Author: editor

ਟੋਰਾਂਟੋ ਪੀਅਰਸਨ ਏਅਰਪੋਰਟ ਤੋਂ ਕੈਨੇਡਾ ਨੇ ਮਿਸੀਸਾਗਾ ਤੇ ਬਰੈਂਪਟਨ ਵਰਗੇ ਜੀ.ਟੀ.ਏ. ਭਾਈਚਾਰਿਆਂ ਨੂੰ ਮੁੰਬਈ, ਬੈਂਗਲੁਰੂ ਤੇ ਹੋਰ ਬਹੁਤ ਸਾਰੀਆਂ ਭਾਰਤੀ ਮੰਜ਼ਿਲਾਂ ਨਾਲ ਜੋੜਨ ਲਈ ਅਸੀਮਤ ਉਡਾਣਾਂ ਦੀ ਸ਼ੁਰੂਆਤ ਕੀਤੀ ਹੈ। ਫੈਡਰਲ ਸਰਕਾਰ ਨੇ ਇੰਡੀਆ ਦੇ ਨਾਲ ਇਕ ਨਵਾਂ ਸੌਦਾ ਕੀਤਾ ਹੈ ਜਿਸ ਨਾਲ ਮਨੋਨੀਤ ਏਅਰਲਾਈਨਾਂ ਨੂੰ ਦੋਵਾਂ ਦੇਸ਼ਾਂ ਵਿਚਕਾਰ ਅਸੀਮਤ ਗਿਣਤੀ ‘ਚ ਉਡਾਣਾਂ ਚਲਾਉਣ ਦੀ ਇਜਾਜ਼ਤ ਦਿੱਤੀ ਗਈ ਹੈ। ਇਹ ਪਿਛਲੇ ਸਮਝੌਤੇ ਤੋਂ ਇਕ ਬਹੁਤ ਵੱਡਾ ਵਾਧਾ ਹੈ ਜਿਸ ਨੇ ਹਰੇਕ ਦੇਸ਼ ਨੂੰ ਪ੍ਰਤੀ ਹਫ਼ਤੇ ਸਿਰਫ਼ 35 ਉਡਾਣਾਂ ਤੱਕ ਸੀਮਤ ਕੀਤਾ ਸੀ। ਮਿਸੀਸਾਗਾ ਦੇ ਐੱਮ.ਪੀ.ਪੀ. ਤੇ ਟਰਾਂਸਪੋਰਟ ਮੰਤਰੀ ਓਮਰ ਅਲਘਬਰਾ ਨੇ ਪੀਅਰਸਨ ਏਅਰਪੋਰਟ ‘ਤੇ ਇਹ ਐਲਾਨ ਕਰਦੇ ਹੋਏ ਕਿਹਾ ਕਿ…

Read More

ਸਾਬਕਾ ਕੈਬਨਿਟ ਮੰਤਰੀ ਭਾਰਤ ਭੂਸ਼ਣ ਆਸ਼ੂ ਸਮੇਤ ਦਾਣਾ ਮੰਡੀ ਟਰਾਂਸਪੋਰਟੇਸ਼ਨ ਟੈਂਡਰ ਘੁਟਾਲੇ ‘ਚ ਨਾਮਜ਼ਦ ਹੋਰਨਾਂ ਮੁਲਜ਼ਮਾਂ ਖ਼ਿਲਾਫ਼ ਲੁਧਿਆਣਾ ਦੀ ਅਦਾਲਤ ‘ਚ ਚਲਾਨ ਪੇਸ਼ ਕਰ ਦਿੱਤਾ ਗਿਆ ਹੈ। ਵਿਜੀਲੈਂਸ ਨੇ ਕਾਰਵਾਈ ਅੱਗੇ ਵਧਾਉਂਦਿਆਂ ਜ਼ਿਲ੍ਹਾ ਅਤੇ ਸੈਸ਼ਨ ਜੱਜ ਡਾ. ਅਜੀਤ ਅਤਰੀ ਦੀ ਅਦਾਲਤ ‘ਚ 1556 ਪੇਜਾਂ ਦਾ ਚਲਾਨ ਬਣਾ ਕੇ ਪੂਰੀ ਫਾਈਲ ਪੇਸ਼ ਕੀਤੀ ਹੈ। ਵਿਜੀਲੈਂਸ ਵਿਭਾਗ ਦੇ ਐੱਸ.ਐੱਸ.ਪੀ. ਰਾਵਿੰਦਰਪਾਲ ਸਿੰਘ ਸੰਧੂ ਨੇ ਚਲਾਨ ਪੇਸ਼ ਕਰਨ ਦੀ ਪੁਸ਼ਟੀ ਕੀਤੀ। ਜਾਣਕਾਰੀ ਅਨੁਸਾਰ ਵਿਜੀਲੈਂਸ ਨੇ ਤਿੰਨ ਮਹੀਨੇ ਦੇ ਅੰਦਰ ਚਲਾਨ ਪੇਸ਼ ਕਰਨਾ ਸੀ। ਵਿਜੀਲੈਂਸ ਟੀਮ ਨੇ ਸਾਬਕਾ ਮੰਤਰੀ ਭਾਰਤ ਭੂਸ਼ਣ ਆਸ਼ੂ ਨੂੰ 22 ਅਗਸਤ ਨੂੰ ਗ੍ਰਿਫ਼ਤਾਰ ਕੀਤਾ ਸੀ। ਅਨੁਮਾਨ ਲਗਾਇਆ ਜਾ ਰਿਹਾ ਸੀ ਕਿ…

