Author: editor
ਇਕ ਹੈਰਾਨ ਕਰਨ ਵਾਲਾ ਮਾਮਲਾ ਅਮਰੀਕਾ ‘ਚ ਸਾਹਮਣੇ ਆਇਆ ਹੈ। ਇਕ ਮਾਤਾ-ਪਿਤਾ ਆਪਣੇ ਦੋ ਸਾਲ ਦੇ ਬੱਚੇ ਨੂੰ ਇਕ ਫਲੈਟ ‘ਚ ਇਕੱਲਾ ਛੱਡ ਕੇ ਛੁੱਟੀਆਂ ਮਨਾਉਣ ਚਲੇ ਗਏ। ਹੁਣ ਦੋਵਾਂ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 24 ਸਾਲ ਦੇ ਡੋਨਾਲਡ ਗੇਕੋਂਗੇ ਅਤੇ ਡਾਰਲਿਨ ਐਲਡਰਿਕ ਅਮਰੀਕਾ ਦੇ ਦੱਖਣੀ ਕੈਰੋਲੀਨਾ ‘ਚ ਰਹਿੰਦੇ ਹਨ। ਅਪਾਰਟਮੈਂਟ ਦੇ ਮੈਨੇਜਰ ਨੇ ਦੱਸਿਆ ਕਿ ਮਾਪਿਆਂ ਨੂੰ ਲਗਾਤਾਰ ਫੋਨ ਕੀਤਾ ਗਿਆ ਪਰ ਉਨ੍ਹਾਂ ਨੇ ਕੋਈ ਜਵਾਬ ਨਹੀਂ ਦਿੱਤਾ। ਬਾਅਦ ‘ਚ ਇਸਦੀ ਸੂਚਨਾ ਪੁਲੀਸ ਨੂੰ ਦਿੱਤੀ ਗਈ ਅਤੇ ਫਿਰ ਬੱਚੇ ਨੂੰ ਬਾਹਰ ਕੱਢਿਆ ਗਿਆ। ਬ੍ਰਿਟਿਸ਼ ਅਖ਼ਬਾਰ ਦਿ ਮਿਰਰ ਮੁਤਾਬਕ ਜਦੋਂ ਪੁਲੀਸ ਪਹੁੰਚੀ ਤਾਂ ਬੱਚਾ ਲਿਵਿੰਗ ਰੂਮ ‘ਚ ਬੈੱਡ ‘ਤੇ…
ਅਮਰੀਕਾ ਦੇ ਸਾਬਕਾ ਰਾਸ਼ਟਰਪਤੀ ਡੋਨਾਲਡ ਟਰੰਪ ‘ਤੇ 1990 ‘ਚ ਬਲਾਤਕਾਰ ਦਾ ਦੋਸ਼ ਲਗਾਉਣ ਵਾਲੀ ਇਕ ਲੇਖਿਕਾ ਨੇ ਉਨ੍ਹਾਂ ਖ਼ਿਲਾਫ਼ ਨਵਾਂ ਮੁਕੱਦਮਾ ਦਾਇਰ ਕੀਤਾ ਹੈ। ਰਾਜ ‘ਚ ਲਾਗੂ ਹੋਏ ਇਕ ਨਵੇਂ ਕਾਨੂੰਨ ਤਹਿਤ ਜਿਨਸੀ ਹਿੰਸਾ ਪੀੜਤਾਂ ਨੂੰ ਦਹਾਕਿਆਂ ਪਹਿਲਾਂ ਹੋਏ ਅਪਰਾਧਾਂ ਦੇ ਵਿਰੁੱਧ ਵੀ ਕੇਸ ਦਰਜ ਕਰਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਕਾਨੂੰਨ ਦੇ ਲਾਗੂ ਹੋਣ ਤੋਂ ਕੁਝ ਮਿੰਟ ਬਾਅਦ ਲੇਖਿਕਾ ਈ. ਜੀਨ ਕੈਰੋਲ ਨੇ ਮੁਕੱਦਮਾ ਦਾਇਰ ਕੀਤਾ। ਕੈਰੋਲ ਦੇ ਵਕੀਲ ਨੇ ਅਡਲਟ ਸਰਵਾਈਵਰਜ਼ ਐਕਟ ਦੇ ਤਹਿਤ ਜਿਨਸੀ ਸ਼ੋਸ਼ਣ ਦਾ ਮੁਕੱਦਮਾ ਦਾਇਰ ਕਰਨ ਸਬੰਧੀ ਮਿਆਦ ਨੂੰ ਹਟਾਏ ਜਾਣ ਦਰਮਿਆਨ ਇਲੈਕਟ੍ਰਾਨਿਕ ਤਰੀਕੇ ਨਾਲ ਕਾਨੂੰਨੀ ਦਸਤਾਵੇਜ਼ ਦਾਇਰ ਕੀਤੇ। ਕੈਰੋਲ ਨੇ ਉਨ੍ਹਾਂ ਨੂੰ…
ਕੋਵਿਡ-19 ਦੀ ਸ਼ੁਰੂਆਤ ਚੀਨ ਤੋਂ ਹੋਈ ਮੰਨੀ ਜਾਂਦੀ ਹੈ ਅਤੇ ਹੁਣ ਇਕ ਵਾਰ ਫਿਰ ਚੀਨ ‘ਚ ਕਰੋਨਾ ਦੇ 32 ਹਜ਼ਾਰ ਨਵੇਂ ਮਾਮਲੇ ਸਾਹਮਣੇ ਆਉਣ ‘ਤੇ ਉਥੇ ਲਾਕਡਾਊਨ ਲਾਉਣਾ ਪੈ ਗਿਆ ਹੈ। ਕਰੋਨਾ ਵਾਇਰਸ ਦੀ ਲਾਗ ਦੇ ਵਧਦੇ ਮਾਮਲਿਆਂ ਦੇ ਮੱਦੇਨਜ਼ਰ ਲਾਕਡਾਊਨ ਦੀ ਮਿਆਦ ਵਧਾ ਦਿੱਤੀ ਗਈ ਹੈ। ਝੋਂਗਝੂ ਦੇ ਅੱਠ ਜ਼ਿਲ੍ਹਿਆਂ ਦੀ ਕੁੱਲ ਆਬਾਦੀ ਲਗਭਗ 66 ਲੱਖ ਹੈ ਅਤੇ ਉਥੋਂ ਦੇ ਲੋਕਾਂ ਨੂੰ ਵੀਰਵਾਰ ਤੋਂ ਪੰਜ ਦਿਨਾਂ ਲਈ ਆਪਣੇ ਘਰਾਂ ‘ਚ ਰਹਿਣ ਲਈ ਕਿਹਾ ਗਿਆ ਹੈ। ਸ਼ਹਿਰ ਦੀ ਸਰਕਾਰ ਨੇ ਲਾਗ ਨਾਲ ਨਜਿੱਠਣ ਲਈ ਕਾਰਵਾਈ ਦੇ ਹਿੱਸੇ ਵਜੋਂ ਉਥੇ ਇਕ ਵਿਆਪਕ ਜਾਂਚ ਦੇ ਆਦੇਸ਼ ਦਿੱਤੇ ਹਨ। ਜ਼ੋਨਗਜ਼ਹੂ ਇਨ੍ਹੀਂ ਦਿਨੀਂ ਖ਼ਬਰਾਂ…
ਆਪਣੇ ਭਰਾ ਨੂੰ ਸਕੂਲ ਤੋਂ ਲੈਣ ਆਏ ਇਕ ਪੰਜਾਬੀ ਮੂਲ ਦੇ 18 ਸਾਲਾ ਨੌਜਵਾਨ ਦੀ ਸਰੀ ਵਿਚਲੇ ਹਾਈ ਸਕੂਲ ਦੀ ਪਾਰਕਿੰਗ ‘ਚ ਝਗੜੇ ਦੌਰਾਨ ਚਾਕੂ ਮਾਰ ਕੇ ਹੱਤਿਆ ਕਰ ਦਿੱਤੀ ਗਈ। ਨਿਊਟਨ ਖੇਤਰ ਦੇ 12600 66 