Author: editor
ਸਿੱਧੂ ਮੂਸੇਵਾਲਾ ਕਤਲ ਕੇਸ, ਮੁਹਾਲੀ ‘ਚ ਰਾਕਟ ਲਾਂਚਰ ਨਾਲ ਹਮਲਾ ਕਰਨ ਸਮੇਤ ਕਈ ਮਾਮਲਿਆਂ ‘ਚ ਲੋੜੀਂਦੇ ਗੈਂਗਸਟਰ ਅਤੇ ਅੱਤਵਾਦੀ ਹਰਵਿੰਦਰ ਸਿੰਘ ਰਿੰਦਾ ਦੀ ਪਾਕਿਸਤਾਨ ‘ਚ ਓਵਰਡੋਜ਼ ਨਾਲ ਮੌਤ ਹੋਣ ਦੀ ਖ਼ਬਰ ਹੈ। ਰਿੰਦਾ ਪੰਜਾਬ ਵਿੱਚ ਅੱਤਵਾਦ ਫ਼ੈਲਾਉਣ ਅਤੇ ਮਿਥ ਕੇ ਕਤਲ ਦੇ ਮਾਮਲਿਆਂ ‘ਚ ਲੋੜੀਂਦਾ ਸੀ। ਜਾਣਕਾਰੀ ਅਨੁਸਾਰ ਰਿੰਦਾ ਗੁਰਦਿਆਂ ਦੀ ਬਿਮਾਰੀ ਦੇ ਇਲਾਜ ਲਈ ਲਾਹੌਰ ਦੇ ਜਿੰਦਲ ਹਸਪਤਾਲ ‘ਚ ਦਾਖ਼ਲ ਕਰਵਾਇਆ ਗਿਆ ਸੀ, ਜਿੱਥੋਂ ਉਸ ਨੂੰ ਮਿਲਟਰੀ ਹਸਪਤਾਲ ਤਬਦੀਲ ਕਰ ਦਿੱਤਾ ਗਿਆ ਸੀ। ਇਲਾਜ ਦੌਰਾਨ ਦਵਾਈਆਂ ਦੀ ਓਵਰਡੋਜ਼ ਕਾਰਨ ਰਿੰਦਾ ਦੀ ਮੌਤ ਹੋ ਗਈ। ਕੇਂਦਰੀ ਸੁਰੱਖਿਆ ਏਜੰਸੀਆਂ, ਪਾਕਿਸਤਾਨੀ ਸੂਤਰਾਂ ਅਤੇ ਪੰਜਾਬ ਦੇ ਸੀਨੀਅਰ ਪੁਲੀਸ ਅਧਿਕਾਰੀਆਂ ਨੇ ਰਿੰਦਾ ਦੀ ਮੌਤ…
ਅਗਲੇ ਵਰ੍ਹੇ 21 ਫਰਵਰੀ ਨੂੰ ਕੌਮਾਂਤਰੀ ਭਾਸ਼ਾ ਦਿਵਸ ਹੈ ਅਤੇ ਇਸ ਤੋਂ ਪਹਿਲਾਂ ਮੁੱਖ ਮੰਤਰੀ ਭਗਵੰਤ ਮਾਨ ਨੇ ਸੂਬੇ ‘ਚ ਸਾਰੇ ਸਰਕਾਰੀ ਅਤੇ ਗ਼ੈਰ-ਸਰਕਾਰੀ ਅਦਾਰਿਆਂ ਅਤੇ ਦੁਕਾਨਾਂ ਦੇ ਦਿਸ਼ਾ-ਸੂਚਕ ਬੋਰਡ ਪੰਜਾਬੀ ‘ਚ ਲਗਾਉਣ ਲਈ ਕਿਹਾ ਹੈ। ਅੰਮ੍ਰਿਤਸਰ ‘ਚ ਪੁੱਜੇ ਮੁੱਖ ਮੰਤਰੀ ਨੇ ਮਾਂ-ਬੋਲੀ ਦੇ ਸਤਿਕਾਰ ਲਈ ਇਸ ਨੂੰ ਲੋਕ ਲਹਿਰ ਬਣਾਉਣ ਦੀ ਲੋੜ ‘ਤੇ ਜ਼ੋਰ ਦਿੰਦਿਆਂ ਕਿਹਾ ਕਿ ਲੋਕ 21 ਫਰਵਰੀ ਤੱਕ ਖ਼ੁਦ ਹੀ ਦੁਕਾਨਾਂ ‘ਤੇ ਲੱਗੇ ਬੋਰਡ ਜਾਂ ਦਿਸ਼ਾ ਸੂਚਕ ਬੋਰਡ ਪੰਜਾਬੀ ਬੋਲੀ ‘ਚ ਲਿਖ ਲੈਣ ਅਤੇ ਇਸ ਮਗਰੋਂ ਨਿਰਦੇਸ਼ਾਂ ਨੂੰ ਨਜ਼ਰਅੰਦਾਜ਼ ਕਰਨ ਵਾਲਿਆਂ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ। ਮੁੱਖ ਮੰਤਰੀ ਗੁਰੂ ਨਾਨਕ ਦੇਵ ਯੂਨੀਵਰਸਿਟੀ ‘ਚ ਪੰਜਾਬੀ ਭਾਸ਼ਾ ਮਹੀਨਾ…
ਯੂਨੀਵਰਸਿਟੀ ਆਫ ਨਾਰਥ ਕੈਰੋਲੀਨਾ ਸ਼ਾਰਲੋਟ ਨੇ ਆਪਣੀ ‘ਵੈਪਨਜ਼ ਆਨ ਕੈਂਪਸ’ ਨੀਤੀ ਨੂੰ ਅਪਡੇਟ ਕੀਤਾ ਹੈ ਅਤੇ ਇਸ ਮਗਰੋਂ ਸਿੱਖ ਵਿਦਿਆਰਥੀਆਂ ਨੂੰ ਕੈਂਪਸ ਵਿੱਚ ‘ਸ੍ਰੀ ਸਾਹਿਬ’ ਪਹਿਨਣ ਦੀ ਇਜਾਜ਼ਤ ਦਿੱਤੀ ਹੈ। ਇਹ ਕਦਮ ਯੂਨੀਵਰਸਿਟੀ ਦੇ ਇਕ ਸਿੱਖ ਵਿਦਿਆਰਥੀ ਨੂੰ ਸ੍ਰੀ ਸਾਹਿਬ ਪਹਿਨਣ ਲਈ ਕੈਂਪਸ ‘ਚ ਗ੍ਰਿਫ਼ਤਾਰ ਕੀਤੇ ਜਾਣ ਤੋਂ ਦੋ ਮਹੀਨੇ ਬਾਅਦ ਚੁੱਕਿਆ ਗਿਆ। ਅਪਡੇਟ ਕੀਤੀ ਨੀਤੀ ਦੇ ਅਨੁਸਾਰ ਯੂਨੀਵਰਸਿਟੀ ਵਿਦਿਆਰਥੀਆਂ ਨੂੰ ਕੈਂਪਸ ‘ਚ ਸ੍ਰੀ ਸਾਹਿਬ ਪਹਿਨਣ ਦੀ ਇਜਾਜ਼ਤ ਦੇਵੇਗੀ, ਜਦੋਂ ਤੱਕ ਇਸ ਦੀ ਲੰਬਾਈ 3 ਇੰਚ ਤੋਂ ਘੱਟ ਹੈ ਅਤੇ ਹਰ ਵੇਲੇ ਇਸ ਨੂੰ ਮਿਆਨ ‘ਚ ਰੱਖਿਆ ਜਾਂਦਾ ਹੈ। ਯੂਨੀਵਰਸਿਟੀ ਨੇ ਇਹ ਵੀ ਕਿਹਾ ਕਿ ਵੱਡੀ ਕਿਰਪਾਨ ਪਹਿਨਣ ਦੀ ਬੇਨਤੀ…
ਅਮਰੀਕਾ ਦੇ ਨਿਊ ਮੈਕਸੀਕੋ ਸੂਬੇ ਦੇ ਸਭ ਤੋਂ ਵੱਡੇ ਸ਼ਹਿਰ ਅਲਬੂਕਰਕ ਦੀ ਇਕ ਯੂਨੀਵਰਸਿਟੀ ‘ਚ ਹੋਈ ਗੋਲੀਬਾਰੀ ‘ਚ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ ਇਕ ਹੋਰ ਜ਼ਖਮੀ ਹੋ ਗਿਆ। ਰਿਪੋਰਟ ਮੁਤਾਬਕ ਇਹ ਘਟਨਾ ਨਿਊ ਮੈਕਸੀਕੋ ਯੂਨੀਵਰਸਿਟੀ ‘ਚ ਵਾਪਰੀ। ਸਥਾਨਕ ਮੀਡੀਆ ਨੇ ਦੱਸਿਆ ਕਿ ਮ੍ਰਿਤਕ 19 ਸਾਲਾ ਦਾ ਵਿਦਿਆਰਥੀ ਸੀ ਅਤੇ 21 ਸਾਲਾ ਜ਼ਖਮੀ ਨਿਊ ਮੈਕਸੀਕੋ ਸਟੇਟ ਯੂਨੀਵਰਸਿਟੀ ਦਾ ਬਾਸਕਟਬਾਲ ਖਿਡਾਰੀ ਹੈ ਗੋਲੀਬਾਰੀ ਅਲਵਾਰਾਡੋ ਹਾਲ ਨੇੜੇ ਹੋਈ ਜੋ ਕਿ ਇਸ ਦੇ ਮੁੱਖ ਕੈਂਪਸ ‘ਚ ਇਕ ਵਿਦਿਆਰਥੀ ਹੋਸਟਲ ਹੈ। ਸਥਾਨਕ ਮੀਡੀਆ ਨੇ ਦੱਸਿਆ ਕਿ ਸ਼ਨੀਵਾਰ ਤੜਕੇ 3 ਵਜੇ ਦੇ ਕਰੀਬ ਪੀੜਤ ਅਤੇ ਜ਼ਖਮੀ ਖਿਡਾਰੀ ਵਿਚਾਲੇ ਝਗੜਾ ਹੋਇਆ ਸੀ ਅਤੇ ਦੋਵਾਂ ਨੂੰ…
ਇੰਡੀਆ ਦੀ ਸਟਾਰ ਟੇਬਲ ਟੈਨਿਸ ਖਿਡਾਰਨ ਮਨਿਕਾ ਬੱਤਰਾ ਆਈ.ਟੀ.ਟੀ.ਐੱਫ-ਏ.ਟੀ.ਟੀ.ਯੂ. ਏਸ਼ੀਅਨ ਕੱਪ ‘ਚ ਮੈਡਲ ਜਿੱਤਣ ਵਾਲੀ ਪਹਿਲੀ ਭਾਰਤੀ ਟੇਬਲ ਟੈਨਿਸ ਖਿਡਾਰਨ ਬਣ ਗਈ ਜਿਨ੍ਹਾਂ ਨੇ ਦੁਨੀਆ ਦੀ ਛੇਵੇਂ ਨੰਬਰ ਦੀ ਖਿਡਾਰਨ ਜਾਪਾਨ ਦੀ ਹਿਨਾ ਹਯਾਤਾ ਨੂੰ ਪਲੇਆਫ ‘ਚ ਹਰਾ ਕੇ ਕਾਂਸੇ ਦਾ ਮੈਡਲ ਜਿੱਤਿਆ। ਦੁਨੀਆ ਦੀ 44ਵੇਂ ਨੰਬਰ ਦੀ ਖਿਡਾਰਨ ਮਨਿਕਾ ਨੇ ਹਯਾਤਾ ਨੂੰ 11-6, 6-11, 11-7, 12-10, 4-11, 11-2 ਨਾਲ ਹਰਾਇਆ। ਜਿੱਤ ਤੋਂ ਬਾਅਦ ਮਨਿਕਾ ਨੇ ਕਿਹਾ ਕਿ ਇਹ ਮੇਰੇ ਲਈ ਬਹੁਤ ਵੱਡੀ ਜਿੱਤ ਹੈ। ਮੈਂ ਖੇਡ ਦਾ ਪੂਰਾ ਮਜ਼ਾ ਲਿਆ ਤੇ ਸਿਖਰਲੇ ਖਿਡਾਰੀਆਂ ਖ਼ਿਲਾਫ਼ ਚੰਗਾ ਪ੍ਰਦਰਸ਼ਨ ਕੀਤਾ। ਮੈਂ ਭਵਿੱਖ ‘ਚ ਵੀ ਮਿਹਨਤ ਕਰਦੀ ਰਹਾਂਗੀ। ਇਸ ਤੋਂ ਪਹਿਲਾਂ ਉਹ ਸੈਮੀਫਾਈਨਲ…
ਪੀਲ ਪੁਲੀਸ ਨੂੰ ਦੁਪਹਿਰ ਸਮੇਂ ਬਰੈਂਪਟਨ ਦੇ ਗੋਰ ਰੋਡ ਤੇ ਗਾਰਡਨਬਰੁਕ ਖੇਤਰ ‘ਚ ਗੋਲੀ ਚੱਲਣ ਦੀ ਸੂਚਨਾ ਮਿਲੀ ਜਿਸ ‘ਚ ਇਕ 18 ਸਾਲਾਂ ਦਾ ਨੌਜਵਾਨ ਗੰਭੀਰ ਰੂਪ ‘ਚ ਜ਼ਖਮੀ ਹੋਇਆ ਹੈ। ਪੁਲੀਸ ਮੌਕੇ ‘ਤੇ ਪਹੁੰਚੀ ਅਤੇ ਜ਼ਖਮੀ ਨੌਜਵਾਨ ਨੂੰ ਇਲਾਜ ਲਈ ਹਸਪਤਾਲ ਭੇਜਿਆ ਤੇ ਦੂਜੇ ਪਾਸੇ ਜਾਂਚ ਸ਼ੁਰੂ ਕਰ ਦਿੱਤੀ। ਇਸ ਮਾਮਲੇ ‘ਚ ਬਰੈਂਪਟਨ ਨਾਲ ਸਬੰਧਤ 17 ਸਾਲਾਂ ਦੇ ਜਸਦੀਪ ਢੇਸੀ ਦੀ ਭਾਲ ਹੈ। ਪੀਲ ਪੁਲਿਸ ਮੁਤਾਬਕ ਜਸਦੀਪ ਢੇਸੀ ਹਥਿਆਰਬੰਦ ਹੈ ਤੇ ਆਮ ਲੋਕਾ ਲਈ ਖ਼ਤਰਾ ਬਣ ਸਕਦਾ ਹੈ। ਬਰੈਂਪਟਨ ਹਾਈ ਸਕੂਲ ਦੇ ਬਾਹਰ ਗੋਲੀਬਾਰੀ ਕਰਨ ਤੋਂ ਬਾਅਦ ਨੌਜਵਾਨ ਸ਼ੱਕੀ ਦੀ ਭਾਲ ਕੀਤੀ ਗਈ ਜਿਸ ਨਾਲ ਵਿਦਿਆਰਥੀ ਨੂੰ ਜਾਨਲੇਵਾ ਹਾਲਤ…
ਹਮਿਲਟਨ ‘ਚ ਇਕ ਘਰ ‘ਚ ਅੱਗ ਲੱਗਣ ਤੋਂ ਬਾਅਦ ਤਿੰਨ ਬਾਲਗ ਅਤੇ ਦਸ ਬੱਚੇ ਹਸਪਤਾਲ ‘ਚ ਹਨ ਜਿਨ੍ਹਾਂ ‘ਚ ਇਕ ਗੰਭੀਰ ਜ਼ਖ਼ਮੀ ਹੈ। ਹਮਿਲਟਨ ਫਾਇਰ ਡਿਪਾਰਟਮੈਂਟ ਨੇ ਕਿਹਾ ਕਿ ਉਨ੍ਹਾਂ ਨੂੰ ਸ਼ਾਮ 6:30 ਵਜੇ ਦੇ ਕਰੀਬ ਗਾਰਡਨ ਕ੍ਰੇਸੈਂਟ ‘ਤੇ ਦੋ ਮੰਜ਼ਿਲਾ ਰਿਹਾਇਸ਼ੀ ਘਰ ਬੁਲਾਇਆ ਗਿਆ। ਮੌਕੇ ‘ਤੇ ਇਕ ਘਰ ‘ਚੋਂ ਧੂੰਆਂ ਉੱਠ ਰਿਹਾ ਸੀ ਅਤੇ ਅੱਗ ਬੁਝਾਉਣ ਵਾਲੇ ਕਰਮਚਾਰੀਆਂ ਨੇ ਤੁਰੰਤ ਉਸ ‘ਚ ਪ੍ਰਵੇਸ਼ ਕੀਤਾ ਅਤੇ ਕਿਸੇ ਦੇ ਅੰਦਰ ਹੋਣ ਦੀ ਰਿਪੋਰਟ ਤੋਂ ਬਾਅਦ ਘਰ ਦੀ ਤਲਾਸ਼ੀ ਲਈ। ਉਨ੍ਹਾਂ ਕਿਹਾ ਕਿ ਇਕ ਬੱਚੇ ਨੂੰ ਘਰ ਤੋਂ ਬਾਹਰ ਕੱਢਿਆ ਗਿਆ ਅਤੇ ਇਕ ਸਥਾਨਕ ਹਸਪਤਾਲ ‘ਚ ਲਿਜਾਇਆ ਗਿਆ। ਹਮਿਲਟਨ ਪੈਰਾਮੈਡਿਕਸ ਦੇ ਅਨੁਸਾਰ…
ਲੁਧਿਆਣਾ ਦੇ ਫੋਕਲ ਪੁਆਇੰਟ ਇਲਾਕੇ ‘ਚ ਪੈਟਰੋਲ ਪੰਪ ਨੂੰ ਲੁੱਟਣ ਦੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਕੁਹਾੜਾ ਕੋਲ ਏ.ਟੀ.ਐਮ. ਲੁੱਟਣ ਦੀ ਕੋਸ਼ਿਸ਼ ਦੌਰਾਨ ਗੋਲੀ ਚਲਾਉਣ ਦੇ ਦੋਸ਼ ਹੇਠ ਪੁਲੀਸ ਨੇ ਭਾਰਤੀ ਜਨਤਾ ਪਾਰਟੀ ਦੇ ਕੌਮੀ ਸਕੱਤਰ ਸੁਖਮਿੰਦਰਪਾਲ ਸਿੰਘ ਗਰੇਵਾਲ ਦੇ ਪੁੱਤਰ ਸਣੇ ਦੋ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਹੈਰਾਨੀ ਦੀ ਗੱਲ ਇਹ ਹੈ ਕਿ ਮੁਲਜ਼ਮ ਨੂੰ ਜਦੋਂ ਪੁਲੀਸ ਨੇ ਚੰਡੀਗੜ੍ਹ ਤੋਂ ਗ੍ਰਿਫ਼ਤਾਰ ਕੀਤਾ ਤਾਂ ਮੁਲਜ਼ਮ ਨੇ ਪੁਲੀਸ ਮੁਲਾਜ਼ਮ ‘ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕਰ ਉਸ ਨੂੰ ਜ਼ਖਮੀ ਕਰ ਦਿੱਤਾ, ਪਰ ਪੁਲੀਸ ਨੇ ਮੁਸਤੈਦੀ ਦਿਖਾ ਕੇ ਮੁਲਜ਼ਮ ਨੂੰ ਕਾਬੂ ਕਰ ਲਿਆ। ਮੁਲਜ਼ਮ ਦੀ ਪਛਾਣ ਉਦੈ ਰਾਜ ਗਰੇਵਾਲ ਵਜੋਂ ਹੋਈ ਹੈ,…
ਸ਼ਿਵ ਸੈਨਾ ਆਗੂਆਂ ਨੇ ਕੱਟੜਪੰਥੀਆਂ ਤੋਂ ਮਿਲ ਰਹੀਆਂ ਧਮਕੀਆਂ ਮਗਰੋਂ ਪੁਲੀਸ ਵੱਲੋਂ ਨਾਲ ਤਾਇਨਾਤ ਕੀਤੇ ਗਏ ਸੁਰੱਖਿਆ ਮੁਲਾਜ਼ਮ ਵਾਪਸ ਕਰ ਦਿੱਤੇ ਹਨ। ਸ਼ਿਵ ਸੈਨਾ (ਬਾਲ ਠਾਕਰੇ) ਦੇ ਸੂਬਾ ਤਰਜਮਾਨ ਚੰਦਰਕਾਂਤ ਚੱਢਾ ਅਤੇ ਉਨ੍ਹਾਂ ਦੀ ਟੀਮ ਦੇ ਚਾਰ ਹੋਰ ਮੈਂਬਰਾਂ ਨੇ ਸੁਰੱਖਿਆ ਮੁਲਾਜ਼ਮ ਵਾਪਸ ਕੀਤੇ ਹਨ। ਚੱਢਾ ਦੇ ਨਾਲ ਆਏ ਆਗੂਆਂ ਨੇ ਕਿਹਾ ਕਿ ਉਹ ਆਪਣੀ ਰੱਖਿਆ ਆਪ ਕਰਨਗੇ ਕਿਉਂਕਿ ਉਹ ਖੁਦ ਆਪਣੀ ਰੱਖਿਆ ਕਰਨ ਦੇ ਸਮਰੱਥ ਹਨ। ਆਗੂਆਂ ਨੇ ਪੁਲੀਸ ਕਮਿਸ਼ਨਰ ਮਨਦੀਪ ਸਿੰਘ ਸਿੱਧੂ ਨਾਲ ਮੁਲਾਕਾਤ ਕਰਨ ਤੋਂ ਬਾਅਦ ਸਰਕਾਰੀ ਸੁਰੱਖਿਆ ਵਾਪਸ ਕਰ ਦਿੱਤੀ ਤੇ ਇਕੱਲੇ ਹੀ ਦਫ਼ਤਰ ‘ਚੋਂ ਬਾਹਰ ਨਿਕਲੇ। ਹਾਲਾਂਕਿ, ਉਨ੍ਹਾਂ ਦੀ ਸੁਰੱਖਿਆ ‘ਚ ਤਾਇਨਾਤ ਸੁਰੱਖਿਆ ਮੁਲਾਜ਼ਮਾਂ ਨੇ…
ਪੰਜਾਬ ‘ਚ ਕਈ ਥਾਈਂ ਸੜਕਾਂ ਮੱਲੀ ਬੈਠੇ ਕਿਸਾਨ ਜਥੇਬੰਦੀਆਂ ਦੇ ਆਗੂਆਂ ਨੂੰ ਮੁੱਖ ਮੰਤਰੀ ਭਗਵੰਤ ਮਾਨ ਨੇ ਆੜੇ ਹੱਥੀਂ ਲਿਆ ਹੈ। ਉਨ੍ਹਾਂ ਕਿਹਾ ਕਿ ਜਮਹੂਰੀ ਢੰਗ ਨਾਲ ਵਿਰੋਧ ਪ੍ਰਦਰਸ਼ਨ ਕਰਨਾ ਕਿਸਾਨ ਯੂਨੀਅਨਾਂ ਦਾ ਹੱਕ ਹੈ, ਪਰ ਇਸ ਹੱਕ ਦੀ ਆੜ ‘ਚ ਆਮ ਲੋਕਾਂ ਨੂੰ ਖੱਜਲ ਖ਼ੁਆਰ ਨਹੀਂ ਕੀਤਾ ਜਾਣਾ ਚਾਹੀਦਾ। ਉਨ੍ਹਾਂ ਕਿਹਾ ਕਿ ਸੂਬੇ ‘ਚ ਕੁਝ ਕੁ ਜਥੇਬੰਦੀਆਂ ਵੱਲੋਂ ਸੜਕਾਂ ਰੋਕਣ ਦਾ ‘ਰਿਵਾਜ’ ਜਿਹਾ ਬਣ ਗਿਆ ਹੈ ਅਤੇ ਸਮਾਜ ਪ੍ਰਤੀ ਇਸ ਗੈਰ-ਸੰਜੀਦਾ ਅਤੇ ਗੈਰ-ਜ਼ਿੰਮੇਵਾਰਾਨਾ ਰਵੱਈਏ ਨੂੰ ਜਾਇਜ਼ ਨਹੀਂ ਠਹਿਰਾਇਆ ਜਾ ਸਕਦਾ। ਮੁੱਖ ਮੰਤਰੀ ਨੇ ਕਿਸਾਨਾਂ ਨੂੰ ਸੰਬੋਧਨ ਹੁੰਦਿਆਂ ਕਿਹਾ ਕਿ ‘ਜੇਕਰ ਤੁਹਾਡੇ ਕਰਕੇ ਆਮ ਲੋਕ ਖੱਜਲ ਹੁੰਦੇ ਹਨ ਤਾਂ ਤੁਸੀਂ…