Author: editor
ਸ਼੍ਰੋਮਣੀ ਅਕਾਲੀ ਦਲ ਨੇ ਰਾਸ਼ਟਰਪਤੀ ਨੂੰ ਅਪੀਲ ਕੀਤੀ ਕਿ ਇਕਬਾਲ ਸਿੰਘ ਲਾਲਪੁਰਾ ਨੂੰ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਅਹੁਦੇ ਤੋਂ ਤੁਰੰਤ ਬਰਖ਼ਾਸਤ ਕੀਤਾ ਜਾਵੇ। ਪਾਰਟੀ ਦੇ ਸੀਨੀਅਰ ਆਗੂ ਮਹੇਸ਼ਇੰਦਰ ਸਿੰਘ ਗਰੇਵਾਲ ਅਤੇ ਡਾ. ਦਲਜੀਤ ਸਿੰਘ ਚੀਮਾ ਨੇ ਦੋਸ਼ ਲਾਇਆ ਕਿ ਘੱਟ ਗਿਣਤੀ ਕਮਿਸ਼ਨ ਦੇ ਮੁਖੀ ਸਿੱਖਾਂ ਦੀ ਧਾਰਮਿਕ ਸੰਸਥਾ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੂੰ ਤੋੜਨ ਦਾ ਯਤਨ ਕਰ ਕੇ ਸਿੱਖ ਕੌਮ ਦੇ ਧਾਰਮਿਕ ਮਾਮਲਿਆਂ ‘ਚ ਸਿੱਧੇ ਤੌਰ ‘ਤੇ ਦਖ਼ਲ ਦੇ ਰਹੇ ਹਨ। ਅਕਾਲੀ ਆਗੂਆਂ ਨੇ ਕਿਹਾ ਕਿ ਲਾਲਪੁਰਾ ਇਕ ਸੰਵਿਧਾਨਕ ਅਹੁਦੇ ‘ਤੇ ਬੈਠੇ ਹਨ ਤੇ ਘੱਟ ਗਿਣਤੀਆਂ ਦੇ ਹਿੱਤਾਂ ਦੀ ਰਾਖੀ ਕਰਨਾ ਉਨ੍ਹਾਂ ਦੀ ਜ਼ਿੰਮੇਵਾਰੀ ਬਣਦੀ ਹੈ। ਉਨ੍ਹਾਂ ਕਿਹਾ ਕਿ…
ਆਉਂਦੀ 24 ਨਵੰਬਰ ਨੂੰ ਕਿਸਾਨ ਅੰਦੋਲਨ ਦੀ ਦੂਜੀ ਵਰ੍ਹੇਗੰਢ ਮੌਕੇ ਕਿਸਾਨਾਂ ਨੇ ਰੇਲਾਂ ਰੋਕਣ ਦਾ ਐਲਾਨ ਕੀਤਾ ਹੈ। ਭਾਰਤੀ ਕਿਸਾਨ ਯੂਨੀਅਨ (ਚੜੂਨੀ) ਦੇ ਕੌਮੀ ਪ੍ਰਧਾਨ ਗੁਰਨਾਮ ਸਿੰਘ ਚੜੂਨੀ ਨੇ ਕੇਂਦਰ ਸਰਕਾਰ ‘ਤੇ ਕਿਸਾਨ ਅੰਦੋਲਨ ਸਮੇਂ ਮੰਨੀਆਂ ਮੰਗਾਂ ਪੂਰੀਆਂ ਨਾ ਕਰਕੇ ਵਾਅਦਾਖ਼ਿਲਾਫ਼ੀ ਦਾ ਦੋਸ਼ ਲਾਇਆ ਹੈ। ਚੰਡੀਗੜ੍ਹ ‘ਚ ਮੀਡੀਆ ਨੂੰ ਸੰਬੋਧਨ ਕਰਦਿਆਂ ਕਿਸਾਨ ਆਗੂ ਚੜੂਨੀ ਨੇ ਕਿਹਾ ਕਿ ਕੇਂਦਰ ਸਰਕਾਰ ਨੇ ਕਿਸਾਨਾਂ ਖ਼ਿਲਾਫ਼ ਦਰਜ ਕੀਤੇ ਸਾਰੇ ਮੁਕੱਦਮੇ ਰੱਦ ਕਰਨ ਦਾ ਭਰੋਸਾ ਦਿੱਤਾ ਸੀ, ਪਰ ਇਕ ਸਾਲ ਬੀਤਣ ਦੇ ਬਾਵਜੂਦ ਕਿਸਾਨਾਂ ਖ਼ਿਲਾਫ਼ ਮਾਮਲੇ ਰੱਦ ਨਹੀਂ ਕੀਤੇ ਗਏ। ਇਸ ਤੋਂ ਇਲਾਵਾ ਕੇਂਦਰ ਸਰਕਾਰ ਵੱਲੋਂ ਹੋਰਨਾਂ ਮੰਗਾਂ ਨੂੰ ਹਾਲੇ ਤੱਕ ਪੂਰਾ ਨਹੀਂ ਕੀਤਾ ਗਿਆ।…
ਆਈ.ਐੱਸ. (ਇਸਲਾਮਿਕ ਸਟੇਟ) ਦੀ ਮਹਿਲਾ ਬਟਾਲੀਅਨ ਦੀ ਅਗਵਾਈ ਕਰਨ ਵਾਲੀ ਅਮਰੀਕਨ ਔਰਤ ਨੂੰ 20 ਸਾਲ ਦੀ ਸਜ਼ਾ ਸੁਣਾਈ ਗਈ ਹੈ। ਇਕ ਰਿਪੋਰਟ ਮੁਤਾਬਕ ਕੰਸਾਸ ਵਾਸੀ 42 ਸਾਲਾ ਐਲੀਸਨ ਫਲੁਕ-ਅਕਰੇਨ ਨੇ ਮੰਨਿਆ ਹੈ ਕਿ ਉਸ ਨੇ ਅੱਠ ਸਾਲ ਤੱਕ ਇਰਾਕ, ਸੀਰੀਆ ਅਤੇ ਲੀਬੀਆ ‘ਚ ਅੱਤਵਾਦੀ ਕਾਰਵਾਈਆਂ ਨੂੰ ਅੰਜਾਮ ਦਿੱਤਾ। ਉਸ ਨੇ ਇਹ ਵੀ ਮੰਨਿਆ ਕਿ ਉਸ ਨੇ 100 ਤੋਂ ਵੱਧ ਔਰਤਾਂ ਅਤੇ ਕੁੜੀਆਂ ਨੂੰ ਅੱਤਵਾਦੀ ਸਿਖਲਾਈ ਦਿੱਤੀ ਹੈ, ਜਿਨ੍ਹਾਂ ‘ਚ ਕੁਝ 10 ਸਾਲ ਦੀਆਂ ਵੀ ਸਨ। ਉਹ ਜੂਨ ‘ਚ ਆਪਣੇ ਅੱਤਵਾਦੀ ਕਾਰਵਾਈਆਂ ਕਾਰਨ ਦੋਸ਼ੀ ਸਾਬਤ ਹੋਈ ਸੀ। ਸਜ਼ਾ ਸੁਣਾਉਣ ਤੋਂ ਪਹਿਲਾਂ ਇਸਤਗਾਸਾ ਪੱਖ ਨੇ ਕਿਹਾ ਸੀ ਕਿ ਕਾਨੂੰਨ ਵੱਲੋਂ ਵੱਧ ਤੋਂ…
ਨਾਰਥ ਕੋਰੀਆ ਵੱਲੋਂ ਬੁੱਧਵਾਰ ਨੂੰ 23 ਮਿਜ਼ਾਈਲਾਂ ਦਾਗੇ ਜਾਣ ਤੋਂ ਬਾਅਦ ਇਕ ਸਾਊਥ ਕੋਰੀਅਨ ਟਾਪੂ ‘ਤੇ ਹਵਾਈ ਹਮਲੇ ਦੇ ਸਾਇਰਨ ਬਜਾਏ ਗਏ ਅਤੇ ਲੋਕ ਭੂਮੀ ਬੰਕਰਾਂ ‘ਚ ਚਲੇ ਗਏ। ਨਾਰਥ ਕੋਰੀਆ ਵੱਲੋਂ ਦਾਗੀਆਂ ਗਈਆਂ ਮਿਜ਼ਾਈਲਾਂ ‘ਚ ਘੱਟ ਤੋਂ ਘੱਟ ਤੋਂ ਇਕ ਦੀ ਦਿਸ਼ਾ ਸਾਊਥ ਕੋਰੀਅਨ ਟਾਪੂ ਵੱਲ ਸੀ। ਹਾਲਾਂਕਿ ਉਹ ਮਿਜ਼ਾਈਲਾਂ ਦੋਵੇਂ ਸਮੁੰਦਰੀ ਸਰਹੱਦ ਦੇ ਡਿੱਗੀਆਂ। ਸਾਊਥ ਕੋਰੀਆ ਨੇ ਵੀ ਜਵਾਬੀ ਕਾਰਵਾਈ ਤਹਿਤ ਇਸੇ ਸਰਹੱਦੀ ਖੇਤਰ ‘ਚ ਆਪਣੀ ਮਿਜ਼ਾਈਲ ਦਾਗੀ। ਇਸ ਤੋਂ ਘੰਟੇ ਪਹਿਲਾਂ ਨਾਰਥ ਕੋਰੀਆ ਨੇ ਸਾਊਥ ਕੋਰੀਆ-ਅਮਰੀਕਾ ਵਿਚਾਲੇ ਚੱਲ ਰਹੇ ਫ਼ੌਜੀ ਅਭਿਆਸ ਦੇ ਵਿਰੋਧ ‘ਚ ਦੋਹਾਂ ਦੇਸ਼ਾਂ ਨੂੰ ਧਮਕੀ ਦਿੱਤੀ ਸੀ ਕਿ ਉਨ੍ਹਾਂ ਨੂੰ ‘ਇਤਿਹਾਸ ਦੀ ਸਭ ਤੋਂ…
ਆਈ.ਸੀ.ਸੀ. ਟੀ-20 ਵਰਲਡ ਕੱਪ ਦੇ ਇੰਡੀਆ ਅਤੇ ਬੰਗਲਾਦੇਸ਼ ਵਿਚਾਲੇ ਸੁਪਰ 12 ਗਰੁੱਪ-2 ਦਾ 35ਵਾਂ ਮੈਚ ਖੇਡਿਆ ਗਿਆ। ਮੈਚ ‘ਚ ਇੰਡੀਆ ਨੇ ਬੰਗਲਾਦੇਸ਼ ਨੂੰ 5 ਦੌੜਾਂ ਨਾਲ ਹਰਾ ਦਿੱਤਾ ਹੈ। ਬੰਗਲਾਦੇਸ਼ ਨੇ ਟਾਸ ਜਿੱਤ ਕੇ ਪਹਿਲਾਂ ਗੇਂਦਬਾਜ਼ੀ ਕਰਨ ਦਾ ਫ਼ੈਸਲਾ ਕੀਤਾ। ਪਹਿਲਾਂ ਬੱਲੇਬਾਜ਼ੀ ਕਰਦੇ ਹੋਏ ਇੰਡੀਆ ਨੇ ਵਿਰਾਟ ਕੋਹਲੀ ਤੇ ਕੇ.ਐੱਲ. ਰਾਹੁਲ ਦੇ ਅਰਧ ਸੈਂਕੜਿਆਂ ਦੀ ਬਦੌਲਤ ਨਿਰਧਾਰਤ 20 ਓਵਰਾਂ 6 ਵਿਕਟਾਂ ਦੇ ਨੁਕਸਾਨ ‘ਤੇ 184 ਦੌੜਾਂ ਬਣਾਈਆਂ। ਇਸ ਤਰ੍ਹਾਂ ਇੰਡੀਆ ਨੇ ਬੰਗਲਾਦੇਸ਼ ਨੂੰ ਜਿੱਤ ਲਈ 185 ਦੌੜਾਂ ਦਾ ਟੀਚਾ ਦਿੱਤਾ। ਟੀਚੇ ਦਾ ਪਿੱਛਾ ਕਰਦੇ ਹੋਏ ਬੰਗਲਾਦੇਸ਼ ਨੇ 7 ਓਵਰਾਂ ‘ਚ ਬਿਨਾ ਵਿਕਟ ਗੁਆਏ 66 ਦੌੜਾਂ ਬਣਾ ਲਈਆਂ ਸਨ। ਪਰ ਇਸ…