ਐਵੇਨਿਊ ਸਥਿਤ ਟੈਮਨਾਵਿਸ ਸੈਕੰਡਰੀ ਸਕੂਲ ਦੇ ਬਾਹਰ ਹਮਲੇ ਤੋਂ ਬਾਅਦ ਮਹਿਕਪ੍ਰੀਤ ਸੇਠੀ ਦੀ ਹਸਪਤਾਲ ‘ਚ ਮੌਤ ਹੋ ਗਈ ਹੈ। ਮਹਿਕਪ੍ਰੀਤ ਸੇਠੀ ਅਤੇ 17 ਸਾਲਾ ਲੜਕੇ ਵਿਚਕਾਰ ਲੜਾਈ ਹੋਈ ਸੀ। ਮੰਨਿਆ ਜਾ ਰਿਹਾ ਹੈ ਕਿ ਦੋਵੇਂ ਇਕ-ਦੂਜੇ ਨੂੰ ਜਾਣਦੇ ਸਨ ਤੇ ਕਥਿਤ ਹਮਲਾਵਰ ਵੀ ਭਾਰਤੀ ਭਾਈਚਾਰੇ ਵਿੱਚੋਂ ਹੈ। ਗਵਾਹਾਂ ਦੁਆਰਾ ਸ਼ਨਾਖਤ ਕਰਨ ਤੋਂ ਬਾਅਦ ਮਸ਼ਕੂਕ ਨੂੰ ਹਿਰਾਸਤ ‘ਚ ਲੈ ਲਿਆ ਗਿਆ। ਸਕੂਲ ਦੇ ਕਾਰਜਕਾਰੀ ਪ੍ਰਿੰਸੀਪਲ…
ਦੀਵਾਲੀ ਤੋਂ ਬਾਅਦ ਸ਼ਿਕਾਇਤਾਂ ‘ਚ ਵਾਧੇ ਕਾਰਨ ਬਰੈਂਪਟਨ ‘ਚ ਪਟਾਕਿਆਂ ‘ਤੇ ਪਾਬੰਦੀ ਲਾਉਣ ਲਈ ਸਰਬਸੰਮਤੀ ਨਾਲ ਮਤਾ ਪੇਸ਼ ਕੀਤਾ। ਕੌਂਸਲਰ ਡੇਨਿਸ ਕੀਨਨ ਵੱਲੋਂ ਲਿਆਂਦੇ ਗਏ ਮਤੇ ਨੂੰ ਕੌਂਸਲ ਦੀ ਕਮੇਟੀ ਦੀ ਮੀਟਿੰਗ ‘ਚ ਸਾਥੀ ਕੌਂਸਲਰ ਗੁਰਪ੍ਰਤਾਪ ਸਿੰਘ ਤੂਰ ਦੀ ਹਮਾਇਤ ਨਾਲ ਪਾਬੰਦੀ ਦੇ ਹੱਕ ‘ਚ ਸਰਬਸੰਮਤੀ ਨਾਲ ਪਾਸ ਕਰ ਦਿੱਤਾ ਗਿਆ। ਬਰੈਂਪਟਨ ਦੇ ਮੇਅਰ ਪੈਟ੍ਰਿਕ ਬ੍ਰਾਊਨ ਨੇ ਟਵੀਟ ਕੀਤਾ ਕਿ ‘ਬਰੈਂਪਟਨ ਦੇ ਲੋਕਾਂ ਨੇ ਗੱਲ ਕੀਤੀ ਹੈ। ਅਸੀਂ ਹਾਲ ਹੀ ਦੀਆਂ ਚੋਣਾਂ ਦੌਰਾਨ ਇਨ੍ਹਾਂ ਆਤਿਸ਼ਬਾਜ਼ੀ ਦੀਆਂ ਚਿੰਤਾਵਾਂ ਨੂੰ ਸਮਝਦੇ ਹੋਏ ਸ਼ਿਕਾਇਤਾਂ ਨੂੰ ਸਪੱਸ਼ਟ ਸੁਣਿਆ ਹੈ।’ ਕੀਨਨ ਨੇ ਆਪਣੇ ਟਵਿੱਟਰ ਅਕਾਊਂਟ ‘ਤੇ ਲਿਖਿਆ ਕਿ ਅੱਜ ਮੈਂ ਪਟਾਕਿਆਂ ਦੀ ਵਰਤੋਂ ਅਤੇ ਵਿਕਰੀ…
