Author: editor

ਭਾਰਤੀ ਜਨਤਾ ਪਾਰਟੀ ਦੇ ਕੌਮੀ ਪ੍ਰਧਾਨ ਜੇ.ਪੀ. ਨੱਢਾ ਨੇ ਹਿਮਾਚਲ ਪ੍ਰਦੇਸ਼ ਚੋਣਾਂ ਲਈ ਪਾਰਟੀ ਦਾ ਚੋਣ ਮਨੋਰਥ ਪੱਤਰ ਜਾਰੀ ਕਰਦਿਆਂ ਪਹਾੜੀ ਰਾਜ ‘ਚ ਸਾਂਝਾ ਸਿਵਲ ਕੋਡ ਲਾਗੂ ਕਰਨ, ਸਰਕਾਰੀ ਨੌਕਰੀਆਂ ਤੇ ਸਿੱਖਿਆ ਸੰਸਥਾਵਾਂ ‘ਚ ਮਹਿਲਾਵਾਂ ਨੂੰ 33 ਫੀਸਦ ਰਾਖਵਾਂਕਰਨ ਅਤੇ ਵੱਖ-ਵੱਖ ਵਰਗਾਂ ਲਈ ਭਲਾਈ ਸਕੀਮਾਂ ਤੇ ਸੌਗਾਤਾਂ ਦਾ ਐਲਾਨ ਕੀਤਾ ਹੈ। ‘ਸੰਕਲਪ ਪੱਤਰ’ ਵਿੱਚ ਹਿੰਦੂਤਵ, ਵਿਕਾਸ ਤੇ ਭਲਾਈ ਨਾਲ ਜੁੜੇ ਵੱਖ ਵੱਖ ਵਾਅਦਿਆਂ ਨੂੰ ਰਲਗੱਡ ਕੀਤਾ ਗਿਆ ਹੈ। ਹਿਮਾਚਲ ‘ਚ ਪੁਰਸ਼ਾਂ ਦੇ ਮੁਕਾਬਲੇ ਮਹਿਲਾ ਵੋਟਰਾਂ ਦੀ ਫੀਸਦ ਵੱਧ ਹੋਣ ਕਰਕੇ ਨੱਢਾ ਨੇ ਮਹਿਲਾਵਾਂ ਲਈ ਵੱਖਰਾ ਮੈਨੀਫੈਸਟੋ ਜਾਰੀ ਕੀਤਾ ਹੈ। ਮਹਿਲਾ ਵਰਗ ਨਾਲ ਕੀਤੇ ਵਾਅਦਿਆਂ ਵਿੱਚ ਮੁਫ਼ਤ ਅਨਾਜ, ਕੁਕਿੰਗ ਗੈਸ ਕੁਨੈਕਸ਼ਨ…

Read More

ਸ਼ਿਵ ਸੈਨਾ ਹਿੰਦੁਸਤਾਨ ਦੇ ਪ੍ਰਧਾਨ ਸੁਧੀਰ ਸੂਰੀ ਦੇ ਕਤਲ ਮਾਮਲੇ ‘ਚ ਵਿਸ਼ੇਸ਼ ਜਾਂਚ ਟੀਮ (ਸਿਟ) ਦਾ ਗਠਨ ਕੀਤਾ ਗਿਆ ਹੈ। ਅੰਮ੍ਰਿਤਸਰ ਦੇ ਪੁਲੀਸ ਕਮਿਸ਼ਨਰ ਅਰੁਣਪਾਲ ਸਿੰਘ ਨੇ ਕਿਹਾ ਕਿ ਸੁਧੀਰ ਸੂਰੀ ਕਤਲ ਕਾਂਡ ਗੰਭੀਰਤਾ ਨੂੰ ਮੁੱਖ ਰੱਖਦਿਆਂ ਸਿਟ ਦਾ ਗਠਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਡੀ.ਜੀ.ਪੀ. ਵੱਲੋਂ ਐੱਸ.ਆਈ.ਟੀ. ਨੂੰ ਸਖ਼ਤ ਨਿਰਦੇਸ਼ ਦਿੱਤੇ ਗਏ ਹਨ ਕਿ ਜੇਕਰ ਕੋਈ ਵੀ ਇਸ ਮਾਮਲੇ ‘ਚ ਮੁਲਜ਼ਮ ਪਾਇਆ ਜਾਂਦਾ ਹੈ ਤਾਂ ਉਸ ਨੂੰ ਨਾਮਜ਼ਦ ਕਰ ਕੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਇਸ ਤੋਂ ਇਲਾਵਾ ਪੁਲੀਸ ਕਮਿਸ਼ਨਰ ਨੇ ਖ਼ੁਲਾਸਾ ਕੀਤਾ ਕਿ ਮੁਲਜ਼ਮ ਸੰਦੀਪ ਸਿੰਘ ਸੰਨੀ ਸੋਸ਼ਲ ਮੀਡੀਆ ਤੋਂ ਕਾਫੀ ਪ੍ਰਭਾਵਿਤ ਸੀ ਅਤੇ ਉਸ ਨੇ ਹੇਟ ਕ੍ਰਾਈਮ…

Read More

ਖਾਲਿਸਤਾਨ ਰੈਫਰੈਂਡਮ ਦੇ ਮੁੱਦੇ ‘ਤੇ ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੂੰ ਹਿੰਦੂ ਭਾਈਚਾਰੇ ਨੇ ਇਕ ਮੰਦਰ ‘ਚ ਘੇਰਿਆ ਅਤੇ ਇਸ ਬਾਰੇ ਸਵਾਲ ਜਵਾਬ ਕੀਤਾ। ਟੈਗ ਟੀ.ਵੀ. ਦੀ ਰਿਪੋਰਟ ‘ਚ ਦੱਸਿਆ ਗਿਆ ਕਿ ਹਿੰਦੂ ਭਾਈਚਾਰੇ ਨੇ ਮੇਅਰ ਨੂੰ ਸਾਰੇ ਸ਼ਹਿਰ ਵਿੱਚੋਂ ਹਿੰਦੂਆਂ ਵਿਰੁੱਧ ਲਗਾਏ ਗਏ ਨਫ਼ਰਤ ਭਰੇ ਬੈਨਰ ਹਟਾਉਣ ਲਈ ਕਿਹਾ ਸੀ ਜਿਸ ‘ਚ ਲਿਖਿਆ ਸੀ ‘ਸਿੱਖ ਬੱਚਿਆਂ ਨੂੰ ਹਿੰਦੂ ਭੀੜ ਦੁਆਰਾ ਜ਼ਿੰਦਾ ਸਾੜ ਦਿੱਤਾ ਗਿਆ।’ ਬਰੈਂਪਟਨ ਦੇ ਮੇਅਰ ਪੈਟਰਿਕ ਬ੍ਰਾਊਨ ਨੂੰ ਜਦੋਂ ਪੁੱਛਿਆ ਗਿਆ ਕੀ ਉਹ ਖਾਲਿਸਤਾਨੀਆਂ ਦੇ ਬੈਨਰ ਹਟਾ ਦੇਣਗੇ? ਤਾਂ ਉਨ੍ਹਾਂ ਨੇ ਜਵਾਬ ਦਿੱਤਾ ਕਿ ‘ਅਸੀਂ ਸਾਰਿਆਂ ਨੂੰ ਪਿਆਰ ਕਰਦੇ ਹਾਂ’। ਬ੍ਰਾਊਨ ਨੂੰ ਚਾਰ ਸੰਘੀ ਸੰਸਦ ਮੈਂਬਰਾਂ, ਤਿੰਨ…