ਨੀਦਰਲੈਂਡ ਨੇ ਜ਼ਿੰਬਾਬਵੇ ਨੂੰ 5 ਵਿਕਟਾਂ ਨਾਲ ਹਰਾ ਕੇ ਟੀ-20 ਵਰਲਡ ਕੱਪ ਦੇ ਸੁਪਰ-12 ‘ਚ ਆਪਣਾ ਖਾਤਾ ਖੋਲ੍ਹਿਆ ਹੈ। ਨੀਦਰਲੈਂਡ ਨੇ ਪਾਲ ਵੈਨ ਮੀਕਰਨ (29/3) ਦੀ ਸ਼ਾਨਦਾਰ ਗੇਂਦਬਾਜ਼ੀ ਅਤੇ ਮੈਕਸ ਓ’ਡਾਊਡ (52) ਦੇ ਅਰਧ ਸੈਂਕੜੇ ਦੀ ਬਦੌਲਤ ਇਹ ਜਿੱਤ ਦਰਜ ਕੀਤੀ। ਜ਼ਿੰਬਾਬਵੇ ਨੇ ਨੀਦਰਲੈਂਡ ਨੂੰ 118 ਦੌੜਾਂ ਦਾ ਟੀਚਾ ਦਿੱਤਾ ਜਿਸ ਨੂੰ ਨੀਦਰਲੈਂਡ ਨੇ 12 ਗੇਂਦਾਂ ਬਾਕੀ ਰਹਿੰਦਿਆਂ ਹਾਸਲ ਕਰ ਲਿਆ। ਜ਼ਿੰਬਾਬਵੇ ਵੱਲੋਂ ਸਿਕੰਦਰ ਰਜ਼ਾ ਨੇ 24 ਗੇਂਦਾਂ ‘ਚ ਤਿੰਨ ਚੌਕਿਆਂ ਤੇ ਤਿੰਨ ਛੱਕਿਆਂ ਦੀ ਮਦਦ ਨਾਲ 40 ਦੌੜਾਂ ਬਣਾਈਆਂ ਜਦਕਿ ਸ਼ਾਨ ਵਿਲੀਅਮਜ਼ ਨੇ 23 ਗੇਂਦਾਂ ‘ਚ ਤਿੰਨ ਚੌਕਿਆਂ ਦੀ ਮਦਦ ਨਾਲ 28 ਦੌੜਾਂ ਬਣਾਈਆਂ। ਜ਼ਿੰਬਾਬਵੇ ਦਾ ਕੋਈ ਹੋਰ ਬੱਲੇਬਾਜ਼…
ਹਾਲੀ ਹੀ ਦੀ ਆਪਣੀ ਸ਼ਾਨਦਾਰ ਫਾਰਮ ਸਦਕਾ ਇੰਡੀਆ ਦਾ ਸਟਾਰ ਬੱਲੇਬਾਜ਼ ਸੂਰਯਕੁਮਾਰ ਯਾਦਵ ਟੀ-20 ਕੌਮਾਂਤਰੀ ਰੈਂਕਿੰਗ ‘ਚ ਦੁਨੀਆ ਦਾ ਨੰਬਰ ਇਕ ਬੱਲੇਬਾਜ਼ ਬਣ ਗਿਆ ਹੈ। ਕੌਮਾਂਤਰੀ ਕ੍ਰਿਕਟ ਪ੍ਰੀਸ਼ਦ ਵੱਲੋਂ ਇਹ ਤਾਜ਼ਾ ਰੈਂਕਿੰਗ ਜਾਰੀ ਕੀਤੀ ਗਈ ਹੈ। ਸੂਰਯਕੁਮਾਰ ਨੇ ਪਾਕਿਸਤਾਨ ਦੇ ਸਲਾਮੀ ਬੱਲੇਬਾਜ਼ ਮੁਹੰਮਦ ਰਿਜ਼ਵਾਨ ਨੂੰ ਪਛਾੜ ਕੇ ਚੋਟੀ ਦਾ ਸਥਾਨ ਹਾਸਲ ਕੀਤਾ। ਉਹ ਟੀ-20 ਅੰਤਰਰਾਸ਼ਟਰੀ ਰੈਂਕਿੰਗ ਦੇ ਸਿਖਰ ‘ਤੇ ਪਹੁੰਚਣ ਵਾਲਾ ਸਿਰਫ਼ ਦੂਜਾ ਭਾਰਤੀ ਬੱਲੇਬਾਜ਼ ਹੈ। ਪਿਛਲੇ ਸਾਲ ਮਾਰਚ ‘ਚ ਟੀ-20 ਅੰਤਰਰਾਸ਼ਟਰੀ ਕ੍ਰਿਕਟ ‘ਚ ਆਪਣੀ ਸ਼ੁਰੂਆਤ ਤੋਂ ਬਾਅਦ ਸੂਰਯਕੁਮਾਰ ਨੇ ਨਾ ਸਿਰਫ ਭਾਰਤੀ ਟੀਮ ‘ਚ ਆਪਣੀ ਜਗ੍ਹਾ ਪੱਕੀ ਕੀਤੀ ਹੈ ਸਗੋਂ ਵਿਸ਼ਵ ਕ੍ਰਿਕਟ ‘ਚ ਆਪਣੇ ਆਪ ਨੂੰ ਖੇਡ ਦੇ ਸਭ…
ਇੰਡੀਆ ਦੇ ਚੋਣ ਕਮਿਸ਼ਨ ਨੇ ਗੁਜਰਾਤ ‘ਚ ਵਿਧਾਨ ਸਭਾ ਚੋਣਾਂ ਦੇ ਪ੍ਰੋਗਰਾਮ ਦਾ ਐਲਾਨ ਕਰ ਦਿੱਤਾ ਹੈ। ਉਥੇ ਵੋਟਿੰਗ ਦੋ ਪੜਾਵਾਂ ‘ਚ ਇਕ ਅਤੇ ਪੰਜ ਦਸੰਬਰ ਨੂੰ ਹੋਵੇਗੀ ਅਤੇ ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ਵੀਰਵਾਰ ਨੂੰ ਪ੍ਰੈਸ ਕਾਨਫਰੰਸ ‘ਚ ਗੁਜਰਾਤ ‘ਚ ਵੋਟਿੰਗ ਦੇ ਪ੍ਰੋਗਰਾਮ ਦਾ ਐਲਾਨ ਕੀਤਾ। ਉਨ੍ਹਾਂ ਦੱਸਿਆ ਕਿ ਦੱਖਣੀ ਗੁਜਰਾਤ, ਸੌਰਾਸ਼ਟਰ ਅਤੇ ਉੱਤਰੀ ਗੁਜਰਾਤ ਦੇ ਕੁਝ ਹਿੱਸਿਆਂ ਦੀਆਂ 89 ਸੀਟਾਂ ‘ਤੇ ਇਕ ਦਸੰਬਰ ਨੂੰ ਅਤੇ ਮੱਧ ਗੁਜਰਾਤ ਅਤੇ ਉੱਤਰੀ ਗੁਜਰਾਤ ਦੀਆਂ ਬਾਕੀ 93 ਸੀਟਾਂ ‘ਤੇ 5 ਦਸੰਬਰ ਨੂੰ ਵੋਟਾਂ ਪੈਣਗੀਆਂ। ਵੋਟਾਂ ਦੀ ਗਿਣਤੀ 8 ਦਸੰਬਰ ਨੂੰ ਹੋਵੇਗੀ। ਜ਼ਿਕਰਯੋਗ ਹੈ ਕਿ…
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਹੋਰ ਅਹੁਦੇਦਾਰਾਂ ਦੀ 9 ਨਵੰਬਰ ਨੂੰ ਹੋਣ ਜਾ ਰਹੀ ਚੋਣ ਤੋਂ ਪਹਿਲਾਂ ਅਕਾਲੀ ਸਿਆਸਤ ‘ਚ ਵੱਡਾ ਧਮਾਕਾ ਹੋ ਗਿਆ ਹੈ। ਪ੍ਰਧਾਨ ਦੀ ਚੋਣ ਲੜਨ ਦਾ ਐਲਾਨ ਕਰ ਚੁੱਕੀ ਤਿੰਨ ਵਾਰ ਦੀ ਸ਼੍ਰੋਮਣੀ ਕਮੇਟੀ ਪ੍ਰਧਾਨ ਬੀਬੀ ਜਗੀਰ ਕੌਰ ਨੂੰ ਸ਼੍ਰੋਮਣੀ ਅਕਾਲੀ ਦਲ ‘ਚੋਂ ਸਸਪੈਂਡ ਕਰ ਦਿੱਤਾ ਗਿਆ ਹੈ। ਅਕਾਲੀ ਦਲ ਦੀ ਅਨੁਸ਼ਾਸਨੀ ਕਮੇਟੀ ਨੇ ਬੀਬੀ ਜਗੀਰ ਕੌਰ ਨੂੰ ਨੋਟਿਸ ਜਾਰੀ ਕਰਕੇ 48 ਘੰਟੇ ‘ਚ ਜਵਾਬ ਮੰਗਿਆ ਹੈ। ਸਾਬਕਾ ਮੰਤਰੀ ਤੇ ਸੀਨੀਅਰ ਅਕਾਲੀ ਆਗੂ ਸਿਕੰਦਰ ਸਿੰਘ ਮਲੂਕਾ ਦੀ ਅਗਵਾਈ ਵਾਲੀ ਅਨੁਸ਼ਾਸਨੀ ਕਮੇਟੀ ਨੇ ਇਸ ਤੋਂ ਪਹਿਲਾਂ ਜਗਮੀਤ ਸਿੰਘ ਬਰਾੜ ਨੂੰ ਵੀ ਇਕ ਨੋਟਿਸ ਜਾਰੀ ਕੀਤਾ…
ਕਾਮਿਆਂ ਦੀ ਘਾਟ ਨਾਲ ਦੋ ਚਾਰ ਹੋ ਰਹੇ ਕੈਨੇਡਾ ਨੇ ਇਸ ਸਮੱਸਿਆ ਨਾਲ ਨਜਿੱਠਣ ਲਈ 2025 ਤੱਕ ਹਰ ਸਾਲ 5 ਲੱਖ ਪਰਵਾਸੀਆਂ ਨੂੰ ਸੱਦਣ ਦਾ ਫ਼ੈਸਲਾ ਕੀਤਾ ਹੈ। ਕੈਨੇਡਾ ਸਰਕਾਰ ਦੇ ਇਸ ਫ਼ੈਸਲੇ ਦੀ ਜਾਣਕਾਰੀ ਪ੍ਰਧਾਨ ਮੰਤਰੀ ਜਸਟਿਸ ਟਰੂਡੋ ਨੇ ਵੀ ਸਾਂਝੀ ਕੀਤੀ ਹੈ। ਇਮੀਗ੍ਰੇਸ਼ਨ, ਸ਼ਰਨਾਰਥੀ ਅਤੇ ਸਿਟੀਜ਼ਨਸ਼ਿਪ ਮੰਤਰੀ ਸੀਨ ਫਰੇਜ਼ਰ ਨੇ ਕੈਨੇਡਾ ਦੀ 2023-2025 ਇਮੀਗ੍ਰੇਸ਼ਨ ਪੱਧਰੀ ਯੋਜਨਾ ਜਾਰੀ ਕੀਤੀ ਮੰਤਰਾਲੇ ਦੇ ਬਿਆਨ ਅਨੁਸਾਰ ਕੈਨੇਡੀਅਨ ਆਰਥਿਕਤਾ ਹੁਣ ਕਾਮਿਆਂ ਦੀ ਗੰਭੀਰ ਘਾਟ ਦਾ ਸਾਹਮਣਾ ਕਰ ਰਹੀ ਹੈ। ਪਿਛਲੇ ਸਾਲ ਕੈਨੇਡਾ ਨੇ 405,000 ਤੋਂ ਵੱਧ ਕਾਮਿਆਂ ਦਾ ਸੁਆਗਤ ਕੀਤਾ ਸੀ। ਕੈਨੇਡਾ ਨੇ ਦੇਸ਼ ‘ਚ ਦਾਖਲ ਹੋਣ ਵਾਲੇ ਪਰਵਾਸੀਆਂ ਦੀ ਗਿਣਤੀ ‘ਚ ਵੱਡੇ…