਸੋਸ਼ਲ…
ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਆਏ ਦਿਨ ਕਿਸੇ ਨਾ ਕਿਸੇ ਵਿਵਾਦ ‘ਚ ਫਸ ਜਾਂਦੀ ਹੈ। ਹੁਣ ਆਪਣੇ ਕੈਬਨਿਟ ਮੰਤਰੀ ਕਰਕੇ ਸਰਕਾਰ ਨੂੰ ਸਵਾਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਥਾਨਕ ਸਰਕਾਰਾਂ ਬਾਰੇ ਮੰਤਰੀ ਡਾ. ਇੰਦਰਬੀਰ ਸਿੰਘ ਨਿੱਝਰ ਵੱਲੋਂ ਝੋਨਾ ਲਾ ਕੇ ਪੰਜਾਬ ਦਾ ਪਾਣੀ ਬਰਬਾਦ ਕਰਨ ਦੇ ਮਾਮਲੇ ‘ਚ ਪੰਜਾਬੀਆਂ ਨੂੰ ‘ਬੇਵਕੂਫ਼’ ਕਹਿਣ ‘ਤੇ ਵਿਵਾਦ ਖੜ੍ਹਾ ਹੋ ਗਿਆ। ਸਿਆਸੀ ਆਗੂਆਂ ਨੇ ਕੈਬਨਿਟ ਮੰਤਰੀ ਦੇ ਬਿਆਨ ਦਾ ਵਿਰੋਧ ਕਰਦਿਆਂ ਉਨ੍ਹਾਂ ਨੂੰ ਆਪਣੇ ਕਹੇ ਸ਼ਬਦ ਵਾਪਸ ਲੈਣ ਅਤੇ ਜਨਤਕ ਤੌਰ ‘ਤੇ ਮੁਆਫ਼ੀ ਮੰਗਣ ਲਈ ਆਖਿਆ ਹੈ। ਚੀਫ਼ ਖਾਲਸਾ ਦੀਵਾਨ ਦੇ ਕੈਂਪਸ ‘ਚ ਕੈਬਨਿਟ ਮੰਤਰੀ ਨਿੱਝਰ ਪੰਜਾਬ ‘ਚ…
ਤਖਤ ਸ੍ਰੀ ਕੇਸਗੜ੍ਹ ਸਾਹਿਬ ਤੋਂ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਪੂਰੇ ਪੰਜਾਬ ‘ਚ ਦਸਤਖ਼ਤ ਮੁਹਿੰਮ ਦਾ ਆਗਾਜ਼ ਕੀਤਾ ਗਿਆ ਹੈ। ਇਸੇ ਲੜੀ ਤਹਿਤ ਤਖ਼ਤ ਕੇਸਗੜ੍ਹ ਸਾਹਿਬ ਵਿਖੇ ਅਰਦਾਸ ਕਰਨ ਤੋਂ ਬਾਅਦ ਇਹ ਮੁਹਿੰਮ ਸ਼ੁਰੂ ਹੋਈ। ਇਸ ਮੌਕੇ ਸਿੰਘ ਸਾਹਿਬ ਗਿਆਨੀ ਰਘਬੀਰ ਸਿੰਘ ਵੱਲੋਂ ਅਰਦਾਸ ਕੀਤੀ ਗਈ। ਇਸ ਮੌਕੇ ਜਥੇਦਾਰ ਗਿਆਨੀ ਰਘਬੀਰ ਸਿੰਘ, ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਧਾਮੀ ਸਮੇਤ ਵੱਡੀ ਗਿਣਤੀ ‘ਚ ਇੱਕਠੇ ਹੋਏ ਲੋਕਾਂ ਵੱਲੋਂ ਬੰਦੀ ਸਿੰਘਾਂ ਦੀ ਰਿਹਾਈ ਲਈ ਫਾਰਮ ਭਰੇ ਗਏ। ਇਸ ਮੌਕੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਆਪਣੀਆਂ ਸਜ਼ਾਵਾਂ ਪੂਰੀਆਂ ਕਰ ਚੁੱਕੇ…
ਵਿਦੇਸ਼ੀ ਵਿਦਿਆਰਥੀ ਜ਼ਿਆਦਾਤਰ ਕੈਨੇਡਾ ਦੇ ਉਨ੍ਹਾਂ ਸੂਬਿਆ ‘ਚ ਰਹਿਣ ਨੂੰ ਤਰਜੀਹ ਦਿੰਦੇ ਹਨ ਜੋ ਉਨ੍ਹਾਂ ਨੂੰ ਅਗਲੀ ਪੜ੍ਹਾਈ ਜਾਂ ਕੰਮ ਕਰਨ ਲਈ ਸਟੱਡੀ ਪਰਮਿਟ ਦਿੰਦੇ ਹਨ। ਇਨ੍ਹਾਂ ਵਿਦੇਸ਼ੀ ਵਿਦਿਆਰਥੀਆਂ ‘ਚ ਭਾਰਤੀਆਂ ਦਾ ਵੀ ਵੱਡਾ ਹਿੱਸਾ ਸ਼ਾਮਲ ਹੈ। ਦਿ ਕਾਨਫਰੈਂਸ ਬੋਰਡ ਆਫ ਕੈਨੇਡਾ ਦੀ ਤਾਜ਼ਾ ਰਿਪੋਰਟ ਅਨੁਸਾਰ ਅਟਲਾਂਟਿਕ ਖਿੱਤਿਆਂ ਨੂੰ ਛੱਡ ਕੇ ਬਾਕੀ ਇਲਾਕਿਆਂ ‘ਚ ਅੱਧੇ ਤੋਂ ਵੱਧ ਨੌਜਵਾਨ ਉਨ੍ਹਾਂ ਸੂਬਿਆਂ ‘ਚ ਕੰਮ ਕਰ ਰਹੇ ਹਨ, ਜਿੱਥੇ ਉਨ੍ਹਾਂ ਨੇ ਪੜ੍ਹਾਈ ਕੀਤੀ। ‘ਆਫਟਰ ਸਕੂਲ: ਕੀਪਿੰਗ ਇੰਟਰਨੈਸ਼ਨਲ ਸਟੂਡੈਂਟਸ ਇਨ ਪ੍ਰੋਵਿੰਸ’ ਰਿਪੋਰਟ ‘ਚ ਦੱਸਿਆ ਗਿਆ ਹੈ ਕਿ ਜਿਹੜੇ ਵਿਦਿਆਰਥੀ ਕੈਨੇਡਾ ਦੇ 10 ਸੂਬਿਆਂ ‘ਚੋਂ ਕਿਸੇ ਇਕ ‘ਚ ਪੜ੍ਹੇ ਹਨ, ਉਨ੍ਹਾਂ ‘ਚੋਂ 60 ਫੀਸਦੀ ਵਿਦਿਆਰਥੀ…
ਪੰਜਾਬ ਭਾਜਪਾ ਦਾ ਪੁਨਰਗਠਨ ਕਰਨ ਦੀ ਤਿਆਰੀ ਹੋ ਰਹੀ ਹੈ। ਪ੍ਰਦੇਸ਼ ਪ੍ਰਧਾਨ ਅਸ਼ਵਨੀ ਸ਼ਰਮਾ ਦਾ ਅਹੁਦਾ ਬਰਕਰਾਰ ਰਹੇਗਾ ਪਰ ਉਨ੍ਹਾਂ ਦੀ ਅੱਧੀ ਤੋਂ ਵੱਧ ਟੀਮ ਦੀ ਛਾਂਟੀ ਤੈਅ ਮੰਨੀ ਜਾ ਰਹੀ ਹੈ। ਸੂਤਰਾਂ ਅਨੁਸਾਰ ਸੂਬੇ ਅਹੁਦੇਦਾਰਾਂ ‘ਚ 50 ਫ਼ੀਸਦੀ ਚਿਹਰੇ ਨਵੇਂ ਹੋਣਗੇ। ਭਗਵਾਂ ਪਾਰਟੀ ਪਹਿਲੀ ਵਾਰ ਪੰਜਾਬ ”ਚ ਵੱਡੇ ਪੱਧਰ ‘ਤੇ ਸਿੱਖ ਨੇਤਾਵਾਂ ਨੂੰ ਸੂਬਾ ਟੀਮ ‘ਚ ਜਗ੍ਹਾ ਦੇਵੇਗੀ। ਪੰਜਾਬ ਦੇ ਇਕ ਸੀਨੀਅਰ ਅਹੁਦੇਦਾਰ ਨੇ ਵੀ ਇਸ ਦੀ ਪੁਸ਼ਟੀ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਰੀਬ 15 ਦਿਨ ਪਹਿਲਾਂ ਹੀ ਇਸ ਦੀ ਜਾਣਕਾਰੀ ਮਿਲ ਚੁੱਕੀ ਹੈ ਕਿ ਪਾਰਟੀ ਨਵੇਂ ਚਿਹਰਿਆਂ ਨੂੰ ਮੌਕਾ ਦੇਣ ਲਈ ਉਨ੍ਹਾਂ ਦੀ ਜਗ੍ਹਾ ਨਵੇਂ ਅਹੁਦੇਦਾਰ ਨਿਯੁਕਤ ਕਰਨ…
ਸਾਬਕਾ ਕਾਂਗਰਸੀ ਮੰਤਰੀ ਭਾਰਤ ਭੂਸ਼ਣ ਆਸ਼ੂ ਦੀਆਂ ਮੁਸ਼ਕਿਲਾਂ ਘਟਣ ਦਾ ਨਾਂ ਨਹੀਂ ਲੈ ਰਹੀਆਂ ਅਤੇ ਇਨ੍ਹਾਂ ਮੁਸ਼ਕਿਲਾਂ ‘ਚ ਵਾਧਾ ਹੋਣ ਦੇ ਆਸਾਰ ਬਣਦੇ ਜਾ ਰਹੇ ਹਨ। ਵਿਜੀਲੈਂਸ ਤੋਂ ਬਾਅਦ ਦਾਣਾ ਮੰਡੀ ਟਰਾਂਸਪੋਟੇਸ਼ਨ ਟੈਂਡਰ ਘੁਟਾਲਾ ਮਾਮਲੇ ‘ਚ ਹੁਣ ਈ.ਡੀ. ਨੇ ਵੀ ਆਪਣੇ ਪੱਧਰ ‘ਤੇ ਜਾਂਚ ਆਰੰਭ ਦਿੱਤੀ ਹੈ। ਈ.ਡੀ. ਵੱਲੋਂ ਇਸ ਕੇਸ ਨਾਲ ਜੁੜੇ ਸਾਰੇ ਦਸਤਾਵੇਜ਼ ਮੰਗੇ ਗਏ ਸਨ, ਜੋ ਹੁਣ ਵਿਜੀਲੈਂਸ ਵੱਲੋਂ ਈ.ਡੀ. ਹਵਾਲੇ ਕਰ ਦਿੱਤੇ ਗਏ ਹਨ। ਸੂਤਰਾਂ ਅਨੁਸਾਰ ਇਨ੍ਹਾਂ ਦਸਤਾਵੇਜ਼ਾਂ ਦੇ ਆਧਾਰ ‘ਤੇ ਵਿਜੀਲੈਂਸ ਵੱਲੋਂ ਦਰਜ ਕੀਤੀ ਗਈ ਐੱਫ.ਆਈ.ਆਰ. ਦੇ ਆਧਾਰ ‘ਤੇ ਈ.ਡੀ. ਨੇ ਜਾਂਚ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਅਨੁਸਾਰ ਈ.ਡੀ. ਵੱਲੋਂ ਵਿਜੀਲੈਂਸ ਤੋਂ ਆਸ਼ੂ ਸਬੰਧੀ ਦਰਜ…
