Author: editor
ਗੰਨ ਕਲਚਰ ਨੂੰ ਲੈ ਕੇ ਪੰਜਾਬ ਦੀ ਭਗਵੰਤ ਮਾਨ ਦੀ ਅਗਵਾਈ ਵਾਲੀ ਆਮ ਆਦਮੀ ਪਾਰਟੀ ਸਰਕਾਰ ਨੇ ਅਹਿਮ ਫੈਸਲਾ ਲਿਆ ਹੈ। ਮੁੱਖ ਮੰਤਰੀ ਨੇ ਨਿਰਦੇਸ਼ ਜਾਰੀ ਕੀਤੇ ਹਨ ਕਿ ਹੁਣ ਤੱਕ ਜਾਰੀ ਸਾਰੇ ਹਥਿਆਰਾਂ ਦੇ ਲਾਇਸੈਂਸਾਂ ਦੀ ਅਗਲੇ ਤਿੰਨ ਮਹੀਨੇ ਅੰਦਰ ਪੂਰੀ ਸਮੀਖਿਆ ਕੀਤੀ ਜਾਵੇਗੀ। ਇਸ ਦੇ ਨਾਲ ਹੀ ਕੋਈ ਨਵਾਂ ਹਥਿਆਰ ਉਦੋਂ ਤੱਕ ਨਹੀਂ ਦਿੱਤਾ ਜਾਵੇਗਾ ਜਦੋਂ ਤੱਕ ਕਿ ਡੀ.ਸੀ. ਨਿੱਜੀ ਤੌਰ ‘ਤੇ ਸੰਤੁਸ਼ਟ ਨਾ ਹੋਵੇ। ਇਸ ਤੋਂ ਇਲਾਵਾ ਹਥਿਆਰਾਂ ਦੇ ਜਨਤਕ ਪ੍ਰਦਰਸ਼ਨ (ਸੋਸ਼ਲ ਮੀਡੀਆ ‘ਤੇ ਪ੍ਰਦਰਸ਼ਨ ਸਮੇਤ) ਦੀ ਸਖ਼ਤ ਮਨਾਹੀ ਹੋਵੇਗੀ। ਮੁੱਖ ਮੰਤਰੀ ਮਾਨ ਨੇ ਹੁਕਮ ਜਾਰੀ ਕੀਤੇ ਕਿ ਆਉਣ ਵਾਲੇ ਦਿਨਾਂ ‘ਚ ਵੱਖ-ਵੱਖ ਇਲਾਕਿਆਂ ‘ਚ ਚੈਕਿੰਗ ਕੀਤੀ…
29 ਮਈ ਨੂੰ ਗੋਲੀਆਂ ਮਾਰ ਕੇ ਕਤਲ ਕੀਤੇ ਗਾਇਕ ਸਿੱਧੂ ਮੂਸੇਵਾਲਾ ਮਾਮਲੇ ‘ਚ ਗੋਲਡੀ ਬਰਾੜ ਕਰਕੇ ਕੈਨੇਡਾ ਕੁਨੈਕਸ਼ਨ ਤਾਂ ਉਦੋਂ ਹੀ ਸਾਹਮਣੇ ਆ ਗਿਆ ਸੀ ਜਦਕਿ ਹੁਣ ਅਮਰੀਕਾ ਦਾ ਕੁਨੈਕਸ਼ਨ ਵੀ ਇਸ ਮਾਮਲੇ ‘ਚ ਜੁੜਿਆ ਨਜ਼ਰ ਆ ਰਿਹਾ ਹੈ। ਗ੍ਰਿਫ਼ਤਾਰ ਕੀਤੇ ਦੋਸ਼ੀਆਂ ਨੂੰ ਹਥਿਆਰ ਸਪਲਾਈ ਕਰਨ ਵਾਲੇ ਮਨੀ ਰਈਆ ਅਤੇ ਮਨਦੀਪ ਸਿੰਘ ਤੂਫ਼ਾਨ ਨੂੰ ਸੀ.ਆਈ.ਏ.