Author: editor
ਡਕਵਰਥ ਲੁਈਸ ਨਿਯਮ ਤਹਿਤ ਟੀ-20 ਵਰਲਡ ‘ਚ ਇੰਡੀਆ ਨੇ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾ ਦਿੱਤਾ ਸੀ ਜਿਸ ਨੂੰ ਲੈ ਕੇ ਪਾਕਿਸਤਾਨ ਲਗਾਤਾਰ ਆਲੋਚਨਾ ਕਰ ਰਿਹਾ ਹੈ। ਹਾਲਾਂਕਿ ਮੈਚ ਤੋਂ ਬਾਅਦ ਬੰਗਲਾਦੇਸ਼ੀ ਹਾਰ ਪਚਾ ਨਹੀਂ ਸਕੇ ਮੈਚ ਦੌਰਾਨ ਪਹਿਲਾਂ ਉਨ੍ਹਾਂ ਨੇ ਅੰਪਾਇਰ ਦੇ ਫੈਸਲੇ ‘ਤੇ ਸਵਾਲ ਚੁੱਕੇ ਅਤੇ ਫਿਰ ਮੈਚ ਤੋਂ ਬਾਅਦ ਉਨ੍ਹਾਂ ਨੇ ਵਿਰਾਟ ਕੋਹਲੀ ‘ਤੇ ਫਰਜ਼ੀ ਫੀਲਡਿੰਗ ਦਾ ਦੋਸ਼ ਲਗਾ ਕੇ ਵਿਵਾਦ ਖੜ੍ਹਾ ਕਰ ਦਿੱਤਾ। ਮੈਚ ਤੋਂ ਬਾਅਦ ਬੰਗਲਾਦੇਸ਼ ਦੀ ਟੀਮ ਹੀ ਨਹੀਂ ਸੀ ਜੋ ਭੜਕੀ ਹੋਈ ਸੀ, ਸਗੋਂ ਪਾਕਿਸਤਾਨ ਦੇ ਇਕ ਸਾਬਕਾ ਖਿਡਾਰੀ ਨੂੰ ਵੀ ਇੰਡੀਆ ਦੀ ਜਿੱਤ ਨਹੀਂ ਪਚੀ। ਪਾਕਿਸਤਾਨ ਦੇ ਸਾਬਕਾ ਕ੍ਰਿਕਟਰ ਸ਼ਾਹਿਦ ਅਫਰੀਦੀ ਨੇ…
ਨੇਤਨਯਾਹੂ ਦੀ ਅਗਵਾਈ ਵਾਲੀ ਸੱਜੇ-ਪੱਖੀ ਪਾਰਟੀ ਦੇ ਗਠਜੋੜ ਨੇ ਇਜ਼ਰਾਈਲ ਸੰਸਦ ‘ਚ ਬਹੁਮਤ ਹਾਸਲ ਕਰ ਲਿਆ ਹੈ। ਨੇਤਨਯਾਹੂ ਦੀ ਅਗਵਾਈ ਵਾਲੇ ਸੱਜੇ-ਪੱਖੀ ਧੜੇ ਨੇ 120 ਮੈਂਬਰੀ ਸੰਸਦ ‘ਚ 64 ਸੀਟਾਂ ਜਿੱਤ ਕੇ ਬਹੁਮਤ ਹਾਸਲ ਕੀਤਾ। ਇਜ਼ਰਾਈਲ ਦੇ ਪ੍ਰਧਾਨ ਯਾਇਰ ਲਾਪਿਡ ਨੇ ਵੀਰਵਾਰ ਨੂੰ ਚੋਣਾਂ ‘ਚ ਹਾਰ ਮੰਨ ਲਈ ਅਤੇ ਵਿਰੋਧੀ ਨੇਤਾ ਬੈਂਜਾਮਿਨ ਨੇਤਨਯਾਹੂ ਨੂੰ ਫੋਨ ਕਰਕੇ ਚੋਣ ਜਿੱਤਣ ‘ਤੇ ਵਧਾਈ ਦਿੱਤੀ। ਲਾਪਿਡ ਨੇ ਨੇਤਨਯਾਹੂ ਨੂੰ ਦੱਸਿਆ ਕਿ ਉਸ ਨੇ ਪ੍ਰਧਾਨ ਮੰਤਰੀ ਦਫ਼ਤਰ ਦੇ ਸਾਰੇ ਵਿਭਾਗਾਂ ਨੂੰ ਸੱਤਾ ਦੇ ਕ੍ਰਮਵਾਰ ਤਬਾਦਲੇ ਦੀ ਤਿਆਰੀ ਕਰਨ ਦੇ ਨਿਰਦੇਸ਼ ਦਿੱਤੇ ਹਨ। ਲਾਪਿਡ ਨੇ ਟਵੀਟ ਕੀਤਾ, ‘ਇਜ਼ਰਾਈਲ ਦਾ ਸੰਕਲਪ ਕਿਸੇ ਵੀ ਸਿਆਸੀ ਵਿਚਾਰਾਂ ਤੋਂ ਉੱਪਰ…
ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਅਤੇ ਇਮਰਾਨ ਖਾਨ ਦੀ ਇਕ ਰੈਲੀ ‘ਚ ਵੀਰਵਾਰ ਨੂੰ ਗੋਲੀਬਾਰੀ ‘ਚ ਪਾਕਿਸਤਾਨ ਤਹਿਰੀਕ-ਏ-ਇਨਸਾਫ ਪਾਰਟੀ (ਪੀ.ਟੀ.ਆਈ.) ਦੇ ਸੰਸਦ ਮੈਂਬਰ ਫੈਜ਼ਲ ਜਾਵੇਦ ਸਮੇਤ ਇਕ ਵਿਅਕਤੀ ਦੀ ਮੌਤ ਹੋ ਗਈ ਅਤੇ 13 ਹੋਰ ਜ਼ਖਮੀ ਹੋ ਗਏ। ਹਮਲੇ ਤੋਂ ਬਾਅਦ ਕੁਝ ਥਾਵਾਂ ‘ਤੇ ਹਿੰਸਾ ਭੜਕ ਗਈ। ਇਸ ਹਮਲੇ ਦੇ ਵਿਰੋਧ ‘ਚ ਇਮਰਾਨ ਖਾਨ ਦੇ ਸਮਰਥਕਾਂ ਨੇ ਦੇਸ਼ ਭਰ ‘ਚ ਪ੍ਰਦਰਸ਼ਨ ਸ਼ੁਰੂ ਕਰ ਦਿੱਤੇ ਹਨ। ਉਦੋਂ ਤੋਂ ਪਾਕਿਸਤਾਨ ਵਿਚ ਇਮਰਾਨ ਖਾਨ ਦੀ ਪਾਰਟੀ ਦੇ ਸਾਰੇ ਨੇਤਾ ਅਤੇ ਵਰਕਰ ਸਰਕਾਰ ਖ਼ਿਲਾਫ਼ ਜ਼ਬਰਦਸਤ ਹਮਲਾਵਰ ਬਣ ਗਏ ਹਨ। ਇਸ ਪੂਰੀ ਘਟਨਾ ਤੋਂ ਬਾਅਦ ਪਾਕਿਸਤਾਨ ‘ਚ ਹਾਲਾਤ ਵਿਗੜਨ ਦਾ ਖਦਸ਼ਾ ਜਤਾਇਆ ਜਾ ਰਿਹਾ ਹੈ।…
ਵਿਸ਼ਵ ਪ੍ਰਸਿੱਧ ਪੰਜਾਬੀ ਗਾਇਕ ਸਿੱਧੂ ਮੂਸੇਵਾਲਾ ਕਤਲ ਕੇਸ ‘ਚ ਐੱਨ.ਆਈ.ਏ. ਵੱਲੋਂ ਗਾਇਕਾ ਅਫਸਾਨਾ ਖਾਨ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਅੱਜ ਦੋ ਹੋਰ ਪੰਜਾਬੀ ਗਾਇਕਾਂ ਕੋਲੋਂ ਪੁੱਛਗਿੱਛ ਕੀਤੀ ਗਈ। ਸਮਝਿਆ ਜਾ ਰਿਹਾ ਹੈ ਕਿ ਇਹ ਪੁੱਛਗਿੱਛ ਸਿੱਧੂ ਮੂਸੇਵਾਲਾ ਕਤਲ ਕੇਸ ਦੇ ਸਬੰਧ ‘ਚ ਹੀ ਕੀਤੀ ਗਈ ਹੈ। ਗਾਇਕ ਮਨਕੀਰਤ ਔਲਖ ਅਤੇ ਦਿਲਪ੍ਰੀਤ ਢਿੱਲੋਂ ਤੋਂ ਨੈਸ਼ਨਲ ਇਨਵੈਸਟੀਗੇਸ਼ਨ ਏਜੰਸੀ ਨੇ ਪੁੱਛਗਿੱਛ ਕੀਤੀ। ਸੂਤਰਾਂ ਮੁਤਾਬਕ ਕੇਂਦਰੀ ਜਾਂਚ ਏਜੰਸੀ ਐੱਨ.ਆਈ.ਏ. ਨੇ ਸਿੱਧੂ ਮੂਸੇ ਵਾਲਾ ਕਤਲ ਕੇਸ ‘ਚ ਗਾਇਕ ਮਨਕੀਰਤ ਔਲਖ ਤੇ ਦਿਲਪ੍ਰੀਤ ਢਿੱਲੋਂ ਕੋਲੋਂ ਪੁੱਛਗਿੱਛ ਕੀਤੀ ਹੈ। ਇਹ ਪੁੱਛਗਿੱਛ ਐੱਨ.ਆਈ.ਏ. ਦੇ ਦਿੱਲੀ ਹੈੱਡਕੁਆਰਟਰ ਵਿਖੇ 4 ਤੋਂ 5 ਘੰਟਿਆਂ ਤੱਕ ਦੋਹਾਂ ਗਾਇਕਾਂ ਕੋਲੋਂ ਪੁੱਛਗਿੱਛ ਕੀਤੀ ਗਈ।…
ਭ੍ਰਿਸ਼ਟਾਚਾਰ ਨੂੰ ਖ਼ਤਮ ਕਰਨ ਦਾ ਤਹੱਈਆ ਕਰਕੇ ਤੁਰੀ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਲੁਧਿਆਣਾ ਜ਼ਿਲ੍ਹੇ ਦੇ ਸਮਰਾਲਾ ਵਿਖੇ ਤਹਿਸੀਲ ਦਫ਼ਤਰ ਅਤੇ ਸੁਵਿਧਾ ਸੈਂਟਰ ਦੀ ਅਚਨਚੇਤ ਚੈਕਿੰਗ ਕਰਨ ਪਹੁੰਚੇ। ਇਸ ਦੌਰਾਨ ਮੁੱਖ ਮੰਤਰੀ ਮਾਨ ਨੇ ਲੋਕਾਂ ਨਾਲ ਮੁਲਾਕਾਤ ਕੀਤਾ ਅਤੇ ਅਧਿਕਾਰੀਆਂ ਨਾਲ ਵੀ ਗੱਲਬਾਤ ਕੀਤੀ। ਮੁੱਖ ਮੰਤਰੀ ਨੇ ਲੋਕਾਂ ਨੂੰ ਮੁਖਾਤਿਬ ਹੁੰਦਿਆਂ ਕਿਹਾ ਮੈਂ ਤੁਹਾਨੂੰ ਅਪੀਲ ਕਰਦਾਂ ਹਾਂ ਕਿ ਜੇਕਰ ਕੋਈ ਵੀ ਤੁਹਾਡੇ ਕੋਲੋਂ ਰਿਸ਼ਵਤ ਮੰਗਦਾ ਹੈ ਤਾਂ ਤੁਰੰਤ ਸਾਨੂੰ ਦੱਸੋ। ਅਜਿਹੇ ਰਿਸ਼ਵਤਖੋਰਾਂ ਦੇ ਖ਼ਿਲਾਫ਼ ਕਾਰਵਾਈ ਕਰਨਾ ਸਾਡੀ ਜ਼ਿੰਮੇਵਾਰੀ ਹੈ। ਤੁਹਾਡੇ ਸਹਿਯੋਗ ਨਾਲ ਹੀ ਸ਼ਾਸਨ ਨੂੰ ਭ੍ਰਿਸ਼ਟਾਚਾਰ ਤੋਂ ਮੁਕੰਮਲ ਤੌਰ ਉਤੇ ਮੁਕਤ ਕਰਨਾ ਯਕੀਨੀ…
