Author: editor
ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਵੱਲੋਂ ਜਿਹੜੀ ਸੀ.ਡੀ. ਪੰਜਾਬ ਰਾਜਪਾਲ ਨੂੰ ਸੌਂਪੀ ਗਈ ਹੈ ਉਸ ਵਿਚਲੀ ਵਿਵਾਦਤ ਵੀਡੀਓ ਵਾਲੇ ਮੰਤਰੀ ਦਾ ਨਾਂ ਮੁੱਖ ਮੰਤਰੀ ਭਗਵੰਤ ਮਾਨ ਨੂੰ ਜਨਤਕ ਕਰਨਾ ਚਾਹੀਦਾ ਹੈ ਤਾਂ ਜੋ ਲੋਕਾਂ ‘ਚ ਪਿਆ ਭੰਬਲਭੂਸਾ ਦੂਰ ਹੋ ਸਕੇ ਅਤੇ ਅਜਿਹੇ ਕਿਰਦਾਰ ਵਾਲਾ ਮੰਤਰੀ ਸਾਹਮਣੇ ਆ ਸਕੇ। ਇਹ ਮੰਗ ਜਲੰਧਰ ‘ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕੀਤੀ। ਉਨ੍ਹਾਂ ਕਿਹਾ ਕਿ ਜੇਕਰ ਪੰਜਾਬ ਸਰਕਾਰ ਇਸ ਸਬੰਧੀ ਕੋਈ ਕਾਰਵਾਈ ਨਹੀਂ ਕਰਦੀ ਤਾਂ ਕਾਂਗਰਸ ਦੇ ਸੀਨੀਅਰ ਆਗੂਆਂ ਦਾ ਇਕ ਵਫ਼ਦ ਰਾਜਪਾਲ ਨੂੰ ਮਿਲ ਕੇ ਉਨ੍ਹਾਂ ਦੇ ਨਾਂ ਜਨਤਕ ਕਰਨ ਦੀ ਮੰਗ…
ਕਿੰਗ ਚਾਰਲਸ ਦੇ ਤਾਜਪੋਸ਼ੀ ਸਮਾਗਮ ਤੋਂ ਕੁਝ ਸਮਾਂ ਪਹਿਲਾਂ ਲੰਡਨ ਵਿਖੇ ਬਕਿੰਘਮ ਪੈਲੇਸ ਦੇ ਗੇਟ ਨੇੜੇ ਇਕ ਵਿਅਕਤੀ ਨੂੰ ਸ਼ੱਕੀ ਕਾਰਤੂਸ ਸੁੱਟਣ ਤੋਂ ਬਾਅਦ ਗ੍ਰਿਫ਼ਤਾਰ ਕੀਤਾ ਗਿਆ। ਸਕਾਟਲੈਂਡ ਯਾਰਡ ਦੇ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਇਹ ਘਟਨਾ ਕਿੰਗ ਚਾਰਲਸ ਤੀਜੇ ਅਤੇ ਮਹਾਰਾਣੀ ਕੈਮਿਲਾ ਦੇ ਤਾਜਪੋਸ਼ੀ ਸਮਾਰੋਹ ਤੋਂ ਸਿਰਫ ਚਾਰ ਦਿਨ ਪਹਿਲਾਂ ਵਾਪਰੀ। ਅਧਿਕਾਰੀ ਨੇ ਦੱਸਿਆ ਕਿ ਮੌਕੇ ‘ਤੇ ਮੌਜੂਦ ਸ਼ੱਕੀ ਨੂੰ ਖਤਰਨਾਕ ਹਥਿਆਰ ਰੱਖਣ ਦੇ ਸ਼ੱਕ ‘ਤੇ ਗ੍ਰਿਫ਼ਤਾਰ ਕੀਤਾ ਗਿਆ ਅਤੇ ਉਸ ਦੇ ਕਬਜ਼ੇ ‘ਚੋਂ ਇਕ ਸ਼ੱਕੀ ਬੈਗ ਮਿਲਣ ਤੋਂ ਬਾਅਦ ਅਧਿਕਾਰੀਆਂ ਨੂੰ ਤਾਇਨਾਤ ਕੀਤਾ ਗਿਆ ਸੀ। ਮੈਟਰੋਪੋਲੀਟਨ ਪੁਲੀਸ ਦੇ ਚੀਫ਼ ਸੁਪਰਡੈਂਟ ਜੋਸਫ਼ ਮੈਕਡੋਨਲਡ ਨੇ ਕਿਹਾ ਕਿ ‘ਅਧਿਕਾਰੀਆਂ ਨੇ ਤੁਰੰਤ…
ਯੂਗਾਂਡਾ ਦੇ ਇਕ ਮੰਤਰੀ ਦਾ ਉਨ੍ਹਾਂ ਦੇ ਇਕ ਅੰਗ ਰੱਖਿਅਕ ਨੇ ਨਿੱਜੀ ਝਗੜੇ ਨੂੰ ਲੈ ਕੇ ਗੋਲੀ ਮਾਰ ਕੇ ਕਤਲ ਕਰ ਦਿੱਤਾ। ਮੀਡੀਆ ਰਿਪੋਰਟਾਂ ‘ਚ ਇਹ ਜਾਣਕਾਰੀ ਦਿੱਤੀ ਗਈ ਹੈ। ਪੀੜਤ ਚਾਰਲਸ ਅੰਗੋਲਾ, ਰਾਸ਼ਟਰਪਤੀ ਯੋਵੇਰੀ ਮੁਸੇਵੇਨੀ ਦੀ ਸਰਕਾਰ ‘ਚ ਕਿਰਤ ਵਿਭਾਗ ਦੇ ਇੰਚਾਰਜ ਜੂਨੀਅਰ ਮੰਤਰੀ ਵਜੋਂ ਸੇਵਾ ਨਿਭਾ ਰਹੇ ਸਨ। ਅੰਗੋਲਾ ਫੌਜ ਦੇ ਸੇਵਾਮੁਕਤ ਕਰਨਲ ਸਨ। ਹਮਲਾਵਰ ਦੀ ਪਛਾਣ ਅਜੇ ਜਨਤਕ ਨਹੀਂ ਕੀਤੀ ਗਈ ਹੈ। ਰਾਜ ਪ੍ਰਸਾਰਕ ਯੂ.ਬੀ.ਸੀ. ਅਤੇ ਹੋਰਾਂ ਦੇ ਅਨੁਸਾਰ, ਹਮਲਾਵਰ ਨੇ ਕਤਲ ਕਰਨ ਤੋਂ ਬਾਅਦ ਆਪਣੇ ਆਪ ਨੂੰ ਗੋਲੀ ਮਾਰ ਲਈ। ਇਹ ਘਟਨਾ ਯੁਗਾਂਡਾ ਦੀ ਰਾਜਧਾਨੀ ਕੰਪਾਲਾ ਦੇ ਇਕ ਉਪਨਗਰ ‘ਚ ਅੰਗੋਲਾ ਦੇ ਘਰ ਦੇ ਅੰਦਰ ਵਾਪਰੀ,…
ਦਿੱਲੀ ਦੇ ਜੰਤਰ ਮੰਤਰ ‘ਤੇ ਧਰਨਾ ਦੇ ਰਹੇ ਪਹਿਲਵਾਨਾਂ ਨਾਲ ਅੱਜ ਪੀ.