ਹੱਕੀ ਮੰਗਾਂ ਦੀ ਪੂਰਤੀ ਲਈ ਮੁੱਖ ਮੰਤਰੀ ਭਗਵੰਤ ਮਾਨ ਦੀ ਕੋਠੀ ਘੇਰਨ ਪੁੱਜੇ ਮਜ਼ਦੂਰਾਂ ‘ਤੇ ਪੁਲੀਸ ਨੇ ਲਾਠੀਚਾਰਜ ਕਰ ਦਿੱਤਾ। ਇਸ ‘ਚ ਕਈਆਂ ਦੀਆਂ ਪੱਗਾਂ ਲਹਿ ਗਈਆਂ ਅਤੇ ਔਰਤ ਆਗੂਆਂ ਦੀਆਂ ਚੁੰਨੀਆਂ ਵੀ। ਲਾਠੀਚਾਰਜ ‘ਚ ਕੁਝ ਮਜ਼ਦੂਰ ਜ਼ਖਮੀ ਵੀ ਹੋ ਗਏ। ਪੰਜਾਬ ਭਰ ਤੋਂ ਹਜ਼ਾਰਾਂ ਮਜ਼ਦੂਰ ਪੇਂਡੂ ਅਤੇ ਖੇਤ ਮਜ਼ਦੂਰ ਜਥੇਬੰਦੀਆਂ ਦੇ ਸਾਂਝੇ ਮੋਰਚੇ ਦੀ ਅਗਵਾਈ ਹੇਠ ਆਪਣੀਆਂ ਮੰਗਾਂ ਦੀ ਪ੍ਰਾਪਤੀ ਲਈ ਮੁੱਖ ਮੰਤਰੀ ਦੇ ਘਰ ਦਾ ਕੁੰਡਾ ਖੜਕਾਉਣ ਪੁੱਜੇ ਸਨ। ਲਾਠੀਚਾਰਜ ਦੌਰਾਨ ਕਈ ਮਜ਼ਦੂਰਾਂ ਦੀਆਂ ਲੱਤਾਂ ਉਪਰ ਖੂਨ ਵਹਿ ਰਿਹਾ ਸੀ ਅਤੇ ਦੋ ਮਜ਼ਦੂਰਾਂ ਦੀਆਂ ਪੱਗਾਂ ਲੱਥਣ ਕਾਰਨ ਕੇਸ ਖੁੱਲ੍ਹ ਗਏ ਸਨ। ਕਰੀਬ ਇਕ ਘੰਟੇ ਤੱਕ ਮੁੱਖ ਮੰਤਰੀ ਦੀ…
ਆਸਟਰੇਲੀਆ ਨੇ ਗਰੁੱਪ-ਡੀ ਦੇ ਮੈਚ ‘ਚ ਡੈੱਨਮਾਰਕ ਨੂੰ 1-0 ਨਾਲ ਹਰਾ ਕੇ ਆਖਰੀ-16 ‘ਚ ਜਗ੍ਹਾ ਬਣਾ ਲਈ ਹੈ। ਅਲ ਵਾਕਰਾਹ ਦੇ ਅਲ ਜੇਨੋਬ ਸਟੇਡੀਅਮ ‘ਚ ਆਸਟਰੇਲੀਆ ਨੇ ਮੈਥਿਊ ਲੇਕੀ ਦੇ 60ਵੇਂ ਮਿੰਟ ‘ਚ ਕੀਤੇ ਗਏ ਗੋਲ ਦੀ ਮਦਦ ਨਾਲ ਦੁਨੀਆ ਦੀ 10ਵੇਂ ਨੰਬਰ ਦੀ ਟੀਮ ਡੈੱਨਮਾਰਕ ਨੂੰ ਗਰੁੱਪ ਗੇੜ ‘ਚੋਂ ਹੀ ਬਾਹਰ ਦਾ ਰਸਤਾ ਦਿਖਾ ਦਿੱਤਾ। ਲੇਕੀ ਦਾ ਗੋਲ ਆਸਟਰੇਲੀਆ ਤੇ ਡੈੱਨਮਾਰਕ ਮੁਕਾਬਲੇ ਵਿਚਾਲੇ ਖਿੱਚ ਦਾ ਕੇਂਦਰ ਰਿਹਾ। ਲੇਕੀ ਨੂੰ ਮੈਦਾਨ ਦੇ ਲਗਭਗ ਵਿਚਾਲੇ ‘ਚ ਪਾਸ ਮਿਲਿਆ ਤੇ ਉਹ ਇਕੱਲਾ ਹੀ ਡੈੱਨਮਾਰਕ ਦੀ ਰੱਖਿਆ ਲਾਈਨ ‘ਚ ਸੰਨ੍ਹ ਲਗਾਉਂਦਾ ਹੋਇਆ ਅੱਗੇ ਵਧਦਾ ਰਿਹਾ। ਉਸ ਨੇ ਵਿਰੋਧੀ ਟੀਮ ਦੇ ਗੋਲਾਂ ਨੇੜੇ ਪਹੁੰਚ…