-2 ਦੀ ਪੁਲੀਸ ਪ੍ਰੋਡਕਸ਼ਨ ਵਾਰੰਟ ‘ਤੇ ਲੈ ਕੇ ਆਈ ਹੈ। ਉਨ੍ਹਾਂ ਤੋਂ ਮੁੱਢਲੀ ਪੁੱਛਗਿੱਛ ‘ਚ ਪਤਾ ਲੱਗਾ ਹੈ ਕਿ ਅਮਰੀਕਾ ‘ਚ ਬੈਠੇ ਗੈਂਗਸਟਰ ਦਮਨਜੋਤ ਸਿੰਘ ਕਾਹਲੋਂ ਜ਼ਰੀਏ ਹੀ ਮਨੀ ਰਈਆ, ਕੈਨੇਡਾ ਬੈਠੇ ਗੋਲਡੀ ਬਰਾੜ ਨਾਲ ਸੰਪਰਕ ‘ਚ ਆਇਆ ਸੀ। ਦਮਨਜੋਤ ਨੇ ਹੀ ਮਨੀ ਨੂੰ ਗੋਲਡੀ ਦੇ…
ਮੋਗਾ ਦੇ ਹਾਈਵੇ ‘ਤੇ ਸਥਿਤ ਲਾਲਾ ਲਾਜਪਤ ਰਾਏ ਕਾਲਜ ਦੇ ਹੋਸਟਲ ‘ਚ ਰਹਿ ਕੇ ਪੜ੍ਹਾਈ ਕਰ ਰਹੇ ਅਤੇ ਬਿਹਾਰ ਦੇ ਵਿਦਿਆਰਥੀਆਂ ਦਰਮਿਆਨ ਟੀ-20 ਵਰਲਡ ਕੱਪ ਦੇ ਫਾਈਨਲ ‘ਚ ਇੰਗਲੈਂਡ ਦੇ ਹੱਥੋਂ ਪਾਕਿਸਤਾਨ ਦੀ ਹੋਈ ਹਾਰ ਉਪਰੰਤ ਉਸ ਸਮੇਂ ਖੂਨੀ ਝੜਪ ਹੋ ਗਈ, ਜਦੋਂ ਬਿਹਾਰ ਦੇ ਵਿਦਿਆਰਥੀ ਇੰਗਲੈਂਡ ਦੀ ਜਿੱਤ ਦਾ ਜਸ਼ਨ ਮਨਾ ਰਹੇ ਸਨ ਤਾਂ ਉਸ ਸਮੇਂ ਜੰਮੂ-ਕਸ਼ਮੀਰ ਦੇ ਵਿਦਿਆਰਥੀਆਂ ਨੇ ਕਥਿਤ ਤੌਰ ‘ਤੇ ਉਨ੍ਹਾਂ ਦਾ ਵਿਰੋਧ ਕੀਤਾ। ਇਸ ਦੌਰਾਨ ਤੂੰ-ਤੂੰ, ਮੈਂ-ਮੈਂ ਤੋਂ ਬਾਅਦ ਮਾਮਲਾ ਇੰਨਾ ਵਧ ਗਿਆ ਕਿ ਵਿਦਿਆਰਥੀਆਂ ਨੇ ਇਕ-ਦੂਜੇ ‘ਤੇ ਹਮਲਾ ਕਰ ਦਿੱਤਾ। ਇਸ ਹਮਲੇ ਦਰਮਿਆਨ ਬਿਹਾਰ ਦੇ ਕਈ ਵਿਦਿਆਰਥੀ ਜ਼ਖ਼ਮੀ ਹੋ ਗਏ, ਜਿਨ੍ਹਾਂ ਨੂੰ ਇਲਾਜ ਲਈ…
ਮੈਲਬੌਰਨ ‘ਚ ਖੇਡੇ ਗਏ ਆਈ.ਸੀ.ਸੀ. ਟੀ-20 ਵਰਲਡ ਕੱਪ ਦੇ ਫਾਈਨਲ ਮੁਕਾਬਲੇ ‘ਚ ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਦਿੱਤਾ। ਇਸ ਤਰ੍ਹਾਂ ਇੰਗਲੈਂਡ ਦੀ ਟੀਮ ਨੇ ਦੂਜੀ ਵਾਰ ਖਿਤਾਬ ਜਿੱਤ ਲਿਆ। ਆਲਰਾਊਂਡਰ ਬੇਨ ਸਟੋਕਸ (ਅਜੇਤੂ 52) ਦੇ ਅਰਧ ਸੈਂਕੜੇ ਦੀ ਬਦੌਲਤ ਇੰਗਲੈਂਡ ਨੇ ਫਾਈਨਲ ‘ਚ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਆਪਣਾ ਦੂਜਾ ਟੀ-20 ਵਿਸ਼ਵ ਕੱਪ ਖਿਤਾਬ ਜਿੱਤਿਆ। ਖ਼ਿਤਾਬੀ ਮੈਚ ‘ਚ ਪਹਿਲਾਂ ਗੇਂਦਬਾਜ਼ੀ ਕਰਦਿਆਂ ਇੰਗਲੈਂਡ ਨੇ ਸੈਮ ਕਰਨ (12/3) ਦੀ ਸ਼ਾਨਦਾਰ ਗੇਂਦਬਾਜ਼ੀ ਦੀ ਮਦਦ ਨਾਲ ਪਾਕਿਸਤਾਨ ਨੂੰ 137 ਦੌੜਾਂ ‘ਤੇ ਰੋਕ ਦਿੱਤਾ। ਟੀ-20 ਚੈਂਪੀਅਨ ਬਣਨ ਲਈ ਜੋਸ ਬਟਲਰ ਦੀ ਟੀਮ ਦੇ ਸਾਹਮਣੇ 138 ਦੌੜਾਂ ਦਾ ਟੀਚਾ ਸੀ, ਜਿਸ…
ਟੀ-20 ਵਰਲਡ ਦੇ ਇੰਗਲੈਂਡ ਅਤੇ ਪਾਕਿਸਤਾਨ ਵਿਚਕਾਰ ਖੇਡੇ ਗਏ ਫਾਈਨਲ ਮੁਕਾਬਲੇ ‘ਚ ਇੰਗਲੈਂਡ ਦੀ ਟੀਮ 5 ਵਿਕਟਾਂ ਨਾਲ ਜੇਤੂ ਰਹੀ। ਮੈਲਬੋਰਨ ਕ੍ਰਿਕਟ ਗਰਾਊਂਡ ‘ਤੇ ਖੇਡੇ ਗਏ ਵਰਲਡ ਕੱਪ ਦੇ ਫਾਈਨਲ ਮੈਚ ‘ਚ ਇੰਗਲੈਂਡ ਨੇ ਪਾਕਿਸਤਾਨ ਨੂੰ 5 ਵਿਕਟਾਂ ਨਾਲ ਹਰਾ ਕੇ ਖਿਤਾਬ ਜਿੱਤ ਲਿਆ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਦੇ ਹੋਏ ਸੈਮ ਕੁਰੇਨ 12 ਦੌੜਾਂ ਦੇ ਕੇ ਤਿੰਨ ਵਿਕਟਾਂ ਦੀ ਸ਼ਾਨਦਾਰ ਗੇਂਦਬਾਜ਼ੀ ਦੀ ਬਦੌਲਤ ਪਾਕਿਸਤਾਨ ਨੂੰ 137 ਦੌੜਾਂ ‘ਤੇ ਰੋਕਣ ਦੇ ਬਾਅਦ ਬੇਨ ਸਟੋਕਸ (52) ਦੀ ਅਰਧ ਸੈਂਕੜੇ ਵਾਲੀ ਪਾਰੀ ਦੀ ਬਦੌਲਤ ਇਕ ਓਵਰ ਬਾਕੀ ਰਹਿੰਦਿਆਂ 138 ਦੌੜਾਂ ਬਣਾਉਂਦੇ ਹੋਏ ਖ਼ਿਤਾਬੀ ਜਿੱਤ ਆਪਣੇ ਨਾਂ ਕੀਤੀ। ਸੈਮ ਕੁਰੇਨ ਨੂੰ…