Read More

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸਾਬਕਾ ਮੰਤਰੀ ਬੀਬੀ ਜਗੀਰ ਕੌਰ ਦੇ ਬਾਗ਼ੀ ਤੇਵਰ ਉਸੇ ਤਰ੍ਹਾਂ ਕਾਇਮ ਹਨ, ਸਗੋਂ ਅੱਜ ਜਲੰਧਰ ‘ਚ ਪ੍ਰੈੱਸ ਕਾਨਫਰੰਸ ਉਹ ਦੋ ਕਦਮ ਹੋਰ ਅੱਗੇ ਵਧ ਗਏ। ਉਨ੍ਹਾਂ ਸ਼੍ਰੋਮਣੀ ਕਮੇਟੀ ਨੂੰ ਅਕਾਲੀ ਦਲ ਤੋਂ ਆਜ਼ਾਦ ਕਰਵਾਉਣ ਦਾ ਹੋਕਾ ਦਿੱਤਾ। ਸ਼੍ਰੋਮਣੀ ਕਮੇਟੀ ਲਈ ਬੀਬੀ ਜਗੀਰ ਕੌਰ ਨੇ ਆਪਣਾ ਮੈਨੀਫ਼ੈਸਟੋ ਦੱਸਦੇ ਹੋਏ ਕਿਹਾ ਕਿ ਉਹ ਸ਼੍ਰੋਮਣੀ ਕਮੇਟੀ ਦਾ ਪੰਥਕ ਰੁਤਬਾ ਬਹਾਲ ਕਰਨਾ ਚਾਹੁੰਦੇ ਹਨ। ਉਨ੍ਹਾਂ ਕਿਹਾ ਕਿ ਅਕਾਲੀ ਦਲ ਅੱਜ ਹਾਸ਼ੀਏ ‘ਤੇ ਆ ਗਿਆ ਹੈ। ਮੈਨੂੰ ਖ਼ੁਸ਼ੀ ਹੈ ਕਿ ਅਕਾਲੀ ਦਲ ਨੇ ਆਪਣਾ ਉਮੀਦਵਾਰ ਐਲਾਨਿਆ ਹੈ। ਉਨ੍ਹਾਂ ਕਿਹਾ ਕਿ ਜੇਕਰ ਸ਼੍ਰੋਮਣੀ ਕਮੇਟੀ ‘ਚ ਕੋਈ ਸੁਧਾਰ ਨਾ…

Read More

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਖਿਆ ਹੈ ਕਿ ਪੰਜਾਬ ‘ਚ ਸਰਕਾਰ ਨਾਂ ਦੀ ਕੋਈ ਚੀਜ਼ ਨਹੀਂ ਹੈ ਅਤੇ ਅਮਨ ਕਾਨੂੰਨ ਦੀ ਵਿਗੜੀ ਸਥਿਤੀ ਕਰਕੇ ਲੋਕ ਸਹਿਮੇ ਹੋਏ ਹਨ। ਨਾਲ ਹੀ ਉਨ੍ਹਾਂ ਕਿਹਾ ਕਿ ਬੀਬੀ ਜਗੀਰ ਕੌਰ ਕੇਂਦਰ ਸਰਕਾਰ ਦੇ ਇਸ਼ਾਰੇ ‘ਤੇ ਚੱਲ ਰਹੇ ਹਨ ਜਦਕਿ ਉਨ੍ਹਾਂ ਸ਼੍ਰੋਮਣੀ ਅਕਾਲੀ ਦਲ ‘ਚ ਲੰਬਾ ਸਮਾਂ ਸੇਵਾ ਕੀਤੀ ਹੈ। ਉਹ ਬੀਬੀ ਜਗੀਰ ਨੂੰ ਦੱਸਣਾ ਚਾਹੁੰਦੇ ਹਨ ਕਿ ਉਹ ਕੇਂਦਰ ਸਰਕਾਰ ਦੀ ਸ਼ਹਿ ‘ਤੇ ਸ਼੍ਰੋਮਣੀ ਅਕਾਲੀ ਦਲ ਦਾ ਨੁਕਸਾਨ ਨਾ ਕਰਨ। ਸੁਖਬੀਰ ਨੇ ਆਖਿਆ ਕਿ ਉਨ੍ਹਾਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਦਾ ਉਮੀਦਵਾਰ ਐਲਾਨ ਦਿੱਤਾ ਹੈ ਤੇ ਜਗੀਰ ਕੌਰ ਉਮੀਦਵਾਰ…

