Author: editor
ਕਰੀਬ 12 ਸਾਲ ਪਹਿਲਾਂ 2010 ‘ਚ ਹੈਦਰਾਬਾਦ ‘ਚ ਰਵਾਇਤੀ ਤਰੀਕੇ ਨਾਲ ਨਿਕਾਹ ਕਰਵਾਉਣ ਵਾਲੇ ਸਾਨੀਆ ਮਿਰਜ਼ਾ ਅਤੇ ਸ਼ੋਏਬ ਮਲਿਕ ਨੇੜ ਭਵਿੱਖ ‘ਚ ਤਲਾਕ ਲੈ ਸਕਦੇ ਹਨ। ਅਜਿਹੀਆਂ ਖ਼ਬਰਾਂ ਹਨ ਕਿ ਉਨ੍ਹਾਂ ‘ਚ ਸਭ ਕੁਝ ਠੀਕ ਨਹੀਂ ਚੱਲ ਰਿਹਾ ਅਤੇ ਦੋਹਾਂ ਨੇ ਵੱਖ ਰਹਿਣਾ ਸ਼ੁਰੂ ਕਰ ਦਿੱਤਾ ਹੈ। ਨਿਕਾਹ ਤੋਂ ਦਸ ਸਾਲ ਬਾਅਦ ਦੋਹਾਂ ਦੇ ਘਰ ਬੇਟੇ ਨੇ ਜਨਮ ਲਿਆ ਸੀ ਜਿਸ ਦਾ ਨਾਂ ਇਜ਼ਾਨ ਰੱਖਿਆ ਗਿਆ। ਸਾਨੀਆ ਮਿਰਜ਼ਾ ਇੰਡੀਆ ਦੀ ਸਟਾਰ ਟੈਨਿਸ ਪਲੇਅਰ ਰਹੀ ਹੈ ਜਦਕਿ ਸ਼ੋਏਬ ਪਾਕਿਸਤਾਨੀ ਕ੍ਰਿਕਟਰ ਰਹੇ ਹਨ। ਕੁਝ ਦਿਨਾਂ ਤੋਂ ਪਾਕਿਸਤਾਨੀ ਮੀਡੀਆ ”ਚ ਅਫਵਾਹਾਂ ਫੈਲ ਰਹੀਆਂ ਸਨ ਕਿ ਦੋਵਾਂ ਵਿਚਾਲੇ ਕੁਝ ਵੀ ਠੀਕ ਨਹੀਂ ਚੱਲ ਰਿਹਾ…
ਟੀ-20 ਵਰਲਡ ਕੱਪ ਦੇ ਅੱਜ ਖੇਡੇ ਗਏ ਦੂਜੇ ਸੈਮੀਫਾਈਨਲ ਮੁਕਾਬਲੇ ‘ਚ ਇੰਡੀਆ ਨੂੰ ਸ਼ਰਮਨਾਕ ਹਾਰ ਦਾ ਸਾਹਮਣਾ ਕਰਨਾ ਪਿਆ। ਐਡੀਲੇਡ ਓਵਲ ‘ਚ ਖੇਡੇ ਗਏ ਮੈਚ ‘ਚ ਇੰਗਲੈਂਡ ਨੇ ਇੰਡੀਆ ਨੂੰ 10 ਵਿਕਟਾਂ ਨਾਲ ਹਰਾਇਆ। ਇੰਗਲੈਂਡ ਨੇ ਬਿਨਾਂ ਕੋਈ ਵਿਕਟ ਗਵਾਏ ਇਹ ਜਿੱਤ ਦਰਜ ਕੀਤੀ। ਇੰਗਲੈਂਡ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਡੀਆ ਨੇ ਨਿਰਧਾਰਤ 20 ਓਵਰਾਂ ‘ਚ 6 ਵਿਕਟਾਂ ਦੇ ਨੁਕਸਾਨ ‘ਤੇ 168 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਇੰਗਲੈਂਡ ਨੂੰ ਜਿੱਤ ਲਈ 169 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਇੰਗਲੈਂਡ ਨੇ ਬਿਨਾ ਕੋਈ ਵਿਕਟ ਗੁਆਏ 16 ਓਵਰਾਂ ‘ਚ…
ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬਰਗਾੜੀ ਬੇਅਦਬੀ ਮਾਮਲੇ ਦੇ ਮੁਲਜ਼ਮ ਡੇਰਾ ਸਿਰਸਾ ਦੇ ਪ੍ਰੇਮੀ ਪਰਦੀਪ ਸਿੰਘ ਦਾ ਅੱਜ ਸਵੇਰੇ ਗੋਲੀਆਂ ਮਾਰ ਕੇ ਕਤਲ ਕਰ ਦਿੱਤਾ ਗਿਆ ਹੈ। ਦੱਸਿਆ ਜਾ ਰਿਹਾ ਹੈ ਕਿ ਅਣਪਛਾਤੇ ਮੋਟਰ ਸਾਈਕਲ ਸਵਾਰਾਂ ਨੇ ਡੇਰਾ ਪ੍ਰੇਮੀ ਪਰਦੀਪ ਨੂੰ ਗੋਲੀਆਂ ਮਾਰ ਕੇ ਮੌਤ ਦੇ ਘਾਟ ਉਤਾਰ ਦਿੱਤਾ। ਮ੍ਰਿਤਕ ਪਰਦੀਪ ਬਰਗਾੜੀ ਬੇਅਦਬੀ ਮਾਮਲੇ ‘ਚ ਐੱਫ.ਆਈ.ਆਰ. ਨੰਬਰ 63 ‘ਚ ਨਾਮਜ਼ਦ ਸੀ। ਦੱਸਿਆ ਜਾ ਰਿਹਾ ਹੈ ਕਿ ਜਦੋਂ ਅੱਜ ਸਵੇਰੇ ਪਰਦੀਪ ਆਪਣੀ ਦੁਕਾਨ ਖੋਲ੍ਹਣ ਲਈ ਪਹੁੰਚਿਆ ਤਾਂ ਉਸ ਦੇ ਨਾਲ ਉਸ ਨੂੰ ਦਿੱਤੇ ਗਏ ਦੋ ਸੁਰੱਖਿਆ ਕਰਮੀ ਵੀ ਮੌਜੂਦ ਸਨ। ਜਿਵੇਂ ਹੀ ਉਹ ਦੁਕਾਨ ਖੋਲ੍ਹਣ ਲੱਗਾ ਤਾਂ ਇਕ ਗੰਨਮੈਨ ਵਾਸ਼ਰੂਮ ਚਲਾ…
ਬ੍ਰਿਟੇਨ ‘ਚ ਸੌ ਸਾਲਾਂ ‘ਚ ਪਹਿਲੀ ਵਾਰ ਸਿੱਖ ਫ਼ੌਜੀ ਜਵਾਨਾਂ ਨੂੰ ਨਿੱਤਨੇਮ ਗੁਟਕਾ ਸਾਹਿਬ ਰੱਖਣ ਦੀ ਇਜਾਜ਼ਤ ਦਿੱਤੀ ਗਈ ਹੈ। ਇਸ ਸਬੰਧੀ ਇਕ ਰਿਪੋਰਟ ‘ਚ ਦੱਸਿਆ ਗਿਆ ਕਿ ਫੌਜੀ ਜੀਵਨ ਦੀਆਂ ਮੁਸ਼ਕਲਾਂ ਦਾ ਸਾਹਮਣਾ ਕਰਨ ਲਈ ਗੁਟਕਾ ਸਾਹਿਬ ਨੂੰ ਟਿਕਾਊ ਅਤੇ ਵਾਟਰਪਰੂਫ ਸਮੱਗਰੀ ‘ਚ ਤਿੰਨ ਭਾਸ਼ਾਵਾਂ ‘ਚ ਛਾਪਿਆ ਗਿਆ ਹੈ। ਜਦੋਂ ਕਿ ਬ੍ਰਿਟਿਸ਼ ਆਰਮੀ ਦੇ ਗੁਟਕਾ ਸਾਹਿਬ ‘ਚ ਇਕ ਕੈਮਫਲੇਜ ਕਵਰ ਹੁੰਦਾ ਹੈ, ਉਥੇ ਰਾਇਲ ਨੇਵੀ ਅਤੇ ਆਰ.ਏ.ਐਫ. ‘ਚ ਗੁਟਕਾ ਸਾਹਿਬ ਨੇਵੀ ਬਲੂ ਹੁੰਦਾ ਹੈ। ਮੇਜਰ ਦਲਜਿੰਦਰ ਸਿੰਘ ਵਿਰਦੀ, ਜੋ ਕਿ ਬ੍ਰਿਟਿਸ਼ ਫ਼ੌਜ ‘ਚ ਹਨ ਅਤੇ ਗੁਟਕਾ ਸਾਹਿਬ ਦੀ ਵਾਪਸੀ ਲਈ ਦੋ ਸਾਲ ਮੁਹਿੰਮ ਚਲਾ ਚੁੱਕੇ ਹਨ, ਨੇ ਕਿਹਾ ਕਿ…
ਹਜ਼ਾਰਾਂ ਕਰੋੜ ਦੇ ਟੈਂਡਰ ਘਪਲੇ ‘ਚ ਪਿਛਲੇ ਕਈ ਮਹੀਨੇ ਤੋਂ ਪਟਿਆਲਾ ਜੇਲ੍ਹ ‘ਚ ਬੰਦ ਪੰਜਾਬ ਦੇ ਸਾਬਕਾ ਮੰਤਰੀ ਅਤੇ ਪੰਜਾਬ ਕਾਂਗਰਸ ਦੇ ਕਾਰਜਕਾਰੀ ਪ੍ਰਧਾਨ ਭਾਰਤ ਭੂਸ਼ਣ ਆਸ਼ੂ ਦੇ ਕੇਸ ਨਾਲ ਜੁੜੀ ਇਕ ਪਟੀਸ਼ਨ ‘ਤੇ ਹਾਈ ਕੋਰਟ ਦੇ ਇਕ ਜਸਟਿਸ ਨੇ ਸੁਣਵਾਈ ਕਰਨ ਤੋਂ ਇਨਕਾਰ ਕਰ ਦਿੱਤਾ ਹੈ। ਆਸ਼ੂ ਖ਼ਿਲਾਫ਼ ਵਿਜੀਲੈਂਸ ਬਿਊਰੋ ਨੇ ਐੱਫ.ਆਈ.ਆਰ. ਦਰਜ ਕੀਤੀ ਸੀ ਅਤੇ ਬਾਅਦ ‘ਚ ਨਵਾਂ ਸ਼ਹਿਰ ਅਤੇ ਫਿਰੋਜ਼ਪੁਰ ਸਮੇਤ ਕੁਝ ਹੋਰ ਥਾਵਾਂ ‘ਤੇ ਹੀ ਟੈਂਡਰ ਘਪਲੇ ਦੇ ਮਾਮਲੇ ਸਾਹਮਣੇ ਆਉਣ ‘ਤੇ ਇਨ੍ਹਾਂ ‘ਚ ਵੀ ਆਸ਼ੂ ਨੂੰ ਨਾਮਜ਼ਦ ਕਰ ਲਿਆ ਗਿਆ ਸੀ। ਕੈਪਟਨ ਅਮਰਿੰਦਰ ਸਿੰਘ ਦੀ ਅਗਵਾਈ ਸਮੇਂ ਆਸ਼ੂ ਖੁਰਾਕ ਤੇ ਸਿਵਲ ਸਪਲਾਈ ਮੰਤਰੀ ਸਨ ਅਤੇ…
ਪੰਜਾਬ ਅੰਦਰ ਭਗਵੰਤ ਮਾਨ ਸਰਕਾਰ ਵੱਲੋਂ ਰੱਦ ਕੀਤੀ ਜੀ.ਓ.ਜੀ. ਸਕੀਮ ਤੋਂ ਭੜਕੇ ਸਾਬਕਾ ਫੌਜੀਆਂ ਦੇ ਰੋਹ ਦਾ ਸਕੇ ਹਿਮਾਚਲ ਪ੍ਰਦੇਸ਼ ਤੱਕ ਪਹੁੰਚ ਗਿਆ ਹੈ। ਉਥੇ ਹੋ ਰਹੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਰੋਡ ਸ਼ੋਅ ਅਤੇ ਚੋਣ ਪ੍ਰਚਾਰ ਲਈ ਪ੍ਰੋਗਰਾਮ ਰੱਖਿਆ ਸੀ ਜੋ ਸਾਬਕਾ ਫੌਜੀਆਂ ਦੇ ਵਿਰੋਧ ਨੂੰ ਦੇਖਦੇ ਹੋਏ ਰੱਦ ਕਰਨਾ ਪਿਆ। ਨਾਲਾਗੜ੍ਹ ‘ਚ ਆਮ ਆਦਮੀ ਪਾਰਟੀ ਦੇ ਉਮੀਦਵਾਰ ਧਰਮਪਾਲ ਚੌਹਾਨ ਦੇ ਹੱਕ ‘ਚ ਪੰਜਾਬ ਦੇ ਮੁੱਖ ਮੰਤਰੀ ਦਾ ਇਹ ਰੋਡ ਸ਼ੋਅ ਕਰਨ ਦਾ ਪ੍ਰੋਗਰਾਮ ਰੱਖਿਆ ਹੋਇਆ ਸੀ ਜੋ ਆਖਰੀ ਮੌਕੇ ਰੱਦ ਕਰਨਾ ਪਿਆ। ਉਨ੍ਹਾਂ ਦੀ ਥਾਂ ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ‘ਆਪ’ ਉਮੀਦਵਾਰ ਦੇ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦੀ ਚੋਣ ਦੌਰਾਨ ਸ਼੍ਰੋਮਣੀ ਅਕਾਲੀ ਦਲ (ਅੰਮ੍ਰਿਤਸਰ), ਸਿੱਖ ਯੂਥ ਫ਼ੈਡਰੇਸ਼ਨ ਭਿੰਡਰਾਂਵਾਲਾ ਅਤੇ ਜਥਾ ਸਿਰਲੱਥ ਖ਼ਾਲਸਾ ਵੱਲੋਂ ਸ਼੍ਰੋਮਣੀ ਕਮੇਟੀ ਦੀਆਂ ਜਨਰਲ ਚੋਣਾਂ ਕਰਵਾਉਣ ਦੀ ਮੰਗ ਲਈ ਅਤੇ ਅਤੇ ਜਨਰਲ ਇਜਲਾਸ ਦੌਰਾਨ ਹੋਈ ਚੋਣ ਨੂੰ ਗ਼ੈਰਕਨੂੰਨੀ ਦੱਸਦਿਆਂ ਰੋਸ ਪ੍ਰਦਰਸ਼ਨ ਕੀਤਾ ਗਿਆ। ਗੁਰੂ ਅਰਜਨ ਦੇਵ ਨਿਵਾਸ ਦੇ ਨੇੜੇ ਕੀਤੇ ਗਏ ਰੋਸ ਵਿਖਾਵੇ ਦੌਰਾਨ ਪ੍ਰਦਰਸ਼ਨਕਾਰੀ ਮੰਗ ਕਰ ਰਹੇ ਸਨ ਕਿ ਕੇਂਦਰ ਸਰਕਾਰ ਸ਼੍ਰੋਮਣੀ ਕਮੇਟੀ ਦੀਆਂ ਚੋਣਾਂ ਜਲਦੀ ਕਰਵਾਏ ਅਤੇ ਜਮਹੂਰੀਅਤ ਬਹਾਲ ਕਰੇ। ਇਸ ਦੌਰਾਨ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਤੇ ਸੁਖਬੀਰ ਸਿੰਘ ਬਾਦਲ ਦਾ ਪੁਤਲਾ ਵੀ ਫੂਕਿਆ ਗਿਆ। ਇਸ ਮੌਕੇ ਯੂਥ ਅਕਾਲੀ ਦਲ (ਅੰਮ੍ਰਿਤਸਰ) ਦੇ ਆਗੂ ਈਮਾਨ ਸਿੰਘ ਮਾਨ,…
ਅਮਰੀਕਾ ‘ਚ ਸੱਤਾਧਿਰ ਡੈਮੋਕ੍ਰੇਟਿਵ ਪਾਰਟੀ ਦੇ ਚਾਰ ਭਾਰਤੀ-ਅਮਰੀਕਨ ਨੇਤਾ ਅਮਰੀਕਨ ਪ੍ਰਤੀਨਿਧੀ ਸਭਾ ਲਈ ਚੁਣੇ ਗਏ ਅਤੇ ਕਈ ਹੋਰਨਾਂ ਨੇ ਦੇਸ਼ ਭਰ ‘ਚ ਮੱਧ ਮਿਆਦ ਦੀਆਂ ਚੋਣਾਂ ‘ਚ ਸੂਬਾਈ ਵਿਧਾਨ ਮੰਡਲਾਂ ਲਈ ਜਿੱਤ ਹਾਸਲ ਕੀਤੀ। ਅਮਰੀਕਨ ਹਾਊਸ ਆਫ ਰਿਪਰਜ਼ੈਂਟੇਟਿਵ ਦੀ ਸ੍ਰੀ ਥਾਣੇਦਾਰ ਅਤੇ ਪ੍ਰਮਿਲਾ ਜੈਪਾਲ ਤੋਂ ਇਲਾਵਾ ਭਾਰਤੀ ਮੂਲ ਦੇ ਰਾਜਾ ਕ੍ਰਿਸ਼ਨਮੂਰਤੀ ਅਤੇ ਰੋ ਖੰਨਾ ਵੀ ਚੋਣ ਜਿੱਤੇ ਹਨ। ਭਾਰਤੀ-ਅਮਰੀਕਨ ਉੱਦਮੀ ਤੋਂ ਨੇਤਾ ਬਣੇ ਅਤੇ ਡੈਮੋਕ੍ਰੇਟਿਕ ਪਾਰਟੀ ਨਾਲ ਸਬੰਧਤ ਸ੍ਰੀ ਥਾਣੇਦਾਰ ਰਿਪਬਲੀਕਨ ਪਾਰਟੀ ਉਮੀਦਵਾਰ ਮਾਰਟੇਲ ਬਿਵਿੰਗਸ ਨੂੰ ਮਾਤ ਦਿੰਦੇ ਹੋਏ ਮਿਸ਼ੀਗਨ ਤੋਂ ਕਾਂਗਰਸ (ਸੰਸਦ) ਦਾ ਚੋਣ ਜਿੱਤਣ ਵਾਲੇ ਪਹਿਲੇ ਭਾਰਤੀ-ਅਮਰੀਕਨ ਬਣੇ। ਥਾਨੇਦਾਰ (67 ਸਾਲ) ਮੌਜੂਦਾ ਸਮੇਂ ‘ਚ ਮਿਸ਼ੀਗਨ ਹਾਊਸ ‘ਚ ਤੀਸਰੇ…
ਬ੍ਰਿਟੇਨ ਦੇ ਪ੍ਰਧਾਨ ਮੰਤਰੀ ਰਿਸ਼ੀ ਸੂਨਕ ਦੀ ਸਰਕਾਰ ‘ਚ ਕੈਬਨਿਟ ਮੰਤਰੀ ਗੇਵਿਨ ਵਿਲੀਅਮਸਨ ਨੇ ਆਪਣੇ ਸਹਿਯੋਗੀਆਂ ਨੂੰ ਧਮਕਾਉਣ ਦੇ ਲੱਗੇ ਦੋਸ਼ ਤੋਂ ਬਾਅਦ ਅਹੁਦੇ ਤੋਂ ਅਸਤੀਫਾ ਦੇ ਦਿੱਤਾ ਹੈ। ਵਿਲੀਅਮਸਨ ਨੇ ਮੰਗਲਵਾਰ ਨੂੰ ਟਵਿੱਟਰ ‘ਤੇ ਦਿੱਤੇ ਗਏ ਅਸਤੀਫੇ ‘ਚ ਕਿਹਾ ਕਿ ਉਹ ਮੈਸੇਜ ਪ੍ਰਾਪਤਕਰਤਾ ਤੋਂ ਮੁਆਫੀ ਮੰਗ ਚੁੱਕੇ ਹਨ ਅਤੇ ਜਾਂਚ ਵਿਚ ਸਹਿਯੋਗ ਕਰ ਰਹੇ ਹਨ। ਉਨ੍ਹਾਂ ਨੇ ਦੂਸਰੀ ਘਟਨਾ ਵਿਚ ਧਮਕਾਉਣ ਦੇ ਦੋਸ਼ਾਂ ਨੂੰ ਖਾਰਜ ਕਰ ਦਿੱਤਾ। ਉਨ੍ਹਾਂ ਨੇ ਲਿਖਿਆ ਕਿ ਮੈਂ ਇਨ੍ਹਾਂ ਦਾਅਵਿਆਂ ਦਾ ਖੰਡਨ ਕਰਦਾ ਹਾਂ ਪਰ ਇਹ ਵੀ ਜਾਣਦਾ ਹਾਂ ਕਿ ਇਹ ਸਰਕਾਰ ਵਲੋਂ ਕੀਤੇ ਜਾ ਰਹੇ ਚੰਗੇ ਕਾਰਜ਼ਾਂ ਪ੍ਰਤੀ ਬ੍ਰਿਟਿਸ਼ ਲੋਕਾਂ ਦਾ ਧਿਆਨ ਜਾ ਰਿਹਾ…
ਸ਼ਿਵ ਸੈਨਾ ਦੇ ਰਾਜ ਸਭਾ ਮੈਂਬਰ ਸੰਜੇ ਰਾਊਤ ਨੂੰ ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਮਨੀ ਲਾਂਡਰਿੰਗ ਕੇਸ ‘ਚ ਜ਼ਮਾਨਤ ਦੇ ਦਿੱਤੀ ਜਿਸ ਤੋਂ ਬਾਅਦ ਉਹ ਜੇਲ੍ਹ ‘ਚੋਂ ਛੁੱਟ ਗਏ ਹਨ। ਅਦਾਲਤ ਨੇ ਜ਼ਮਾਨਤ ਦੇਣ ਸਮੇਂ ਈ.ਡੀ. ਦੀ ਕਾਰਗੁਜ਼ਾਰੀ ਨੂੰ ਲੈ ਸਖ਼ਤ ਟਿੱਪਣੀਆਂ ਵੀ ਕੀਤੀਆਂ। ਸੰਜੇ ਰਾਊਤ ਦਾ ਇਹ ਕੇਸ ਇਕ ਮੁੜ ਉਸਾਰੀ ਪ੍ਰਾਜੈਕਟ ਨਾਲ ਸਬੰਧਤ ਹੈ। ਐਨਫੋਰਸਮੈਂਟ ਡਾਇਰੈਕਟੋਰੇਟ ਨੇ ਇਕ ਅਰਜ਼ੀ ਦਾਇਰ ਕਰ ਕੇ ਵਿਸ਼ੇਸ਼ ਅਦਾਲਤ ਨੂੰ ਬੇਨਤੀ ਕੀਤੀ ਕਿ ਸ਼ੁੱਕਰਵਾਰ ਤੱਕ ਜ਼ਮਾਨਤ ਦੇ ਹੁਕਮ ‘ਤੇ ਅਮਲ ਨਾ ਹੋਣ ਦਿੱਤਾ ਜਾਵੇ, ਪਰ ਅਦਾਲਤ ਨੇ ਇਸ ਅਰਜ਼ੀ ਨੂੰ ਖਾਰਜ ਕਰ ਦਿੱਤਾ। ਅਦਾਲਤ ਨੇ ਨਾਲ ਹੀ ਸ਼ਿਵ ਸੈਨਾ ਆਗੂ ਦੇ ਸਹਾਇਕ ਤੇ…