ਵਰਜੀਨੀਆ ਯੂਨੀਵਰਸਿਟੀ ‘ਚ ਫਾਇਰਿੰਗ ‘ਚ 3 ਲੋਕਾਂ ਦੀ ਮੌਤ ਹੋ ਗਈ ਜਦਕਿ ਦੋ ਜ਼ਖਮੀ ਹੋ ਗਏ। ਸਥਾਨਕ ਪੁਲੀਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ। ਪੁਲੀਸ ਨੂੰ ਇਕ ਵਿਦਿਆਰਥੀ ‘ਤੇ ਸ਼ੱਕ ਹੋਇਆ ਹੈ ਜਿਸ ਦੀ ਭਾਲ ਸ਼ੁਰੂ ਕਰ ਦਿੱਤੀ ਗਈ ਹੈ। ਪੁਲੀਸ ਨੇ ਹਮਲੇ ‘ਚ ਇਕ ਵਿਦਿਆਰਥੀ ਨੂੰ ਸ਼ੱਕੀ ਵਜੋਂ ਨਾਮਜ਼ਦ ਕੀਤਾ ਹੈ। ਨਾਲ ਹੀ ਉਸ ਦੀ ਪਛਾਣ ਵੀ ਜਨਤਕ ਕੀਤੀ ਗਈ ਹੈ। ਸ਼ੱਕੀ ਵਿਦਿਆਰਥੀ ਦੀ ਵੱਡੇ ਪੱਧਰ ‘ਤੇ ਭਾਲ ਜਾਰੀ ਹੈ। ਗੋਲੀਬਾਰੀ ਦੀ ਇਹ ਘਟਨਾ ਐਤਵਾਰ ਦੇਰ ਸ਼ਾਮ ਨੂੰ ਵਾਪਰੀ। ਯੂਨੀਵਰਸਿਟੀ ਪੁਲੀਸ ਨੇ ਇਕ ਟਵੀਟ ਰਾਹੀਂ ਇਸ ਦੀ ਜਾਣਕਾਰੀ ਦਿੱਤੀ। ਨਾਲ ਹੀ ਪੁਲੀਸ ਨੇ ਸ਼ੱਕੀ ਨੂੰ ਖਤਰਨਾਕ ਦੱਸਿਆ…
ਪੰਜਾਬ ਪੁਲੀਸ ‘ਚ ਬਤੌਰ ਕਾਂਸਟੇਬਲ ਕਰਦੀ ਇਕ ਮਹਿਲਾ ਆਪਣਾ ਲਿੰਗ ਬਦਲਣ ਦਾ ਆਪ੍ਰੇਸ਼ਨ ਕਰਵਾ ਕੇ ਮਰਦੀ ਬਣੀ ਹੈ। ਉਸਦੇ ਅਜਿਹਾ ਕਰਨ ਪਿੱਛੇ ਇਕ ਖਾਸ ਕਾਰਨ ਹੈ। ਇਹ ਮਹਿਲਾ ਕਾਂਸਟੇਬਲ ਬਠਿੰਡਾ ਵਿਖੇ ਤਾਇਨਾਤ ਹੈ ਜਿਸ ਦੀ ਹੁਣ ਚੁਫੇਰੇ ਚਰਚਾ ਹੋ ਰਹੀ ਹੈ। ਪੰਜਾਬ ‘ਚ ਇਹ ਪਹਿਲਾ ਮਾਮਲਾ ਹੈ ਜਿਸ ‘ਚ ਪੰਜਾਬ ਪੁਲੀਸ ਦੀ ਮਹਿਲਾ ਕਾਂਸਟੇਬਲ ਨੇ ਆਪਣਾ ਲਿੰਗ ਤਬਦੀਲ ਕਰਵਾਇਆ ਹੈ। ਉਹ ਹੁਣ ਆਪ੍ਰੇਸ਼ਨ ਤੋਂ ਬਾਅਦ ਮਰਦ ਬਣ ਚੁੱਕੀ ਹੈ। ਡਿਪਟੀ ਕਮਿਸ਼ਨਰ ਦਫ਼ਤਰ ਨੇ ਲਿੰਗ ਬਦਲੀ ਦਾ ਆਪ੍ਰੇਸ਼ਨ ਕਰਨ ਵਾਲੇ ਹਸਪਤਾਲ ਦੀ ਰਿਪੋਰਟ ਦੇ ਆਧਾਰ ‘ਤੇ ਉਕਤ ਕਾਂਸਟੇਬਲ ਦਾ ਨਾਂ ਤੇ ਲਿੰਗ ਬਦਲੀ ਦਾ ਸਰਟੀਫੀਕੇਟ ਜਾਰੀ ਕਰ ਦਿੱਤਾ ਹੈ। ਹੁਣ ਉਸ…
ਕੈਨੇਡਾ ਤੋਂ ਆਪਣੇ ਲੜਕੇ ਦਾ ਵਿਆਹ ਕਰਨ ਆਏ ਪਰਵਾਸੀ ਪੰਜਾਬੀ ਪਰਿਵਾਰ, ਜਿਸ ‘ਚ ਅਮਰੀਕਾ, ਇੰਗਲੈਂਡ ਤੋਂ ਵੀ ਕਈ ਪਰਿਵਾਰ ਸ਼ਾਮਲ ਹੋਏ ਸਨ, ਦੇ ਵਿਆਹ ਸਮਾਗਮ ‘ਚ ਸ਼ਰਾਬ ਦੇ ਠੇਕੇਦਾਰਾਂ ਵੱਲੋਂ ਕੀਤੀ ਗੁੰਡਾਗਰਦੀ ਅਤੇ ਫਾਇਰਿੰਗ ਦੇ ਕਈ ਦਿਨ ਬੀਤ ਜਾਣ ਤੋਂ ਬਾਅਦ ਅਖੀਰ ਪੰਜਾਬ ਦੀ ਭਗਵੰਤ ਮਾਨ ਸਰਕਾਰ ਜਾਗੀ ਹੈ। ਕੈਬਨਿਟ ਮੰਤਰੀ, ਜੋ ਐਨ.ਆਰੀ.ਆਈ. ਮਾਮਲੇ ਵੀ ਦੇਖਦੇ ਹਨ, ਕੁਲਦੀਪ ਸਿੰਘ ਧਾਲੀਵਾਲ ਨੇ ਇਸ ਪਰਿਵਾਰ ਨਾਲ ਅੰਮ੍ਰਿਤਸਰ ਪੁੱਜ ਕੇ ਮੁਲਾਕਾਤ ਕੀਤੀ ਅਤੇ ਹਰ ਤਰ੍ਹਾਂ ਦੀ ਸੁਰੱਖਿਆ ਦਾ ਭਰੋਸਾ ਦਿੱਤਾ। ਕੈਬਨਿਟ ਮੰਤਰੀ ਧਾਲੀਵਾਲ ਨੇ ਪੀੜਤ ਪਰਿਵਾਰ ਨਾਲ ਉਨ੍ਹਾਂ ਦੇ ਘਰ ਡਰੀਮ ਸਿਟੀ ਮਾਨਾਂਵਾਲਾ ‘ਚ ਮੁਲਾਕਾਤ ਕਰਨ ਮੌਕੇ ਕਿਹਾ ਕਿ ਕਿਸੇ ਨੂੰ ਇਹ ਹੱਕ…
ਪਿਛਲੇ ਦਿਨੀਂ ਅੰਮ੍ਰਿਤਸਰ ‘ਚ ਸ਼ਿਵ ਸੈਨਾ ਆਗੂ ਸੁਧੀਰ ਸੂਰੀ ਦੀ ਗੋਲੀਆਂ ਮਾਰ ਕੇ ਹੱਤਿਆ ਕਰਨ ਵਾਲੇ ਸੰਦੀਪ ਸਿੰਘ ਸੰਨੀ ਨੂੰ ਸੱਤ ਦਿਨ ਦਾ ਪੁਲੀਸ ਰਿਮਾਂਡ ਖ਼ਤਮ ਹੋਣ ਮਗਰੋਂ ਪੁਲੀਸ ਨੇ ਮੁੜ ਅਦਾਲਤ ‘ਚ ਪੇਸ਼ ਕੀਤਾ, ਜਿੱਥੋਂ ਉਸ ਨੂੰ ਤਿੰਨ ਦਿਨ ਦੇ ਹੋਰ ਪੁਲੀਸ ਰਿਮਾਂਡ ‘ਤੇ ਭੇਜ ਦਿੱਤਾ ਗਿਆ ਹੈ। ਇਸੇ ਦੌਰਾਨ ਸਿੱਖ ਜਥੇਬੰਦੀਆਂ ਦੇ ਕਾਰਕੁਨਾਂ ਨੇ ਅਦਾਲਤ ਕੈਂਪਸ ‘ਚ ਨਾਅਰੇਬਾਜ਼ੀ ਕੀਤੀ। ਪੁਲੀਸ ਨੇ ਪ੍ਰਦਰਸ਼ਨਕਾਰੀਆਂ ਨੂੰ ਅਦਾਲਤ ‘ਚ ਦਾਖ਼ਲ ਹੋਣ ਤੋਂ ਰੋਕਣ ਲਈ ਸਖ਼ਤ ਪ੍ਰਬੰਧ ਕੀਤੇ ਹੋਏ ਸਨ। ਪੁਲੀਸ ਦੀ ਵਿਸ਼ੇਸ਼ ਜਾਂਚ ਟੀਮ ਦੇ ਮੁਖੀ ਦੀ ਅਗਵਾਈ ਹੇਠ ਬਾਅਦ ਦੁਪਹਿਰ ਸੰਦੀਪ ਸਿੰਘ ਸੰਨੀ ਨੂੰ ਸੁਰੱਖਿਆ ਹੇਠ ਵਧੀਕ ਸੀ.ਜੇ.ਐਮ. ਦੀ ਅਦਾਲਤ ‘ਚ…
ਰੇਲ ਗੱਡੀ ਹੇਠਾਂ ਆਉਣ ਕਾਰਨ ਜ਼ਖਮੀ ਨੌਜਵਾਨ ਨੂੰ ਫੌਰੀ ਫਗਵਾੜਾ ਸਿਵਲ ਹਸਪਤਾਲ ਲਿਜਾਣ ਤੋਂ ਬਾਅਦ ਇਲਾਜ ਦੌਰਾਨ ਉਸ ਦੀ ਮੌਤ ਹੋਣ ਤੋਂ ਬਾਅਦ ਹੰਗਾਮਾ ਹੋ ਗਿਆ। ਮ੍ਰਿਤਕ ਨੌਜਵਾਨ ਦੇ ਗੁੱਸੇ ‘ਚ ਆਏ ਰਿਸ਼ਤੇਦਾਰਾਂ ਨੇ ਡਿਊਟੀ ‘ਤੇ ਤਾਇਨਾਤ ਡਾਕਟਰ ਦੀ ਕੁੱਟਮਾਰ ਕੀਤੀ। ਇਸ ਘਟਨਾ ਦੇ ਵਿਰੋਧ ‘ਚ ਹਸਪਤਾਲ ਦੇ ਡਾਕਟਰਾਂ ਅਤੇ ਸਮੂਹ ਸਟਾਫ਼ ਨੇ ਕੰਮ ਬੰਦ ਕਰਕੇ ਧਰਨਾ ਲਗਾ ਦਿੱਤਾ। ਜਾਣਕਾਰੀ ਮੁਤਾਬਕ ਫਗਵਾੜਾ-ਬੰਗਾ ਰੇਲਵੇ ਲਾਈਨਾਂ ‘ਤੇ 16 ਸਾਲਾ ਅਨੁਜ ਸਿੰਘ ਵਾਸੀ ਟਿੱਬੀ ਸ਼ਿਵਪੁਰੀ ਲਾਗੇ ਡੀ.ਐੱਮ.ਯੂ. ਰੇਲ ਗੱਡੀ ਦੀ ਲਪੇਟ ‘ਚ ਆ ਗਿਆ। ਮੌਕੇ ‘ਤੇ ਮੌਜੂਦ ਲੋਕਾਂ ਨੇ ਦੱਸਿਆ ਕਿ ਨੌਜਵਾਨ ਦੇ ਹੈੱਡਫੋਨ ਲੱਗੇ ਹੋਣ ਕਾਰਨ ਇਹ ਹਾਦਸਾ ਵਾਪਰਿਆ। ਅਨੁਜ ਨੂੰ ਗੰਭੀਰ…