‘ਅਸਲ ਆਜ਼ਾਦੀ’ ਰੈਲੀ ਕੱਢ ਰਹੇ ਪਾਕਿਸਤਾਨ ਦੇ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖ਼ਾਨ ‘ਤੇ ਅੱਜ ਇਕ ਨੌਜਵਾਨ ਨੇ ਗੋਲੀ ਚਲਾ ਦਿੱਤੀ। ਇਸ ਹਮਲੇ ‘ਚ ਇਮਰਾਨ ਖਾਨ ਸਮੇਤ ਕੁਝ ਹੋਰ ਲੋਕ ਜ਼ਖਮੀ ਹੋ ਗਏ। ਇਸ ਫਾਇਰਿੰਗ ‘ਚ ਇਕ ਵਿਅਕਤੀ ਦੀ ਮੌਤ ਵੀ ਹੋਈ ਹੈ। ਜਾਣਕਾਰੀ ਅਨੁਸਾਰ ਇਮਰਾਨ ਖਾਨ ਦੇ ਪੈਰ ‘ਚ ਗੋਲੀ ਲੱਗੀ ਹੈ ਜਿਸ ਤੋਂ ਬਾਅਦ ਉਨ੍ਹਾਂ ਨੂੰ ਫੌਰੀ ਹਸਪਤਾਲ ਲਿਜਾਇਆ ਗਿਆ। ਇਹ ਘਟਨਾ ਜ਼ਫਰਅਲੀ ਖਾਨ ਚੌਕ ‘ਚ ਵਾਪਰੀ। ਇਸ ਘਟਨਾ ‘ਚ ਚਾਰ ਹੋਰ ਜ਼ਖ਼ਮੀ ਵੀ ਹੋਏ ਹਨ। ਘਟਨਾ ਦੇ ਤੁਰੰਤ ਬਾਅਦ ਇਮਰਾਨ ਖਾਨ ਨੂੰ ਕੰਟੇਨਰ ਤੋਂ ਬੁਲੇਟਪਰੂਫ ਗੱਡੀ ‘ਚ ਤਬਦੀਲ ਕਰ ਦਿੱਤਾ ਗਿਆ। ਅਸਲ ‘ਚ ਉਹ ਕੰਟੇਨਰ ‘ਤੇ ਸਵਾਰ ਹੋ…
ਟੋਯਾਹ ਕੋਰਡਿੰਗਲੇ ਨਾਂ ਦੀ ਮਹਿਲਾ ਦੇ 2018 ‘ਚ ਕੁਈਨਜ਼ਲੈਂਡ ਵਿਖੇ ਹੋਏ ਬੇਰਹਿਮੀ ਨਾਲ ਕਤਲ ਦੇ ਮਾਮਲੇ ‘ਚ ਪੰਜਾਬੀ ਮੂਲ ਦੇ ਆਸਟਰੇਲੀਆ ‘ਚ ਭਗੌੜੇ ਕਰਾਰ ਦਿੱਤੇ ਰਾਜਵਿੰਦਰ ਸਿੰਘ ਦੀ ਸੂਹ ਦੇਣ ਵਾਲੇ ਨੂੰ ਇਕ ਮਿਲੀਅਨ ਡਾਲਰ ਇਨਾਮ ਦਾ ਐਲਾਨ ਕੀਤਾ ਗਿਆ ਹੈ। ਆਸਟਰੇਲੀਆ ਪੁਲੀਸ ਨੇ ਭਗੌੜੇ ਰਾਜਵਿੰਦਰ ਸਿੰਘ ਦੀਆਂ ਨਵੀਆਂ ਤਸਵੀਰਾਂ ਵੀ ਜਾਰੀ ਕੀਤੀਆਂ ਹਨ। ਰਾਜਵਿੰਦਰ ਦੇ ਠਿਕਾਣੇ ਬਾਰੇ ਜਾਣਕਾਰੀ ਦੇਣ ਲਈ 1 ਮਿਲੀਅਨ ਆਸਟਰੇਲੀਅਨ ਡਾਲਰ ਦਾ ਇਨਾਮ ਦੇਣ ਦਾ ਐਲਾਨ ਕੀਤਾ ਗਿਆ ਹੈ। 