ਟੀ. ਊਸ਼ਾ ਨੇ ਮੁਲਾਕਾਤ ਕਰਕੇ ਸਮਰੱਥਨ ਦਾ ਭਰੋਸਾ ਦਿੱਤਾ। ਭਾਰਤੀ ਓਲੰਪਿਕ ਸੰਘ ਦੀ ਪ੍ਰਧਾਨ ਪੀਟੀ ਊਸ਼ਾ ਨੇ ਭਾਰਤੀ ਕੁਸ਼ਤੀ ਫੈਡਰੇਸ਼ਨ ਦੇ ਮੁਖੀ ਬ੍ਰਿਜ ਭੂਸ਼ਨ ਸ਼ਰਨ ਸਿੰਘ ਨੂੰ ਹਟਾਉਣ ਦੀ ਮੰਗ ਕਰ ਰਹੇ ਪ੍ਰਦਰਸ਼ਨਕਾਰੀ ਭਲਵਾਨਾਂ ਨਾਲ ਮੁਲਾਕਾਤ ਕੀਤੀ। ਸਾਬਕਾ ਕੌਮਾਂਤਰੀ ਅਥਲੀਟ ਪੀ.ਟੀ. ਊਸ਼ਾ ਰਾਸ਼ਟਰੀ ਰਾਜਧਾਨੀ ਦੇ ਜੰਤਰ-ਮੰਤਰ ‘ਤੇ ਪਹੁੰਚੀ, ਜਿਥੇ ਭਲਵਾਨ 11 ਦਿਨਾਂ ਤੋਂ ਪ੍ਰਦਰਸ਼ਨ ਕਰ ਰਹੇ ਹਨ। ਉਨ੍ਹਾਂ ਨੇ ਸਾਕਸ਼ੀ ਮਲਿਕ, ਵਿਨੇਸ਼ ਫੋਗਾਟ ਅਤੇ ਬਜਰੰਗ ਪੂਨੀਆ ਨਾਲ ਗੱਲਬਾਤ ਕੀਤੀ। ਇਸ ਦੌਰਾਨ ਉਨ੍ਹਾਂ ਭਲਵਾਨਾਂ ਨੂੰ ਸਮਰਥਨ ਦਾ ਭਰੋਸਾ ਦਿੱਤਾ। ਇਸ ਤੋਂ ਪਹਿਲਾਂ ਊਸ਼ਾ ਨੇ 27 ਅਪ੍ਰੈਲ ਨੂੰ ਕਿਹਾ ਸੀ ਕਿ…
ਟੀਮ ਇੰਡੀਆ ਦੇ ਗੇਂਦਬਾਜ਼ ਮੁਹੰਮਦ ਸ਼ਮੀ ਦਾ ਆਪਣੀ ਪਤਨੀ ਨਾਲ ਲੰਮੇ ਸਮੇਂ ਤੋਂ ਵਿਵਾਦ ਚੱਲ ਰਿਹਾ ਹੈ ਅਤੇ ਇਸ ਵਿਚਾਲੇ ਹੁਣ ਉਸ ਦੀ ਪਤਨੀ ਨੇ ਸੁਪਰੀਮ ਕੋਰਟ ਦਾ ਦਰਵਾਜ਼ਾ ਖੜਕਾਇਆ ਹੈ। ਮੁਹੰਮਦ ਸ਼ਮੀ ਦੀ ਪਤਨੀ ਨੇ ਕਲਕੱਤਾ ਹਾਈ ਕੋਰਟ ਦੇ 28 ਮਾਰਚ ਦੇ ਉਸ ਫ਼ੈਸਲੇ ਨੂੰ ਚੁਣੌਤੀ ਦਿੱਤੀ ਹੈ ਜਿਸ ‘ਚ ਅਲੀਪੁਰ ਦੇ ਸੈਸ਼ਨ ਕੋਰਟ ਦੇ ਗ੍ਰਿਫ਼ਤਾਰੀ ‘ਤੇ ਰੋਕ ਦੇ ਹੁਕਮ ਨੂੰ ਹਾਈ ਕੋਰਟ ਨੇ ਬਰਕਰਾਰ ਰੱਖਿਆ ਸੀ। ਪਟੀਸ਼ਨ ਮੁਤਾਬਕ ਸ਼ਮੀ ‘ਤੇ ਸੀ.ਆਰ.ਪੀ.ਸੀ. ਦੀ ਧਾਰਾ 498ਏ ਤੇ 354 ਤਹਿਤ ਦਰਜ ਮਾਮਲੇ ‘ਚ 29 ਅਗਸਤ 2019 ਨੂੰ ਮੈਜਸਿਟਰੇਟ ਕੋਰਟ ਵੱਲੋਂ ਗ੍ਰਿਫ਼ਤਾਰੀ ਵਾਰੰਟ ਜਾਰੀ ਕੀਤਾ ਗਿਆ ਸੀ। ਉਕਤ ਹੁਕਮ ਨੂੰ ਸ਼ਮੀ ਨੇ…
