Author: editor
ਪਾਕਿਸਤਾਨ ਦੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸ਼ਰੀਫ਼ ਤੇ ਉਨ੍ਹਾਂ ਦੇ ਭਰਾ ਨਵਾਜ਼ ਸ਼ਰੀਫ ਵਿਚਾਲੇ ਲੰਡਨ ‘ਚ ਹੋਈ ਮੁਲਾਕਾਤ ਮਗਰੋਂ ਇਹ ਫੈਸਲਾ ਲਿਆ ਗਿਆ ਹੈ ਕਿ ਪਾਕਿਸਤਾਨੀ ਫੌਜ ਦੇ ਨਵੇਂ ਮੁਖੀ ਦੀ ਨਿਯੁਕਤੀ ਲਈ ਸਰਕਾਰ ਕਿਸੇ ਵੀ ਦਬਾਅ ਹੇਠ ਨਹੀਂ ਆਏਗੀ। ਜ਼ਿਕਰਯੋਗ ਹੈ ਕਿ ਪਾਕਿਸਤਾਨ ਫੌਜ ਦੇ ਮੁਖੀ ਜਨਰਲ ਕਮਰ ਜਾਵੇਦ ਬਾਜਵਾ 29 ਨਵੰਬਰ ਨੂੰ ਸੇਵਾਮੁਕਤ ਹੋ ਰਹੇ ਹਨ ਤੇ ਨਵੇਂ ਫੌਜ ਮੁਖੀ ਦੀ ਨਿਯੁਕਤੀ ਲਈ ਚਾਰਾਜੋਈ ਸ਼ੁਰੂ ਹੋ ਗਈ ਹੈ। ਮੀਡੀਆ ਰਿਪੋਰਟਾਂ ਅਨੁਸਾਰ ਸਿਆਸੀ ਪਾਰਟੀ ਤਹਿਰੀਕ-ਏ-ਇਨਸਾਫ ਦੇ ਮੁਖੀ ਇਮਰਾਨ ਖਾਨ ਨੇ ਪਾਕਿਸਤਾਨ ‘ਚ ਜਲਦੀ ਹੀ ਆਮ ਚੋਣਾਂ ਕਰਵਾਉਣ ਦੀ ਮੰਗ ਕੀਤੀ ਹੈ ਅਤੇ ਪ੍ਰਧਾਨ ਮੰਤਰੀ ਸ਼ਾਹਬਾਜ਼ ਸਰੀਫ਼ ਵੱਲੋਂ ਪੀ.ਐੱਮ.ਐੱਲ. (ਐੱਨ) ਦੇ…
ਇੰਡੀਆ ਦੀ ਸਟਾਰ ਮੁੱਕੇਬਾਜ਼ ਲਵਲੀਨਾ ਬੋਰਗੋਹੇਨ (75 ਕਿਲੋ ਭਾਰ ਵਰਗ) ਤੇ ਪਰਵੀਨ ਹੁੱਡਾ (63 ਕਿਲੋ ਭਾਰ ਵਰਗ) ਨੇ ਜਾਰਡਨ ਦੇ ਓਮਾਨ ‘ਚ ਚੱਲ ਰਹੀ ਏਸ਼ੀਅਨ ਮੁੱਕੇਬਾਜ਼ੀ ਚੈਂਪੀਅਨਸ਼ਿਪ ‘ਚ ਸੋਨ ਤਗ਼ਮੇ ਜਿੱਤੇ ਹਨ। ਓਲੰਪਿਕ ਖੇਡਾਂ ‘ਚ ਕਾਂਸੇ ਦਾ ਤਗ਼ਮਾ ਜਿੱਤਣ ਵਾਲੀ ਲਵਲੀਨਾ ਨੇ ਉਜ਼ਬੇਕਿਸਤਾਨ ਦੀ ਰੂਜਮੇਤੋਵਾ ਸੋਖੀਬਾ ਨੂੰ 5-0 ਨਾਲ ਮਾਤ ਦਿੱਤੀ ਜਦੋਂ ਕਿ ਪਰਵੀਨ ਨੇ ਜਾਪਾਨ ਦੀ ਮੁੱਕੇਬਾਜ਼ ਕਿਟੋ ਮਾਈ ਨੂੰ ਵੀ 5-0 ਨਾਲ ਹਰਾਇਆ। ਇਸੇ ਤਰ੍ਹਾਂ ਭਾਰਤੀ ਮੁੱਕੇਬਾਜ਼ ਮੀਨਾਕਸ਼ੀ ਨੇ ਏਸ਼ੀਅਨ ਚੈਂਪੀਅਨਸ਼ਿਪ ਦੇ ਫਲਾਈਵੇਟ ਵਰਗ (52 ਕਿਲੋ) ‘ਚ ਚਾਂਦੀ ਦਾ ਤਗ਼ਮਾ ਜਿੱਤਿਆ। 25 ਵਰ੍ਹਿਆਂ ਦੀ ਲਵਲੀਨਾ ਟੋਕੀਓ ਓਲੰਪਿਕ ‘ਚ ਕਾਂਸੇ ਦਾ ਤਗ਼ਮਾ ਜਿੱਤਣ ਮਗਰੋਂ ਖਰਾਬ ਫਾਰਮ ‘ਚ ਚੱਲ ਰਹੀ…
ਕ੍ਰਿਕਟਰ ਮਹਿੰਦਰ ਸਿੰਘ ਧੋਨੀ ਵੱਲੋਂ ਦਾਇਰ ਕੀਤੀ ਗਈ ਮਾਣਹਾਨੀ ਦੀ ਪਟੀਸ਼ਨ ਸਬੰਧੀ ਮਦਰਾਸ ਹਾਈ ਕੋਰਟ ਦੇ ਡਿਵੀਜ਼ਨ ਬੈਂਚ ਨੇ ਆਈ.ਪੀ.ਐੱਸ. ਅਧਿਕਾਰੀ ਜੀ ਸੰਪਤ ਕੁਮਾਰ ਨੂੰ 9 ਦਸੰਬਰ ਨੂੰ ਅਦਾਲਤ ‘ਚ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਹਨ। ਜਸਟਿਸ ਪੀ.ਐੱਨ. ਪ੍ਰਕਾਸ਼ ਅਤੇ ਆਰ.ਐੱਮ.ਟੀ. ਟੀਕਾਰਮਨ ਦੇ ਬੈਂਚ ਨੇ ਮਾਣਹਾਨੀ ਦੀ ਅਰਜ਼ੀ ‘ਤੇ ਸੁਣਵਾਈ ਦੌਰਾਨ ਸੰਵਿਧਾਨਕ ਨੋਟਿਸ ਜਾਰੀ ਕੀਤਾ। ਜ਼ਿਕਰਯੋਗ ਹੈ ਕਿ ਧੋਨੀ ਨੇ ਕ੍ਰਿਕਟ ਮੈਚਾਂ ਦੀ ਫਿਕਸਿੰਗ ਦੇ ਮਾਮਲੇ ‘ਚ ਸੁਪਰੀਮ ਕੋਰਟ ਅਤੇ ਕੁਝ ਸੀਨੀਅਰ ਵਕੀਲਾਂ ਖ਼ਿਲਾਫ਼ ਦਿੱਤੇ ਗਏ ਕਥਿਤ ਬਿਆਨਾਂ ਲਈ ਸੰਪਤ ਕੁਮਾਰ ਖ਼ਿਲਾਫ਼ ਮਾਣਹਾਨੀ ਦੀ ਕਾਰਵਾਈ ਸ਼ੁਰੂ ਕਰਨ ਅਤੇ ਸੰਮਨ ਜਾਰੀ ਕਰਨ ਵਾਸਤੇ ਹਾਈ ਕੋਰਟ ਦਾ ਰੁਖ਼ ਕੀਤਾ ਹੈ। ਅਸਲ ‘ਚ…
ਇੰਡੀਆ ਦੇ ਸਾਬਕਾ ਪ੍ਰਧਾਨ ਮੰਤਰੀ ਰਾਜੀਵ ਗਾਂਧੀ ਕਤਲ ਕੇਸ ‘ਚ ਉਮਰ ਕੈਦ ਦੀ ਸਜ਼ਾ ਭੁਗਤ ਰਹੇ 6 ਦੋਸ਼ੀਆਂ ਨੂੰ ਸੁਪਰੀਮ ਕੋਰਟ ਨੇ ਅਗਾਊਂ ਰਿਹਾਅ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਸਟਿਸ ਬੀ.ਆਰ. ਗਵਈ ਤੇ ਬੀ.ਵੀ. ਨਾਗਰਤਨਾ ਦੇ ਬੈਂਚ ਨੇ ਕਿਹਾ ਕਿ ਸਿਖ਼ਰਲੀ ਅਦਾਲਤ ਵੱਲੋਂ ਏ.ਜੀ. ਪੇਰਾਰੀਵਾਲਨ ਦੇ ਕੇਸ ‘ਚ ਦਿੱਤਾ ਗਿਆ ਫ਼ੈਸਲਾ ਇਨ੍ਹਾਂ ਦੋਸ਼ੀਆਂ ਦੇ ਮਾਮਲੇ ‘ਚ ਵੀ ਬਰਾਬਰ ਲਾਗੂ ਹੁੰਦਾ ਹੈ। ਪੇਰਾਰੀਵਾਲਨ ਵੀ ਇਸ ਕੇਸ ‘ਚ ਦੋਸ਼ੀ ਸੀ। ਸੁਪਰੀਮ ਕੋਰਟ ਵੱਲੋਂ ਜਿਨ੍ਹਾਂ ਛੇ ਜਣਿਆਂ ਨੂੰ ਰਿਹਾਅ ਕਰਨ ਦਾ ਹੁਕਮ ਦਿੱਤਾ ਗਿਆ ਹੈ ਉਨ੍ਹਾਂ ‘ਚ ਨਲਿਨੀ ਸ੍ਰੀਹਰਨ ਤੇ ਆਰ.ਪੀ. ਰਵੀਚੰਦਰਨ ਸ਼ਾਮਲ ਹਨ। ਬੈਂਚ ਨੇ ਕਿਹਾ, ‘ਜਿੱਥੋਂ ਤੱਕ ਸਾਡੇ ਅੱਗੇ ਪੇਸ਼…
ਜੇਲ੍ਹਾਂ ‘ਚ ਨਸ਼ੇ ਦੀ ਸਪਲਾਈ ਅਤੇ ਮੋਬਾਈਲ ਹੋਣ ਦਾ ਮੁੱਦਾ ਅਕਸਰ ਚਰਚਾ ‘ਚ ਰਹਿੰਦਾ ਹੈ ਅਤੇ ਹੁਣ ਇਕ ਹੈਰਾਨੀਜਨਕ ਮਾਮਲਾ ਸਾਹਮਣੇ ਆਇਆ ਹੈ। ਇਸ ‘ਚ ਕੈਦੀਆਂ ਨੂੰ ਨਸ਼ਾ ਤੇ ਮੋਬਾਈਲ ਫੋਨ ਕੋਈ ਹੋਰ ਨਹੀਂ ਸਗੋਂ ਡੀ.ਐੱਸ.ਪੀ. ਹੀ ਉਪਲਬਧ ਕਰਵਾ ਰਿਹਾ ਸੀ, ਜਿਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਫ਼ਿਰੋਜ਼ਪੁਰ ਦੀ ਕੇਂਦਰੀ ਜੇਲ੍ਹ ‘ਚ ਕੈਦੀਆਂ ਤੇ ਹਵਾਲਾਤੀਆਂ ਨੂੰ ਨਸ਼ਾ ਅਤੇ ਮੋਬਾਈਲ ਫ਼ੋਨ ਸਪਲਾਈ ਕਰਨ ਦੇ ਦੋਸ਼ ਹੇਠ ਡਿਪਟੀ ਸੁਪਰਡੈਂਟ ਗੁਰਚਰਨ ਸਿੰਘ ਧਾਲੀਵਾਲ ਨੂੰ ਪੁਲੀਸ ਨੇ ਗ੍ਰਿਫ਼ਤਾਰ ਕੀਤਾ ਹੈ। ਡੀ.ਐੱਸ.ਪੀ. ਧਾਲੀਵਾਲ ਖ਼ਿਲਾਫ਼ ਥਾਣਾ ਸਿਟੀ ‘ਚ ਆਈ.ਪੀ.ਸੀ. ਦੀਆਂ ਵੱਖ-ਵੱਖ ਧਾਰਾਵਾਂ ਅਧੀਨ ਮੁਕੱਦਮਾ ਦਰਜ ਕੀਤਾ ਗਿਆ ਹੈ। ਜਾਣਕਾਰੀ ਦਿੰਦਿਆਂ ਥਾਣਾ ਸਿਟੀ ਦੇ ਮੁਖੀ ਇੰਸਪੈਕਟਰ ਮੋਹਿਤ…
