Author: editor
ਕੈਨੇਡਾ, ਅਮਰੀਕਾ ਅਤੇ ਹੋਰਨਾਂ ਮੁਲਕਾ ‘ਚ ਬੈਠ ਕੇ ਪੰਜਾਬ ਅੰਦਰ ਕਤਲ, ਅਗਵਾ, ਫਿਰੌਤੀਆਂ, ਨਸ਼ਾ ਤਸਕਰੀ, ਲੁੱਟ-ਖੋਹ ਆਦਿ ਦੀਆਂ ਘਟਨਾਵਾਂ ਨੂੰ ਅੰਜਾਮ ਦੇ ਰਹੇ ਗੈਂਗਸਟਰਾਂ ਨੂੰ ਵਾਪਸ ਲਿਆਉਣ ਲਈ ਪੰਜਾਬ ਪੁਲੀਸ ਵੱਲੋਂ ਭਾਰਤ ਸਰਕਾਰ ਅਤੇ ਇੰਟਰਪੋਲ ਨਾਲ ਰਾਬਤਾ ਕਾਇਮ ਕੀਤਾ ਗਿਆ ਹੈ। ਇਹ ਜਾਣਕਾਰੀ ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਤਰਨ ਤਾਰਨ ‘ਚ ਦਿੱਤੀ। ਉਨ੍ਹਾਂ ਸੂਬੇ ਅੰਦਰ ਵੱਧ ਰਹੇ ਨਸ਼ਿਆਂ ਦੇ ਰੁਝਾਨ ਨੂੰ ਠੱਲ੍ਹਣ ‘ਤੇ ਜ਼ੋਰ ਦਿੰਦਿਆਂ ਲੋਕਾਂ ਕੋਲੋਂ ਸਹਿਯੋਗ ਮੰਗਿਆ ਹੈ। ਉਨ੍ਹਾਂ ਮੰਨਿਆ ਕਿ ਸੂਬੇ ‘ਚ ਨਸ਼ੇ ਵਧ ਗਏ ਹਨ ਪਰ ਨਾਲ ਹੀ ਕਿਹਾ ਕਿ ਨਸ਼ੇ ਖਤਮ ਕਰਨ ਲਈ ਪੁਲੀਸ ਦ੍ਰਿੜ੍ਹ ਹੈ। ਡੀ.ਜੀ.ਪੀ. ਨੇ ਕਿਹਾ ਕਿ ਪੁਲੀਸ ਗੈਂਗਸਟਰਾਂ ਅਤੇ…
ਕਰੋੜਾਂ ਰੁਪਏ ਕੀਮਤ ਦੀ 13 ਕਿਲੋ ਹੈਰੋਇਨ ਸਮੇਤ ਦੋ ਤਸਕਰਾਂ ਨੂੰ ਪੁਲੀਸ ਦੇ ਕਾਊਂਟਰ ਇੰਟੈਲੀਜੈਂਸ ਵਿੰਗ ਨੇ ਅੰਮ੍ਰਿਤਸਰ ਦੇ ਪਿੰਡ ਮੁੱਧਲ ਨੇੜਿਉਂ ਕਾਬੂ ਕੀਤਾ ਹੈ। ਪੁਲੀਸ ਵੱਲੋਂ ਗ੍ਰਿਫ਼ਤਾਰ ਕੀਤੇ ਮੁਲਜ਼ਮਾਂ ਦੀ ਸ਼ਨਾਖ਼ਤ ਸੁਖਬੀਰ ਸਿੰਘ ਵਾਸੀ ਗੰਗਾਨਗਰ ਅਤੇ ਬਿੰਦੂ ਸਿੰਘ ਉਰਫ ਭਿੰਡਰ ਵਾਸੀ ਹਨੂਮਾਨਗੜ੍ਹ ਵਜੋਂ ਹੋਈ ਹੈ। ਕਾਊਂਟਰ ਇੰਟੈਲੀਜੈਂਸ ਵਿੰਗ ਦੇ ਏ.ਆਈ.