ਆਈ.ਪੀ.ਐੱਲ. ਵਿੱਚ ਦਿੱਲੀ ਕੈਪੀਟਲਸ ਤੇ ਗੁਜਰਾਤ ਟਾਈਟਨਸ ਦੀਆਂ ਟੀਮਾਂ ਆਹਮੋ-ਸਾਹਮਣੇ ਸਨ। ਇਸ ਲੋਅ ਸਕੋਰਿੰਗ ਮੁਕਾਬਲੇ ‘ਚ ਕਪਤਾਨ ਹਾਰਦਿਕ ਪੰਡਯਾ ਦੀਆਂ ਅਜੇਤੂ 59 ਦੌੜਾਂ ਦੇ ਬਾਵਜੂਦ ਦਿੱਲੀ ਕੈਪੀਟਲਸ ਨੇ ਗੁਜਰਾਤ ਟਾਈਟਨਸ ਨੂੰ 5 ਦੌੜਾਂ ਨਾਲ ਹਰਾ ਦਿੱਤਾ। ਦਿੱਲੀ ਨੇ ਪਹਿਲਾਂ ਬੱਲੇਬਾਜ਼ੀ ਕਰਦਿਆਂ 130 ਦੌੜਾਂ ਬਣਾਈਆਂ ਸਨ ਜਿਸ ਦੇ ਜਵਾਬ ‘ਚ ਗੁਜਰਾਤ 125 ਦੌੜਾਂ ਹੀ ਬਣਾ ਸਕੀ ਤੇ 5 ਦੌੜਾਂ ਨਾਲ ਮੁਕਾਬਲਾ ਗਵਾ ਲਿਆ। ਦਿੱਲੀ ਕੈਪੀਟਲਸ ਨੇ ਟਾਸ ਜਿੱਤ ਕੇ ਪਹਿਲਾਂ ਬੱਲੇਬਾਜ਼ੀ ਕਰਨ ਦਾ ਫ਼ੈਸਲਾ ਕੀਤਾ ਸੀ। ਮੁਹੰਮਦ ਸ਼ਮੀ ਨੇ ਜ਼ਬਰਦਸਤ ਗੇਂਦਬਾਜ਼ੀ ਕਰਦਿਆਂ ਦਿੱਲੀ ਕੈਪੀਟਲਸ ਨੂੰ ਸ਼ੁਰੂਆਤ ‘ਚ ਹੀ ਮੈਚ ‘ਚ ਕਾਫ਼ੀ ਪਿੱਛੇ ਧੱਕ ਦਿੱਤਾ। ਸ਼ਮੀ ਨੇ ਪਹਿਲੀ ਹੀ ਗੇਂਦ ‘ਤੇ ਸਾਲਟ…
ਚਾਰ ਵਾਰ ਮਹਾਰਾਸ਼ਟਰ ਦੇ ਮੁੱਖ ਮੰਤਰੀ ਰਹੇ ਸਾਬਕਾ ਕੇਂਦਰੀ ਮੰਤਰੀ ਅਤੇ ਨੈਸ਼ਨਲਿਸਟ ਕਾਂਗਰਸ ਪਾਰਟੀ ਦੇ ਪ੍ਰਧਾਨ ਸ਼ਰਦ ਪਵਾਰ, ਜਿਨ੍ਹਾਂ ਬੀਤੇ ਕੱਲ੍ਹ ਪਾਰਟੀ ਪ੍ਰਧਾਨ ਦਾ ਅਹੁਦਾ ਛੱਡਣ ਦਾ ਐਲਾਨ ਕੀਤਾ ਸੀ, ਉਨ੍ਹਾਂ ਅੱਜ ਅਸਤੀਫਾ ਵਾਪਸ ਲੈਣ ਬਾਰੇ ਵਿਚਾਰ ਕਰਨ ਦੀ ਗੱਲ ਆਖੀ ਹੈ। ਅਜਿਹਾ ਪਾਰਟੀ ਆਗੂਆਂ ਦੇ ਦਬਾਅ ਕਾਰਨ ਉਨ੍ਹਾਂ ਕਿਹਾ ਅਤੇ ਇਸ ਲਈ ਦੋ-ਤਿੰਨ ਦਾ ਸਮਾਂ ਮੰਗਿਆ ਹੈ। ਜ਼ਿਕਰਯੋਗ ਹੈ ਪਾਰਟੀ ਦੀ ਅਗਵਾਈ ਪਵਾਰ 1999 ਤੋਂ ਇਸ ਦੀ ਸਥਾਪਨਾ ਦੇ ਸਮੇਂ ਤੋਂ ਹੀ ਕਰ ਰਹੇ ਹਨ। ਉਨ੍ਹਾਂ ਹੀ ਐੱਨ.