ਪੰਜ ਹਾਕੀ ਮੈਚਾਂ ਦੀ ਇੰਡੀਆ ਅਤੇ ਆਸਟਰੇਲੀਆ ਵਿਚਾਲੇ ਖੇਡੀ ਜਾ ਰਹੀ ਸੀਰੀਜ਼ ਦੇ ਤੀਜੇ ਮੈਚ ‘ਚ ਭਾਰਤੀ ਹਾਕੀ ਟੀਮ ਨੇ ਆਸਟਰੇਲੀਆ ਖ਼ਿਲਾਫ਼ 4-3 ਦੀ ਰੋਮਾਂਚਕ ਜਿੱਤ ਹਾਸਲ ਕੀਤੀ ਹੈ। ਇਸ ਤੋਂ ਪਹਿਲਾਂ ਉਸ ਨੂੰ ਲਗਾਤਾਰ ਦੋ ਮੈਚਾਂ ‘ਚ ਹਾਰ ਦਾ ਸਾਹਮਣਾ ਕਰਨਾ ਪਿਆ ਸੀ। ਇਸ ਜਿੱਤ ਨਾਲ ਟੀਮ ਇੰਡੀਆ ਨੇ ਸੀਰੀਜ਼ ਜਿੱਤਣ ਦੀ ਉਮੀਦ ਬਰਕਰਾਰ ਰੱਖੀ ਹੈ। ਇੰਡੀਆ ਲਈ ਮਨਪ੍ਰੀਤ ਸਿੰਘ, ਅਭਿਸ਼ੇਕ, ਅਕਾਸ਼ਦੀਪ ਸਿੰਘ ਅਤੇ ਸ਼ਮਸ਼ੇਰ ਸਿੰਘ ਨੇ ਇਕ-ਇਕ ਗੋਲ ਕੀਤਾ। ਜਦਕਿ ਆਸਟਰੇਲੀਆ ਲਈ ਵੇਲਚ ਜੈਕ, ਜੈਲੇਵਸਕੀ ਅਰੋਨ ਅਤੇ ਨਾਥਨ ਨੇ ਇਕ-ਇਕ ਗੋਲ ਕੀਤਾ। ਆਸਟਰੇਲੀਆ ਖ਼ਿਲਾਫ਼ ਤੀਜੇ ਮੈਚ ‘ਚ ਟੀਮ ਇੰਡੀਆ ਨੇ ਸ਼ੁਰੂ ਤੋਂ ਹੀ ਹਮਲਾਵਰ ਖੇਡ ਦਿਖਾਈ। ਇੰਡੀਆ ਨੇ…
ਫੀਫਾ ਵਰਲਡ ਕੱਪ ਦੇ ਰੋਮਾਂਚਕ ਤੇ ਉਤਸ਼ਾਹ ਨਾਲ ਭਰੇ ਮੁਕਾਬਲੇ ‘ਚ ਟਿਊਨੇਸ਼ੀਆ ਨੇ ਫਰਾਂਸ ਨੂੰ 1-0 ਨਾਲ ਹਰਾ ਕੇ ਟੂਰਨਾਮੈਂਟ ‘ਚ ਇਕ ਹੋਰ ਉਲਟਫੇਰ ਨੂੰ ਅੰਜ਼ਾਮ ਦਿੱਤਾ। ਐਜੂਕੇਸ਼ਨ ਸਿਟੀ ਸਟੇਡੀਅਮ ‘ਚ ਖੇਡੇ ਗਏ ਗਰੁੱਪ-ਡੀ ਮੈਚ ‘ਚ ਵਾਹਬੀ ਖਜ਼ਰੀ (58ਵਾਂ ਮਿੰਟ) ਨੇ ਜੇਤੂ ਟੀਮ ਦਾ ਗੋਲ ਕੀਤਾ। ਟਿਊਨੇਸ਼ੀਆ ਨੇ ਦੋ ਵਾਰ ਦੀ ਵਰਲਡ ਚੈਂਪੀਅਨ ਫਰਾਂਸ ਨੂੰ ਪਹਿਲੇ ਹਾਫ ‘ਚ ਸਖਤ ਟੱਕਰ ਦੇਣ ਤੋਂ ਬਾਅਦ ਦੂਜੇ ਹਾਫ ‘ਚ ਖਜ਼ਰੀ ਦੇ ਗੋਲ ਨਾਲ ਬੜ੍ਹਤ ਬਣਾ ਲਈ। ਟਿਊਨੇਸ਼ੀਆ ਨਿਰਧਾਰਿਤ ਸਮਾਂ ਖਤਮ ਹੋਣ ਤੋਂ ਬਾਅਦ ਜਿੱਤ ਵੱਲ ਵੱਧ ਰਿਹਾ ਸੀ ਪਰ ਐਂਟੋਇਨੇ ਗ੍ਰੀਜਮੈਨ ਨੇ ਵਾਧੂ ਸਮੇਂ ਦੇ ਆਖਰੀ ਪਲਾਂ ‘ਚ ਗੋਲ ਕਰ ਦਿੱਤਾ ਤੇ ਸਟੇਡੀਅਮ…