Author: editor
ਇਕ ਸਪੋਰਟਸ ਯੂਟਿਲਿਟੀ ਵਹੀਕਲ (ਐੱਸ.ਯੂ.ਵੀ.) ਅਤੇ ਖਾਲੀ ਬੱਸ ਵਿਚਕਾਰ ਹੋਈ ਆਹਮੋ ਸਾਹਮਣੀ ਟੱਕਰ ‘ਚ 2 ਬੱਚਿਆਂ ਸਮੇਤ 11 ਲੋਕਾਂ ਦੀ ਮੌਤ ਹੋ ਗਈ ਹੈ। ਇਹ ਹਾਦਸਾ ਮੱਧ ਪ੍ਰਦੇਸ਼ ਦੇ ਬੈਤੂਲ ਜ਼ਿਲੇ ਦੇ ਝਾਲਰ ‘ਚ ਸ਼ੁੱਕਰਵਾਰ ਵੱਡੇ ਤੜਕੇ ਵਾਪਰਿਆ। ਬੈਤੂਲ ਪੁਲੀਸ ਕੰਟਰੋਲ ਰੂਮ ਦੇ ਸਹਾਇਕ ਸਬ ਇੰਸਪੈਕਟਰ ਸ਼ਿਵਾਰਜ ਸਿੰਘ ਠਾਕੁਰ ਨੇ ਦੱਸਿਆ ਕਿ ਹਾਦਸਾ ਜ਼ਿਲ੍ਹਾ ਹੈੱਡ ਕੁਆਰਟਰ ਤੋਂ ਕਰੀਬ 36 ਕਿਲੋਮੀਟਰ ਦੂਰ ਭੈਂਸਦੇਹੀ ਰੋਡ ‘ਤੇ ਹੋਇਆ। ਉਨ੍ਹਾਂ ਕਿਹਾ, ‘ਰਾਤ ਕਰੀਬ ਦੋ ਵਜੇ ਤੋਂ ਬਾਅਦ ਹੋਏ ਇਸ ਹਾਦਸੇ ‘ਚ 6 ਪੁਰਸ਼ਾਂ, ਤਿੰਨ ਔਰਤਾਂ, 5 ਸਾਲ ਦੀ ਇਕ ਕੁੜੀ ਅਤੇ ਇਕ ਬੱਚੇ ਦੀ ਮੌਕੇ ‘ਤੇ ਹੀ ਮੌਤ ਹੋ ਗਈ।’ ਪੁਲੀਸ ਅਨੁਸਾਰ ਮ੍ਰਿਤਕ ਮਜ਼ਦੂਰ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ 9 ਨਵੰਬਰ ਨੂੰ ਹੋਣ ਵਾਲੀ ਸ਼੍ਰੋਮਣੀ ਕਮੇਟੀ ਦੀ ਚੋਣ ਵਾਸਤੇ ਮੌਜੂਦਾ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੂੰ ਮੁੜ ਪਾਰਟੀ ਉਮੀਦਵਾਰ ਐਲਾਨ ਦਿੱਤਾ ਹੈ। ਇਹ ਪਹਿਲੀ ਵਾਰ ਹੈ ਕਿ ਸ਼੍ਰੋਮਣੀ ਅਕਾਲੀ ਦਲ ਨੇ ਸ਼੍ਰੋਮਣੀ ਕਮੇਟੀ ਦੇ ਇਜਲਾਸ ਤੋਂ ਪਹਿਲਾਂ ਪ੍ਰਧਾਨਗੀ ਦਾ ਉਮੀਦਵਾਰ ਐਲਾਨਿਆ ਹੈ। ਹੁਣ ਤੱਕ ਇਜਲਾਸ ਦੌਰਾਨ ਹੀ ਪ੍ਰਧਾਨ ਦਾ ਨਾਂ ਸਾਹਮਣੇ ਆਉਂਦਾ ਸੀ ਜੋ ਅਕਾਲੀ ਦਲ ਦੇ ਪ੍ਰਧਾਨ ਵੱਲੋਂ ਲਿਫਾਫੇ ‘ਚ ਭੇਜਿਆ ਹੁੰਦਾ ਸੀ। ਸ਼੍ਰੋਮਣੀ ਅਕਾਲੀ ਦਲ ਦੇ ਬੁਲਾਰੇ ਅਤੇ ਸੀਨੀਅਰ ਆਗੂ ਡਾ. ਦਲਜੀਤ ਸਿੰਘ ਚੀਮਾ ਨੇ ਖੁਲਾਸਾ ਕੀਤਾ ਕਿ ਹਰਜਿੰਦਰ ਸਿੰਘ ਧਾਮੀ ਪ੍ਰਧਾਨ ਦੇ ਅਹੁਦੇ ਲਈ ਉਮੀਦਵਾਰ ਹੋਣਗੇ। ਉਨ੍ਹਾਂ ਇਸ…
ਸ਼ਹਿਣਾ ਦੇ ਪੱਤੀ ਤੂਤੜਾ ‘ਚ ਉਸ ਵੇਲੇ ਦਹਿਸ਼ਤ ਫੈਲ ਗਈ ਜਦੋਂ ਲੁਟੇਰਿਆਂ ਨੇ ਇਕ ਘਰ ‘ਚ ਦਾਖ਼ਲ ਹੋ ਕੇ ਤੜਕੇ ਵੇਲੇ ਇਕ ਔਰਤ ਦੀ ਹੱਤਿਆ ਕਰ ਦਿੱਤੀ। ਇਹ ਔਰਤ ਕੈਨੇਡਾ ਤੋਂ ਆਈ ਸੀ ਅਤੇ ਇਸ ਦੀ ਪਛਾਣ 80 ਸਾਲਾ ਅਮਰਜੀਤ ਕੌਰ ਪਤਨੀ ਲਛਮਣ ਸਿੰਘ ਝੱਮਟ ਵਜੋਂ ਹੋਈ ਹੈ। ਇਸ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਲੁਟੇਰੇ 22 ਤੋਲੇ ਸੋਨਾ ਲੁੱਟ ਕੇ ਫਰਾਰ ਹੋ ਗਏ। ਜਾਣਕਾਰੀ ਅਨੁਸਾਰ ਇਹ ਮਕਾਨ ਮਾਸਟਰ ਲਛਮਣ ਸਿੰਘ ਝੱਮਟ ਦਾ ਹੈ ਅਤੇ ਉਹ 23 ਸਾਲਾਂ ਤੋਂ ਕੈਨੇਡਾ ‘ਚ ਰਹਿ ਰਹੇ ਹਨ ਅਤੇ ਹਰ ਸਾਲ ਸ਼ਹਿਣਾ ਆਉਂਦੇ ਹਨ। ਉਹ ਹਾਲੇ ਇਕ ਮਹੀਨਾ ਪਹਿਲਾਂ ਹੀ ਇਥੇ ਆਏ ਸਨ। ਲੁਟੇਰਿਆਂ…
ਕੈਨੇਡਾ ਨੇ ਮੁਲਕ ‘ਚ ਖਣਨ ਕਾਰੋਬਾਰ ਨਾਲ ਜੁੜੀਆਂ ਤਿੰਨ ਚੀਨੀ ਕੰਪਨੀਆਂ ਨੂੰ ਲਿਥੀਅਮ ਮਾਈਨਿੰਗ ਅਸਾਸੇ ਵੇਚਣ ਦੇ ਹੁਕਮ ਦਿੱਤੇ ਹਨ। ਸਰਕਾਰ ਨੇ ਕਿਹਾ ਕਿ ਕਿਸੇ ਵੀ ਅਕਾਰ ਦੇ ਨਿਵੇਸ਼ ਨੂੰ ‘ਵਿਸ਼ੇਸ਼ ਅਧਾਰ’ ਉੱਤੇ ਪ੍ਰਵਾਨਗੀ ਦਿੱਤੀ ਜਾਵੇਗੀ। ਕੈਨੇਡਾ ਸਰਕਾਰ ਨੇ ਬੈਟਰੀਆਂ ਤੇ ਹੋਰ ਹਾਈਟੈੱਕ ਉਤਪਾਦਾਂ ‘ਚ ਇਸਤੇਮਾਲ ਹੁੰਦੀਆਂ ‘ਅਹਿਮ ਧਾਤਾਂ’ ਦੀ ਸਪਲਾਈ ‘ਚ ਲੱਗੀਆਂ ਵਿਦੇਸ਼ੀ ਕੰਪਨੀਆਂ ਲਈ ਬੰਦਿਸ਼ਾਂ ਨਿਰਧਾਰਿਤ ਕੀਤੀਆਂ ਹਨ। ਕੈਨੇਡਾ ਨੇ ਇਹ ਹੁਕਮ ਅਜਿਹੇ ਮੌਕੇ ਕੀਤੇ ਹਨ ਜਦੋਂ ਲਿਥੀਅਮ, ਕੈਡਮੀਅਮ ਤੇ ਹੋਰ ਧਾਤਾਂ, ਜੋ ਮੋਬਾਈਲ ਫੋਨਾਂ, ਵਿੰਡ ਟਰਬਾਈਨਾਂ, ਸੂਰਜੀ ਸੈੱਲਾਂ, ਬਿਜਲਈ ਕਾਰਾਂ ਤੇ ਹੋਰ ਉਭਰਦੀਆਂ ਤਕਨੀਕਾਂ ‘ਚ ਵਰਤੀਆਂ ਜਾਂਦੀਆਂ ਹਨ, ਦੇ ਸੋਮਿਆਂ ‘ਤੇ ਕੰਟਰੋਲ ਨੂੰ ਲੈ ਕੇ ਪੱਛਮੀ ਮੁਲਕਾਂ…
ਅਦਾਲਤ ਵੱਲੋਂ ਗੈਰਜ਼ਮਾਨਤੀ ਵਾਰੰਟ ਜਾਰੀ ਹੋਣ ਤੋਂ ਬਾਅਦ ਗ੍ਰਿਫ਼ਤਾਰੀ ਦੇ ਡਰੋਂ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਫੌਰੀ ਅਦਾਲਤ ‘ਚ ਪੇਸ਼ ਹੋਏ। ਬਿਆਸ ਦਰਿਆ ‘ਚ ਗੈਰਕਾਨੂੰਨੀ ਖਣਨ ਮਾਮਲੇ ‘ਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਅਦਾਲਤ ‘ਚ ਪੇਸ਼ੀ ਭੁਗਤੀ। ਬਿਆਸ ਦਰਿਆ ‘ਚ ਖਣਨ ਕਰਨ ਵਾਲੀ ਇਕ ਨਿੱਜੀ ਕੰਪਨੀ ਵੱਲੋਂ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਥਾਣਾ ਬਿਆਸ ‘ਚ ਸ਼ਿਕਾਇਤ ਦਰਜ ਕਰਵਾਈ ਗਈ ਸੀ ਜਿਸ ‘ਚ ਉਨ੍ਹਾਂ ਦੋਸ਼ ਲਾਇਆ ਸੀ ਕਿ ਸੁਖਬੀਰ ਨੇ ਇਥੇ ਆ ਕੇ ਕੰਪਨੀ ਦੇ ਕਰਮਚਾਰੀਆਂ ਨੂੰ ਡਰਾਇਆ ਧਮਕਾਇਆ ਤੇ ਕਰੋਨਾ ਨਿਯਮਾਂ ਦੀ ਅਣਦੇਖੀ ਵੀ ਕੀਤੀ। ਇਸ ਸਬੰਧੀ ਸੁਖਬੀਰ ਬਾਦਲ ਤੇ ਉਨ੍ਹਾਂ ਦੇ ਸਾਥੀਆਂ ਖ਼ਿਲਾਫ਼ ਕੇਸ…
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਲਿਖੇ ਇਕ ਪੱਤਰ ‘ਚ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਨੇ ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਕੇਸਾਂ ਦੀ ਮੁੜ ਨਜ਼ਰਸਾਨੀ ਕਰਨ ਦੀ ਮੰਗ ਕੀਤੀ ਹੈ। ਸ੍ਰੀ ਅਕਾਲ ਤਖ਼ਤ ਦੇ ਸਕੱਤਰੇਤ ਵੱਲੋਂ ਮੁੱਖ ਮੰਤਰੀ ਨੂੰ ਭੇਜੇ ਗਏ ਇਸ ਪੱਤਰ ‘ਚ ਆਖਿਆ ਗਿਆ ਹੈ ਕਿ ਦੰਗਾ ਪੀੜਤ ਵੈੱਲਫੇਅਰ ਸੁਸਾਇਟੀ ਦਾ ਵਫ਼ਦ ਕੁਝ ਦਿਨ ਪਹਿਲਾਂ ਸਕੱਤਰੇਤ ‘ਚ ਆਇਆ ਸੀ ਅਤੇ ਉਨ੍ਹਾਂ ਇਕ ਮੰਗ ਪੱਤਰ ਵੀ ਸੌਂਪਿਆ ਸੀ। ਇਸ ‘ਚ ਉਨ੍ਹਾਂ ਨੇ ਦੋਸ਼ ਲਾਇਆ ਸੀ ਕਿ ਸਰਕਾਰਾਂ ਵੱਲੋਂ ਪੀੜਤਾਂ ਨੂੰ ਮੁੜ ਬੇਘਰ ਕੀਤਾ ਜਾ ਰਿਹਾ ਹੈ। ਉਹ ਸ੍ਰੀ ਅਕਾਲ ਤਖ਼ਤ ਦੇ ਜਥੇਦਾਰ ਨੂੰ…
ਸ਼੍ਰੋਮਣੀ ਅਕਾਲੀ ਦਲ ਵੱਲੋਂ ਮੁਅੱਤਲ ਕੀਤੇ ਜਾਣ ਤੋਂ ਬਾਅਦ ਵੀ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਅਤੇ ਸ਼੍ਰੋਮਣੀ ਅਕਾਲੀ ਦਲ ਦੀ ਸੀਨੀਅਰ ਆਗੂ ਬੀਬੀ ਜਗੀਰ ਕੌਰ ਚੋਣ ਲੜਨ ਦੇ ਆਪਣੇ ਸਟੈਂਡ ‘ਤੇ ਕਾਇਮ ਹਨ। ਪਿਛਲੇ ਦਿਨੀਂ ਡਾ. ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਸਿੰਘ ਰੱਖੜਾ ਨਾਲ ਹੋਈ ਬੰਦ ਕਮਰਾ ਮੀਟਿੰਗ ਵਿੱਚਲੀ ਗੱਲਬਾਤ ਦਾ ਖੁਲਾਸਾ ਕਰਕੇ ਉਨ੍ਹਾਂ ਅਕਾਲੀ ਦਲ ਨੂੰ ਕਸੂਤੀ ਸਥਿਤੀ ‘ਚ ਫਸਾ ਦਿੱਤਾ ਹੈ। ਬੀਬੀ ਜਗੀਰ ਕੌਰ ਨੇ ਦਾਅਵਾ ਕੀਤਾ ਹੈ ਕਿ ਸੀਨੀਅਰ ਅਕਾਲੀ ਆਗੂ ਡਾ. ਚੀਮਾ ਨੇ ਉਨ੍ਹਾਂ ਨੂੰ ਕਿਹਾ ਸੀ ਕਿ ਪਾਰਟੀ ਦੀ ਲੋਕ ਸਭਾ ਚੋਣਾਂ ਦੇ ਮੱਦੇਨਜ਼ਰ ਭਾਜਪਾ ਨਾਲ ਗਠਜੋੜ ਦੀ ਗੱਲਬਾਤ ਚੱਲ ਰਹੀ ਹੈ। ਗੱਠਜੋੜ…
ਭਾਰਤੀ ਖੇਤਰ ‘ਚ ਬੀਤੀ ਰਾਤ ਪਾਕਿਸਤਾਨੀ ਡਰੋਨ ਵੱਲੋਂ ਇਕ ਵਾਰ ਫਿਰ ਤੋਂ ਦਸਤਕ ਦਿੱਤੇ ਜਾਣ ਦੀ ਖ਼ਬਰ ਪ੍ਰਾਪਤ ਹੋਈ ਹੈ। ਜ਼ਿਕਰਯੋਗ ਹੈ ਕਿ ਪਾਕਿਸਤਾਨੀ ਡਰੋਨ ਵੱਲੋਂ ਭਾਰਤੀ ਖੇਤਰ ‘ਚ ਦਸਤਕ ਦਿੱਤੇ ਜਾਣ ਦੀਆਂ ਗਤੀਵਿਧੀਆਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਹਨ। ਇਸ ਨਾਲ ਸਰਹੱਦੀ ਖੇਤਰ ਦੇ ਲੋਕਾਂ ‘ਚ ਸਹਿਮ ਭਰਿਆ ਮਾਹੌਲ ਵੇਖਣ ਨੂੰ ਮਿਲ ਰਿਹਾ ਹੈ। ਜਾਣਕਾਰੀ ਅਨੁਸਾਰ ਜ਼ਿਲ੍ਹੇ ਅਧੀਨ ਮੌਜੂਦ ਭਾਰਤ-ਪਾਕਿਸਤਾਨ ਸਰਹੱਦ ਦੇ ਸੈਕਟਰ ਸਿੰਘਪੁਰਾ ਅਧੀਨ ਆਉਂਦੀ ਦੀ ਬੀ.ਓ.ਪੀ. ਬਾਬਾ ਪੀਰ ਵਿਖੇ ਕੰਡਿਆਲੀ ਤਾਰ ਨੂੰ ਪਾਰ ਕਰ ਪਾਕਿਸਤਾਨੀ ਡਰੋਨ ਬੀਤੀ ਰਾਤ 9.36 ਵਜੇ ਦਾਖ਼ਲ ਹੋ ਗਿਆ। ਡਰੋਨ ਦੀ ਆਵਾਜ਼ ਸੁਣਦੇ ਸਾਰ ਹੀ ਸਰਹੱਦ ‘ਤੇ ਤਾਇਨਾਤ ਬੀ.ਐੱਸ.ਐੱਫ. ਦੀ 71 ਬਟਾਲੀਅਨ…
ਪਾਕਿਸਤਾਨ ਨੇ ਟੀ-20 ਵਰਲਡ ਕੱਪ ਦੇ ਸੈਮੀਫਾਈਨਲ ‘ਚ ਪਹੁੰਚਣ ਦੀ ਉਮੀਦ ਨੂੰ ਬਰਕਰਾਰ ਰੱਖਿਆ ਹੈ ਕਿਉਂਕਿ ਉਸ ਨੇ ਸੁਪਰ 12 ਗਰੁੱਪ 2 ਦੇ 36ਵੇਂ ਮੈਚ ‘ਚ ਦੱਖਣੀ ਅਫਰੀਕਾ ਨੂੰ 33 