Read More

ਹਾਲ ਹੀ ‘ਚ ਸ਼੍ਰੋਮਣੀ ਕਮੇਟੀ ਦੇ ਜਨਰਲ ਸਕੱਤਰ ਚੁਣੇ ਗਏ ਗੁਰਚਰਨ ਸਿੰਘ ਗਰੇਵਾਲ ਤੇ ਦੋਆਬਾ ਜ਼ੋਨ ਦੇ ਪ੍ਰਚਾਰ ਸਕੱਤਰ ਗੁਰਬਖਸ਼ ਸਿੰਘ ਖਾਲਸਾ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਅਤੇ ਮਗਰੋਂ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ ਸਿੱਖਾਂ ‘ਤੇ ਗੋਲੀਆਂ ਚਲਾਏ ਜਾਣ ਦੀ ਘਟਨਾ ਦੌਰਾਨ ਮਾਰੇ ਗਏ ਦੋ ਸਿੱਖ ਨੌਜਵਾਨਾਂ ਦੇ ਪਰਿਵਾਰਾਂ ਵੱਲੋਂ ਪਿਛਲੇ ਗਿਆਰਾਂ ਮਹੀਨਿਆਂ ਤੋਂ ਚਲਾਏ ਜਾ ਰਹੇ ਬਹਿਬਲ ਕਲਾਂ ਇਨਸਾਫ਼ ਮੋਰਚੇ ‘ਚ ਸ਼ਾਮਲ ਹੋਏ। ਜ਼ਿਕਰਯੋਗ ਹੈ ਕਿ ਇਸ ਤੋਂ ਪਹਿਲਾਂ ਸ਼੍ਰੋਮਣੀ ਕਮੇਟੀ ਦਾ ਕੋਈ ਵੀ ਨੁਮਾਇੰਦਾ ਇਸ ਮੋਰਚੇ ‘ਚ ਸ਼ਾਮਲ ਨਹੀਂ ਹੋਇਆ ਸੀ। ਗੌਰਤਲਬ ਹੈ ਕਿ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਬੀਤੀ 14 ਅਕਤੂਬਰ ਨੂੰ ਮੋਰਚੇ…