Read More

ਇਕ ਵਾਰ ਫਿਰ ਅਮਰੀਕਾ ‘ਚ ਫਾਇਰਿੰਗ ਦੀ ਘਟਨਾ ਸਾਹਮਣੇ ਆਈ ਹੈ। ਇਸ ਵਾਰ ਫਿਲਾਡੇਲਫੀਆ ਦੇ ਕੇਨਸਿੰਗਟਨ ਇਲਾਕੇ ‘ਚ ਇਕ ਬਾਰ ਦੇ ਬਾਹਰ ਫਾਇਰਿੰਗ ਹੋਈ ਜਿਸ ‘ਚ ਘੱਟੋ-ਘੱਟ 12 ਲੋਕ ਜ਼ਖਮੀ ਹੋ ਗਏ। ਫਾਇਰਿੰਗ ਰਾਤ ਨੂੰ ਈਸਟ ਐਲੇਗੇਨੀ ਅਤੇ ਕੇਨਸਿੰਗਟਨ ਐਵੇਨਿਊ ਦੇ ਇਲਾਕੇ ‘ਚ ਹੋਈ। ਸੂਤਰਾਂ ਨੇ ਇਸ ਗੱਲ ਦੀ ਪੁਸ਼ਟੀ ਕੀਤੀ ਹੈ ਕਿ ਗੋਲੀਬਾਰੀ ਦੀ ਘਟਨਾ ‘ਚ ਘੱਟੋ-ਘੱਟ 12 ਲੋਕਾਂ ਨੂੰ ਗੋਲੀ ਲੱਗੀ ਹੈ। ਜ਼ਖਮੀਆਂ ਦੀ ਮੌਜੂਦਾ ਸਥਿਤੀ ਬਾਰੇ ਤੁਰੰਤ ਕੋਈ ਜਾਣਕਾਰੀ ਨਹੀਂ ਹੈ। ਅਜੇ ਤੱਕ ਇਹ ਸਪੱਸ਼ਟ ਨਹੀਂ ਹੋ ਸਕਿਆ ਹੈ ਕਿ ਗੋਲੀਬਾਰੀ ਦਾ ਕਾਰਨ ਕੀ ਹੈ? ਜ਼ਖਮੀ ਲੋਕਾਂ ਨੂੰ ਉਨ੍ਹਾਂ ਦੀਆਂ ਸੱਟਾਂ ਦੀ ਗੰਭੀਰਤਾ ਦੇ ਆਧਾਰ ‘ਤੇ ਹਸਪਤਾਲ…