ਜੀ. ਅਮਰਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲੀਸ ਨੂੰ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਪੰਜਾਬ, ਹਰਿਆਣਾ ਅਤੇ ਰਾਜਸਥਾਨ ‘ਚ ਵੱਡੇ ਪੱਧਰ ‘ਤੇ ਨਸ਼ੇ ਦੀ ਤਸਕਰੀ ਕਰਦੇ ਹਨ ਤੇ ਜੰਮੂ ਕਸ਼ਮੀਰ ਰਸਤੇ ਸਰਹੱਦ ਪਾਰੋਂ ਪਾਕਿਸਤਾਨ ਤੋਂ ਨਸ਼ੀਲਾ ਪਦਾਰਥ ਲਿਆਉਂਦੇ ਸਨ। ਇਹ ਸੂਚਨਾ ਮਿਲੀ ਸੀ ਕਿ ਇਹ ਦੋਵੇਂ ਵੇਰਕਾ ਨੇੜੇ ਨਸ਼ੇ…
ਨਿਊਯਾਰਕ ਤੇ ਬਫਲੋ ‘ਚ ਭਾਰੀ ਬਰਫ਼ਬਾਰੀ ਹੋਣ ਨਾਲ ਜ਼ਿੰਦਗੀ ਬੁਰੀ ਤਰ੍ਹਾਂ ਪ੍ਰਭਾਵਿਤ ਹੋਈ ਹੈ। ਕੁਝ ਹੋਰਨਾਂ ਸ਼ਹਿਰਾਂ ‘ਚ ਵੀ ਭਾਰੀ ਸਨੋਅ ਪੈਣ ਦੀ ਖ਼ਬਰ ਹੈ। ਅਮਰੀਕ ਦੇ ਰਾਸ਼ਟਰਪਤੀ ਜੋਅ ਬਾਇਡਨ ਨੇ ਇਤਿਹਾਸਕ ਬਰਫ਼ਬਾਰੀ ਤੋਂ ਬਾਅਦ ਨਿਊਯਾਰਕ ਰਾਜ ਲਈ ਐਮਰਜੈਂਸੀ ਘੋਸ਼ਣਾ ਨੂੰ ਮਨਜ਼ੂਰੀ ਦੇ ਦਿੱਤੀ ਹੈ। ਵ੍ਹਾਈਟ ਹਾਊਸ ਨੇ ਇਹ ਜਾਣਕਾਰੀ ਦਿੱਤੀ। ਵ੍ਹਾਈਟ ਹਾਊਸ ਅਨੁਸਾਰ ਬਾਇਡਨ ਨੇ ਸਰਦੀਆਂ ਦੇ ਗੰਭੀਰ ਅਤੇ ਬਰਫੀਲੇ ਤੂਫਾਨ ਤੋਂ ਬਾਅਦ ਸੰਬੋਧਿਤ ਕਰਨ ਦੌਰਾਨ ਰਾਜ ਅਤੇ ਸਥਾਨਕ ਪ੍ਰਤੀਕਿਰਿਆ ਦੇ ਯਤਨਾਂ ਨੂੰ ਪੂਰਕ ਕਰਨ ਲਈ ਸੰਘੀ ਸਹਾਇਤਾ ਦਾ ਆਦੇਸ਼ ਦਿੱਤਾ ਸੀ। ਇਸ ਤੋਂ ਇਲਾਵਾ ਫੈਡਰਲ ਸਰਕਾਰ ਨੇ ਤੂਫਾਨ ਨਾਲ ਪ੍ਰਭਾਵਿਤ ਖੇਤਰਾਂ ‘ਚ ਸੰਘੀ ਰਿਕਵਰੀ ਕਾਰਜਾਂ ਲਈ ਇਕ ਤਾਲਮੇਲ…
ਮੱਧ ਚੀਨ ‘ਚ ਇਕ ਕੰਪਨੀ ਦੇ ਪਲਾਂਟ ‘ਚ ਭਿਆਨਕ ਅੱਗ ਲੱਗਣ ਨਾਲ 36 ਲੋਕਾਂ ਦੀ ਮੌਤ ਹੋ ਗਈ ਜਦੋਂਕਿ ਦੋ ਹੋਰ ਲਾਪਤਾ ਦੱਸੇ ਜਾ ਰਹੇ ਹਨ। ਅਧਿਕਾਰੀਆਂ ਨੇ ਮੰਗਲਵਾਰ ਨੂੰ ਇਹ ਜਾਣਕਾਰੀ ਦਿੱਤੀ। ਸ਼ਹਿਰ ਦੇ ਸੂਚਨਾ ਵਿਭਾਗ ਮੁਤਾਬਕ ਹੇਨਾਨ ਸੂਬੇ ਦੇ ਅਨਯਾਂਗ ਸ਼ਹਿਰ ਦੇ ਵੇਨਫੇਂਗ ਜ਼ਿਲ੍ਹੇ ‘ਚ ਇਕ ਵਣਜ ਅਤੇ ਵਪਾਰਕ ਕੰਪਨੀ ਦੇ ਪਲਾਂਟ ‘ਚ ਸੋਮਵਾਰ ਨੂੰ ਲੱਗੀ ਅੱਗ ਨੂੰ ਬੁਝਾਉਣ ‘ਚ ਫਾਇਰ ਫਾਈਟਰਾਂ ਨੂੰ 4 ਘੰਟੇ ਤੋਂ ਵੱਧ ਦਾ ਸਮਾਂ ਲੱਗਾ। ਅੱਗ ‘ਤੇ ਰਾਤ ਕਰੀਬ 11 ਵਜੇ ਕਾਬੂ ਪਾਇਆ ਗਿਆ। ਇਕ ਸਰਕਾਰੀ ਸਮਾਚਾਰ ਏਜੰਸੀ ਮੁਤਾਬਕ ਹਾਦਸੇ ‘ਚ ਦੋ ਲੋਕ ਜ਼ਖ਼ਮੀ ਹੋ ਗਏ ਅਤੇ ਉਨ੍ਹਾਂ ਨੂੰ ਹਸਪਤਾਲ ‘ਚ ਦਾਖ਼ਲ ਕਰਾਇਆ…
ਫੀਫਾ ਵਰਲਡ ਕੱਪ ਦੇ ਇਕ ਮੈਚ ‘ਚ ਇੰਗਲੈਂਡ ਨੇ ਇਰਾਨ ਨੂੰ 6-2 ਨਾਲ ਸ਼ਿਕਸਤ ਦਿੱਤੀ ਜਦਕਿ ਨੀਦਰਲੈਂਡ ਦੀ ਫੁਟਬਾਲ ਟੀਮ ਸੈਨੇਗਲ ਨੂੰ 2-0 ਨਾਲ ਹਰਾ ਕੇ ਜੇਤੂ ਰਹੀ। ਇੰਗਲੈਂਡ ਨੇ ਬੁਕਾਯੋ ਸਾਕਾ ਦੇ ਦੋ ਗੋਲਾਂ ਦੀ ਬਦੌਲਤ ਗਰੁੱਪ ‘ਬੀ’ ਦੇ ਆਪਣੇ ਸ਼ੁਰੂਆਤੀ ਮੈਚ ‘ਚ ਇਰਾਨ ਨੂੰ 6-2 ਗੋਲਾਂ ਨਾਲ ਹਰਾ ਕੇ ਫੀਫਾ ਵਿਸ਼ਵ ਕੱਪ ‘ਚ ਸ਼ਾਨਦਾਰ ਆਗਾਜ਼ ਕੀਤਾ ਹੈ। ਸਾਕਾ ਨੇ 43ਵੇਂ ਤੇ 62ਵੇਂ ਮਿੰਟ ‘ਚ ਗੋਲ ਦਾਗ਼ੇ। ਉਸ ਤੋਂ ਇਲਾਵਾ ਜੂਡ ਬੈਲਿੰਘਮ (35ਵੇਂ), ਰਹੀਮ ਸਟਰਲਿੰਗ (46ਵੇਂ), ਮਾਰਕਸ ਰਸ਼ਫੋਰਡ (71ਵੇਂ) ਅਤੇ ਜੈਕ ਗ੍ਰੀਲੀਸ਼ (89ਵੇਂ) ਨੇ ਇਕ ਇਕ ਗੋਲ ਕੀਤਾ। ਉਧਰ ਇਰਾਨ ਲਈ ਦੋਵੇਂ ਗੋਲ ਐੱਮ ਤਾਰੇਮੀ (65ਵੇਂ ਤੇ 90+13ਵੇਂ) ਨੇ…