Read More

ਪਿਛਲੇ ਸਾਲ ਮੋਦੀ ਹਕੂਮਤ ਵੱਲੋਂ ਕੀਤੇ ਵਾਅਦੇ ਹਾਲੇ ਤੱਕ ਪੂਰੇ ਨਹੀਂ ਹੋਏ ਇਸ ਸੰਯੁਕਤ ਕਿਸਾਨ ਮੋਰਚੇ ਨੇ ਵਾਅਦੇ ਵਾਲੇ ਦਿਨ 19 ਨਵੰਬਰ ਤੋਂ ਅਗਲੇ ਪ੍ਰੋਗਰਾਮ ਦਾ ਐਲਾਨ ਕੀਤਾ ਹੈ। ਇਸੇ ਤਰ੍ਹਾਂ ਵਿਧਾਨ ਸਭਾ ਚੋਣ ਲੜਾਨ ਵਾਲੀਆਂ ਬਲਬੀਰ ਸਿੰਘ ਰਾਜੇਵਾਲ ਨਾਲ ਸਬੰਧਤ ਪੰਜ ਕਿਸਾਨ ਧਿਰਾਂ ਨੇ ਵੀ ਚੰਡੀਗੜ੍ਹ ‘ਚ ਪੱਕੇ ਮੋਰਚੇ ਦਾ ਐਲਾਨ ਕਰ ਦਿੱਤਾ ਹੈ। ਸੰਯੁਕਤ ਕਿਸਾਨ ਮੋਰਚਾ ਦੀ ਦੇਸ਼ ਪੱਧਰੀ ਮੀਟਿੰਗ ਗੁਰਦੁਆਰਾ ਸ੍ਰੀ ਰਕਾਬਗੰਜ ਸਾਹਿਬ ‘ਚ ਹੋਈ ਜਿੱਥੇ ਦੇਸ਼ ਭਰ ਦੀਆਂ ਜਥੇਬੰਦੀਆਂ ਦੇ ਮੁੱਖ ਆਗੂਆਂ ਨੇ ਹਿੱਸਾ ਲਿਆ। ਕਿਸਾਨ ਆਗੂ ਜਗਮੋਹਨ ਸਿੰਘ ਪਟਿਆਲਾ ਨੇ ਦੱਸਿਆ ਕਿ ਦਿੱਲੀ ਦੀਆਂ ਹੱਦਾਂ ‘ਤੇ ਚੱਲੇ ਕਿਸਾਨ ਅੰਦੋਲਨ ਨੂੰ ਖਤਮ ਹੋਏ ਇਕ ਸਾਲ ਹੋਣ…

Read More

ਕੋਵਿਡ-19 ਮਹਾਮਾਰੀ ਦੌਰਾਨ ਉਡਾਣਾਂ ਰੱਦ ਹੋਣ ਜਾਂ ਉਨ੍ਹਾਂ ਦੇ ਪ੍ਰੋਗਰਾਮ ‘ਚ ਬਦਲਾਅ ਤੋਂ ਪ੍ਰਭਾਵਿਤ ਯਾਤਰੀਆਂ ਨੂੰ ਟਿਕਟ ਦੇ ਪੈਸੇ ਵਾਪਸ ਕਰਨ ‘ਚ ਦੇਰੀ ਲਈ ਅਮਰੀਕਾ ਸਰਕਾਰ ਨੇ ਏਅਰ ਇੰਡੀਆ ‘ਤੇ 14 ਲੱਖ ਡਾਲਰ ਦਾ ਜੁਰਮਾਨਾ ਲਗਾਇਆ ਹੈ। ਯੂ.ਐਸ. ਡਿਪਾਰਟਮੈਂਟ ਆਫ਼ ਟਰਾਂਸਪੋਰਟੇਸ਼ਨ ਨੇ ਕਿਹਾ ਕਿ ਏਅਰ ਇੰਡੀਆ ਉਨ੍ਹਾਂ 6 ਏਅਰਲਾਈਨਾਂ ਵਿੱਚੋਂ ਇਕ ਹੈ ਜਿਨ੍ਹਾਂ ਨੂੰ ਯਾਤਰੀਆਂ ਨੂੰ ਰਿਫੰਡ ਦੇ ਰੂਪ ‘ਚ ਕੁੱਲ 60 ਕਰੋੜ ਡਾਲਰ ਵਾਪਸ ਕਰਨ ਦਾ ਨਿਰਦੇਸ਼ ਦਿੱਤਾ ਗਿਆ ਹੈ। ਏਅਰ ਇੰਡੀਆ ਨੂੰ ਵੀ 12.15 ਕਰੋੜ ਡਾਲਰ ਵਾਪਸ ਕਰਨ ਲਈ ਵੀ ਕਿਹਾ ਗਿਆ ਹੈ। ਅਧਿਕਾਰੀਆਂ ਨੇ ਕਿਹਾ ਕਿ ਏਅਰ ਇੰਡੀਆ ਦਾ ਯਾਤਰੀਆਂ ਦੀ ‘ਬੇਨਤੀ ‘ਤੇ ਰਿਫੰਡ’ ਦਾ ਪ੍ਰਬੰਧ ਯੂ.ਐਸ.…