ਸੀ.ਪੀ. ਦੀ ਸਥਾਪਨਾ ਕੀਤੀ ਸੀ। ਪਵਾਰ (82) ਨੇ ਇਹ ਐਲਾਨ ਆਪਣੀ ਆਤਮਕਥਾ ਦੇ ਸੋਧੇ ਹੋਏ ਰੂਪ ਦੇ ਲਾਂਚ ਮੌਕੇ ਕੀਤਾ ਹੈ। ਉਨ੍ਹਾਂ…
ਕੈਨੇਡਾ ਸਰਕਾਰ ਨੇ ਇਕ 25 ਨਾਂਵਾਂ ਤੇ ਫੋਟੋਆਂ ਵਾਲੀ ਸੂਚੀ ਜਾਰੀ ਕੀਤੀ ਹੈ ਜਿਨ੍ਹਾਂ ਨੂੰ ਮੋਸਟ ਵਾਂਟੇਡ ਅਪਰਾਧੀ ਦੱਸਿਆ ਗਿਆ ਹੈ। ਇਸ ‘ਚ ਸਿੱਧੂ ਮੂਸੇਵਾਲਾ ਕਤਲ ਕੇਸ ਦੀ ਜ਼ਿੰਮੇਵਾਰੀ ਲੈਣ ਵਾਲਾ ਅਤੇ ਇੰਡੀਆ ਸਰਕਾਰ ਨੂੰ ਪਹਿਲਾਂ ਹੀ ਲੋੜੀਂਦਾ ਸਤਿੰਦਰਜੀਤ ਸਿੰਘ ਉਰਫ ਗੋਲਡੀ ਬਰਾੜ ਵੀ ਸ਼ਾਮਲ ਹੈ। ਕੈਨੇਡਾ ਨੇ ਵੀ ਉਸ ਨੂੰ ਮੋਸਟ ਵਾਂਟੇਡ ਅਪਰਾਧੀਆਂ ਦੀ ਸੂਚੀ ‘ਚ ਸ਼ਾਮਲ ਕੀਤਾ ਹੈ। ਕੈਨੇਡਾ ਦੇ ਬੋਲੋ ਪ੍ਰੋਗਰਾਮ ਤਹਿਤ 25 ਮੋਸਟ ਵਾਂਟੇਡ ਵਿਅਕਤੀਆਂ ਦੀ ਸੂਚੀ ‘ਚ ਸਤਿੰਦਰਜੀਤ ਸਿੰਘ ਬਰਾੜ ਉਰਫ਼ ਗੋਲਡੀ ਬਰਾੜ ਦਾ ਨਾਮ 15ਵੇਂ ਨੰਬਰ ‘ਤੇ ਹੈ। ਗੋਲਡੀ ਬਰਾੜ ਮਸ਼ਹੂਰ ਪੰਜਾਬੀ ਗਾਇਕ ਸਿੱਧੂ ਮੂਸੇ ਵਾਲਾ ਦੇ ਕਤਲ ਦਾ ਕਥਿਤ ਮਾਸਟਰਮਾਈਂਡ ਹੈ। ‘ਬੋਲੋ’ (ਬੀ…
ਪੰਜਾਬ ਦੇ ਇਕ ਹੋਰ ਮੰਤਰੀ ਦੀ ਕੁਰਤੀ ‘ਤੇ ਖ਼ਤਰੇ ਦੇ ਬੱਦਲ ਮੰਡਰਾਉਣ ਲੱਗੇ ਹਨ ਅਤੇ ਇਸ ਦੀ ਇਕ ਕਥਿਤ ਵੀਡੀਓ ਨੇ ਨਾ ਕੇਵਲ ਮੰਤਰੀ ਲਈ ਸਗੋਂ ਸਮੁੱਚੀ ਆਮ ਆਦਮੀ ਪਾਰਟੀ ਅਤੇ ਭਗਵੰਤ ਮਾਨ ਸਰਕਾਰ ਲਈ ਕਸੂਤੀ ਸਥਿਤੀ ਪੈਦਾ ਕਰ ਦਿੱਤੀ ਹੈ। ਆਲ ਇੰਡੀਆ ਕਿਸਾਨ ਕਾਂਗਰਸ ਦੇ ਚੇਅਰਮੈਨ ਅਤੇ ਭੁਲੱਥ ਤੋਂ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੇ ਪੰਜਾਬ ਦੇ ਰਾਜਪਾਲ ਨੂੰ ਮਿਲ ਕੇ ਇਹ ਦੋ ਵੀਡੀਓਜ਼ ਵਾਲੀ ਪੈੱਨ ਡਰਾਈਵ ਤੇ ਸ਼ਿਕਾਇਤ ਸੌਂਪ ਦਿੱਤੀ ਹੈ। ਇਸ ‘ਚੋਂ ਇਕ ਵੀਡੀਓ 4 ਮਿੰਟ ਦੀ ਜਦਕਿ ਦੂਜੀ 8 ਮਿੰਟ ਦੀ ਦੱਸੀ ਜਾਂਦੀ ਹੈ। ਇਸ ਮੰਤਰੀ ‘ਤੇ ਜਿਨਸੀ ਸ਼ੋਸ਼ਣ ਦੇ ਇਲਜ਼ਾਮ ਲਾਉਂਦਿਆਂ ਸੁਖਪਾਲ ਖਹਿਰਾ ਨੇ ਰਾਜਪਾਲ…
ਪੰਜਾਬ ਦੇ ਮੋਰਿੰਡਾ ‘ਚ ਹਾਲ ਹੀ ਹੋਈ ਬੇਅਦਬੀ ਦੀ ਘਟਨਾ ਦੇ ਮੁਲਜ਼ਮ ਦੀ ਮਾਨਸਾ ਦੇ ਸਿਵਲ ਹਸਪਤਾਲ ‘ਚ ਮੌਤ ਹੋ ਗਈ। ਪੁਲੀਸ ਨੇ ਇਸ ਸਬੰਧੀ ਜਾਣਕਾਰੀ ਦਿੱਤੀ। ਪੁਲੀਸ ਨੇ ਦੱਸਿਆ ਕਿ ਮੁਲਜ਼ਮ ਨੂੰ ਮਾਨਸਾ ਜ਼ਿਲ੍ਹੇ ਦੀ ਇਕ ਜੇਲ੍ਹ ‘ਚ ਰੱਖਿਆ ਗਿਆ ਸੀ, ਜਿੱਥੇ ਉਸ ਨੇ ‘ਬੇਚੈਨੀ’ ਮਹਿਸੂਸ ਹੋਣ ਦੀ ਸ਼ਿਕਾਇਤ ਕੀਤੀ ਸੀ। ਜ਼ਿਕਰਯੋਗ ਹੈ ਕਿ ਜਸਵੀਰ ਸਿੰਘ ਨਾਂ ਦੇ ਮੁਲਜ਼ਮ ਨੂੰ ਸੂਬੇ ਦੇ ਰੂਪਨਗਰ ਜ਼ਿਲ੍ਹੇ ਦੇ ਮੋਰਿੰਡਾ ‘ਚ ਸਥਿਤ ਗੁਰਦੁਆਰਾ ਸ੍ਰੀ ਕੋਤਵਾਲੀ ਸਾਹਿਬ ‘ਚ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਕਰਨ ਅਤੇ ਦੋ ਗ੍ਰੰਥੀ ਸਿੰਘਾਂ ‘ਤੇ ਹਮਲਾ ਕਰਨ ਦੇ ਦੋਸ਼ ‘ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਦੀ ਪੁਲੀਸ ਹਿਰਾਸਤ ਦੀ…