ਅਕਾਲੀ-ਭਾਜਪਾ ਸਰਕਾਰ ਦੀਆਂ ਚੂਲਾ ਹਿਲਾ ਦੇਣ ਵਾਲੇ ਅਤੇ ਸਿੱਖਾਂ ਦੇ ਧਾਰਮਿਕ ਅਕੀਦੇ ਨਾਲ ਜੁੜੇ ਬਹਿਬਲ ਗੋਲੀ ਕਾਂਡ ਦਾ ਮਾਮਲਾ ਇੰਨੇ ਸਾਲ ਬੀਤ ਜਾਣ ਤੋਂ ਬਾਅਦ ਵੀ ਠੰਢਾ ਨਹੀਂ ਪਿਆ ਹੈ ਕਿਉਂਕਿ ਸਿੱਖ ਹਾਲੇ ਤੱਕ ਇਸ ਮਾਮਲੇ ‘ਚ ਇਨਸਾਫ਼ ਦੀ ਉਡੀਕ ‘ਚ ਸੰਘਰਸ਼ ਕਰ ਰਹੇ ਹਨ। ਬਾਦਲ ਸਰਕਾਰ ਤੋਂ ਬਾਅਦ ਕਾਂਗਰਸ ਸਰਕਾਰ ਵੀ ਪੰਜ ਸਾਲ ਸੱਤਾ ਭੋਗ ਕੇ ਚਲੀ ਗਈ ਪਰ ਉਸ ਵੱਲੋਂ ਵੀ ਇਸ ਮਾਮਲੇ ਨੂੰ ਕਿਸੇ ਤਣ-ਪੱਤਣ ਨਾ ਲਾਉਣ ‘ਤੇ ਲੋਕਾਂ ਨੇ ਉਸ ਨੂੰ ਬੁਰੀ ਤਰ੍ਹਾਂ ਨਕਾਰ ਕੇ ਆਮ ਆਦਮੀ ਪਾਰਟੀ ਦੇ ਹੱਕ ‘ਚ ਵੱਡਾ ਫਤਵਾ ਦਿੱਤਾ। ਹੁਣ ਆਮ ਆਦਮੀ ਪਾਰਟੀ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ…
‘ਕਾਫੀ ਸਮੇਂ ਤੱਕ ਦਿੱਲੀ ਦੀ ਤਿਹਾੜ ਜੇਲ੍ਹ ‘ਚ ਬੰਦ ਰਿਹਾ ਅਤੇ ਗਾਇਕ ਸਿੱਧੂ ਮੂਸੇਵਾਲਾ ਦੇ ਕਤਲ ਤੋਂ ਬਾਅਦ ਪੰਜਾਬ ‘ਚ ਪੁਲੀਸ ਹਿਰਾਸਤ ‘ਚ ਚੱਲ ਰਹੇ ਗੈਂਸਗਟਰ ਲਾਰੈਂਸ ਬਿਸ਼ਨੋਈ ਨੂੰ ਕਰੀਬ ਸਾਢੇ ਚਾਰ ਮਹੀਨੇ ਬਾਅਦ ਪੰਜਾਬ ਤੋਂ ਬਾਹਰ ਭੇਜਿਆ ਜਾਵੇਗਾ। ਅਸਲ ‘ਚ ਐੱਨ.ਆਈ.ਏ. ਨੂੰ ਇਸ ਵਕਤ ਬਠਿੰਡਾ ਜੇਲ੍ਹ ‘ਚ ਬੰਦ ਗੈਂਗਸਟਰ ਲਾਰੈਂਸ ਬਿਸ਼ਨੋਈ ਦਾ 10 ਦਿਨ ਦਾ ਰਿਮਾਂਡ ਹਾਸਲ ਹੋਇਆ ਹੈ ਅਤੇ ਐੱਨ.ਆਈ.ਏ. ਨੇ ਉਸ ਨੂੰ ਆਪਣੀ ਹਿਰਾਸਤ ‘ਚ ਲੈ ਲਿਆ ਹੈ। ਜ਼ਿਕਰਯੋਗ ਹੈ ਕਿ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ‘ਚ ਗੈਂਗਸਟਰ ਲਾਰੈਂਸ ਬਿਸ਼ਨੋਈ ਮੁੱਖ ਮੁਲਜ਼ਮ ਹੈ ਅਤੇ ਉਹ ਸਾਢੇ ਚਾਰ ਮਹੀਨਿਆਂ ਬਾਅਦ ਪੰਜਾਬ ਤੋਂ ਬਾਹਰ ਜਾ ਰਿਹਾ ਹੈ। ਐੱਨ.ਆਈ.ਏ.…
‘ਵਾਰਿਸ ਪੰਜਾਬ ਦੇ’ ਜਥੇਬੰਦੀ ਦੇ ਮੁਖੀ ਤੇ ਖਾਲਿਸਤਾਨ ਸਮਰਥਕ ਅੰਮ੍ਰਿਤਪਾਲ ਸਿੰਘ ਖ਼ਿਲਾਫ਼ ਲੁਧਿਆਣਾ ਕਮਿਸ਼ਨਰੇਟ ਪੁਲੀਸ ਨੇ ਵੱਖ-ਵੱਖ ਅਪਰਾਧਕ ਧਾਰਾਵਾਂ ਤਹਿਤ ਕੇਸ ਦਰਜ ਕਰ ਕੇ ਤਲਾਸ਼ ਸ਼ੁਰੂ ਕਰ ਦਿੱਤੀ ਹੈ। ਇਹ ਕੇਸ ਏ.ਸੀ.ਪੀ. ਡਿਟੈਕਟਿਵ ਸੁਮਿਤ ਸੂਦ ਦੀ ਸ਼ਿਕਾਇਤ ‘ਤੇ ਦਰਜ ਕੀਤਾ ਗਿਆ। ਆਪਣੇ ਬਿਆਨ ‘ਚ ਉਨ੍ਹਾਂ ਦੱਸਿਆ ਕਿ ਬੁੱਧਵਾਰ ਸ਼ਾਮ ਉਹ ਆਪਣੀ ਟੀਮ ਨਾਲ ਭਾਈ ਬਾਲਾ ਚੌਕ ਨੇੜੇ ਮੌਜੂਦ ਸਨ। ਇਸੇ ਦੌਰਾਨ ਉਨ੍ਹਾਂ ਨੂੰ ਮੁਖਬਰ ਤੋਂ ਸੂਚਨਾ ਮਿਲੀ ਕਿ ਲੁਧਿਆਣਾ ਦੇ ਇਕ ਚੈਨਲ ‘ਤੇ ਮੋਗਾ ਦੇ ਪਿੰਡ ਮਹਿਰੋ ਨਿਵਾਸੀ ਅੰਮ੍ਰਿਤਪਾਲ ਸਿੰਘ ਮਹਿਰੋਂ ਨੇ ਇਕ ਇੰਟਰਵਿਊ ਦਿੱਤਾ ਹੈ। ਇਸ ‘ਚ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਵੱਲੋਂ ਕੀਤੇ ਗਏ ਟਵੀਟ…
ਸਪੈਸ਼ਟ ਟਾਸਕ ਫੋਰਸ (ਐੱਸ.ਟੀ.ਐੱਫ.) ਦੀ ਟੀਮ ਨੇ ਲੁਧਿਆਣਾ ਪੁਲੀਸ ਦੇ ਥਾਣਾ ਡਿਵੀਜ਼ਨ ਨੰਬਰ 5 ‘ਚ ਤਾਇਨਾਤ ਐਡੀਸ਼ਨਲ ਐੱਸ.ਐੱਚ.ਓ. ਸਬ-ਇੰਸਪੈਕਟਰ ਹਰਜਿੰਦਰ ਕੁਮਾਰ ਸਣੇ ਤਿੰਨ ਜਣਿਆਂ ਨੂੰ 834 ਗ੍ਰਾਮ ਹੈਰੋਇਨ ਸਣੇ ਕਾਬੂ ਕੀਤਾ ਹੈ। ਬਾਕੀ ਦੋ ਮੁਲਜ਼ਮਾਂ ਦੀ ਪਛਾਣ ਹਰਜਿੰਦਰ ਕੌਰ (35) ਤੇ ਰੋਹਿਤ ਕੁਮਾਰ (20) ਵਜੋਂ ਹੋਈ ਹੈ। ਟੀਮ ਨੇ ਹਰਜਿੰਦਰ ਦੇ ਕਬਜ਼ੇ ‘ਚੋਂ 16 ਗ੍ਰਾਮ ਅੇਤ ਹਰਜਿੰਦਰ ਕੌਰ ਤੇ ਰੋਹਿਤ ਕੁਮਾਰ ਦੇ ਕਬਜ਼ੇ ‘ਚੋਂ 830 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ। ਪੁਲੀਸ ਨੇ ਮੁਲਜ਼ਮਾਂ ਦਾ ਦੋ ਦਿਨਾਂ ਰਿਮਾਂਡ ਹਾਸਲ ਕਰਕੇ ਪੁੱਛ-ਪੜਤਾਲ ਆਰੰਭ ਦਿੱਤੀ ਹੈ। ਐੱਸ.ਟੀ.ਐੱਫ. ਦੇ ਏ.ਆਈ.ਜੀ. ਸਨੇਹਦੀਪ ਸ਼ਰਮਾ ਨੇ ਮੀਡੀਆ ਨੂੰ ਦੱਸਿਆ ਕਿ ਗੁਪਤ ਸੂਚਨਾ ਮਿਲੀ ਸੀ ਕਿ ਹਰਜਿੰਦਰ ਕੁਮਾਰ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਕਿਸਾਨ ਜਥੇਬੰਦੀਆਂ ਨਾਲ ‘ਸਿੱਧੇ ਮੂੰਹ’ ਗੱਲ ਕਰਕੇ ਰਾਜ਼ੀ ਨਹੀਂ ਹਨ। ਉਹ ਕਿਸਾਨ ਆਗੂਆਂ ਵੱਲੋਂ ਆਏ ਦਿਨ ਸੜਕਾਂ ਜਾਮ ਕਰਨ ਅਤੇ ਧਰਨੇ ਦੇਣ ਦੇ ਵੀ ਖ਼ਿਲਾਫ਼ ਹਨ। ਇਸ ਗੱਲ ਦਾ ਪ੍ਰਗਟਾਵਾ ਉਹ ਜਨਤਕ ਤੌਰ ‘ਤੇ ਬਿਆਨ ਜਾਰੀ ਕਰਕੇ ਵੀ ਕਰ ਚੁੱਕੇ ਹਨ। ਇਸ ਨਾਲ ਆਮ ਜਨਤਾ ਨੂੰ ਵੀ ਭਾਰੀ ਪ੍ਰੇਸ਼ਾਨੀ ਹੁੰਦੀ ਹੈ ਅਤੇ ਲੋਕ ਵੀ ਇਸ ਤੋਂ ਅੱਕੇ ਹੋਏ ਹਨ। ਹੁਣ ਨੈਸ਼ਨਲ ਹਾਈਵੇ-54 ਨੂੰ ਜਾਮ ਕਰ ਕੇ ਪਿਛਲੇ ਪੰਜ ਦਿਨਾਂ ਤੋਂ ਧਰਨੇ ‘ਤੇ ਬੈਠੇ ਕਿਸਾਨਾਂ ਨਾਲ ਪੰਜਾਬ ਸਰਕਾਰ ਗੱਲਬਾਤ ਕਰਨ ਤੋਂ ਟਾਲਾ ਵੱਟ ਰਹੀ ਹੈ। ਪੰਜਾਬ ਸਰਕਾਰ ਨੇ ਅੰਦੋਲਨ ਕਰ ਰਹੇ ਕਿਸਾਨਾਂ ਨੂੰ ਗੱਲਬਾਤ ਦਾ…