Read More

ਆਸਟਰੇਲੀਆ ‘ਚ ਦਸਤਾਰ ਬੰਨ੍ਹਣ ਅਤੇ ਦਾੜ੍ਹੀ ਰੱਖਣ ਕਾਰਨ ਨਸਲੀ ਟਿੱਪਣੀਆਂ ਦਾ ਸਾਹਮਣਾ ਕਰਨ ਵਾਲੇ ਭਾਰਤੀ ਮੂਲ ਦੇ ਸਿੱਖ ਵਾਲੰਟੀਅਰ 41 ਸਾਲਾ ਅਮਰ ਸਿੰਘ ਦਾ ਕੁਦਰਤੀ ਆਫ਼ਤਾਂ ਅਤੇ ਵਿਸ਼ਵ ਮਹਾਮਾਰੀ ਦੌਰਾਨ ਭਾਈਚਾਰੇ ਦੀ ਮਦਦ ਲਈ ‘2023 ਨਿਊ ਸਾਊਥ ਵੇਲਜ਼ ਆਸਟਰੇਲੀਅਨ ਆਫ ਦਿ ਯੀਅਰ ਐਵਾਰਡ’ ਨਾਲ ਸਨਮਾਨ ਕੀਤਾ ਗਿਆ। ਨਿਊ ਸਾਊਥ ਵੇਲਜ਼ ਸਰਕਾਰ ਨੇ ਉਨ੍ਹਾਂ ਨੂੰ ‘ਸਥਾਨਕ ਨਾਇਕ’ ਦੀ ਸ਼੍ਰੇਣੀ ‘ਚ ਇਹ ਪੁਰਸਕਾਰ ਦਿੱਤਾ ਹੈ। ਭਾਰਤੀ ਮੂਲ ਦੇ ਸਿੱਖ ਅਮਰ ਸਿੰਘ ਨੇ ਸੱਤ ਸਾਲ ਪਹਿਲਾਂ ‘ਟਰਬਨਜ਼ 4 ਆਸਟਰੇਲੀਆ’ ਦੀ ਸਥਾਪਨਾ ਕੀਤੀ ਸੀ। ਇਹ ਸੰਸਥਾ ਕੁਦਰਤੀ ਆਫ਼ਤਾ ਤੋਂ ਪ੍ਰਭਾਵਿਤ, ਉੱਜੜੇ ਅਤੇ ਪ੍ਰੇਸ਼ਾਨੀਆਂ ਦਾ ਸਾਹਮਣਾ ਕਰ ਰਹੇ ਲੋਕਾਂ ਦੀ ਮਦਦ ਕਰਦੀ ਹੈ। ਨਿਊ ਸਾਊਥ…

Read More

ਇੰਡੀਆ ਦੀ ਦੋ ਵਾਰ ਦੀ ਓਲੰਪਿਕ ਤਗ਼ਮਾ ਜੇਤੂ ਪੀ.ਵੀ. ਸਿੰਧੂ, ਪੰਜ ਵਾਰ ਦੀ ਵਿਸ਼ਵ ਚੈਂਪੀਅਨ ਮੁੱਕੇਬਾਜ਼ ਐੱਮ.ਸੀ. ਮੈਰੀਕੌਮ ਅਤੇ ਓਲੰਪੀਅਨ ਸ਼ਿਵਾ ਕੇਸ਼ਵਨ ਆਈ.ਓ.ਏ. ਅਥਲੀਟ ਕਮਿਸ਼ਨ ਦੀਆਂ ਚੋਣਾਂ ‘ਚ ਬਿਨਾਂ ਮੁਕਾਬਲਾ ਮੈਂਬਰ ਚੁਣੇ ਗਏ ਹਨ। ਕਮਿਸ਼ਨ ‘ਚ ਚੁਣੇ ਗਏ 10 ਖਿਡਾਰੀਆਂ ‘ਚ ਟੋਕੀਓ ਓਲੰਪਿਕ ‘ਚ ਚਾਂਦੀ ਦਾ ਤਗ਼ਮਾ ਜੇਤੂ ਵੇਟਲਿਫਟਰ ਮੀਰਾਬਾਈ ਚਾਨੂ, 2012 ਦੇ ਓਲੰਪਿਕ ‘ਚ ਕਾਂਸੇ ਦਾ ਤਗ਼ਮਾ ਜੇਤੂ ਗਗਨ ਨਾਰੰਗ, ਟੇਬਲ ਟੈਨਿਸ ਖਿਡਾਰੀ ਅਚੰਤਾ ਸ਼ਰਤ ਕਮਲ, ਹਾਕੀ ਖਿਡਾਰਨ ਰਾਣੀ ਰਾਮਪਾਲ, ਤਲਵਾਰਬਾਜ਼ ਭਵਾਨੀ ਦੇਵੀ, ਰੋਵਰ ਬਜਰੰਗ ਲਾਲ ਅਤੇ ਸਾਬਕਾ ਸ਼ਾਟਪੁਟ ਖਿਡਾਰੀ ਓ.ਪੀ. ਕਰਹਾਨਾ ਵੀ ਸ਼ਾਮਲ ਹਨ। ਦਸ ਖਿਡਾਰੀਆਂ ‘ਚੋਂ ਪੰਜ ਔਰਤਾਂ ਹਨ ਅਤੇ ਇਹ ਸਾਰੀਆਂ ਓਲੰਪੀਅਨ ਹਨ। ਸਿਰਫ ਕੇਸ਼ਵਨ ਹੀ…

Read More

ਕੈਨੇਡਾ ‘ਚ ਪੀ.ਆਰ. ਇੰਡੀਅਨ ਲੋਕਾਂ ਸਮੇਤ ਹੋਰਨਾਂ ਲਈ ਇਹ ਖੁਸ਼ੀ ਵਾਲੀ ਖ਼ਬਰ ਹੈ ਕਿ ਹੁਣ ਪੀ.ਆਰ. ਲੋਕ ਵੀ ਕੈਨੇਡਾ ‘ਚ ਕੇਂਦਰੀ ਹਥਿਆਰਬੰਦ ਬਲਾਂ (ਸੀ.ਏ.ਐਫ.) ਨੇ ਐਲਾਨ ਕੀਤਾ ਕਿ ਸਥਾਈ ਨਿਵਾਸੀਆਂ ਨੂੰ ਹੁਣ ਸੇਵਾਵਾਂ ‘ਚ ਭਰਤੀ ਦੀ ਇਜਾਜ਼ਤ ਦਿੱਤੀ ਜਾਵੇਗੀ ਕਿਉਂਕਿ ਫੌਜ ਜਵਾਨਾਂ ਦੀ ਘਾਟ ਦਾ ਸਾਹਮਣਾ ਕਰ ਰਹੀ ਹੈ। ਮੀਡੀਆ ਦੀ ਇਕ ਖ਼ਬਰ ‘ਚ ਇਹ ਜਾਣਕਾਰੀ ਦਿੱਤੀ ਗਈ। ਕੈਨੇਡਾ ‘ਚ ਸਥਾਈ ਨਿਵਾਸੀਆਂ ‘ਚ ਵੱਡੀ ਗਿਣਤੀ ਭਾਰਤੀ ਹਨ ਅਤੇ ਸੀ.ਏ.ਐਫ. ਦੇ ਫੈਸਲੇ ਨਾਲ ਉਨ੍ਹਾਂ ਲਈ ਰੁਜ਼ਗਾਰ ਦੇ ਮੌਕੇ ਪੈਦਾ ਹੋਣ ਦੀ ਸੰਭਾਵਨਾ ਹੈ। ਇਕ ਖ਼ਬਰ ਅਨੁਸਾਰ ‘ਰਾਇਲ ਕੈਨੇਡੀਅਨ ਮਾਊਂਟਿਡ ਪੁਲੀਸ ਦੀ ‘ਪੁਰਾਣੀ ਭਰਤੀ ਪ੍ਰਕਿਰਿਆ’ ਵਿੱਚ ਬਦਲਾਅ ਦੇ ਐਲਾਨ ਦੇ ਪੰਜ ਵਰ੍ਹਿਆਂ…