Read More

ਨਿਊਯਾਰਕ ਦੇ ਮੈਨਹਟਨ ‘ਚ ਇਕ ਉੱਚੀ ਬਿਲਡਿੰਗ ‘ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ‘ਚ 38 ਲੋਕ ਝੁਲਸ ਜਾਣ ਕਾਰਨ ਜ਼ਖਮੀ ਹੋਏ ਹਨ, ਜਿਨ੍ਹਾਂ ‘ਚੋਂ ਕਈਆਂ ਦੀ ਹਾਲਤ ਗੰਭੀਰ ਦੱਸੀ ਜਾ ਰਹੀ ਹੈ। ਬਚਾਅ ਲਈ ਕਈ ਫਾਇਰ ਟੈਂਡਰ ਮੌਕੇ ‘ਤੇ ਮੌਜੂਦ ਸਨ। ਸੋਸ਼ਲ ਮੀਡੀਆ ‘ਤੇ ਸ਼ੇਅਰ ਕੀਤੇ ਗਏ ਇਸ ਘਟਨਾ ਦੇ ਵੀਡੀਓਜ਼ ‘ਚ ਲੋਕ ਅਪਾਰਟਮੈਂਟ ਦੀਆਂ ਖਿੜਕੀਆਂ ਨਾਲ ਲਟਕਦੇ ਦਿਖਾਈ ਦੇ ਰਹੇ ਹਨ ਅਤੇ ਅੱਗ ਬੁਝਾਊ ਕਰਮਚਾਰੀ ਧੂੰਏਂ ਨਾਲ ਭਰੀ ਇਮਾਰਤ ‘ਚੋਂ ਰੱਸੀਆਂ ਖਿੱਚਦੇ ਹੋਏ ਦਿਖਾਈ ਦੇ ਰਹੇ ਹਨ। ਫਾਇਰ ਅਧਿਕਾਰੀਆਂ ਨੇ ਦੱਸਿਆ ਕਿ ਇਮਾਰਤ ਦੀਆਂ ਉਪਰਲੀਆਂ ਮੰਜ਼ਿਲਾਂ ‘ਤੇ ਰਹਿਣ ਵਾਲੇ ਕੁਝ ਲੋਕ ਛੱਤ ਰਾਹੀਂ ਬਾਹਰ ਆ ਗਏ। ਨਿਊਯਾਰਕ ਫਾਇਰ…

Read More

ਆਈ.ਸੀ.ਸੀ. ਟੀ-20 ਵਰਲਡ ਕੱਪ ਦੇ ਆਖਰੀ ਲੀਗ ਮੈਚ ‘ਚ ਅੱਜ ਮੈਲਬੌਰਨ ਵਿਖੇ ਇੰਡੀਆ ਤੇ ਜ਼ਿੰਬਾਬਵੇ ਆਹਮੋ-ਸਾਹਮਣਾ ਹੋਏ। ਇੰਡੀਆ ਨੇ ਇਹ ਮੈਚ 71 ਦੌੜਾਂ ਨਾਲ ਜਿੱਤ ਲਿਆ ਅਤੇ ਸੈਮੀਫਾਈਨਲ ‘ਚ ਪਹੁੰਚ ਗਿਆ। ਇੰਡੀਆ ਦਾ ਸੈਮੀਫਾਈਨਲ ‘ਚ ਮੁਕਾਬਲਾ ਹੁਣ ਇੰਗਲੈਂਡ ਦੀ ਟੀਮ ਨਾਲ 10 ਨਵੰਬਰ ਨੂੰ ਹੋਵੇਗਾ। ਇੰਡੀਆ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਡੀਆ ਨੇ ਨਿਰਧਾਰਤ 20 ਓਵਰਾਂ ‘ਚ 5 ਵਿਕਟਾਂ ਦੇ ਨੁਕਸਾਨ ‘ਤੇ 186 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਜ਼ਿੰਬਾਬਵੇ ਨੂੰ ਜਿੱਤ ਲਈ 187 ਦੌੜਾਂ ਦਾ ਟੀਚਾ ਦਿੱਤਾ ਹੈ। ਟੀਚੇ ਦਾ ਪਿੱਛਾ ਕਰਦੇ ਹੋਏ ਜ਼ਿੰਬਾਬਵੇ ਦੀ ਟੀਮ 17.2 ਓਵਰਾਂ ‘ਚ ਆਲ…