ਕੋਟਕਪੂਰਾ ‘ਚ ਡੇਰਾ ਪ੍ਰੇਮੀ ਪ੍ਰਦੀਪ ਸਿੰਘ, ਜੋ ਕਿ ਬੇਅਦਬੀ ਸਬੰਧੀ ਦਰਜ ਐੱਫ.ਆਈ.ਆਰ. ‘ਚ ਨਾਮਜ਼ਦ ਸੀ, ਦੇ ਕਤਲ ਤੋਂ ਬਾਅਦ ਪੰਜਾਬ ‘ਚ ਡੇਰਿਆਂ ਦੀ ਸੁਰੱਖਿਆ ਵਧਾ ਦਿੱਤੀ ਗਈ ਹੈ। ਇਸੇ ਦੌਰਾਨ ਇਸ ਕਤਲ ਕਾਂਡ ਤੋਂ ਫੌਰੀ ਬਾਅਦ ਮੁੱਖ ਮੰਤਰੀ ਭਗਵੰਤ ਮਾਨ ਨੇ ਆਪਣੀ ਰਿਹਾਇਸ਼ ‘ਤੇ ਇਕ ਉੱਚ ਪੱਧਰੀ ਮੀਟਿੰਗ ਕੀਤੀ। ਇਸ ‘ਚ ਲੋਕਾਂ ਦੀ ਸੁਰੱਖਿਆ ਯਕੀਨੀ ਅਤੇ ਪੰਜਾਬ ‘ਚ ਅਮਨ ਸ਼ਾਂਤੀ ਹਰ ਹਾਲਤ ਬਹਾਲ ਰੱਖਣ ਦੀ ਹਦਾਇਤ ਕੀਤੀ। ਮੁੱਖ ਮੰਤਰੀ ਨੇ ਅਮਨ ਕਾਨੂੰਨ ਦੀ ਵਿਵਸਥਾ ਸਬੰਧੀ ਪੰਜਾਬ ਦੇ ਲੋਕਾਂ ਨੂੰ ਭਰੋਸਾ ਦਿੱਤਾ ਕਿ ਸੂਬਾ ਸਰਕਾਰ ਕਿਸੇ ਵੀ ਕੀਮਤ ‘ਤੇ ਅਮਨ ਸ਼ਾਂਤੀ ਨੂੰ ਭੰਗ ਨਹੀਂ ਹੋਣ ਦੇਵੇਗੀ ਅਤੇ ਦੁਸ਼ਮਣ ਤਾਕਤਾਂ ਨੂੰ ਮੂੰਹ…
ਪਰਾਲੀ ਪ੍ਰਦੂਸ਼ਣ ਦੇ ਮੁੱਦੇ ‘ਤੇ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਨੇ ਪੰਜਾਬ ਸਰਕਾਰ ਦੀ ਖਿਚਾਈ ਕੀਤੀ ਹੈ। ਕਮਿਸ਼ਨ ਨੇ ਨਰਾਜ਼ਗੀ ਜ਼ਾਹਰ ਕੀਤੀ ਹੈ ਕਿ ਉੱਤਰੀ ਭਾਰਤ ਖਾਸ ਤੌਰ ‘ਤੇ ਪੰਜਾਬ ‘ਚ ਪਰਾਲੀ ਸਾੜਨ ਦੇ ਮਾਮਲਿਆਂ ਕਾਰਨ ਸਮੁੱਚੇ ਖੇਤਰ ਦਾ ਵਾਤਾਵਰਨ ਪਲੀਤ ਹੋਇਆ ਹੈ ਜਿਸ ਕਰਕੇ ਲੋਕ ਬਿਮਾਰ ਹੋ ਰਹੇ ਹਨ। ਕਮਿਸ਼ਨ ਨੇ ਤਾੜਨਾ ਕੀਤੀ ਹੈ ਕਿ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਸਖ਼ਤੀ ਨਾਲ ਰੋਕਿਆ ਜਾਵੇ। ਕਮਿਸ਼ਨ ਨੇ ਇਹ ਵੀ ਕਿਹਾ ਹੈ ਕਿ ਜੇਕਰ ਪਰਾਲੀ ਸਾੜਨ ਦੀਆਂ ਘਟਨਾਵਾਂ ਨਾ ਰੋਕੀਆਂ ਗਈਆਂ ਤਾਂ ਪੰਜਾਬ ਸਰਕਾਰ ਨੂੰ ਭਾਰੀ ਜੁਰਮਾਨਾ ਵੀ ਭਰਨਾ ਪੈ ਸਕਦਾ ਹੈ। ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਵੱਲੋਂ ਵੀਡੀਓ ਕਾਨਫਰੰਸਿੰਗ ਜ਼ਰੀਏ ਇਕ ਉੱਚ…
ਪੰਜਾਬ ਤੇ ਹਰਿਆਣਾ ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਮਾਈਨਿੰਗ ਮਾਮਲੇ ‘ਚ ਝਟਕਾ ਦਿੱਤਾ ਹੈ। ਪੰਜਾਬ ਸਰਕਾਰ ਵੱਲੋਂ ਕੇਂਦਰੀ ਵਾਤਾਵਰਨ ਕਲੀਅਰੈਂਸ ਤੋਂ ਬਿਨਾਂ ਹੁਣ ਸੂਬੇ ‘ਚ ਮਾਈਨਿੰਗ ਨਹੀਂ ਕੀਤੀ ਜਾਵੇਗੀ। ਚੀਫ਼ ਜਸਟਿਸ ਆਰ.ਐੱਸ. ਝਾਅ ਦੀ ਅਦਾਲਤ ‘ਚ ਪੰਜਾਬ ਸਰਕਾਰ ਵੱਲੋਂ ਐਡਵੋਕੇਟ ਜਨਰਲ ਪੇਸ਼ ਹੋਏ। ਸੂਬਾ ਸਰਕਾਰ ਨੇ ਅਦਾਲਤ ‘ਚ ਭਰੋਸਾ ਦਿੱਤਾ ਹੈ ਕਿ ਵਾਤਾਵਰਨ ਕਲੀਅਰੈਂਸ ਤੋਂ ਬਿਨਾਂ ਡੀਸਿਲਟਿੰਗ ਦੇ ਨਾਮ ‘ਤੇ ਕੋਈ ਮਾਈਨਿੰਗ ਨਹੀਂ ਕੀਤੀ ਜਾਵੇਗੀ। ਪਟੀਸ਼ਨਰ ਸਹਿਜਪ੍ਰੀਤ ਸਿੰਘ ਨੇ ਅਰਜ਼ੀ ਦਾਖ਼ਲ ਕਰਕੇ ਕਿਹਾ ਸੀ ਕਿ ਹਾਈ ਕੋਰਟ ਦੀ ਰੋਕ ਦੇ ਬਾਵਜੂਦ ਸੂਬਾ ਸਰਕਾਰ ਵੱਲੋਂ ਖ਼ੁਦ ਹੀ ਗ਼ੈਰਕਾਨੂੰਨੀ ਤੌਰ ‘ਤੇ ਮਾਈਨਿੰਗ ਕੀਤੀ ਜਾ ਰਹੀ ਹੈ। ਪਟੀਸ਼ਨਰ ਦਾ ਕਹਿਣਾ ਸੀ ਕਿ…
ਮੱਧ ਮੈਕਸੀਕੋ ਦੇ ਗੁਆਨਾਜੁਆਟੋ ਸੂਬੇ ‘ਚ ਇਕ ਬਾਰ ‘ਚ ਅੰਨ੍ਹੇਵਾਹ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਅਧਿਕਾਰੀਆਂ ਦੇ ਹਵਾਲੇ ਨਾਲ ਕਿਹਾ ਗਿਆ ਹੈ ਕਿ ਗੋਲੀਬਾਰੀ ‘ਚ 9 ਲੋਕਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਗੰਭੀਰ ਜ਼ਖਮੀ ਹੋ ਗਏ ਹਨ। ਵੇਰਵਿਆਂ ਮੁਤਾਬਕ ਰਾਤ ਕਰੀਬ ਨੌਂ ਵਜੇ ਹਥਿਆਰਾਂ ਨਾਲ ਲੈਸ ਇਕ ਟੋਲਾ ਬਾਰ ‘ਚ ਪਹੁੰਚ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਨੂੰ ਸੇਲਯਾ ਦੇ ਬਾਹਰ ਅਪਾਸੀਓ ਏਲ ਆਲਟੋ ਸ਼ਹਿਰ ‘ਚ ਬਾਰ ਦੇ ਅੰਦਰਲੇ ਲੋਕਾਂ ‘ਤੇ ਗੋਲੀਬਾਰੀ ਕੀਤੀ ਗਈ ਸੀ। ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ‘ਚ ਪੰਜ ਮਰਦ ਅਤੇ ਚਾਰ ਔਰਤਾਂ ਦੀ ਮੌਤ ਹੋ ਗਈ ਅਤੇ ਦੋ ਹੋਰ ਔਰਤਾਂ ਜ਼ਖ਼ਮੀ ਹੋ ਗਈਆਂ।…
ਨਬੀਲਾ ਸਈਦ ਨੇ ਸਿਰਫ 23 ਸਾਲ ਦੀ ਉਮਰ ‘ਚ ਅਮਰੀਕਾ ਦੀਆਂ ਮੱਧਕਾਲੀ ਚੋਣਾਂ ਜਿੱਤ ਕੇ ਇਤਿਹਾਸ ਰਚ ਦਿੱਤਾ ਹੈ। ਨਬੀਲਾ ਸਈਦ ਇਲੀਨੋਇਸ ਜਨਰਲ ਅਸੈਂਬਲੀ ਲਈ ਚੁਣੀ ਜਾਣ ਵਾਲੀ ਸਭ ਤੋਂ ਘੱਟ ਉਮਰ ਦੀ ਮੈਂਬਰ ਬਣ ਗਈ ਹੈ। ਡੈਮੋਕ੍ਰੇਟਿਕ ਪਾਰਟੀ ਦੀ ਉਮੀਦਵਾਰ ਭਾਰਤੀ-ਅਮਰੀਕਨ ਨਬੀਲਾ ਸਈਦ ਨੇ ਆਪਣੇ ਰਿਪਬਲਿਕਨ ਵਿਰੋਧੀ ਕ੍ਰਿਸ ਬੋਸ ਨੂੰ ਹਰਾ ਕੇ ਜਿੱਤ ਹਾਸਲ ਕੀਤੀ ਹੈ। ਇਲੀਨੋਇਸ ਸਟੇਟ ਆਫ ਰਿਪ੍ਰੈਜ਼ੈਂਟੇਟਿਵਸ ‘ਚ 51ਵੇਂ ਜ਼ਿਲ੍ਹੇ ਦੀ ਚੋਣ ‘ਚ ਨਬੀਲਾ ਸਈਦ ਨੂੰ 52.3 ਫੀਸਦੀ ਵੋਟਾਂ ਮਿਲੀਆਂ ਹਨ। ਚੋਣ ਜਿੱਤਣ ਦੀ ਜਾਣਕਾਰੀ ਖੁਦ ਨਬੀਲਾ ਸਈਦ ਨੇ ਟਵੀਟ ਕਰਕੇ ਦਿੱਤੀ ਹੈ। ਉਨ੍ਹਾਂ ਨੇ ਆਪਣੇ ਟਵੀਟ ‘ਚ ਲਿਖਿਆ, ‘ਮੇਰਾ ਨਾਮ ਨਬੀਲਾ ਸਈਦ ਹੈ। ਮੈਂ ਇਕ…