ਦੌੜਾਂ ਨਾਲ ਹਰਾ ਦਿੱਤਾ। ਮੈਚ ‘ਚ ਪਾਕਿਸਤਾਨ ਨੇ ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇਫਤਿਖਾਰ ਅਹਿਮਦ ਦੀਆਂ 51 ਦੌੜਾਂ ਤੇ ਸ਼ਾਦਾਬ ਖਾਨ ਦੀਆਂ 52 ਦੌੜਾਂ ਦੀ ਬਦੌਲਤ 20 ਓਵਰਾਂ ‘ਚ 9 ਵਿਕਟਾਂ ਦੇ ਨੁਕਸਾਨ ‘ਤੇ 185 ਦੌੜਾਂ ਬਣਾਈਆਂ। ਇਸ ਤਰ੍ਹਾਂ ਪਾਕਿਸਤਾਨ ਨੇ ਦੱਖਣੀ ਅਫਰੀਕਾ ਨੂੰ ਜਿੱਤ ਲਈ 186 ਦੌੜਾਂ ਦਾ ਟੀਚਾ ਦਿੱਤਾ। ਦੱਖਣੀ ਅਫਰੀਕਾ ਵਲੋਂ ਪਾਰਨੇਲ ਨੇ 1, ਰਬਾਡਾ ਨੇ 1, ਲੁੰਗੀ ਐਨਡਿਗੀ ਨੇ 1, ਨਾਰਤਜੇ ਨੇ 4 ਤੇ ਸ਼ਮਸੀ ਨੇ 1…
ਟੀ-20 ਵਰਲਡ ਕੱਪ 2022 ਦੀ ਮੇਜ਼ਬਾਨੀ ਕਰ ਰਹੇ ਆਸਟਰੇਲੀਆ ਦੇ ਸਾਬਕਾ ਕ੍ਰਿਕਟ ਟੀਮ ਕਪਤਾਨ ਰਿਕੀ ਪੋਂਟਿੰਗ ਨੇ ਉਮੀਦ ਜਤਾਈ ਹੈ ਕਿ ਇੰਡੀਆ ਵਰਲਡ ਕੱਪ ਦੇ ਫਾਈਨਲ ‘ਚ ਪਿਛਲੇ ਚੈਂਪੀਅਨ ਆਸਟਰੇਲੀਆ ਨਾਲ ਮੇਲਬੋਰਨ ਕ੍ਰਿਕਟ ਮੈਦਾਨ ‘ਤੇ ਭਿੜੇਗਾ। 13 ਨਵੰਬਰ ਦਿਨ ਐਤਵਾਰ ਨੂੰ ਖੇਡੇ ਜਾਣ ਵਾਲੇ ਇਸ ਮੈਚ ਨੂੰ ਹੁਣੇ 10 ਦਿਨ ਬਾਕੀ ਹਨ। ਸੁਪਰ-12 ਪੜਾਅ ਖ਼ਤਮ ਹੋਣ ਦੇ ਨਾਲ ਆਸਟਰੇਲੀਆ ਅਜੇ ਵੀ ਆਪਣੀ ਕਿਸਮਤ ਦਾ ਇੰਤਜ਼ਾਰ ਕਰ ਰਿਹਾ ਹੈ, ਜਦੋਂ ਕਿ ਇੰਡੀਆ ਨੂੰ ਟੂਰਨਾਮੈਂਟ ਦੇ ਸੈਮੀਫਾਈਨਲ ‘ਚ ਜਗ੍ਹਾ ਬਣਾਉਣ ਦਾ ਭਰੋਸਾ ਹੈ। ਆਸਟਰੇਲੀਆ ਦੀ ਕਿਸਮਤ ਉਨ੍ਹਾਂ ਦੇ ਹੱਥਾਂ ‘ਚ ਹੈ। ਉਨ੍ਹਾਂ ਨੂੰ ਅਫਗਾਨਿਸਤਾਨ ਦੇ ਖ਼ਿਲਾਫ਼ ਸਿਰਫ ਜਿੱਤਣਾ ਹੀ ਨਹੀਂ ਹੈ, ਸਗੋਂ…