Read More

ਆਸਟਰੇਲੀਆ ‘ਚ ਟੀ-20 ਵਰਲਡ ਕੱਪ ‘ਚ ਸ੍ਰੀਲੰਕਾ ਦੇ ਨਾਲ ਗਏ ਕ੍ਰਿਕਟਰ ਧਨੁਸ਼ਕਾ ਗੁਣਤਿਲਕਾ ਨੂੰ ਬਲਾਤਕਾਰ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ। 31 ਸਾਲਾ ਖਿਡਾਰੀ ਨੂੰ ਤੜਕੇ ਗ੍ਰਿਫ਼ਤਾਰ ਕਰ ਲਿਆ ਗਿਆ ਅਤੇ ਸਿਡਨੀ ਸਿਟੀ ਪੁਲੀਸ ਸਟੇਸ਼ਨ ਲਿਜਾਇਆ ਗਿਆ। ਇਹ ਕਾਰਵਾਈ ਦੋ ਨਵੰਬਰ ਨੂੰ ਇਕ ਔਰਤ ਦੇ ਕਥਿਤ ਜਿਨਸੀ ਸ਼ੋਸ਼ਣ ਦੀ ਜਾਂਚ ਤੋਂ ਬਾਅਦ ਕੀਤੀ ਗਈ ਹੈ। ਟੂਰਨਾਮੈਂਟ ‘ਚੋਂ ਬਾਹਰ ਹੋਣ ਬਾਅਦ ਸ੍ਰੀਲੰਕਾ ਦੀ ਟੀਮ ਆਪਣੇ ਇਸ ਸਾਥੀ ਤੋਂ ਬਗ਼ੈਰ ਹੀ ਦੇਸ਼ ਪਰਤ ਗਈ। ਸੂਤਰਾਂ ਦੇ ਹਵਾਲੇ ਨਾਲ ਇਕ ਨਿਊਜ਼ ਏਜੰਸੀ ਨੇ ਟਵੀਟ ਕੀਤਾ ਕਿ ਸ੍ਰੀਲੰਕਾ ਦੇ ਕ੍ਰਿਕਟਰ ਦਾਨੁਸ਼ਕਾ ਗੁਣਾਤਿਲਾ ਨੂੰ ਸਿਡਨੀ ‘ਚ ਬਲਾਤਕਾਰ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ…

Read More

ਪਾਕਿਸਤਾਨ ਅਤੇ ਬੰਗਲਾਦੇਸ਼ ਵਿਚਾਲੇ ਖੇਡੇ ਗਏ ਟੀ-20 ਵਰਲਡ ਕੱਪ ਦੇ ਮੈਚ ‘ਚ ਬੰਗਲਾਦੇਸ਼ ਦੇ ਕਪਤਾਨ ਸ਼ਾਕਿਬ ਅਲ ਹਸਨ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਬੰਗਲਾਦੇਸ਼ ਨੇ 20 ਓਵਰਾਂ ‘ਚ ਅੱਠ ਵਿਕਟਾਂ ‘ਤੇ 127 ਦੌੜਾਂ ਬਣਾਈਆਂ। ਪਾਕਿਸਤਾਨ ਨੇ 18.1 ਓਵਰਾਂ ‘ਚ ਪੰਜ ਵਿਕਟਾਂ ‘ਤੇ 128 ਦੌੜਾਂ ਬਣਾ ਕੇ ਮੈਚ ਜਿੱਤ ਲਿਆ। ਇਸ ਤਰ੍ਹਾਂ ਪਾਕਿਸਤਾਨ ਨੇ ਬੰਗਲਾਦੇਸ਼ ਨੂੰ ਸੁਪਰ-12 ਦੇ ਆਪਣੇ ਆਖਰੀ ਮੈਚ ‘ਚ ਪੰਜ ਵਿਕਟਾਂ ਨਾਲ ਹਰਾ ਦਿੱਤਾ। ਐਡੀਲੇਡ ‘ਚ ਪਾਕਿਸਤਾਨ ਨੇ 128 ਦੌੜਾਂ ਦੇ ਟੀਚੇ ਨੂੰ 18.1 ਓਵਰਾਂ ‘ਚ ਪੰਜ ਵਿਕਟਾਂ ਦੇ ਨੁਕਸਾਨ ‘ਤੇ ਹਾਸਲ ਕਰ ਲਿਆ। ਪਾਕਿਸਤਾਨ ਦੀ ਇਸ ਜਿੱਤ ਦੇ ਹੀਰੋ ਸ਼ਾਹੀਨ ਅਫਰੀਦੀ ਰਹੇ।…

Read More