24 ਸਾਲਾ ਔਰਤ ਕੋਰਡਿੰਗਲੇ ਐਤਵਾਰ 21 ਅਕਤੂਬਰ 2018 ਨੂੰ ਲਾਪਤਾ ਹੋ ਗਈ ਸੀ ਜਦੋਂ ਉਹ ਆਪਣੇ ਕੁੱਤੇ ਨੂੰ ਸੈਰ ਲਈ ਲੈ ਗਈ ਸੀ। ਉਸ ਦੀ ਲਾਸ਼ ਅਗਲੀ…
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਅਦਾਲਤ ਨੇ ਗੈਰਜ਼ਮਾਨਤੀ ਵਾਰੰਟ ਜਾਰੀ ਕੀਤੇ ਹਨ। ਇਹ ਵਾਰੰਟ ਅੰਮ੍ਰਿਤਸਰ ਜ਼ਿਲ੍ਹੇ ‘ਚ ਪੈਂਦੇ ਥਾਣਾ ਬਿਆਸ ਵਿਖੇ 2 ਜੁਲਾਈ 2021 ਨੂੰ ਕੋਵਿਡ ਨਿਯਮਾਂ ਦੀਆਂ ਉਲੰਘਣਾ ਅਤੇ ਮਾਈਨਿੰਗ ਠੇਕੇਦਾਰ ਦੇ ਸਟਾਫ ਨੂੰ ਧਮਕਾਉਣ ਦੇ ਦੋਸ਼ਾਂ ਤਹਿਤ ਜਾਰੀ ਕੀਤੇ ਗਏ ਹਨ। ਸੁਖਬੀਰ ਸਿੰਘ ਬਾਦਲ ਤੋਂ ਇਲਾਵਾ ਅਕਾਲੀ ਦਲ ਦੇ ਸੀਨੀਅਰ ਆਗੂ ਵਿਰਸਾ ਸਿੰਘ ਵਲਟੋਹਾ ਖ਼ਿਲਾਫ਼ ਵੀ ਗੈਰ ਜ਼ਮਾਨਤੀ ਵਾਰੰਟ ਜਾਰੀ ਕੀਤੇ ਗਏ ਹਨ। ਇਹ ਵਾਰੰਟ ਅੰਮ੍ਰਿਤਸਰ ਦੀ ਜ਼ਿਲ੍ਹਾ ਅਦਾਲਤ ਨੇ ਜਾਰੀ ਕੀਤੇ ਹਨ। ਅਕਾਲੀ ਆਗੂਆਂ ਨੂੰ ਅਦਾਲਤ ‘ਚ ਪੇਸ਼ ਹੋਣਾ ਪਵੇਗਾ। ਜਾਣਕਾਰੀ ਮੁਤਾਬਕ ਸੁਖਬੀਰ ਸਿੰਘ ਬਾਦਲ ਖ਼ਿਲਾਫ਼ ਇਹ ਮਾਮਲਾ ਉਸ ਸਮੇਂ ਦਰਜ ਕੀਤਾ ਗਿਆ…
ਵਿਧਾਨ ਸਭਾ ਹਲਕਾ ਬਾਬਾ ਬਕਾਲਾ ਦੇ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਅਦਾਲਤ ਨੇ ਭਗੌੜਾ ਐਲਾਨ ਦਿੱਤਾ ਹੈ। ਤਰਨ ਤਾਰਨ ਜ਼ਿਲ੍ਹੇ ‘ਚ ਕਰੀਬ ਦੋ ਸਾਲ ਪਹਿਲਾਂ ਵਾਪਰੇ ਜ਼ਹਿਰੀਲੀ ਸ਼ਰਾਬ ਮਾਮਲੇ ਦੇ ਸਬੰਧ ‘ਚ ਆਮ ਆਦਮੀ ਪਾਰਟੀ ਦੇ ਵਰਕਰਾਂ ਅਤੇ ਵਿਧਾਇਕਾਂ ਵੱਲੋਂ ਉਸ ਸਮੇਂ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਧਰਨਾ ਦਿੰਦੇ ਹੋਏ ਹਾਈਵੇ ਜਾਮ ਕੀਤਾ ਗਿਆ ਸੀ। ਇਸ ਸਬੰਧੀ ਪੁਲੀਸ ਵੱਲੋਂ ਪ੍ਰਦਰਸ਼ਨਕਾਰੀਆਂ ਖ਼ਿਲਾਫ਼ ਦੋ ਮਾਮਲੇ ਦਰਜ ਕੀਤੇ ਗਏ ਸਨ। ਮਾਣਯੋਗ ਅਦਾਲਤ ‘ਚ ਚੱਲ ਰਹੇ ਕੇਸ ਦੌਰਾਨ ਗੈਰਹਾਜ਼ਰ ਹੋਣ ਸਬੰਧੀ ਵਿਧਾਇਕ ਦਲਬੀਰ ਸਿੰਘ ਟੌਂਗ ਨੂੰ ਭਗੌੜਾ ਕਰਾਰ ਦਾ ਫ਼ੈਸਲਾ ਸੁਣਾਉਂਦੇ ਹੋਏ ਪੁਲੀਸ ਨੂੰ ਤੁਰੰਤ ਪਰਚਾ ਦਰਜ ਕਰਨ ਅਤੇ ਪ੍ਰਾਪਰਟੀ ਅਟੈਚ ਕਰਨ ਦੇ ਹੁਕਮ ਜਾਰੀ…
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਪਟਿਆਲਾ ਫੇਰੀ ਦੌਰਾਨ ਕਿਹਾ ਕਿ ਆਉਣ ਵਾਲੀਆਂ ਨਗਰ ਨਿਗਮ ਚੋਣਾਂ ਸਪੱਸ਼ਟ ਕਰ ਦੇਣਗੀਆਂ ਕਿ ਪਟਿਆਲਾ ਵਾਸੀ ਸਦਾ ਕਾਂਗਰਸ ਦੇ ਨਾਲ ਸਨ ਤੇ ਹੁਣ ਵੀ ਉਹ ਕਾਂਗਰਸ ਦਾ ਹੀ ਸਾਥ ਦੇਣਗੇ। ਵੜਿੰਗ ਨੇ ਕਿਹਾ ਕਿ ਕੈਪਟਨ ਦੇ ਜ਼ਿਲ੍ਹੇ ਵਿੱਚੋਂ ਕੋਈ ਵੀ ਵਿਧਾਇਕ ਉਨ੍ਹਾਂ ਨਾਲ ਨਹੀਂ ਤੁਰਿਆ ਜਿਸ ਤੋਂ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਲੋਕ ਪਾਰਟੀ ਨਾਲ ਹਨ ਨਾ ਕਿ ਕੈਪਟਨ ਨਾਲ। ਉਨ੍ਹਾਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਦਾ ਦੌਰ ਹੁਣ ਖ਼ਤਮ ਹੋ ਗਿਆ ਹੈ। ਉਨ੍ਹਾਂ ਐਲਾਨ ਕੀਤਾ ਕਿ ਕਾਂਗਰਸੀ ਆਗੂਆਂ ਦੀਆਂ ਟੀਮਾਂ ਸ਼ਹਿਰ ਦੇ ਸਮੂਹ 60 ਵਾਰਡਾਂ ‘ਚ ਪਹਿਲਾਂ ਨਾਲੋਂ ਵੀ…