Read More

ਸਿਰਸਾ ਸਥਿਤ ਡੇਰਾ ਮੁਖੀ ਗੁਰਮੀਤ ਰਾਮ ਰਹੀਮ ਦੀ ਪੈਰੋਲ ਰੱਦ ਕਰਨ ਦੀ ਮੰਗ ਨੂੰ ਲੈ ਕੇ ਸੋਮਵਾਰ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ”ਚ ਸੁਣਵਾਈ ਹੋਈ। ਪਟੀਸ਼ਨ ਦਾ ਨਿਪਟਾਰਾ ਕਰਦਿਆਂ ਹਾਈ ਕੋਰਟ ਦੇ ਚੀਫ਼ ਜਸਟਿਸ ਰਵੀਸ਼ੰਕਰ ਝਾਅ ‘ਤੇ ਆਧਾਰਤ ਡਿਵੀਜ਼ਨ ਬੈਂਚ ਨੇ ਇਸ ਸਬੰਧੀ ਪਟੀਸ਼ਨਕਰਤਾ ਵੱਲੋਂ ਮੁੱਖ ਸਕੱਤਰ ਨੂੰ ਦਿੱਤੇ ਮੰਗ ਪੱਤਰ ‘ਤੇ ਸਰਕਾਰ ਨੂੰ ਢੁੱਕਵਾਂ ਫ਼ੈਸਲਾ ਲੈਣ ਦੇ ਹੁਕਮ ਦਿੱਤੇ ਹਨ। ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ ਆਪਣੇ 2020 ਨਿਯਮਾਂ ਦੇ ਉਲਟ ਗੁਰਮੀਤ ਨੂੰ ਪੈਰੋਲ ਦਿੱਤੀ ਹੈ। ਹਾਈ ਕੋਰਟ ਦੇ ਵਕੀਲ ਐੱਚ.ਸੀ. ਅਰੋੜਾ ਵੱਲੋਂ ਦਾਇਰ ਪਟੀਸ਼ਨ ‘ਚ ਦੋਸ਼ ਲਾਇਆ ਗਿਆ ਹੈ ਕਿ ਹਰਿਆਣਾ ਸਰਕਾਰ ਨੇ…

Read More

ਮਰਹੂਮ ਗਾਇਕ ਸ਼ੁੱਭਦੀਪ ਸਿੰਘ ਸਿੱਧੂ ਮੂਸੇਵਾਲਾ ਦੇ ਪਰਿਵਾਰ ਅਤੇ ਪ੍ਰਸ਼ੰਸ਼ਕ ਲਗਾਤਾਰ ਇਨਸਾਫ਼ ਦੀ ਮੰਗ ਕਰ ਰਹੇ ਹਨ। ਇਸੇ ਮਾਮਲੇ ‘ਚ ਅੱਜ ਸਿੱਧੂ ਦੇ ਮਾਤਾ-ਪਿਤਾ ਡੀ.ਜੀ.ਪੀ. ਪੰਜਾਬ ਗੌਰਵ ਯਾਦਵ ਨੂੰ ਚੰਡੀਗੜ੍ਹ ਵਿਖੇ ਪਹੁੰਚੇ। ਜ਼ਿਕਰਯੋਗ ਹੈ ਕਿ ਅਲਟੀਮੇਟਮ ਵਿਚਾਲੇ ਡੀ.ਜੀ.ਪੀ. ਨਾਲ ਬਲਕੌਰ ਸਿੰਘ ਸਿੱਧੂ ਦੀ ਇਹ ਪਹਿਲੀ ਮੁਲਾਕਾਤ ਹੈ। ਦੱਸਿਆ ਜਾ ਰਿਹਾ ਹੈ ਕਿ ਸਿੱਧੂ ਦੇ ਪਿਤਾ ਬਲਕੌਰ ਸਿੰਘ ਤੇ ਡੀ.ਜੀ.ਪੀ. ਵਿਚਾਲੇ ਕਰੀਬ 30 ਮਿੰਟ ਤੱਕ ਮੁਲਾਕਾਤ ਹੋਈ। ਇਸ ਦੌਰਾਨ ਬਲਕੌਰ ਸਿੰਘ ਨੇ ਪੁੱਤਰ ਦੇ ਇਨਸਾਫ਼ ਨੂੰ ਲੈ ਕੇ ਹੋ ਰਹੀ ਦੇਰੀ ਦਾ ਕਾਰਨ ਪੁੱਛਿਆ। ਇਸ ਤੋਂ ਇਲਾਵਾ ਦੋਵਾਂ ਵਿਚਾਲੇ ਹੋਰ ਵੀ ਕਈ ਵਿਸ਼ਿਆਂ ‘ਤੇ ਚਰਚਾ ਕੀਤੀ ਗਈ, ਜੋ ਸਿੱਧੂ ਦੇ ਕਤਲ…

Read More