ਗੁਜਰਾਤ ‘ਚ ਮੋਰਬੀ ਪੁਲ ਟੁੱਟਣ ਦੀ ਘਟਨਾ, ਜਿਸ ‘ਚ 141 ਲੋਕਾਂ ਦੀ ਜਾਨ ਜਾਂਦੀ ਰਹੀ ਸੀ, ਬਾਰੇ ਸੁਪਰੀਮ ਕੋਰਟ ਨੇ ਅਹਿਮ ਫ਼ੈਸਲਾ ਸੁਣਾਇਆ ਹੈ। ਸੁਪਰੀਮ ਕੋਰਟ ਨੇ ਗੁਜਰਾਤ ਹਾਈ ਕੋਰਟ ਨੂੰ ਇਸ ਦੀ ਜਾਂਚ ਅਤੇ ਹੋਰ ਪੱਖਾਂ ‘ਤੇ ਸਮੇਂ ਸਮੇਂ ਸਿਰ ਨਿਗਰਾਨੀ ਰੱਖਣ ਲਈ ਕਿਹਾ ਹੈ। ਚੀਫ ਜਸਟਿਸ ਡੀ.ਵਾਈ ਚੰਦਰਚੂੜ ਅਤੇ ਜਸਟਿਸ ਹਿਮਾ ਕੋਹਲੀ ‘ਤੇ ਆਧਾਰਤ ਬੈਂਚ ਨੇ ਜਾਂਚ ਕਮਿਸ਼ਨ ਬਣਾਉਣ ਦੀ ਮੰਗ ਨੂੰ ਰੱਦ ਕਰ ਦਿੱਤਾ। ਅਰਜ਼ੀ ‘ਚ ਕਿਹਾ ਗਿਆ ਸੀ ਕਿ ਮੋਰਬੀ ਪੁਲ ਵਰਗੇ ਹੋਰ ਹਾਦਸੇ ਵਾਪਰਨ ਤੋਂ ਰੋਕਣ ਲਈ ਜਾਂਚ ਕਮਿਸ਼ਨ ਬਣਾਇਆ ਜਾਣਾ ਚਾਹੀਦਾ ਹੈ। ਬੈਂਚ ਨੇ ਕਿਹਾ, ‘ਕਈ ਵਾਰ ਕਮਿਸ਼ਨ ਮੁੱਦੇ ਨੂੰ ਠੰਢੇ ਬਸਤੇ ‘ਚ ਪਾ…
ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਅਤੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁੰਵਰ ਵਿਜੇ ਪ੍ਰਤਾਪ ਸਿੰਘ ਨੇ ਬਹਿਬਲ ਕਲਾਂ ਇਨਸਾਫ਼ ਮੋਰਚੇ ‘ਚ ਸਵਾ ਮਹੀਨਾ ਪਹਿਲਾਂ ਅਹਿਮ ਐਲਾਨ ਕੀਤੇ ਸਨ। ਸਪੀਕਰ ਸੰਧਵਾਂ ਨੇ ਤਾਂ ਡੇਢ ਮਹੀਨੇ ‘ਚ ਇਨਸਾਫ਼ ਨਾ ਮਿਲਣ ‘ਤੇ ਅਸਤੀਫ਼ਾ ਦੇਣ ਦੀ ਗੱਲ ਵੀ ਆਖੀ ਸੀ। ਇਹ ਡੇਢ ਮਹੀਨਾ 30 ਨਵੰਬਰ ਨੂੰ ਪੂਰਾ ਹੋ ਜਾਣਾ ਹੈ ਪਰ ਹਾਲੇ ਤੱਕ ਇਨਸਾਫ਼ ਦੇਣ ਵੱਲ ਕੁਝ ਠੋਸ ਹੋਇਆ ਨਜ਼ਰ ਨਹੀਂ ਆ ਰਿਹਾ। ਇਸੇ ਲਈ ਬਹਿਬਲ ਕਲਾਂ ਇਨਸਾਫ਼ ਮੋਰਚੇ ਨੇ 30 ਨਵੰਬਰ ਨੂੰ ਵੱਡੇ ਐਕਸ਼ਨ ਦਾ ਐਲਾਨ ਕਰਨ ਬਾਰੇ ਚਰਚਾ ਸ਼ੁਰੂ ਕਰ ਦਿੱਤੀ ਹੈ। ਮੋਰਚੇ ਵਾਲੀ ਥਾਂ ਮੌਜੂਦ ਸੁਖਰਾਜ ਸਿੰਘ ਨੇ…
ਇੰਡੋਨੇਸ਼ੀਆ ਦੇ ਮੁੱਖ ਟਾਪੂ ਜਾਵਾ ‘ਚ ਸੋਮਵਾਰ ਨੂੰ ਭੂਚਾਲ ਕਾਰਨ ਮਰਨ ਵਾਲਿਆਂ ਦੀ ਗਿਣਤੀ 46 ਹੋ ਗਈ ਹੈ ਅਤੇ 700 ਦੇ ਕਰੀਬ ਲੋਕਾਂ ਦੇ ਜ਼ਖਮੀ ਹੋਣ ਦੀ ਸੂਚਨਾ ਹੈ। ਭੂਚਾਲ ਕਾਰਨ ਦਰਜਨਾਂ ਇਮਾਰਤਾਂ ਨੁਕਸਾਨੀਆਂ ਗਈਆਂ ਅਤੇ ਲੋਕਾਂ ਨੂੰ ਆਪਣੀ ਜਾਨ ਬਚਾਉਣ ਲਈ ਗਲੀਆਂ-ਗਲੀਆਂ ‘ਚ ਭੱਜਣਾ ਪਿਆ। ਅਮਰੀਕਨ ਭੂ-ਵਿਗਿਆਨਕ ਸਰਵੇਖਣ ਨੇ ਕਿਹਾ ਕਿ 5.4 ਦੀ ਤੀਬਰਤਾ ਵਾਲੇ ਭੂਚਾਲ ਦਾ ਕੇਂਦਰ ਪੱਛਮੀ ਜਾਵਾ ਸੂਬੇ ਦੇ ਸਿਆਨਜੂਰ ਖੇਤਰ ‘ਚ 10 ਕਿਲੋਮੀਟਰ ਦੀ ਡੂੰਘਾਈ ‘ਤੇ ਕੇਂਦਰਿਤ ਸੀ। ਨੈਸ਼ਨਲ ਡਿਜ਼ਾਸਟਰ ਮਿਟੀਗੇਸ਼ਨ ਏਜੰਸੀ ਦੇ ਮੁਖੀ ਸੁਹਰਯੰਤੋ ਨੇ ਦੱਸਿਆ ਕਿ ਇਸ ਨਾਲ ਘੱਟੋ-ਘੱਟ 46 ਲੋਕਾਂ ਦੀ ਮੌਤ ਹੋ ਗਈ ਅਤੇ 700 ਹੋਰ ਜ਼ਖਮੀ ਹੋ ਗਏ ਹਨ। ਏਜੰਸੀ…
ਮਈ ਮਹੀਨੇ ਦੇ ਅਖੀਰ ‘ਚ ਗੋਲੀਆਂ ਮਾਰ ਕੇ ਕਤਲ ਕੀਤੇ ਗਏ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕਾਂਡ ਦੇ ਮਾਸਟਰਮਾਈਂਡ ਗੋਲਡੀ ਬਰਾੜ ਨੂੰ ਪੰਜਾਬ ਪੁਲੀਸ ਵਲੋਂ ਇੰਡੀਆ ਲਿਆਉਣ ਲਈ ਰੈੱਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਪੰਜਾਬ ਪੁਲੀਸ ਦੇ ਮੁਖੀ ਗੌਰਵ ਯਾਦਵ ਨੇ ਇਸ ਸਬੰਧੀ ਟਵੀਟ ਕੀਤਾ ਹੈ। ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੇ ਇਸ ਸਬੰਧੀ ਜਾਣਕਾਰੀ ਦਿੰਦਿਆਂ ਕਿਹਾ ਹੈ ਕਿ ਉੱਤਰੀ ਅਮਰੀਕਾ ਸਥਿਤ ਗੈਂਗਸਟਰ ਗੋਲਡੀ ਬਰਾੜ ਨੂੰ ਇੰਡੀਆ ਲਿਆਉਣ ਲਈ ਰੈਡ ਕਾਰਨਰ ਨੋਟਿਸ ਜਾਰੀ ਕੀਤਾ ਗਿਆ ਹੈ। ਜ਼ਿਕਰਯੋਗ ਹੈ ਕਿ ਸਿੱਧੂ ਮੂਸੇਵਾਲਾ ਕਤਲ ਕਾਂਡ ਤੋਂ ਇਲਾਵਾ ਪੰਜਾਬ ਸਮੇਤ ਕਈ ਸੂਬਿਆਂ ਦੀ ਪੁਲੀਸ ਗੋਲਡੀ ਬਰਾੜ ਦੀ ਭਾਲ ਕਰ ਰਹੀ ਹੈ। ਪੰਜਾਬ ਪੁਲੀਸ…
ਕਬੱਡੀ ਕੱਪ ਦੌਰਾਨ ਗੋਲੀਆਂ ਮਾਰ ਕਤਲ ਕੀਤੇ ਨਾਮਵਰ ਕਬੱਡੀ ਖਿਡਾਰੀ ਸੰਦੀਪ ਨੰਗਲ ਅੰਬੀਆਂ ਦੀ ਪਤਨੀ ਰੁਪਿੰਦਰ ਕੌਰ ਤੇ ਭਰਾ ਤੋਂ ਇਲਾਵਾ ਪਰਿਵਾਰ ਦੇ ਹੋਰ ਜੀਆਂ ਨਾਲ ਸਿੱਧੂ ਮੂਸੇਵਾਲਾ ਦੇ ਮਾਪਿਆਂ ਨੇ ਮੁਲਾਕਾਤ ਕੀਤੀ। ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਅਤੇ ਮਾਤਾ ਚਰਨ ਕੌਰ ਇਨ੍ਹੀਂ ਦਿਨੀਂ ਇੰਗਲੈਂਡ ‘ਚ ਹਨ। ਉਨ੍ਹਾਂ ਨਾਈਜੀਰੀਆ ਦੇ ਗਾਇਕ ਬਰਨਾ ਬੁਆਏ ਨਾਲ ਵੀ ਮੁਲਾਕਾਤ ਕੀਤੀ ਅਤੇ ਬਰਨਾ ਬੁਆਏ ਨੇ ਵੀ ਸਿੱਧੂ ਮੂਸੇਵਾਲਾ ਲਈ ਇਨਸਾਫ ਮੰਗਿਆ ਹੈ। ਸਿੱਧੂ ਮੂਸੇਵਾਲਾ ਦੇ ਮਾਪਿਆਂ ਦੀ ਨਾਈਜੀਰੀਅਨ ਰੈਪ ਗਾਇਕ ਬਰਨਾ ਬੁਆਏ ਨਾਲ ਮੁਲਾਕਾਤ ਹੋਈ। ਇਸ ਦੌਰਾਨ ਉਸ ਨੇ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਦੁੱਖ ਸਾਂਝਾ ਕੀਤਾ। ਸਿੱਧੂ ਮੂਸੇਵਾਲਾ ਦੇ ਤਾਇਆ ਚਮਕੌਰ…